ਅਕਾਲੀ ਭਾਜਪਾ ਰਾਜ ਵੇਲੇ ਗ਼ਲਤ ਪੈਨਸ਼ਨਾਂ ਲੈਂਦੇ ਰਹੇ ਲੋਕਾਂ ਕੋਲੋਂ 162 ਕਰੋੜ ਰੁਪਏ ਵਸੂਲਣ ਦੇ ਹੁਕਮ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਅਕਾਲੀ ਭਾਜਪਾ ਰਾਜ ਵੇਲੇ ਗ਼ਲਤ ਪੈਨਸ਼ਨਾਂ ਲੈਂਦੇ ਰਹੇ ਲੋਕਾਂ ਕੋਲੋਂ 162 ਕਰੋੜ ਰੁਪਏ ਵਸੂਲਣ ਦੇ ਹੁਕਮ

Published

on

ਚੰਡੀਗੜ੍ਹ, 20 ਜੁਲਾਈ, ਪੰਜਾਬ ਦੀ ਪਿਛਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਗ਼ਲਤ ਰਿਪੋਰਟਾਂ ਦੇ ਨਾਲ ਪੈਨਸ਼ਨ ਲੈ ਚੁੱਕੇ ਲੋਕਾਂ ਉੱਤੇ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਰਿਕਵਰੀ ਦੇ ਹੁਕਮ ਦਿੱਤੇ ਹਨ। ਇਸ ਬਾਰੇ ਸਮਾਜ ਭਲਾਈ ਵਿਭਾਗ ਨੇ 70137 ਅਯੋਗ ਲੋਕਾਂ ਤੋਂ 162 ਕਰੋੜ 35 ਲੱਖ 25,800 ਰੁਪਏ ਪੈਨਸ਼ਨ ਦੀ ਗਲਤ ਦਿੱਤੀ ਰਕਮ ਵਸੂਲਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਵਿਚ ਯੋਗ ਲਾਭਪਾਤਰੀਆਂ ਦੀ ਥਾਂ ਗ਼ਲਤ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਪੈਨਸ਼ਨ ਦੇਣ ਦੇ ਦੋਸ਼ ਲੱਗਦੇ ਸਨ। ਸਾਲ 2017 ਵਿਚ ਸਰਕਾਰ ਬਦਲਣ ਮਗਰੋਂ ਨਵੀਂ ਬਣੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੈਨਸ਼ਨਾਂ ਦੀ ਪੜਤਾਲ ਕਰਾਈ ਤਾਂ ਵੱਡੀ ਗਿਣਤੀ ਵਿਚ ਗ਼ਲਤ ਪੈਨਸ਼ਨ ਲੱਗੀਆਂ ਹੋਣ ਦਾ ਭੇਦ ਖੁੱਲ੍ਹਾ ਸੀ। ਇਸ ਬਾਰੇ ਪੰਜਾਬ ਦੇ ਸਮਾਜ ਭਲਾਈ ਵਿਭਾਗ ਦੇ ਪੱਤਰ ਅਨੁਸਾਰ ਰਾਜ ਵਿਚ 70137 ਲੋਕਾਂ ਨੇ ਗ਼ਲਤ ਢੰਗ ਨਾਲ ਸਰਕਾਰ ਤੋਂ ਪੈਨਸ਼ਨ ਲਈ ਸਾਬਤ ਹੋਈ ਹੈ ਅਤੇ ਉਨ੍ਹਾਂ ਤੋਂ ਇਹ ਪੈਸੇ ਵਸੂਲੇ ਜਾਣਗੇ।
ਸਮਾਜ ਭਲਾਈ ਵਿਭਾਗ ਦੇ ਇਸ ਪੱਤਰ ਅਨੁਸਾਰ ਨਵੀਂ ਪੰਜਾਬ ਸਰਕਾਰ ਨੇ 13 ਜੂਨ 2017 ਨੂੰ ਗ਼ਲਤ ਪੈਨਸ਼ਨ ਲੈਂਦੇ ਰਹੇ ਲੋਕਾਂ ਦੀ ਜਾਂਚ ਕਰਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਵਿੱਚ 70137 ਵਿਅਕਤੀ ਆਯੋਗ ਨਿਕਲੇ ਤੇ ਇਨ੍ਹਾਂ ਤੋਂ 162 ਕਰੋੜ 35 ਲੱਖ 25,800 ਰੁਪਏ ਵਸੂਲ ਕਰਨ ਅਤੇ ਹਰ ਪੰਦਰਾਂ ਦਿਨ ਬਾਅਦ ਹੋ ਚੁੱਕੀ ਵਸੂਲੀ ਦੀ ਸਮੀਖਿਆ ਕਰਨ ਨੂੰ ਕਿਹਾ ਗਿਆ ਹੈ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਗ਼ਲਤ ਪੈਨਸ਼ਨ ਲੈਂਦੇ ਲੋਕਾਂ ਤੋਂ ਵਸੂਲੀ ਕਰਨ ਲਈ ਜ਼ਿਲ੍ਹਾ ਸੋਸ਼ਲ ਸੁਰੱਖਿਆ ਅਫਸਰ ਦੀ ਪ੍ਰਧਾਨਗੀ ਹੇਠ ਕਮੇਟੀ ਬਣਾਈ ਜਾਵੇ ਤੇ ਜਿਹੜੇ ਵੀ ਲੋਕ ਘੱਟ ਉਮਰ ਜਾਂ ਹੋਰ ਕਾਰਨਾਂ ਕਰ ਕੇ ਆਯੋਗ ਨਿਕਲੇ, ਉਨ੍ਹਾਂ ਕੇਸਾਂ ਵਿਚ ਲਾਭਪਾਤਰੀ ਵੱਲੋਂ ਦਿੱਤੇ ਉਮਰ ਜਾਂ ਹੋਰ ਗੱਲਾਂ ਦੇ ਸਬੂਤ ਅਤੇ ਦਸਤਾਵੇਜ਼ ਵੇਖਣ ਪਿੱਛੋਂ ਰਿਕਵਰੀ ਦਾ ਫ਼ੈਸਲਾ ਹੋਵੇਗਾ। ਏਸੇ ਤਰ੍ਹਾਂ ਵੱਧ ਜ਼ਮੀਨ ਦੇ ਬਾਵਜੂਦ ਪੈਨਸ਼ਨਾਂ ਲੈਣ ਵਾਲੇ ਅਯੋਗ ਲਾਭਪਾਤਰੀਆਂ ਤੋਂ ਵੀ ਰਿਕਵਰੀ ਕਰਨ ਲਈ ਰੈਵੇਨਿਊ ਐਕਟ ਹੇਠ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੇ ਸੋਸ਼ਲ ਸਕਿਓਰਟੀ ਵਿਭਾਗ ਦੀ ਐਡੀਸ਼ਨਲ ਪ੍ਰਿੰਸੀਪਲ ਸੈਕਟਰੀ ਰਾਜੀ ਸ੍ਰੀਵਾਸਤਵਾ ਨੇ ਵਸੂਲੀ ਬਾਰੇ ਪੱਤਰ ਜਾਰੀ ਕਰਨ ਦੀ ਪੁਸ਼ਟੀ ਕੀਤੀ ਹੈ। ਸੋਸ਼ਲ ਸੁਰੱਖਿਆ ਸਕੀਮ ਹੇਠ ਪੰਜਾਬ ਵਿਚ ਅੰਗਹੀਣ, ਬੁਢਾਪਾ, ਵਿਧਵਾ ਅਤੇ ਦੂਸਰੇ ਲੋਕਾਂ ਉੱਤੇ ਨਿਰਭਰ ਬੱਚਿਆਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ। ਅਕਾਲੀ-ਭਾਜਪਾ ਸਰਕਾਰ ਦੌਰਾਨ 500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਸੀ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 2500 ਰੁਪਏ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ ਕਰ ਕੇ ਹਰ ਸਾਲ 500 ਰੁਪਏ ਵਧਾਉਣ ਦਾ ਫ਼ੈਸਲਾ ਕੀਤਾ ਸੀ, ਪਰ ਹਾਲ ਦੀ ਘੜੀ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ, ਜਿਹੜੀ ਇਸ ਨਵੇਂ ਕਦਮ ਤੋਂ ਬਾਅਦ ਵਧਾਈ ਜਾ ਸਕਦੀ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca