ਅਕਾਲੀ-ਭਾਜਪਾ ਵੱਲੋਂ ਕੈਪਟਨ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ
Connect with us [email protected]

ਰਾਜਨੀਤੀ

ਅਕਾਲੀ-ਭਾਜਪਾ ਵੱਲੋਂ ਕੈਪਟਨ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ

Published

on

ਚੰਡੀਗੜ੍ਹ, 7 ਅਗਸਤ – ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਫਦ ਨੇ ਕੱਲ੍ਹ ਪੰਜਾਬ ਦੇ ਗਵਰਨਰ ਵੀ ਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਦੀ ਕਾਂਗਰਸ ਸਰਕਾਰ ਬਰਖਾਸਤ ਕਰ ਕੇ ਜ਼ਹਿਰੀਲੀ ਸ਼ਰਾਬ ਦੇ ਕਾਂਡ ਦੀ ਜਾਂਚ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਜਾਂ ਸੀ ਬੀ ਆਈ ਕੋਲੋਂ ਕਰਾਉਣ ਦੇ ਹੁਕਮ ਦਿੱਤੇ ਜਾਣ। ਵਫਦ ਨੇ ਇਹ ਵੀ ਮੰਗ ਕੀਤੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੂੰ ਕਿਹਾ ਜਾਵੇ ਕਿ ਉਹ ਕਾਂਗਰਸੀ ਆਗੂਆਂ ਵੱਲੋਂ ਇਸ ਧੰਦੇ ਵਿੱਚ ਕਮਾਏ ਪੈਸੇ ਵਸੂਲੇ।

ਕੱਲ੍ਹ ਏਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਅਗਵਾਈ ਹੇਠ ਗਵਰਨਰ ਨੂੰ ਮਿਲੇ ਵਫਦ ਨੇ ਅਪੀਲ ਕੀਤੀ ਕਿ ਗੈਰ ਕਾਨੂੰਨੀ ਸ਼ਰਾਬ ਦੇ ਵਪਾਰ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਅਤੇ ਡਿਸਟਿਲਰੀਆਂ ਤੋਂ ਸਪਿਰਟ ਅਤੇ ਈ ਐੱਨ ਏ ਦੀ ਸਪਲਾਈ ਰੋਕ ਦਿੱਤੀ ਜਾਵੇ।

ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਵਾਰਾਂ ਨੇ ਜਿਨ੍ਹਾਂ ਦੋਸ਼ੀਆਂ ਦੇ ਨਾਂਅ ਲਏ ਹਨ, ਖਾਸ ਤੌਰ ਉੱਤੇ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਉੱਤੇ ਕਤਲ ਦਾ ਕੇਸ ਦਰਜ ਕੀਤਾ ਜਾਵੇ। ਇਸ ਵਫਦ ਨਾਲ ਇੱਕ ਪੀੜਤ ਪਰਵਾਰ ਵੀ ਗਿਆ ਸੀ। ਉਨ੍ਹਾਂ ਗਵਰਨਰ ਨੂੰ ਮੰਗ ਪੱਤਰ ਦੇ ਕੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਂਡ ਸਰਕਾਰੀ ਸਰਪ੍ਰਸਤੀ ਦਾ ਸਿੱਧਾ ਨਤੀਜਾ ਹੈ।

ਇਸੇ ਲਈ ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਜ਼ਿਲਿਆਂ ਦੇ ਲੋਕ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ। ਵਫਦ ਨੇ ਦੋਸ਼ ਲਾਇਆ ਕਿ ਇਸ ਪੱਧਰ ਦੀ ਸ਼ਰਾਬ ਦੀ ਸਪਲਾਈ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਅਤੇ ਪੁਲਸ ਤੇ ਐਕਸਾਈਜ਼ ਮੁਲਾਜ਼ਮਾਂ ਵਿਚਾਲੇ ਗੰਢਤੁੱਪ ਨਾਲ ਹੋਈ ਹੈ।

ਪੀੜਤ ਪਰਵਾਰ ਦੀ ਮੈਂਬਰ ਕਮਲਜੀਤ ਕੌਰ ਨੇ ਗਵਰਨਰ ਨੂੰ ਦੱਸਿਆ ਕਿ ਜਦੋਂ ਤੋਂ ਉਸ ਨੇ ਖਡੂਰ ਸਾਹਿਬ ਦੇ ਵਿਧਾਇਕ ਦੇ ਖਿਲਾਫ ਸ਼ਿਕਾਇਤ ਕੀਤੀ ਹੈ, ਉਸ ਨੂੰ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਕਿਹਾ ਕਿ ਪਰਵਾਰ ਦੇ ਦੋ ਜੀਆਂ ਦੀ ਮੌਤ ਹੋਣ ਦੇ ਬਾਵਜੂਦ ਵੀ ਉਸ ਨੂੰ ਦੋ ਲੱਖ ਰੁਪਏ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਕਸਾਈਜ਼ ਤੇ ਗ੍ਰਹਿ ਮੰਤਰੀ ਵਜੋਂ ਮੁੱਖ ਮੰਤਰੀ ਇਹ ਸੰਵਿਧਾਨਕ ਡਿਊਟੀ ਨਿਭਾਉਣ ਵਿੱਚ ਫੇਲ੍ਹ ਹੋਏ ਹਨ। ਉਨ੍ਹਾਂ ਗਵਰਨਰ ਨੂੰ ਦੱਸਿਆ ਕਿ ਰਾਜਪੁਰਾ ਤੇ ਖੰਨਾ ਵਿੱਚ ਫੜੀਆਂ ਦੋ ਡਿਸਟਿਲਰੀਆਂ ਕਮ ਬੌਟਲਿੰਗ ਪਲਾਂਟਾਂ ਦਾ ਖੁਲਾਸਾ ਹੋਣ ਦੇ ਬਾਵਜੂਦ ਇਸ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਦੋ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਤੇ ਹਰਦਿਆਲ ਸਿੰਘ ਕੰਬੋਜ ਦੇ ਖਿਲਾਫ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਜਦ ਕਿ ਇਹ ਦੋਵੇਂ ਮੁੱਖ ਦੋਸ਼ੀਆਂ ਦੀ ਸਰਪ੍ਰਸਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਈ ਡੀ ਨੂੰ ਫਾਈਲ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਸੰਕੇਤ ਦਿੱਤਾ ਹੈ ਕਿ ਉਹ ਨਹੀਂ ਚਾਹੁੰਦੀ ਕਿ ਪੈਸੇ ਦੀ ਹੋਈ ਵੰਡ ਸਾਹਮਣੇ ਆਵੇ।

ਇਸ ਵਫਦ ਨੇ ਕਿਹਾ ਕਿ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਜਿਨ੍ਹਾਂ ਦੀਆਂ ਡਿਸਟਿਲਰੀਆਂ ਤੋਂ ਸ਼ਰਾਬ ਦੀ ਸਮੱਗਲਿੰਗ ਅਤੇ ਈ ਐੱਨ ਏ ਅਤੇ ਡਿਨੇਚਰਡ ਸਪਿਰਟ ਮਾਰਕੀਟ ਵਿੱਚ ਗੈਰ ਕਾਨੂੰਨੀ ਤੌਰ ‘ਤੇ ਵੇਚੇ ਜਾਣ ਦੇ ਦੋਸ਼ ਲੱਗੇ ਹਨ, ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

ਵਫਦ ਨੇ ਕਿਹਾ ਕਿ ਪਹਿਲਾਂ ਸਰਨਾ ਪਰਵਾਰ ਦੀ ਖੰਡ ਮਿੱਲ ਵਿੱਚੋਂ ਦੋ ਟਰੱਕ ਭਰ ਕੇ ਨਾਜਾਇਜ਼ ਸ਼ਰਾਬ ਮਿਲੀ ਸੀ, ਪਰ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਕਾਰਨ ਸੂਬੇ ਦੇ ਖਜ਼ਾਨੇ ਨੂੰ 5600 ਕਰੋੜ ਰੁਪਏ ਦਾ ਘਾਟਾ ਪੈ ਚੁੱਕਾ ਹੈ।

ਸਾਬਕਾ ਚੀਫ ਸੈਕਟਰੀ ਨੇ ਮੰਤਰੀਆਂ ‘ਤੇ ਸੂਬੇ ਦੇ ਖਜ਼ਾਨੇ ਨੂੰ ਘਾਟਾ ਪਾਉਣ ਦੇ ਦੋਸ਼ ਲਾਏ ਸਨ, ਪਰ ਸਰਕਾਰ ਨੇ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਕਰਵਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਲਾਕਡਾਊਨ ਦੌਰਾਨ ਰਾਤ ਦੇ ਕਰਫਿਊ ਵਿੱਚ ਇਸ ਕਰ ਕੇ ਵਾਧਾ ਕੀਤਾ ਗਿਆ ਹੈ ਕਿ ਨਾਜਾਇਜ਼ ਸ਼ਰਾਬ ਆਸਾਨੀ ਨਾਲ ਇੱਕ ਥਾਂ ਤੋਂ ਦੂਜੀ ਥਾਂ ਜਾ ਸਕੇ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca