ਅਕਾਲ ਤਖਤ ਦੇ ਜਥੇਦਾਰ ਰਾਮ ਮੰਦਰ ਸਮਾਗਮ ਲਈ ਅਯੁੱਧਿਆ ਨਹੀਂ ਗਏ
Connect with us [email protected]

ਰਾਜਨੀਤੀ

ਅਕਾਲ ਤਖਤ ਦੇ ਜਥੇਦਾਰ ਰਾਮ ਮੰਦਰ ਸਮਾਗਮ ਲਈ ਅਯੁੱਧਿਆ ਨਹੀਂ ਗਏ

Published

on

  • ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਨੇ ਅਰਦਾਸ ਕੀਤੀ
  • ਅੰਮ੍ਰਿਤਸਰ, 6 ਅਗਸਤ – ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਬਣਾਉਣ ਲਈ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਕੱਲ੍ਹ ਅਯੁੱਧਿਆ ਦੇ ਗੁਰਦੁਆਰਾ ਸ੍ਰੀ ਬ੍ਰਹਮਕੁੰਡ ਸਾਹਿਬ ਵਿੱਚ ਵਿਸ਼ੇਸ਼ ਅਰਦਾਸ ਕੀਤੀ, ਪਰ ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਓਥੇ ਨਹੀਂ ਗਏ।
  • ਵਰਨਣ ਯੋਗ ਹੈ ਕਿ ਸ੍ਰੀ ਰਾਮ ਜਨਮ ਭੂਮੀ ਸੰਗਤ ਨੇ ਅੰਮ੍ਰਿਤਸਰ ਆ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਓਥੇ ਪਹੁੰਚਣ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਸੀ, ਪਰ ਉਹ ਓਥੇ ਨਹੀਂ ਗਏ। ਉਨ੍ਹਾਂ ਦੇ ਇਲਾਵਾ ਦੂਸਰੇ ਤਖਤਾਂ ਦੇ ਮੌਜੂਦ ਜਥੇਦਾਰ ਵੀ ਨਹੀਂ ਅਯੁੱਧਿਆ ਨਹੀਂ ਗਏ।
  • ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਅਰਦਾਸ ਦੇ ਬਾਅਦ ਰਾਸ਼ਟਰੀ ਸਿੱਖ ਸੰਗਤ ਦੀ ਅਗਵਾਈ ਵਿੱਚ ਸਿੱਖਾਂ ਦੇ ਅਲੱਗ-ਅਲੱਗ ਧਾਰਮਿਕ ਸਥਾਨਾਂ ਦੇ ਸਰੋਵਰਾਂ ਤੋਂ ਇਕੱਠਾ ਕੀਤਾ ਹੋਇਆ ਜਲ ਸ੍ਰੀ ਰਾਮ ਮੰਦਰ ਬਣਾਉਣ ਲਈ ਭੇਟ ਕੀਤਾ।
  • ਇਸ ਮੌਕੇ ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਗੁਰਚਰਨ ਸਿੰਘ ਗਿੱਲ, ਰਾਸ਼ਟਰੀ ਕਾਰਜਕਾਰੀ ਮੁਖੀ ਗੁਰਬਚਨ ਸਿੰਘ ਮੋਖਾ, ਭਾਰਤੀ ਵਾਲਮੀਕ ਧਰਮ ਸਮਾਜ ਦੇ ਰਾਸ਼ਟਰੀ ਧਰਮ ਗੁਰੂ ਡਾਕਟਰ ਦੇਵਾ ਸਿੰਘ ਅਤੇ ਸੰਤ ਨਿਰਮਲ ਸਿੰਘ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਅਰਦਾਸ ਦੌਰਾਨ ਭਾਜਪਾ ਦੇ ਨੇਤਾ ਆਰ ਪੀ ਸਿੰਘ ਅਤੇ ਸਿੱਖ ਭਾਈਚਾਰੇ ਦੇ ਵੱਡੇ ਆਗੂ ਵੀ ਮੌਜੂਦ ਸਨ।

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca