ਅਮਰਿੰਦਰ ਨੇ ਸੁਖਬੀਰ ਨੂੰ ਕਿਹਾ ਤੁਹਾਡੀਆਂ ਧਮਕੀਆਂ ਮੈਨੂੰ ਪੰਜਾਬ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀਆਂ
Connect with us [email protected]

ਰਾਜਨੀਤੀ

ਅਮਰਿੰਦਰ ਨੇ ਸੁਖਬੀਰ ਨੂੰ ਕਿਹਾ ਤੁਹਾਡੀਆਂ ਧਮਕੀਆਂ ਮੈਨੂੰ ਪੰਜਾਬ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀਆਂ

Published

on

ਚੰਡੀਗੜ੍ਹ, 29 ਜੁਲਾਈ, – ਪਿਛਲੇ ਦਿਨੀਂ ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ ਏ ਪੀ ਏ) ਦੇ ਅਧੀਨ ਕੀਤੀਆਂ ਕੁਝ ਲੋਕਾਂ ਦੀਆਂ ਗ੍ਰਿਫਤਾਰੀਆਂ ਵਿਰੁੱਧ ਸੁਖਬੀਰ ਸਿੰਘ ਬਾਦਲ ਵੱਲੋਂਵਰਤੀ ਧਮਕੀ ਵਰਗੀ ਭਾਸ਼ਾ ਦੇ ਬਾਅਦ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਭ ਢੁਕਵੇਂ ਕਦਮ ਚੁੱਕਦੇ ਰਹਿਣਗੇ। ਉਨ੍ਹਾਂ ਨੇ ਸਾਫ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਧਮਕੀਆਂ ਸਾਨੂੰਪੰਜਾਬ ਦੇ ਲੋਕਾਂ ਦੀ ਸੁਰੱਖਿਆ ਕਰਨ ਦੇ ਫਰਜ਼ਤੋਂ ਹਟਾ ਨਹੀਂ ਸਕਦੀਆਂ, ਅਸੀਂ ਇਹ ਜ਼ਿਮੇਵਾਰੀ ਨਿਭਾਉਂਦੇ ਰਹਾਂਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਵਾਂਗਯੂ ਏ ਪੀ ਏਹੇਠ ਪੰਜਾਬ ਪੁਲਿਸ ਵੱਲੋਂ ਗਲਤ ਗ੍ਰਿਫਤਾਰੀ ਜਾਂ ਕੇਸ ਦਰਜ ਦੀ ਕੋਈ ਮਿਸਾਲ ਉਨ੍ਹਾਂ ਦੇ ਕੋਲ ਹੈ ਤਾਂ ਅਕਾਲੀ ਦਲ ਦਾ ਪ੍ਰਧਾਨ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨ੍ਹਾਂ ਕੇਸਾਂ ਦੀ ਸੂਚੀ ਭੇਜ ਦੇਵੇ, ਪਰ ਪੰਜਾਬ ਵਿੱਚ ਕਿਸੇ ਉਤੇ ਝੂਠਾ ਕੇਸ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਸਿੱਖਾਂ ਨੂੰ ਪੰਜਾਬ ਪੁਲਿਸ ਦੇ ਖਿਲਾਫ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ-ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਯੂ ਏ ਪੀ ਏਕਾਨੂੰਨ ਕਾਫੀ ਪਹਿਲਾਂ ਦਾ ਬਣਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਏਸੇ ਐਕਟ ਹੇਠ ਪੰਜਾਬ ਵਿੱਚ 60 ਤੋਂ ਵੱਧ ਕੇਸ ਦਰਜ ਹੋਏ ਸਨ, ਜਿਨ੍ਹਾਂਵਿੱਚੋਂ 2010 ਵਿੱਚ 19 ਤੇ 2017 ਵਿੱਚ 12 ਕੇਸ ਸਨ।

ਇਨ੍ਹਾਂ ਕੇਸਾਂ ਵਿਚ ਫੜੇ 225 ਲੋਕਾਂਵਿੱਚੋਂ 120 ਨੂੰ ਅਦਾਲਤਾਂ ਨੇ ਬਰੀ ਕਰ ਦਿੱਤਾ ਸੀ, ਜਿਸ ਦਾ ਭਾਵ ਹੈ ਕਿ ਅਕਾਲੀ-ਭਾਜਪਾਰਾਜਵੇਲੇ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂਹੋਈ ਸੀ, ਪਰ ਅੱਜਕੱਲ੍ਹ ਏਦਾਂ ਨਹੀਂ ਹੋ ਰਿਹਾ।

ਪਾਕਿਸਤਾਨੀ ਖੁਫੀਆ ਏਜੰਸੀ ਆਈ ਐੱਸ ਆਈਵੱਲੋਂ ਸਰਹੱਦ ਪਾਰ ਤੋਂ ਪੰਜਾਬ ਵਿੱਚ ਘੁਸਪੈਠ ਅਤੇ ਹਥਿਆਰਾਂ ਦੀ ਤਸਕਰੀ ਕਰਾਉਣ ਵੱਲ ਧਿਆਨ ਦਿਵਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਕਾਨੂੰਨ ਅਨੁਸਾਰ ਲੋੜੀਂਦੇ ਕਦਮ ਚੁੱਕ ਰਹੀ ਹੈ ਤਾਂ ਜੁ ਪੰਜਾਬ ਅਤੇ ਦੇਸ਼ ਦੀ ਰਾਖੀ ਕੀਤੀ ਜਾ ਸਕੇ।

ਉਨਾਂ ਸਿੱਖਸ ਫਾਰ ਜਸਟਿਸ (ਐਸ ਐਫ ਜੇ) ਬਾਰੇ ਕਿਹਾ ਕਿ ਕੁਝ ਇਹ ਤਾਕਤਾਂ ਵੱਖਵਾਦੀ ਵਿਚਾਰਧਾਰਾ ਨੂੰ ਉਤਸ਼ਾਹਤ ਕਰ ਕੇ ਭਾਰਤ ਵਿੱਚ ਗੜਬੜਕਰਾਉਣਾ ਚਾਹੁੰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਐਸ ਐਫ ਜੇ ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਸਥਾ ਐਲਾਨਿਆ ਹੈ ਤੇ ਇਸ ਦੇ ਮੁਖੀ ਗੁਰਪਤਵੰਤ ਪੰਨੂੰ ਨੂੰ ਅੱਤਵਾਦੀ ਐਲਾਨ ਕੀਤਾ ਹੈ, ਇਸ ਕਰ ਕੇ ਪੰਜਾਬ ਸਮੇਤ ਸਾਰੇ ਰਾਜਾਂ ਦੀ ਪੁਲਿਸ ਕੌਮੀ ਸੁਰੱਖਿਆ ਨੂੰ ਢਾਹ ਲਾਉਣ ਵਾਲਿਆਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਪਾਬੰਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੁਨੀਆਂ ਭਰ ਦੇ ਸਿੱਖ ਐਸ ਐਫ ਜੇਦਾਇਹ ਏਜੰਡਾ ਰੱਦ ਕਰ ਰਹੇ ਹਨ, ਓਦੋਂ ਸੁਖਬੀਰ ਸਿੰਘ ਵੱਲੋਂ ਅਸਲ ਮਾਅਨਿਆਂ ਵਿੱਚਉਸ ਦੀ ਹਮਾਇਤ ਕੀਤੀ ਜਾ ਰਹੀ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca