ਅਮਰੀਕਾ ਤੋਂ ਡਿਪੋਰਟ ਕੀਤੇ 110 ਹੋਰ ਭਾਰਤੀ ਅੰਮ੍ਰਿਤਸਰ ਪੁੱਜੇ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਅਮਰੀਕਾ ਤੋਂ ਡਿਪੋਰਟ ਕੀਤੇ 110 ਹੋਰ ਭਾਰਤੀ ਅੰਮ੍ਰਿਤਸਰ ਪੁੱਜੇ

Published

on

ਰਾਜਾਸਾਂਸੀ, 22 ਜੁਲਾਈ – ਆਪਣੇ ਸੁਪਨੇ ਪੂਰੇ ਕਰਨ ਲਈ ਅਮਰੀਕਾ ਗਏ 110 ਭਾਰਤੀ ਨੌਜਵਾਨ ਡਿਪੋਰਟ ਹੋਣ ਮਗਰੋਂ ਅਮਰੀਕਾ ਤੋਂ ਤੀਸਰੀ ਉਡਾਣ ਰਾਹੀਂ ਆਪਣੇ ਦੇਸ਼ ਪਰਤ ਆਏ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਇਨ੍ਹਾਂ ਨੌਜਵਾਨਾਂ ਨੂੰ ਸਬੰਧਿਤ ਵੱਖ-ਵੱਖ ਜ਼ਿਲ੍ਹਿਆਂ Ḕਚ ਇਕਾਂਤਵਾਸ ਕਰਨ ਲਈ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਬੱਸਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ।
ਪਿਛਲੇ ਵਰ੍ਹੇ ਮਾਪਿਆਂ ਤੋਂ ਵਿਦਾ ਹੋਣ ਪਿੱਛੋਂ ਲੱਖਾਂ ਰੁਪਏ ਏਜੰਟਾਂ ਦੀ ਝੋਲੀ ਪਾਉਣ ਤੇ ਕਈ ਕਈ ਦਿਨ ਭੁੱਖ ਨਾਲ ਲੜਨ ਅਤੇ ਵੱਖੋ-ਵੱਖਰੇ ਢੰਗਾਂ ਨਾਲ ਹੋਰ ਦੇਸ਼ਾਂ ਦੀਆਂ ਸਰਹੱਦਾਂ ਟੱਪ ਕੇ ਅਮਰੀਕਾ Ḕਚ ਪੁੱਜੇ ਇਹ ਨੌਜਵਾਨ ਓਥੇ ਪਹੁੰਚਦੇ ਸਾਰ ਉਥੋਂ ਦੀ ਪੁਲਸ ਦੇ ਅੜਿੱਕ ਚੜ੍ਹ ਗਏ ਸਨ। ਇੱਥੇ ਪੁੱਜੇ ਇੱਕ ਨੌਜਵਾਨ ਹਰਜੀਤ ਸਿੰਘ ਵਾਸੀ ਗੋਬਿੰਦਪੁਰ ਲੋਹਗੜ੍ਹ ਜਲੰਧਰ ਨੇ ਮੀਡੀਆ ਨੂੰ ਦੱਸਿਆ ਕਿ ਉਹ ਸਾਲ 2019 ਵਿੱਚ ਸੁਲਤਾਨ ਸਿੰਘ ਨਾਂਅ ਦੇ ਏਜੰਟ ਨੂੰ 28 ਲੱਖ ਰੁਪਏ ਦੇ ਕੇ ਅਮਰੀਕਾ ਨੂੰ ਗਿਆ ਸੀ। ਏਜੰਟ ਨੇ ਉਸ ਨੂੰ ਮੈਕਸੀਕੋ ਰਾਹੀਂ ਕੰਧ ਟਪਾ ਕੇ ਅਮਰੀਕਾ Ḕਚ ਵਾੜਿਆ ਸੀ ਪਰ ਕੰਧ ਟੱਪਦੇ ਸਾਰ 10 ਕਦਮ ਚੱਲਣ ਉਪਰੰਤ ਉਥੋਂ ਦੀ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਜੇਲ੍ਹ Ḕਚ ਭੇਜ ਦਿੱਤਾ ਅਤੇ ਕਾਨੂੰਨੀ ਲੜਾਈ ਹਾਰਨ ਮਗਰੋਂ ਉਸ ਨੂੰ ਡਿਪੋਰਟ ਕਰ ਕੇ ਵਾਪਸ ਭੇਜ ਦਿੱਤਾ ਹੈ। ਅਮਰੀਕਾ ਤੋਂ ਮੁੜਨ ਵਾਲੇ ਇਨ੍ਹਾਂ ਨੌਜਵਾਨਾਂ Ḕਚ ਅੰਮ੍ਰਿਤਸਰ ਦੇ 2, ਫ਼ੀਰਦਕੋਟ 1, ਫ਼ਤਹਿਗੜ੍ਹ ਸਾਹਿਬ 3, ਗੁਰਦਾਸਪੁਰ 10, ਹੁਸ਼ਿਆਰਪੁਰ 8, ਜਲੰਧਰ 5, ਲੁਧਿਆਣਾ 2, ਕਪੂਰਥਲਾ 11, ਪਟਿਆਲਾ 4, ਸੰਗਰੂਰ 2, ਨਵਾਂ ਨਗਰ 2, ਐਸ ਏ ਐਸ ਨਗਰ 1, ਪਠਾਨਕੋਟ 1, ਫਿਰੋਜ਼ਪੁਰ ਦਾ ਇੱਕ ਨੌਜਵਾਨ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦਾ 1, ਯੂ ਪੀ 1, ਆਂਧਰਾ ਪ੍ਰਦੇਸ਼ 1, ਮਹਾਰਾਸ਼ਟਰ 3, ਦਿੱਲੀ 1, ਤੇਲੰਗਾਨਾ 1 ਤੇ ਹਰਿਆਣਾ ਨਾਲ ਸਬੰਧਿਤ 36 ਨੌਜਵਾਨ ਸ਼ਾਮਲ ਹਨ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca