ਅਮਰੀਕਾ ਵਿੱਚ ਭਾਰਤ ਕੱਚੇ ਤੇਲ ਦਾ ਭੰਡਾਰ ਕਰੇਗਾ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਅਮਰੀਕਾ ਵਿੱਚ ਭਾਰਤ ਕੱਚੇ ਤੇਲ ਦਾ ਭੰਡਾਰ ਕਰੇਗਾ

Published

on

ਨਵੀਂ ਦਿੱਲੀ, 20 ਜੁਲਾਈ- ਭਾਰਤ ਦੀ ਯੋਜਨਾ ਅਮਰੀਕਾ ਦੇ ਰਣਨੀਤਕ ਪੈਟਰੋਲੀਅਮ ਭੰਡਾਰ ‘ਚ ਕੱਚੇ ਤੇਲ ਦਾ ਭੰਡਾਰ ਕਰਨ ਦੀ ਹੈ, ਤਾਂ ਕਿ ਭਵਿੱਖ ਵਿੱਚ ਵਰਤਿਆ ਜਾ ਸਕੇ।
ਇਸ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਕੱਚੇ ਤੇਲ ਦੀ ਵਰਤੋਂ ਨਾ ਸਿਰਫ ਐਮਰਜੈਂਸੀ ਸਥਿਤੀ ‘ਚ ਕੀਤੀ ਜਾਵੇਗੀ, ਸਗੋਂ ਕਿਸੇ ਤਰ੍ਹਾਂ ਦਾ ਮੁੱਲ ਲਾਭ ਹੋਣ ‘ਤੇ ਵਪਾਰ ਲਈ ਵੀ ਕੀਤਾ ਜਾਵੇਗਾ। ਭਾਰਤ ਤੇ ਅਮਰੀਕਾ ਨੇ 17 ਜੁਲਾਈ ਨੂੰ ਐਮਰਜੈਂਸੀ ਕੱਚੇ ਤੇਲ ਭੰਡਾਰ ‘ਤੇ ਸਹਿਯੋਗ ਲਈ ਸ਼ੁਰੂਆਤੀ ਸਮਝੌਤਾ ਕੀਤਾ ਹੈ। ਇਸ ਵਿੱਚ ਭਾਰਤ ਵੱਲੋਂ ਅਮਰੀਕਾ ‘ਚ ਕੱਚੇ ਤੇਲ ਦਾ ਭੰਡਾਰਨ ਕਰਨ ਦੀ ਸੰਭਾਵਨਾ ਵੀ ਸ਼ਾਮਲ ਹੈ। ਇੱਕ ਉਚ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਇਹ ਚੰਗੀ ਧਾਰਨਾ ਹੈ, ਪਰ ਇਸ ਨਾਲ ਕਈ ਸ਼ਰਤਾਂ ਵੀ ਜੁੜੀਆਂ ਹਨ। ਸਭ ਤੋਂ ਪਹਿਲਾਂ ਭਾਰਤ ਨੂੰ ਅਮਰੀਕਾ ‘ਚ ਤੇਲ ਭੰਡਾਰ ਲਈ ਕਿਰਾਇਆ ਦੇਣਾ ਹੋਵੇਗਾ। ਇਹ ਕਿਰਾਇਆ ਕੱਚੇ ਤੇਲ ਦੀ ਕੌਮਾਂਤਰੀ ਕੀਮਤ ਦੇ ਉਤਲੇ ਪੱਧਰ ‘ਤੇ ਹੋਵੇਗਾ। ਦੂਜਾ ਬਦਲ ਹੈ ਕਿ ਅਸੀਂ ਆਪਣਾ ਰਣਨੀਤਕ ਭੰਡਾਰ ਉਸਾਰੀਏ ਪਰ ਇਸ ‘ਚ ਕਾਫ਼ੀ ਪੂੰਜੀ ਖਰਚ ਲੱਗੇਗੀ ਤੇ ਉਸਾਰੀ ਨੂੰ ਕੁਝ ਸਾਲ ਲੱਗਣਗੇ। ਇਸ ਲਈ ਰਣਨੀਤਕ ਭੰਡਾਰ ਦਾ ਕਿਰਾਇਆ ਦੇਣਾ ਜ਼ਿਆਦਾ ਚੰਗਾ ਬਦਲ ਹੋਵੇਗਾ।
ਅਮਰੀਕਾ ‘ਚ ਰਣਨੀਤਕ ਪੈਟਰੋਲੀਅਮ ਭੰਡਾਰ (ਐਸ ਆਰ ਪੀ) ਦੀ ਉਸਾਰੀ ਅਤੇ ਰੱਖ-ਰਖਾਅ ਨਿੱਜੀ ਕੰਪਨੀਆਂ ਵੱਲੋਂ ਕੀਤਾ ਜਾਂਦਾ ਹੈ। ਕੋਈ ਦੇਸ਼ ਅਮਰੀਕਾ ‘ਚ ਰੱਖੇ ਤੇਲ ਦੀ ਵਰਤੋਂ ਆਪਣੀ ਜ਼ਰੂਰਤ ਜਾਂ ਕੀਮਤ ਦੇ ਪੱਖੋਂ ਫਾਇਦਾ ਹੋਣ ਦੀ ਹਾਲਤ ‘ਚ ਵਪਾਰ ਲਈ ਵੀ ਕਰ ਸਕਦਾ ਹੈ। ਅਧਿਕਾਰੀ ਨੇ ਕਿਹਾ ਕਿ ਜੇ ਕੀਮਤਾਂ ਹੇਠਾਂ ਆਈਆਂ ਤਾਂ ਨੁਕਸਾਨ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇ ਸਮੁੰਦਰੀ ਰਸਤਾ ਰੁਕਿਆ ਹੋਇਆ ਹੋਵੇ ਤਾਂ ਅਮਰੀਕਾ ‘ਚ ਭੰਡਾਰ ਨਾਲ ਭਾਰਤ ਦੀ ਉੂਰਜਾ ਸੁਰੱਖਿਆ ਦਾ ਕੋਈ ਲਾਭ ਨਹੀਂ ਹੁੰਦਾ, ਕਿਉਂਕਿ ਅਮਰੀਕਾ ਤੋਂ ਕੱਚਾ ਤੇਲ ਮੰਗਵਾਉਣ ‘ਚ ਇੱਕ ਮਹੀਨਾ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ‘ਚ ਕੱਚੇ ਤੇਲ ਦਾ ਭੰਡਾਰ ਇੱਕ ਤਰ੍ਹਾਂ ਕੀਮਤਾਂ ‘ਚ ਉਤਾਰ-ਚੜ੍ਹਾਅ ਤੋਂ ਬਚਣ ਲਈ ਕੀਤੀ ਜਾ ਰਹੀ ਹੇਜਿੰਗ ਹੈ। ਸਾਰੇ ਤਰ੍ਹਾਂ ਦੀ ਹੇਜਿੰਗ ਦੀ ਲਾਗਤ ਹੁੰਦੀ ਹੈ। ਅਧਿਕਾਰੀ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਇਹ ਹੈ ਕਿ ਵੱਡੀ ਮਾਤਰਾ ‘ਚ ਭੰਡਾਰਨ ਲਈ ਕੱਚੇ ਤੇਲ ਦੀ ਖ਼ਰੀਦ ਨੂੰ ਅਗੇਤਾ ਭੁਗਤਾਨ ਕਰਨਾ ਹੁੰਦਾ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca