ਅਮਰੀਕਾ ਵੱਲੋਂ ਐੱਚ-1ਬੀ ਵੀਜ਼ੇ ਵਾਲੇ ਭਾਰਤੀਆਂ ਨੂੰ ਰਾਹਤ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ੇ ਵਾਲੇ ਭਾਰਤੀਆਂ ਨੂੰ ਰਾਹਤ

Published

on

  • ਵੀਜ਼ਾ ਨਿਯਮਾਂ ਵਿੱਚ ਢਿੱਲ ਨਾਲ ਪਤਨੀ-ਬੱਚਿਆਂ ਨੂੰ ਛੋਟ ਮਿਲੀ
    ਵਾਸ਼ਿੰਗਟਨ, 18 ਜੁਲਾਈ, – ਅਮਰੀਕਾ ਵਿੱਚ ਰਹਿੰਦੇ ਐੱਚ-1ਬੀ ਵੀਜ਼ੇ ਵਾਲੇ ਭਾਰਤੀ ਲੋਕਾਂ ਲਈ ਵੱਡੀ ਖ਼ਬਰ ਹੈ ਕਿ ਓਥੋਂ ਦੀ ਟਰੰਪ ਸਰਕਾਰ ਨੇ ਵੀਜ਼ਾ ਨਿਯਮਾਂ ਵਿਚ ਕੁਝ ਢਿੱਲ ਦੇ ਦਿੱਤੀ ਹੈ।
    ਪਤਾ ਲੱਗਾ ਹੈ ਕਿ ਜਿਹੜੇ ਲੋਕ ਲਾਕਡਾਉਨ ਦੌਰਾਨ ਕਿਸੇ ਹੋਰ ਦੇਸ਼ ਵਿੱਚ ਰਹੇ ਗਏ ਸਨ ਅਤੇ ਉਨ੍ਹਾਂ ਦੇ ਮਾਪੇ ਜਾਂ ਪਤੀ-ਪਤਨੀ ਅਮਰੀਕਾ ਵਿੱਚ ਹਨ, ਅਮਰੀਕਾ ਦੇ ਨਵੇਂ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਅਮਰੀਕਾ ਜਾਣ ਦੀ ਆਗਿਆ ਮਿਲ ਗਈ ਹੈ। ਇਹ ਉਨ੍ਹਾਂ ਲੋਕਾਂ ਲਈ ਕੀਤਾ ਗਿਆ ਹੈ, ਜਿਹੜੇ ਦੂਸਰਿਆਂ ਉੱਤੇ ਨਿਰਭਰ ਹਨ। ਇਸ ਸੰਬੰਧ ਵਿੱਚ ਅਮਰੀਕਾ ਦੀ ਇੱਕ ਸਰਕਾਰੀ ਏਜੰਸੀ ਨੇ ਬਿਆਨ ਜਾਰੀ ਕਰ ਕੇ ਸੂਚਨਾ ਦਿੱਤੀ ਹੈ।
    ਵਰਨਣ ਯੋਗ ਹੈ ਕਿ ਡੋਨਾਲਡ ਟਰੰਪ ਸਰਕਾਰ ਵੱਲੋਂ 31 ਦਸੰਬਰ ਤੱਕ ਵੀਜ਼ਾ ਉੱਤੇ ਪਾਬੰਦੀ ਲਾਉਣ ਨਾਲ ਬਹੁਤ ਸਾਰੇ ਲੋਕ ਆਪਣੇ ਪਰਵਾਰਾਂ ਤੋਂ ਵੱਖ ਹੋ ਗਏ ਸਨ ਅਤੇ ਇਸ ਬਾਰੇ ਟਰੰਪ ਸਰਕਾਰ ਦੇ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਚੱਲ ਰਹੇ ਸਨ। ਅਮਰੀਕੀ ਵਿਦੇਸ਼ ਵਿਭਾਗ ਦੇ ਨਵੇਂ ਨਿਰਦੇਸ਼ਾਂ ਅਨੁਸਾਰ ਕੌਂਸਲੇਟ ਦਫਤਰ ਖੁੱਲ੍ਹਣ ਤੋਂ ਬਾਅਦ ਇਹ ਲੋਕ ਵੀਜ਼ਾ ਪਰਮਿਟ ਨਾਲ ਆਪਣੇ ਜੀਵਨ ਸਾਥੀ ਜਾਂ ਮਾਪਿਆਂ ਨੂੰ ਮਿਲਣ ਅਮਰੀਕਾ ਜਾ ਸਕਦੇ ਹਨ। 31 ਦਸੰਬਰ ਤੱਕ ਬਣੇ ਵੀਜ਼ਾ ਪਾਬੰਦੀ ਦੇ ਇਨ੍ਹਾਂ ਨਿਯਮਾਂ ਵਿੱਚ ਢਿੱਲ ਦੀ ਇਹ ਛੋਟ ਗੈਰ-ਪ੍ਰਮੁੱਖ ਪ੍ਰਵਾਸੀ ਐਕਸੈਪਸ਼ਨ ਕਵਰ ਸਪਾਊਸ (ਪਤੀ/ ਪਤਨੀ) ਤੇ ਨਿਰਭਰ ਬੱਚਿਆਂ ਦੇ ਕੇਸ ਵਿੱਚ ਹੀ ਦਿੱਤੀ ਗਈ ਹੈ।
    ਬਹੁਤ ਸਾਰੇ ਲੋਕਾਂ ਲਈ ਇਹ ਵੱਡੀ ਰਾਹਤ ਹੈ, ਜਿਹੜੇ ਵੀਜ਼ਾ ਨਿਯਮਾਂ ਵਿਚ ਬਦਲਾਅ ਤੇ ਲਾਕਡਾਉਨ ਦੇ ਕਾਰਨ ਭਾਰਤ ਵਿਚ ਫਸੇ ਹੋਏ ਹਨ। ਭਾਰਤੀ ਆਈ ਟੀ ਕੰਪਨੀਆਂ ਨੇ ਟਰੰਪ ਪ੍ਰਸ਼ਾਸਨ ਦੀ ਅਮਰੀਕੀ ਵੀਜ਼ਾ ਉੱਤੇ ਪਾਬੰਦੀਆਂ ਦੀ ਆਲੋਚਨਾ ਕੀਤੀ ਤੇ ਇਨ੍ਹਾਂ ਪਾਬੰਦੀਆਂ ਕਾਰਨ ਭਾਰਤ ਆਏ ਹੋਏ ਬਹੁਤ ਸਾਰੇ ਲੋਕ ਅਮਰੀਕਾ ਵਾਪਸ ਨਹੀਂ ਜਾ ਸਕੇ ਹਨ। ਅਮਰੀਕਾ ਨੇ ਅਗਲੇ ਸਾਲ ਕਰੀਬ ਚਾਰ ਲੱਖ ਅਸਥਾਈ ਵੀਜ਼ਾ ਧਾਰਕਾਂ ਤੇ ਗ੍ਰੀਨ ਕਾਰਡ ਬਿਨੈਕਾਰਾਂ ਦਾ ਆਪਣੇ ਦੇਸ਼ ਵਿੱਚ ਦਾਖਲਾ ਬੰਦ ਕਰ ਦਿੱਤਾ ਹੈ। ਟਰੰਪ ਸਰਕਾਰ ਦੇ ਨਵੇਂ ਹੁਕਮ ਨਾਲ ਬਹੁਤ ਸਾਰੇ ਭਾਰਤੀ ਲੋਕਾਂ ਨੂੰ ਮਿਲੀ ਹੋਵੇਗੀ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca