ਅਮਰੀਕੀਆਂ ਨੂੰ ਅਗਸਤ 'ਚ ਫਿਰ 1200 ਡਾਲਰ ਦੇ ਕੋਰੋਨਾ ਚੈਕ ਮਿਲਣਗੇ: ਮਨੁਚਿਨ
Connect with us [email protected]

ਪੰਜਾਬੀ ਖ਼ਬਰਾਂ

ਅਮਰੀਕੀਆਂ ਨੂੰ ਅਗਸਤ ‘ਚ ਫਿਰ 1200 ਡਾਲਰ ਦੇ ਕੋਰੋਨਾ ਚੈਕ ਮਿਲਣਗੇ: ਮਨੁਚਿਨ

Published

on

ਸਾਨ ਫਰਾਂਸਿਸਕੋ, 28 ਜੁਲਾਈ – ਅਮਰੀਕਾ ਦੇ ਲੋਕਾਂ ਲਈ ਖ਼ੁਸ਼ੀ ਦੀ ਖ਼ਬਰ ਹੈ ਕਿ ਉਨ੍ਹਾਂ ਨੂੰ ਅਗਸਤ Ḕਚ ਫਿਰ ਕੋਰੋਨਾ ਵਾਇਰਸ ਰਾਹਤ ਮਿਲਣ ਜਾ ਰਹੀ ਹੈ। ਦੇਸ਼ ਦੇ ਖ਼ਜ਼ਾਨਾ ਸਕੱਤਰ ਸਟੀਵਨ ਮਨੁਚਿਨ ਨੇ ਕੱਲ੍ਹ ਕਿਹਾ ਕਿ ਰਿਪਬਲਿਕਨ ਕੱਲ੍ਹ ਅਗਲੇ ਕੋਵਿਡ-19 ਸਹਾਇਤਾ ਪੈਕੇਜ ਨੂੰ ਅਮਲੀ ਰੂਪ ਦੇਣ ਲਈ ਤਿਆਰ ਹਨ।

ਖਜ਼ਾਨਾ ਸੈਕਟਰੀ ਨੇ ਭਰੋਸਾ ਦਿੱਤਾ ਕਿ ਕੁਝ ਦਿਨ ਪਹਿਲਾਂ ਇਸ ਪੈਕੇਜ Ḕਤੇ ਖ਼ਤਰੇ ਦੇ ਬੱਦਲ ਮੰਡਰਾਉਣ ਪਿੱਛੋਂ ਉਹ ਵਾਈਟ ਹਾਊਸ ਪ੍ਰਸ਼ਾਸਨ ਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੋਟੀ ਦੇ ਸਹਿਯੋਗੀਆਂ ਨੂੰ 10 ਲੱਖ ਡਾਲਰ ਦੇ ਪੈਕੇਜ ਬਚਾਉਣ ਲਈ ਮਿਲੇ ਸਨ। ਮਨੁਚਿਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਬੇਰੁਜ਼ਗਾਰੀ ਦੇ ਲਾਭ ਨੂੰ ਵਧਾਉਣਾ, ਪਰ ਬੇਰੁਜ਼ਗਾਰੀ ਨੂੰ ਕਾਫ਼ੀ ਹੱਦ ਤੱਕ ਘਟਾਉਣਾ ਰਾਸ਼ਟਰਪਤੀ ਟਰੰਪ ਦੀ ਪਹਿਲੀ ਤਰਜੀਹ ਸੀ।

ਉਨ੍ਹਾਂ ਨੇ 600 ਦੀ ਹਫ਼ਤਾਵਾਰੀ ਸਹਾਇਤਾ Ḕਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਲੋਕਾਂ ਨੂੰ ਕੰਮ Ḕਤੇ ਵਾਪਸ ਜਾਣ ਲਈ ਰੋਕੇਗਾ। ਉਸ ਨੇ ਇਹ ਵਾਅਦਾ ਕੀਤਾ ਕਿ ਅਗਸਤ Ḕਚ 1200 ਦੇ ਕੋਰੋਨਾ ਵਾਇਰਸ ਚੈਕ ਅਮਰੀਕੀਆਂ ਨੂੰ ਜ਼ਰੂਰ ਮਿਲਣਗੇ।

ਮਨੁਚਿਨ ਨੇ ਕਿਹਾ ਕਿ ਰਾਸ਼ਟਰਪਤੀ ਦੇ ਐਕਟਿੰਗ ਚੀਫ਼ ਆਫ਼ ਸਟਾਫ਼, ਮਾਰਕੀਟ ਮੀਡੋਜ, ਕੈਪੀਟਲ Ḕਚ ਜੀ ਓ ਪੀ ਸਟਾਫ਼ ਨਾਲ ਕਈ ਘੰਟਿਆਂ ਦੇ ਵਿਚਾਰ ਵਟਾਂਦਰੇ ਤੋਂ ਬਾਅਦ, ਅਸੀਂ ਜਲਦੀ ਨਾਲ ਅਮਲੀ ਰੂਪ ਦੇਣ ਲਈ ਤਿਆਰ ਹਾਂ।

ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਇਸ ਉਦਯੋਗਵਾਦੀ ਰਿਪਬਲਿਕਨ ਪੈਕੇਜ ਦਾ ਬਿਲਕੁਲ ਸਮਰਥਨ ਕਰਨਗੇ। ਵਾਈਟ ਹਾਊਸ ਦੀ ਆਰਥਿਕ ਸਲਾਹਕਾਰ ਲੈਰੀ ਕੁਡਲੋ ਨੇ ਦੱਸਿਆ ਕਿ 1200 ਡਾਲਰ ਦੇ ਚੈਕ ਅਮਰੀਕੀਆਂ ਨੂੰ ਛੋਟੇ ਕਾਰੋਬਾਰਾਂ ਅਤੇ ਰੈਸਟੋਰੈਂਟਾਂ ਲਈ ਰੀਕਰੀਲਮੈਂਟ ਬੋਨਸ, ਰਿਟੇਨਸਨ ਬੋਨਸ ਤੇ ਟੈਕਸ ਕਰੈਡਿਟ ਤੋਂ ਇਲਾਵਾ ਨਵੇਂ ਰਿਕਵਰੀ ਪੈਕੇਜ ਦਾ ਹਿੱਸਾ ਹੋਣਗੇ।

ਵਰਨਣ ਯੋਗ ਹੈ ਕਿ ਪਿਛਲੇ ਹਫ਼ਤੇ ਕਿਹਾ ਗਿਆ ਸੀ ਇਸ ਰਾਹਤ ਪੈਕੇਜ Ḕਟ ਵਿਅਕਤੀਆਂ ਨੂੰ 1200 ਦੀ ਇੱਕ ਸਮੇਂ ਦੀ ਅਦਾਇਗੀ ਹੋਵੇਗੀ ਅਤੇ ਪਰਵਾਰਾਂ ਨੂੰ ਪ੍ਰਤੀ ਬੱਚਾ 400 ਅਤੇ 500 ਡਾਲਰ ਪ੍ਰਾਪਤ ਹੋ ਸਕਣਗੇ।

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca