ਅਯੁੱਧਿਆ ਵਿੱਚ ਮਸਜਿਦ ਲਈ ਵੀ ਟਰੱਸਟ ਬਣਾਇਆ ਗਿਆ|ਅਯੁੱਧਿਆ ਵਿੱਚ ਰਾਮ ਮੰਦਰ |
Connect with us [email protected]

ਰਾਜਨੀਤੀ

ਅਯੁੱਧਿਆ ਵਿੱਚ ਮਸਜਿਦ ਲਈ ਵੀ ਟਰੱਸਟ ਬਣਾਇਆ ਗਿਆ

Published

on

  • ਸੁੰਨੀ ਵਕਫ ਬੋਰਡ ਹੀ ਮੁੱਢਲਾ ਟਰੱਸਟ ਹੋਵੇਗਾ
    ਅਯੁੱਧਿਆ, 29 ਜੁਲਾਈ, – ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਬਾਰੇ ਜਦੋਂ 5 ਅਗਸਤ ਨੂੰ ਭੂਮੀ ਪੂਜਨਤੇ ਨੀਂਹ ਪੱਥਰ ਰੱਖਣ ਦੀਆਂ ਤਿਆਰੀਆਂ ਹੋ ਰਹੀਆਂ ਹਨ, ਓਦੋਂ ਮਸਜਿਦ ਬਣਾਉਣ ਲਈ ਵੀ ਅੱਜ ਬੁੱਧਵਾਰ ਨੂੰ ਇੱਕ ਟਰੱਸਟ ਬਣਾ ਦਿੱਤਾ ਗਿਆ ਹੈ। ਉੱਤਰ ਪ੍ਰਦੇਸ਼ ਸੁੰਨੀ ਸੈਂਟਰਲ ਵਕਫ ਬੋਰਡ ਇਸ ਦਾ ਮੁੱਢਲਾ ਟਰੱਸਟੀ ਬਣਿਆ ਹੈ ਅਤੇ ਇਸ ਟਰੱਸਟ ਵਿੱਚ 15 ਮੈਂਬਰ ਸ਼ਾਮਲ ਹੋਣਗੇ।
  • ਅੱਜ ਕੀਤੇ ਗਏ ਐਲਾਨ ਮੁਤਾਬਕ ਮਸਜਿਦ ਉਸਾਰੀ ਲਈ ਬਣੇ ਟਰੱਸਟ ਦਾ ਨਾਮ ਇੰਡੋ ਇਸਲਾਮਿਕ ਕਲਚਰਲ ਫਾਉਂਡੇਸ਼ਨ ਹੋਵੇਗਾ ਤੇ ਇਸ ਲਈ 9 ਮੈਬਰਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ।
  • ਜ਼ਫਰ ਫਾਰੂਕੀ ਟਰੱਸਟ ਦੇ ਪ੍ਰਧਾਨ ਤੇ ਟਰੱਸਟ ਦੇ ਮੈਂਬਰ ਅਤਹਰ ਹੁਸੈਨ ਇਸ ਦੇ ਬੁਲਾਰਾ ਹੋਣਗੇ।ਮਸਜਿਦ ਲਈ ਅਯੁੱਧਿਆ ਜ਼ਿਲੇ ਦੇ ਧੰਨੀਪੁਰ ਪਿੰਡਵਿੱਚ ਮਿਲੀ 5 ਏਕੜ ਜ਼ਮੀਨ ਉੱਤੇ ਮਸਜਿਦ, ਇੰਡੋ ਇਸਲਾਮਿਕ ਰਿਸਰਚ ਸੈਂਟਰ, ਲਾਇਬ੍ਰੇਰੀ ਅਤੇ ਹਸਪਤਾਲ ਬਣਾਇਆ ਜਾਵੇਗਾ। ਇਸ ਦੇ ਲਈ ਇੰਡੋ ਇਸਲਾਮਿਕ ਕਲਚਰਲ ਫਾਉਂਡੇਸ਼ਨ ਨਾਮ ਵਾਲਾ ਇਹ ਟਰੱਸਟ ਬਣਾਇਆ ਗਿਆ ਹੈ।
  • ਵਕਫ ਬੋਰਡ ਦੇ ਚੀਫ ਕਾਰਜਕਾਰੀ ਅਧਿਕਾਰੀ ਸਈਦ ਮੁਹੰਮਦ ਸ਼ੋਏਬ ਨੇ ਦੱਸਿਆ ਕਿ ਇਸ ਟਰੱਸਟ ਵਿੱਚ ਕੁਲ 9 ਮੈਬਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਸੁੰਨੀ ਵਕਫ ਬੋਰਡ ਇਸ ਦਾ ਮੁੱਢਲਾ ਟਰੱਸਟੀ ਹੋਵੇਗਾ ਤੇ ਬੋਰਡ ਦਾ ਮੁੱਖ ਕਾਰਜਕਾਰੀ ਅਧਿਕਾਰੀ ਇਸ ਦਾ ਕਾਰਜਕਾਰੀ ਨੁਮਾਇੰਦਾ ਹੋਵੇਗਾ।
  • ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨਾ ਉਹ ਖੁਦ ਟਰੱਸਟ ਦੇ ਮੁੱਖ ਟਰੱਸਟੀ ਤੇ ਪ੍ਰਧਾਨ ਹੋਣਗੇ। ਬੋਰਡ ਦੇ ਪ੍ਰਧਾਨ ਜ਼ਫਰ ਅਹਿਮਦ ਫਾਰੂਕੀ ਨੂੰ ਟਰੱਸਟ ਦਾ ਪ੍ਰਧਾਨ ਬਣਾਇਆ ਤੇ ਫੈਜ਼ ਆਫਤਾਬ ਇਸਟਰੱਸਟ ਦੇ ਖਜ਼ਾਨਚੀ ਹੋਣਗੇ।
  • ਮੁਹੰਮਦ ਜੁਨੈਦ ਸਿੱਦੀਕੀ, ਸ਼ੇਖ ਸੈਦੁਜ਼ਮਾਨ, ਮੁਹੰਮਦ ਰਾਸ਼ਿਦ ਅਤੇ ਇਮਰਾਨ ਅਹਿਮਦ ਟਰੱਸਟ ਦੇ ਮੈਂਬਰ ਬਣਾਏ ਗਏ ਹਨ। ਮਸਜਿਦ ਉਸਾਰੀ ਟਰੱਸਟ ਦੇ ਸਕੱਤਰ ਅਤਹਰ ਹੁਸੈਨ ਇਸ ਟਰੱਸਟ ਦਾ ਆਧਿਕਾਰਕ ਬੁਲਾਰਾ ਹੋਣਗੇ।ਰਜ਼ਾ ਨੇ ਕਿਹਾ ਕਿ ਸੁੰਨੀ ਵਕਫ ਬੋਰਡ ਤੈਅ ਕਰੇਗਾ ਕਿ ਮਸਜਿਦ ਕਦੋਂ ਤੇ ਕਿਵੇਂ ਬਣਾਉਣੀ ਹੈ।
  • ਉਨ੍ਹਾ ਇਹ ਵੀ ਕਿਹਾ ਕਿ ਫਿਲਹਾਲ ਸੁੰਨੀ ਬੋਰਡ ਦੀ ਮਿਆਦ ਖਤਮ ਹੋ ਗਈ ਹੈ ਅਤੇ ਇਸ ਦੇ ਨਵੇਂ ਕਾਰਜਕਾਲ ਤੋਂ ਪਹਿਲਾਂ ਉਨ੍ਹਾਂ ਨੂੰ 6 ਮਹੀਨੇ ਦਾ ਐਕਸਟੈਂਸ਼ਨ ਦਿੱਤਾ ਗਿਆ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca