ਆਮ ਆਦਮੀ ਪਾਰਟੀ ਦਾ ਪੰਜਾਬ ਯੂਨਿਟ ਦਾ ਮੁੱਖ ਢਾਂਚਾ ਭਗਵੰਤ ਮਾਨ ਵੱਲੋਂ ਭੰਗ
Connect with us [email protected]

ਰਾਜਨੀਤੀ

ਆਮ ਆਦਮੀ ਪਾਰਟੀ ਦਾ ਪੰਜਾਬ ਯੂਨਿਟ ਦਾ ਮੁੱਖ ਢਾਂਚਾ ਭਗਵੰਤ ਮਾਨ ਵੱਲੋਂ ਭੰਗ

Published

on

ਚੰਡੀਗੜ੍ਹ, 8 ਅਗਸਤ, – ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਅੱਜ ਇਸ ਪਾਰਟੀ ਦਾ ਪੰਜਾਬ ਦਾ ਸਾਰਾ ਮੁੱਖ ਢਾਂਚਾ ਭੰਗ ਕਰ ਦਿੱਤਾ ਹੈ। ਇਹ ਜਾਣਕਾਰੀ ਭਗਵੰਤ ਮਾਨ ਨੇ ਫੇਸਬੁੱਕ ਰਾਹੀਂ ਦਿੱਤੀ ਹੈ। ਪਤਾ ਲੱਗਾ ਹੈ ਕਿ ਇਹ ਫੈਸਲਾ ਕੇਂਦਰੀ ਆਗੂਆਂ ਨਾਲ ਸਲਾਹ ਕਰ ਕੇ ਕੀਤਾ ਹੈ।

ਅੱਜ ਸ਼ਾਮ ਫੇਸਬੁੱਕ ਉੱਤੇ ਲਾਈਵ ਹੋ ਕੇ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਿਸ਼ਨ-2022 ਦੇ ਲਈ ਆਪਣਾ ਢਾਂਚਾ ਮਜ਼ਬੂਤ ਕਰਨ ਦੀ ਮੁਹਿੰਮ ਸ਼ੁਰੂ ਕਰ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀੰ ਪਾਰਟੀ ਵੱਲੋਂ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਤੇ ਪੰਜਾਬ ਪਾਰਟੀ ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ, ਹਲਕਾ ਇੰਚਾਰਜਾਂ, ਵਿਧਾਇਕਾਂ ਦੇ ਨਾਲ ਲੰਬੀਆਂ ਮੀਟਿੰਗਾਂ ਦੌਰਾਨ ਬੂਥ ਪੱਧਰ ਦੀ ਰਿਪੋਰਟ ਲੈਣ ਤੋਂ ਬਾਅਦ ਪਾਰਟੀ ਨਤੀਜੇ ਉੱਤੇ ਪਹੁੰਚੀ ਹੈ ਕਿ 2022 ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਲੜਨ ਲਈ ਇਮਾਨਦਾਰ ਤੇ ਮਿਹਨਤੀ ਵਲੰਟੀਅਰਾਂ ਦੀਆਂ ਜ਼ਿੰਮੇਵਾਰੀਆਂ ਵਧਾਈਆਂ ਜਾਣਗੀਆਂ ਅਤੇ ਬਦਲੀਆਂ ਵੀ ਜਾ ਸਕਦੀਆਂ ਹਨ।

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਇਕਾਈ ਦਾ ਮੁੱਖ ਢਾਂਚਾ ਅਤੇ ਕੋਰ ਕਮੇਟੀ, ਸਾਰੇ ਜ਼ਿਲ੍ਹਾ ਪ੍ਰਧਾਨਾਂ ਤੇ ਸਹਿਯੋਗੀ ਇਕਾਈਆਂ ਦੇ ਪ੍ਰਧਾਨਾਂ ਦਾ ਢਾਂਚਾ ਭੰਗ ਕੀਤਾ ਜਾਂਦਾ ਹੈ ਅਤੇ ਬੜੀ ਛੇਤੀ ਨਵੀਆਂ ਜ਼ਿੰਮੇਵਾਰੀਆਂ ਮਿਹਨਤੀ, ਵਫਾਦਾਰ ਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਮਿਲ ਜਾਣਗੀਆਂ ਅਤੇ ਜਲਦੀ ਹੀ 2022 ਦੀਆਂ ਚੋਣਾਂ ਲਈ ਮਜ਼ਬੂਤ ਟੀਮ ਬਣਾਈ ਜਾਵੇਗੀ।

ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ਸਿਰਫ ਭਗਵੰਤ ਮਾਨ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਬਣੇ ਰਹਿਣਗੇ ਅਤੇ ਜਲਦੀ ਹੀ ਪਾਰਟੀ ਦੇ ਪੰਜਾਬ ਇਕਾਈ ਦੇ ਮੁੱਖ ਸੰਗਠਨ ਦਾ ਦੋਬਾਰਾ ਐਲਾਨ ਕੀਤਾ ਜਾਵੇਗਾ।

Continue Reading
Click to comment

Leave a Reply

Your email address will not be published. Required fields are marked *

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca