ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਦੀ ਸੁਣਵਾਈ ਦੇ ਲਈ ਪੇਸ਼ੀ 31 ਨੂੰ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਦੀ ਸੁਣਵਾਈ ਦੇ ਲਈ ਪੇਸ਼ੀ 31 ਨੂੰ

Published

on

ਚੰਡੀਗੜ੍ਹ, 20 ਜੁਲਾਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਇਸ 31 ਜੁਲਾਈ ਨੂੰ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੂੰ ਨਿੱਜੀ ਸੁਣਵਾਈ ਲਈ ਸੱਦਿਆ ਗਿਆ ਹੈ, ਪਰ ਏਸੇ ਪਾਰਟੀ ਨਾਲ ਸੰਬੰਧਤ ਦੋ ਹੋਰਨਾਂ ਵਿਧਾਇਕਾਂ ਤੋਂ 31 ਜੁਲਾਈ ਤੱਕ ਜਵਾਬ ਦਾਅਵਾ ਮੰਗਿਆ ਹੈ। ਉਂਝ ਹਾਲ ਦੀ ਘੜੀ ਚਾਰੇ ਵਿਧਾਇਕਾਂ ਦੇ ਕਾਨੂੰਨੀ ਦਾਅ ਪੇਚ ਵਿੱਚ ਉਲਝੇ ਹੋਣ ਕਰ ਕੇ ਫੌਰੀ ਕੋਈ ਵੱਡਾ ਫੈਸਲਾ ਆਉਣ ਦੀ ਸੰਭਾਵਨਾ ਨਹੀਂ ਹੈ।
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪਹਿਲਾਂ ਇਸ ਪਾਰਟੀ ਤੋਂ ਆਪਣਾ ਅਸਤੀਫਾ ਦਿੱਤਾ ਸੀ ਅਤੇ ਫਿਰ ਅਸਤੀਫਾ ਵਾਪਸ ਲੈ ਲਿਆ ਸੀ। ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਖਿਲਾਫ ਦਰਖਾਸਤ ਦਿੱਤੀ ਸੀ ਕਿ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਦਲ ਬਦਲੀ ਵਿਰੋਧੀ ਕਾਨੂੰਨ ਹੇਠ ਕਾਰਵਾਈ ਕੀਤੀ ਜਾਵੇ। ਵਿਧਾਨ ਸਭਾ ਦੇ ਸਪੀਕਰ ਵੱਲੋਂ ਨੋਟਿਸ ਜਾਰੀ ਹੋਣ ਮਗਰੋਂ ਸੁਖਪਾਲ ਸਿੰਘ ਖਹਿਰਾ ਨੇ ਨਿਯਮਾਂ ਦੀ ਕਾਪੀ ਮੰਗੀ ਸੀ, ਪਰ ਹਾਲੇ ਇਹ ਨਿਯਮ ਬਣਾਏ ਨਹੀਂ ਗਏ ਸਨ। ਇਸ ਪਿੱਛੋਂ ਵਿਧਾਨ ਸਭਾ ਸੈਸ਼ਨ ਵਿੱਚ ਇਹ ਨਿਯਮ ਬਣਾਏ ਗਏ ਸਨ।
ਰੋਪੜ ਤੋਂ ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਅਸਤੀਫਾ ਦਿੱਤਾ ਸੀ, ਪਰ ਫਿਰ ਵਾਪਸ ਲੈ ਲਿਆ ਸੀ। ਸੁਖਪਾਲ ਸਿੰਘ ਖਹਿਰਾ ਅਤੇ ਸੰਦੋਆ ਖਿਲਾਫ ਦਰਖਾਸਤਾਂ ਹੋਣ ਕਰ ਕੇ ਉਨ੍ਹਾਂ ਨੂੰ 31 ਜੁਲਾਈ ਨੂੰ ਨਿੱਜੀ ਸੁਣਵਾਈ ਲਈ ਸੱਦਿਆ ਗਿਆ ਹੈ। ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ ਉਨ੍ਹਾ ਨੇ ਵੀ ਅਸਤੀਫਾ ਦਿੱਤਾ ਸੀ, ਪਰ ਸਪੀਕਰ ਨੇ ਫਰਵਰੀ ਵਿੱਚ ਇਹ ਅਸਤੀਫਾ ਰੱਦ ਕਰ ਦਿੱਤਾ ਸੀ। ਇਸ ਵਾਰੀ ਸਪੀਕਰ ਨੇ ਉਨ੍ਹਾਂ ਨੂੰ 31 ਜੁਲਾਈ ਤੱਕ ਜਵਾਬ ਦਾਅਵਾ ਦੇਣ ਲਈ ਆਖਿਆ ਹੈ। ਸੂਤਰਾਂ ਦੱਸਦੇ ਹਨ ਕਿ ਮਾਨਸ਼ਾਹੀਆ ਨੇ ਵੀ ਦਲ ਬਦਲੀ ਵਿਰੋਧੀ ਕਾਨੂੰਨ ਦੇ ਨਿਯਮ ਦੀ ਕਾਪੀ ਮੰਗੀ ਹੈ। ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਸੁਖਪਾਲ ਸਿੰਘ ਖਹਿਰਾ ਦੇ ਨਾਲ ਚਲੇ ਗਏ ਸਨ, ਪਰੰਤੂ ਫਿਰ ਵਾਪਸ ਆ ਗਏ ਸਨ ਅਤੇ ਉਨ੍ਹਾਂ ਨੇ ਅਸਤੀਫਾ ਵੀ ਨਹੀਂ ਦਿੱਤਾ ਸੀ। ਉਨ੍ਹਾਂ ਤੋਂ ਵੀ ਜਵਾਬ ਦਾਅਵਾ ਮੰਗਿਆ ਗਿਆ ਹੈ।
ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਣਪਾਲ ਮਿਸ਼ਰਾ ਨੇ ਕਿਹਾ ਕਿ 31 ਜੁਲਾਈ ਨੂੰ ਸੁਖਪਾਲ ਸਿੰਘ ਖਹਿਰਾ ਤੇ ਅਮਰਜੀਤ ਸਿੰਘ ਸੰਦੋਆ ਨੂੰ ਨਿੱਜੀ ਸੁਣਵਾਈ ਲਈ ਸੱਦਿਆ ਅਤੇ ਦੋ ਹੋਰ ਵਿਧਾਇਕਾਂ ਤੋਂ ਲਿਖਤੀ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਦਲ ਬਦਲੀ ਵਿਰੋਧੀ ਕਾਨੂੰਨ ਦੇ ਨਿਯਮ ਬਣ ਗਏ ਹਨ ਅਤੇ ਅਗਲੇ ਅਮਲ ਦੇ ਅਧੀਨ ਹਨ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca