ਆਸਟ੍ਰੇਲੀਆ ਭੇਜਣ ਬਹਾਨੇ ਸਾਢੇ ਚਾਰ ਲੱਖ ਦੀ ਠੱਗੀ ਮਾਰਨ ਵਾਲੇ ਦੋ ਏਜੰਟਾਂ ਖ਼ਿਲਾਫ਼ ਕੇਸ ਦਰਜ
Connect with us [email protected]

ਪੰਜਾਬੀ ਖ਼ਬਰਾਂ

ਆਸਟ੍ਰੇਲੀਆ ਭੇਜਣ ਬਹਾਨੇ ਸਾਢੇ ਚਾਰ ਲੱਖ ਦੀ ਠੱਗੀ ਮਾਰਨ ਵਾਲੇ ਦੋ ਏਜੰਟਾਂ ਖ਼ਿਲਾਫ਼ ਕੇਸ ਦਰਜ

Published

on

ਭੋਗਪੁਰ, 27 ਜੁਲਾਈ – ਥਾਣਾ ਭੋਗਪੁਰ ਦੇ ਪਿੰਡ ਭਟਨੂਰਾ ਲੁਬਾਣਾ ਦੀ ਇੱਕ ਔਰਤ ਵੱਲੋਂ ਮੋਹਾਲੀ ਦੀ ਅਲਫ਼ਾ ਐਜੂਕੇਸ਼ਨ ਅਬਰੋਡ ਸਰਵਿਸ ਦੇ ਦੋ ਏਜਟਾਂ ਖ਼ਿਲਾਫ਼ ਐਸ ਐਸ ਪੀ ਜਲੰਧਰ ਨੂੰ ਦਿੱਤੀ ਦਰਖ਼ਾਸਤ ਵਿੱਚ ਦੱਸਿਆ ਗਿਆ ਹੈ ਕਿ ਉਸ ਨੇ ਟੀ ਵੀ ਵਿੱਚ ਇਸ ਦਫ਼ਤਰ ਦੀ ਇੱਕ ਐਡ ਦੇਖੀ ਤਾਂ ਉਹ ਅਤੇ ਉਸ ਦਾ ਪਤੀ ਉਕਤ ਏਜੰਟਾਂ ਦੇ ਮੋਹਾਲੀ ਵਾਲੇ ਦਫ਼ਤਰ ਗਏ ਸਨ, ਜਿੱਥੇ ਉਨ੍ਹਾਂ ਨੂੰ ਹਰਜੀਤ ਸਿੰਘ ਵਾਸੀ ਪਟਿਆਲਾ ਗੁਰਪਿੰਦਰ ਸਿੰਘ ਵਾਸੀ ਸਿੰਘ ਮਿਲੇ ਸਨ। ਸ਼ਿਕਾਇਤ ਕਰਤਾ ਨੂੰ ਉਨ੍ਹਾਂ ਨੇ ਸਾਢੇ ਚਾਰ ਲੱਖ ਰੁਪਏ ਵਿੱਚ ਆਸਟ੍ਰੇਲੀਆ ਭੇਜਣ ਦਾ ਸੌਦਾ ਕੀਤਾ ਸੀ।

ਸ਼ਿਕਾਇਤ ਕਰਤਾ ਨੇ ਦੱਸਿਆ ਕਿ ਏਜੰਟਾਂ ਵੱਲੋਂ ਭਰੋਸਾ ਦੇਣ Ḕਤੇ ਉਨ੍ਹਾਂ ਨੇ ਆਪਣੇ ਪਾਸਪੋਰਟ ਦੀ ਕਾਪੀ ਅਤੇ ਹੋਰ ਜ਼ਰੂਰੀ ਕਾਗਜ਼ਾਤ ਏਜੰਟਾਂ ਦੇ ਦਿੱਤੇ ਅਤੇ ਦੋ-ਤਿੰਨ ਦਿਨ ਬਾਅਦ ਏਜੰਟਾਂ ਨੇ ਫੋਨ ਕਰਕੇ ਕਿਹਾ ਕਿ ਇੱਕ ਲੱਖ ਰੁਪਏ ਸਾਡੇ ਖਾਤੇ ਵਿੱਚ ਜਮ੍ਹਾ ਕਰਵਾ ਦਿਓ, ਤੁਹਾਡੀ ਫੀਸ ਜਮ੍ਹਾ ਕਰਾਉਣੀ ਹੈ।

ਸ਼ਿਕਾਇਤ ਕਰਤਾ ਨੇ ਆਪਣੀ ਸੱਸ ਦੇ ਬੈਂਕ ਖਾਤੇ ਵਿੱਚੋਂ ਇੱਕ ਲੱਖ ਰੁਪਏ ਏਜੰਟਾਂ ਦੇ ਖਾਤੇ ਵਿੱਚ ਟਰਾਂਸਫਰ ਕਰਵਾ ਦਿੱਤੇ ਅਤੇ ਉਕਤ ਏਜੰਟਾਂ ਦੇ ਕੁਝ ਦਿਨਾਂ ਬਾਅਦ ਹੋਰ ਪੈਸਿਆਂ ਦੀ ਮੰਗ ਕਰਨ Ḕਤੇ ਆਪਣੇ ਇੱਕ ਰਿਸ਼ਤੇਦਾਰ ਦੇ ਅਕਾਊਂਟ ਵਿੱਚੋਂ ਦੋ ਲੱਖ ਰੁਪਏ ਇਨ੍ਹਾਂ ਏਜੰਟਾਂ ਦੇ ਖਾਤੇ ਵਿੱਚ ਟਰਾਂਸਫਰ ਕਰਵਾ ਦਿੱਤਾ ਅਤੇ ਡੇਢ ਲੱਖ ਰੁਪਏ ਨਗਦ ਇਨ੍ਹਾਂ ਨੂੰ ਦਿੱਤੇ।

ਸ਼ਿਕਾਇਤ ਕਰਤਾ ਵੱਲੋਂ ਆਸਟ੍ਰੇਲੀਆ ਜਾਣ ਲਈ ਏਜੰਟਾਂ ਨਾਲ ਤੈਅ ਕੀਤੀ ਰਕਮ ਏਜੰਟਾਂ ਨੂੰ ਦੇਣ ਤੋਂ ਕਾਫੀ ਲੰਬਾ ਸਮਾਂ ਬੀਤ ਜਾਣ ਬਾਅਦ ਵੀ ਏਜੰਟਾਂ ਨੇ ਉਸ ਦਾ ਆਸਟ੍ਰੇਲੀਆ ਦਾ ਵੀਜ਼ਾ ਨਾ ਲਵਾਇਆ ਅਤੇ ਨਾ ਪੈਸੇ ਵਾਪਸ ਕੀਤੇ ਅਤੇ ਲਾਰੇ ਲਾਉਂਦੇ ਰਹੇ ਅਤੇ ਜਦੋਂ ਸ਼ਿਕਾਇਤ ਕਰਤਾ ਨੇ ਥਾਣਾ ਭੋਗਪੁਰ ਵਿੱਚ ਸ਼ਿਕਾਇਤ ਦਿੱਤੀ ਦਾ ਏਜੰਟ ਗੁਰਪਿੰਦਰ ਸਿੰਘ ਨੇ ਆਪਣੇ ਬੈਂਕ ਖਾਤੇ ਵਿੱਚੋਂ ਸਾਢੇ ਚਾਰ ਲੱਖ ਰੁਪਏ ਦਾ ਚੈਕ ਸ਼ਿਕਾਇਤ ਕਰਤਾ ਨੂੰ ਦੇ ਕੇ ਰਾਜੀਨਾਮਾਂ ਕਰ ਲਿਆ।

ਪੀੜਤ ਔਰਤ ਨੇ ਜਦੋਂ ਚੈਕ ਖਾਤੇ ਵਿੱਚ ਲਾਇਆ ਤਾਂ ਉਹ ਕੈਸ਼ ਨਹੀਂ ਹੋਇਆ ਅਤੇ ਏਜੰਟਾਂ ਨੇ ਉਸ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ। ਪ੍ਰੇਸ਼ਾਨ ਸ਼ਿਕਾਇਤ ਕਰਤਾ ਨੇ ਐਸ ਐਸ ਪੀ ਜਲੰਧਰ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਨੇ ਇਸ ਸ਼ਿਕਾਇਤ ਦੀ ਜਾਂਚ ਆਰਥਿਕ ਅਪਰਾਧ ਸ਼ਾਖਾ ਜਲੰਧਰ ਪਾਸੋਂ ਕਰਵਾਈ, ਜਿਸ ਦੀ ਰਿਪੋਰਟ ਵਿੱਚ ਹਰਜੀਤ ਸਿੰਘ ਵਾਸੀ ਪਟਿਆਲਾ ਤੇ ਗੁਰਪਿੰਦਰ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਸਿੱਧਵਾਂ ਧਾਲੀਵਾਲ ਨੂੰ ਇਸ ਧੋਖਾਧੜੀ ਸਾਜ਼ਿਸ਼ ਦੇ ਦੋਸ਼ੀ ਦੱਸਿਆ ਅਤੇ ਪੁਲਸ ਵੱਲੋਂ ਦੋਨਾਂ ਏਜੰਟਾਂ ਦੇ ਖ਼ਿਲਾਫ਼ ਥਾਣਾ ਭੋਗਪੁਰ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca