ਆਜ਼ਾਦੀ ਦਿਵਸ ਮੌਕੇ ਕੈਪਟਨ ਅਮਰਿੰਦਰ ਵੱਲੋਂ ਕਈ ਵੱਡੇ ਐਲਾਨ
Connect with us [email protected]

ਰਾਜਨੀਤੀ

ਆਜ਼ਾਦੀ ਦਿਵਸ ਮੌਕੇ ਕੈਪਟਨ ਅਮਰਿੰਦਰ ਵੱਲੋਂ ਕਈ ਵੱਡੇ ਐਲਾਨ

Published

on

  • ਨੌਜਵਾਨਾਂ ਨੂੰ 6 ਲੱਖ ਨੌਕਰੀਆਂ ਤੇ ਕਿਸਾਨੀ ਕਰਜ਼ਾ ਮਾਫ਼ ਹੋਵੇਗਾ
    ਮੋਹਾਲੀ, 16 ਅਗਸਤ, -ਇਸ ਵਾਰ ਆਜ਼ਾਦੀ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਰਾਜ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ ਉੱਤੇ ਲਿਆਉਣ ਤਕ ਅਰਾਮ ਨਾ ਕਰਨ ਦਾ ਸੰਕਲਪ ਲੈਂਦੇ ਹੋਏ ਏਥੋਂ ਦੇਲੋਕਾਂ ਦੇ ਭਲੇ ਲਈ ਕਈ ਯੋਜਨਾਵਾਂ ਦਾ ਐਲਾਨ ਕੀਤਾ।
  • ਉਨ੍ਹਾਂ ਕਿਹਾ ਕਿ ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਛੇ ਲੱਖ ਨੌਜਵਾਨਾਂ ਨੂੰ ਅਗਲੇ ਦੋ ਸਾਲਾਂ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ।
  • ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਸਾਲ 2021 ਵਿੱਚ ਅਤੇ ਹੋਰ 50,000 ਨੌਕਰੀਆਂ ਸਾਲ 2022 ਵਿੱਚ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ‘ਘਰ-ਘਰ ਰੁਜ਼ਗਾਰ ਸਕੀਮ’ ਹੇਠ 13.60 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਿੱਤਾ ਗਿਆ ਹੈ।
  • ਉਨ੍ਹਾਂ ਨੇ ਉਦਯੋਗਾਂ ਬਾਰੇ ਰਾਜ ਸਰਕਾਰ ਦੀ ਵਚਨਬੱਧਤਾ ਦੱਸਦਿਆਂ ਕਿਹਾ ਕਿ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ ਉੱਤੇ ਹੋਇਆ ਹੈ, ਜਿਸ ਤੋਂਪੰਜਾਬ ਦੇ ਦੋ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
  • ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਕੁਝ ਮਹੀਨਿਆਂ ਵਿੱਚ ਪੰਜਾਬ ਸਰਕਾਰ ਬੇਜ਼ਮੀਨੇ ਕਿਸਾਨਾਂ ਅਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕਰਨ ਲੱਗੀ ਹੈ।
  • ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਕਰਜ਼ਾ ਮਾਫ਼ੀ ਸਕੀਮ ਹੇਠ ਇਸ ਤੋਂ ਪਹਿਲਾਂ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਗਿਆ ਹੈ।
  • ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਛੇਤੀ ਸਮਾਰਟ ਰਾਸ਼ਨ ਕਾਰਡ ਸਕੀਮ ਵੀ ਸ਼ੁਰੂ ਹੋਣ ਵਾਲੀ ਹੈ, ਜਿਸ ਨਾਲ 1.41 ਕਰੋੜ ਲੋਕਾਂ ਨੂੰ ਲਾਭ ਹੋਵੇਗਾ ਤੇ ਉਹਸਸਤੇ ਮੁੱਲ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ।
  • ਉਨ੍ਹਾਂ ਨੇ ਬੁਨਿਆਦੀ ਢਾਂਚੇ ਬਾਰੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਨਾਲ 1300 ਕਿਲੋਮੀਟਰ ਹੋਰ ਸੂਬਾਈ ਤੇ ਕੌਮੀ ਸੜਕਾਂ ਬਣਾਈਆਂ ਜਾਣਗੀਆਂ।ਉਨ੍ਹਾ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਨਾਲ 28,830 ਕਿਲੋਮੀਟਰ ਪੇਂਡੂ ਸੜਕਾਂ ਦੀ ਮੁਰੰਮਤ ਪਹਿਲਾਂ ਹੋ ਚੁੱਕੀ ਹੈ ਅਤੇ ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ
  • ਪੰਜਾਬ ਦੀ ਖੇਡਾਂ ਵਿੱਚ ਗੁਆਚੀ ਸ਼ਾਨ ਬਹਾਲ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿਚ ਇਸ ਰਾਜ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣ ਵਾਲੇ ਹਨ। ਉਨ੍ਹਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ, ਜਿਸ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਨਾਲ ਪਿੰਡਾਂ ਵਿੱਚ 19132 ਕੰਮ ਹੋ ਚੁੱਕੇ ਹਨ ਅਤੇ ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਵਿੱਚ ਪੀਣਯੋਗ ਪਾਣੀ ਮਿਲੇਗਾ।
  • ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰ ਕੇ ਆਈ ਆਰਥਿਕ ਮੰਦੀ ਹੇਠ ਇਸ ਸਾਲ ਦੀ ਪਹਿਲੀ ਤਿਮਾਹੀ ਵਿੱਚ ਸਰਕਾਰ ਦੀ 50 ਫੀਸਦੀ ਆਮਦਨ ਘਟਣ ਦੇ ਬਾਵਜੂਦ ਪੰਜਾਬ ਸਰਕਾਰ ਇਸ ਸੰਕਟ ਨਾਲ ਨਜਿੱਠਣ ਲਈ ਸਫਲ ਪਹਿਲਕਦਮੀਆਂ ਕਰ ਰਹੀ ਹੈ।
  • ਉਨ੍ਹਾਂ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਨਾਲ ਕਿਸਾਨਾਂ ਨੂੰ 26000 ਕਰੋੜ ਰੁਪਏ ਦੀ ਮਦਦ ਮਿਲੀ ਹੈ। ਉਨ੍ਹਾ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਹੋਣਗੇ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca