ਐਕਸਾਈਜ਼ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ
Connect with us [email protected]

ਅਪਰਾਧ

ਐਕਸਾਈਜ਼ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਵਿਜੀਲੈਂਸ ਵੱਲੋਂ ਵੱਡੀ ਕਾਰਵਾਈ

Published

on

  • ਰਿਸ਼ਵਤਾਂ ਲੈਣ ਵਾਲੇ 5 ਵੱਡੇ ਅਫਸਰ ਇੱਕੋ ਦਿਨ ਗ੍ਰਿਫ਼ਤਾਰ
    ਚੰਡੀਗੜ੍ਹ, 21 ਅਗਸਤ, – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ 12 ਉੱਚ ਅਧਿਕਾਰੀਆਂ ਤੇ ਚਾਰ ਹੋਰ ਲੋਕਾਂ ਖਿਲਾਫ ਐਕਸਾਈਜ਼ ਕਾਨੂੰਨ ਹੇਠਲੀਆਂ ਵੱਖ-ਵੱਖ ਧਾਰਾਵਾਂ ਦੇ ਦੋ ਕੇਸ ਵਿਜੀਲੈਂਸ ਫਲਾਇੰਗ ਸਕੁਆਡ ਥਾਣਾ ਮੁਹਾਲੀ ਵਿਖੇ ਦਰਜ ਕੀਤੇ ਹਨ।
    ਇਸ ਬਾਰੇ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ-ਕਮ-ਏਡੀਜੀਪੀ ਬਰਜਿੰਦਰ ਕੁਮਾਰ ਉੱਪਲ ਨੇ ਦੱਸਿਆ ਕਿ ਰਾਜ ਵਿੱਚ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਦੇ ਕੁਝ ਅਧਿਕਾਰੀਆਂ ਵੱਲੋਂ ਵਪਾਰੀਆਂ ਨਾਲ ਮਿਲੀਭੁਗਤ ਕਰ ਕੇ ਕੀਤੀ ਜਾਂਦੀ ਟੈਕਸ ਚੋਰੀ ਰੋਕਣ ਲਈ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਇਸ ਵਿਭਾਗ ਦੇ ਅਫਸਰਾਂਵੱਲੋਂ ਵਪਾਰੀਆਂ ਨਾਲ ਮਿਲ ਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਜਾਂਦਾ ਫੜਿਆ ਗਿਆ ਸੀ, ਜਿਸ ਕਾਰਨ ਵਿਜੀਲੈਂਸ ਬਿਊਰੋ ਨੇ ਇਨ੍ਹਾਂ ਅਧਿਕਾਰੀਆਂ ਅਤੇ ਵਪਾਰੀਆਂ ਦੇ ਖਿਲਾਫ ਦੋ ਕੇਸ ਦਰਜ ਕੀਤੇ ਤੇ ਕੁਝ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉੱਪਲ ਨੇ ਦੱਸਿਆ ਕਿ ਦੋਵਾਂ ਕੇਸਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਫਸਰਾਂ ਵਿੱਚ ਵਰੁਣ ਨਾਗਪਾਲ ਈ ਟੀ ਓ ਮੁਕਤਸਰ, ਸੱਤਪਾਲ ਮੁਲਤਾਨੀ ਈ ਟੀ ਓ ਫਰੀਦਕੋਟ, ਕਾਲੀਚਰਨ ਈ ਟੀ ਓ ਸ਼ੰਭੂ (ਮੋਬਾਈਲ ਵਿੰਗ), ਜਪਸਿਮਰਨ ਸਿੰਘ ਈ ਟੀ ਓ ਅੰਮ੍ਰਿਤਸਰ, ਰਾਮ ਕੁਮਾਰ ਇੰਸਪੈਕਟਰ ਜਲੰਧਰ ਤੇ ਸੋਮਨਾਥ ਟਰਾਂਸਪੋਰਟ ਫਗਵਾੜਾ ਦਾ ਮੁਨਸ਼ੀ ਸ਼ਿਵ ਕੁਮਾਰ ਸ਼ਾਮਲ ਹਨ। ਉਨ੍ਹਾਂਮੁਤਾਬਕ ਇਕ ਕੇਸ ਵਿੱਚ ਐਕਸਾਈਜ਼ਤੇ ਟੈਕਸ ਦੇ ਡੀਈਟੀਸੀ ਸਿਮਰਨ ਬਰਾੜ, ਵੇਦ ਪ੍ਰਕਾਸ਼ ਜਾਖੜ ਈ ਟੀ ਓ ਫਾਜ਼ਿਲਕਾ, ਸੱਤਪਾਲ ਮੁਲਤਾਨੀ ਈ ਟੀ ਓ ਫਰੀਦਕੋਟ, ਕਾਲੀ ਚਰਨ ਈ ਟੀ ਓ ਮੋਬਾਇਲ ਵਿੰਗ ਚੰਡੀਗੜ੍ਹ (ਪੋਸਟਿਡ ਐਟ ਸ਼ੰਭੂ ਬੈਰੀਅਰ), ਵਰੁਣ ਨਾਗਪਾਲ ਈ ਟੀ ਓ ਮੁਕਤਸਰ, ਰਵੀਨੰਦਨ ਈ ਟੀ ਓ ਫਾਜ਼ਿਲਕਾ, ਪਿਆਰਾ ਸਿੰਘ ਈ ਟੀ ਓ ਮੋਗਾ ਅਤੇ ਵਿਜੈ ਕੁਮਾਰ ਪ੍ਰਾਸ਼ਰ ਵਾਸੀ ਆਦਰਸ਼ ਕਾਲੋਨੀ ਖੰਨਾ ਸ਼ਾਮਲ ਹਨ। ਦੂਸਰੇ ਕੇਸ ਵਿੱਚ ਸੁਸ਼ੀਲ ਕੁਮਾਰ ਈ ਟੀ ਓ ਅੰਮ੍ਰਿਤਸਰ (ਅੱਜਕੱਲ੍ਹ ਪਟਿਆਲਾ), ਦਿਨੇਸ਼ ਗੌੜ ਈ ਟੀ ਓ ਅੰਮ੍ਰਿਤਸਰ, ਜਪਸਿਮਰਨ ਸਿੰਘ ਈ ਟੀ ਓ ਅੰਮ੍ਰਿਤਸਰ, ਲਖਵੀਰ ਸਿੰਘ ਈ ਟੀ ਓ ਮੋਬਾਈਲ ਵਿੰਗ, ਇੰਸਪੈਕਟਰ ਰਾਮ ਕੁਮਾਰ, ਸੋਮਨਾਥ ਟਰਾਂਸਪੋਰਟਰ ਵਾਸੀ ਫਗਵਾੜਾ, ਸ਼ਿਵ ਕੁਮਾਰ ਮੁਨਸ਼ੀ (ਪਰਾਸ਼ਰ ਸੋਮਨਾਥ) ਤੇ ਪਵਨ ਕੁਮਾਰ ਸ਼ਾਮਲ ਹਨ। ਇਸ ਕੇਸ ਬਾਰੇ ਬੀ ਕੇਉੱਪਲ ਨੇ ਦੱਸਿਆ ਕਿ ਵਿਜੀਲੈਂਸ ਨੂੰ ਸਾਧੂ ਟਰਾਂਸਪੋਰਟ ਦੇ ਮਾਲਕ ਸੋਮਨਾਥ ਵਾਸੀ ਫਗਵਾੜਾ ਵੱਲੋਂ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਦੇ ਅਫਸਰਾਂ ਤੇ ਮੁਲਾਜ਼ਮਾਂ ਨਾਲ ਮਿਲੀਭੁਗਤ ਕਰਕੇ ਟੈਕਸ ਚੋਰੀ ਕਰਨ ਦੀ ਸੂਚਨਾ ਮਿਲੀ ਸੀ, ਜਿੱਥੇ ਪੰਜਾਬ ਦੇ ਅੰਦਰ ਜਾਅਲੀ ਬਿੱਲਾਂ ਰਾਹੀਂ ਸਾਮਾਨ ਲਿਆਉਣ ਤੇ ਪੰਜਾਬ ਤੋਂ ਬਾਹਰ ਗੈਰ ਕਾਨੂੰਨੀ ਢੰਗ ਨਾਲ ਵੱਖ ਵੱਖ ਵਪਾਰੀਆਂ ਦਾ ਸਾਮਾਨ ਜਾਅਲੀ ਬਿੱਲਾਂ ਨਾਲ ਲਿਜਾਣ ਮੌਕੇ ਗੱਡੀਆਂ ਚੈਕਿੰਗ ਨਾ ਕਰਨ ਬਦਲੇ ਲੱਖਾਂ ਰੁਪਏ ਰਿਸ਼ਵਤ ਵੱਖ ਵੱਖ ਅਫਸਰਾਂ ਨੂੰ ਦਿੱਤੀ ਜਾਂਦੀ ਸੀ। ਇਸ ਵਿੱਚ ਸੋਮਨਾਥ ਦੇ ਮੁਨਸ਼ੀ ਸ਼ਿਵ ਕੁਮਾਰ ਅਤੇ ਪਵਨ ਕੁਮਾਰ ਸ਼ਾਮਲ ਹਨ। ਪਵਨ ਕੁਮਾਰ ਕੁਝ ਈ ਟੀ ਓਜ਼ ਦੇ ਨਾਲ ਡਰਾਈਵਰ ਰਹਿ ਚੁੱਕਾ ਹੈ। ਉਨ੍ਹਾਂ ਦੇਮੁਤਾਬਕ ਸੋਮਨਾਥ ਮਾਲਕ ਸਾਧੂ ਟਰਾਂਸਪੋਰਟ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਸ਼ੰਭੂ ਬੈਰੀਅਰ ਵਾਲੇਅਫਸਰਾਂ ਤੇ ਮੁਲਾਜ਼ਮਾਂ ਨੂੰ ਹਰ ਮਹੀਨੇ ਲੱਖਾਂ ਰੁਪਏ ਰਿਸ਼ਵਤ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਗੱਡੀਆਂ ਵਿੱਚ ਕਈ ਵਾਰ ਮਹਿੰਗੀਆਂ ਵਿਦੇਸ਼ੀ ਸਿਗਰਟਾਂ ਲਿਜਾਈਆਂ ਜਾਂਦੀਆਂ ਅਤੇ ਬਿੱਲ ਕਾਸਮੈਟਿਕਸ ਦੇ ਬਣਦੇ ਸਨ। ਟਰੱਕਾਂ ਨੂੰ ਬਾਰਡਰਾਂ ਤੋਂ ਪਾਸ ਕਰਾਉਣ ਵੇਲੇ ਇਹ ਮੋਬਾਈਲ ਫੋਨ ਉੱਤੇ ਇੱਕ ਦੂਜੇ ਨਾਲ ਸੰਪਰਕ ਰੱਖਦੇ ਸਨ ਅਤੇ ਵਿਭਾਗ ਦੇ ਅਫਸਰਾਂ ਤੇ ਮੁਲਾਜ਼ਮਾਂ ਨੂੰ ਸਬੰਧਤ ਗੱਡੀਆਂ ਬਿਨਾਂ ਰੋਕੇ ਲੰਘਾਉਣ ਨੂੰਕਹਿ ਦਿੰਦੇ ਸਨ। ਉੱਪਲ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕੇਸਾਂ ਵਿੱਚ ਵਿਜੀਲੈਂਸ ਨੇ ਪੂਰੀ ਪੜਤਾਲ ਪਿੱਛੋਂ ਇਨ੍ਹਾਂ ਦੀ ਕਾਰਜਸ਼ੈਲੀ ਸਮਝ ਕੇਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਸਮੇਤ ਟਰਾਂਸਪੋਰਟ ਦੇ ਧੰਦੇ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਹੈ।

ਅਪਰਾਧ

ਨੌਜਵਾਨ ਨੇ ਆਪਣੀ ਸੱਸ ਅਤੇ ਪਤਨੀ ਉਤੇ ਗੋਲੀਆਂ ਚਲਾਈਆਂ

Published

on

pistal

ਸੱਸ ਦੀ ਮੌਕੇ ਉੱਤੇ ਹੀ ਮੌਤ, ਪਤਨੀ ਗੰਭੀਰ ਜ਼ਖਮੀ
ਹੁਸ਼ਿਆਰਪੁਰ, 23 ਅਗਸਤ – ਪਿੰਡ ਝੁੰਗੀਆਂ ਵਿੱਚ ਵਿਦੇਸ਼ ਤੋਂ ਆਏ ਨੌਜਵਾਨ ਨੇ ਕੱਲ੍ਹ ਆਪਣੀ ਪਤਨੀ ਤੇ ਸੱਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੱਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦੇ ਇੱਕ ਹਸਪਤਾਲ ਦਾਖਲ ਕਰਾਇਆ ਹੈ। ਉਸ ਦੀ ਹਾਲਤ ਗੰਭੀਰ ਹੈ। ਚੱਬੇਵਾਲ ਪੁਲਸ ਨੇ ਚੱਲੀਆਂ ਗੋਲੀਆਂ ਦੇ ਖੋਲ, ਨਸ਼ੀਲਾ ਪਦਾਰਥ ਅਤੇ ਹੋਰ ਸ਼ੱਕੀ ਸਾਮਾਨ ਕਬਜ਼ੇ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਵਦੀਪ ਕੌਰ ਪੁੱਤਰੀ ਰਾਜਦੀਪ ਸਿੰਘ ਪਿੰਡ ਝੁੰਗੀਆਂ ਦਾ ਵਿਆਹ ਮਨਦੀਪ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਸਿੰਘਪੁਰਾ ਨਾਲ 2018 ਵਿੱਚ ਹੋਇਆ ਸੀ, ਜਿਹੜਾ ਵਿਆਹ ਤੋਂ ਬਾਅਦ ਅਮਰੀਕਾ ਚਲਾ ਗਿਆ ਤੇ ਉਸ ਦੇ ਜਾਣ ਮਗਰੋਂ ਸ਼ਵਦੀਪ ਕੌਰ ਆਪਣੀ ਮਾਂ ਬਲਵੀਰ ਕੌਰ ਨਾਲ ਪਿੰਡ ਝੁੰਗੀਆਂ ਵਿੱਚ ਰਹਿਣ ਲੱਗ ਗਈ। ਲੜਕੀ ਦੇ ਪਰਵਾਰ ਨੇ ਦੱਸਿਆ ਕਿ ਸ਼ਵਦੀਪ ਵੀ ਅਮਰੀਕਾ ਜਾਣ ਲਈ ਤਿਆਰ ਸੀ। ਕੁਝ ਦਿਨ ਪਹਿਲਾਂ ਮਨਦੀਪ ਭਾਰਤ ਆ ਗਿਆ ਅਤੇ ਸ਼ਨੀਵਾਰ ਰਾਤ ਆਪਣੀ ਪਤਨੀ ਤੇ ਸੱਸ ਨੂੰ ਮਿਲਣ ਸਹੁਰੇ ਘਰ ਗਿਆ। ਕੱਲ੍ਹ ਸਵੇਰੇ ਉਹ ਪਿਸਤੌਲ ਨਾਲ ਆਪਣੀ ਸੱਸ ਤੇ ਪਤਨੀ ਉੱਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਇਸ ਨਾਲ ਸੱਸ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦਾਖਲ ਕਰਵਾਇਆ ਹੈ। ਪੁਲਸ ਨੇੇ ਦੋਸ਼ੀ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਮਨਦੀਪ ਬਾਰੇ ਸੂਚਿਤ ਕਰ ਦਿੱਤਾ ਹੈ ਤਾਂ ਜੋ ਉਹ ਵਿਦੇਸ਼ ਨਾ ਜਾ ਸਕੇ।

Read More Punjab Crime News

Continue Reading

ਅਪਰਾਧ

ਸੀ ਟੀ ਇੰਸਟੀਚਿਊਟ ਤੋਂ ਪੈਸੇ ਚੋਰੀ ਕਰਨ ਵਾਲੇ ਦੋ ਜਣੇ ਕਾਬੂ

Published

on

arrested

ਜਲੰਧਰ, 22 ਅਗਸਤ – ਮਕਸੂਦਾਂ ਨੇੜੇ ਸੀ ਟੀ ਕਾਲਜ ਵਿੱਚ ਦੋ ਦਿਨ ਪਹਿਲਾਂ 3.73 ਲੱਖ ਰੁਪਏ ਕੈਸ਼ ਚੋਰੀ ਕਰਨ ਦੇ ਕੇਸ ਨੂੰ ਪੁਲਸ ਨੇ ਸੁਲਝਾ ਲਿਆ ਹੈ। ਕਾਲਜ ਦੇ ਕਲਰਕ ਨੇ ਦੋਸਤ ਦੇ ਨਾਲ ਮਿਲ ਕੇ ਪੂਰੀ ਸਾਜ਼ਿਸ ਰਚੀ ਸੀ। ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਕੇ ਚੋਰੀ ਦੀ ਰਕਮ ਬਰਾਮਦ ਕਰ ਲਈ ਹੈ।
ਪਤਾ ਲੱਗਾ ਹੈ ਕਿ ਕਲਰਕ ਨੂੰ ਪੈਸਿਆਂ ਦੀ ਲੋੜ ਕਾਰਨ ਉਸ ਨੇ ਦੋਸਤਾਂ ਦੇ ਨਾਲ ਮਿਲ ਕੇ ਰੇਕੀ ਕਰਵ ਕੇ ਇਹ ਵਾਰਦਾਤ ਕਰਵਾ ਦਿਤੀ। ਥਾਣਾ ਨੰਬਰ ਇੱਕ ਦੇ ਐਸ ਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਮੁਹੱਲਾ ਗੁਰੂ ਨਾਨਕ ਨਗਰ ਵੇਰਕਾ ਦਾ ਵਾਸੀ ਅਮਰਬੀਰ ਸਿੰਘ ਕਲਰਕ ਦੀ ਨੌਕਰੀ ਕਰਦਾ ਹੈ। ਉਸ ਨੂੰ ਪਤਾ ਸੀ ਕਿ ਕਾਲਜ ਦਾ ਕੈਸ਼ੀਅਰ ਰਾਹੁਲ ਕੱਕੜ ਰੋਜ਼ ਦੋ ਵਜੇ ਦੇ ਬਾਅਦ ਰੋਟੀ ਖਾਣ ਲਈ ਬਾਹਰ ਜਾਂਦਾ ਹੈ। ਇਸ ਵਕਤ ਕੈਸ਼ੀਅਰ ਦੇ ਦਫਤਰ ਵਿੱਚ ਕੋਈ ਨਹੀਂ ਹੁੰਦਾ ਅਤੇ ਦਫਤਰ ਵਿੱਚ ਫੀਸ ਅਤੇ ਐਡਮਿਸ਼ਨ ਦੇ ਪੈਸੇ ਹੁੰਦੇ ਹਨ। ਅਮਰਬੀਰ ਨੇ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਦੋਸਤ ਤੇ ਗਵਾਂਢੀ ਰਾਕੇਸ਼ ਕੁਮਾਰ ਨਾਲ ਸਾਜ਼ਿਸ ਰਚੀ। ਰਾਕੇਸ਼ ਤੇ ਉਹ ਦੋਵੇਂ ਇਕੱਠੇ ਪੜ੍ਹੇ ਸਨ। ਵਾਰਦਾਤ ਲਈ ਉਸ ਨੇ ਰਾਕੇਸ਼ ਕੁਮਾਰ ਨੂੰ ਅੰਮ੍ਰਿਤਸਰ ਤੋਂ ਬੁਲਾ ਕੇ ਪੂਰੀ ਰੇਕੀ ਕਰਵਾਈ। ਘਟਨਾ ਵਾਲੇ ਦਿਨ ਯਾਨੀ 19 ਅਗਸਤ ਨੂੰ ਜਦ ਰਾਹੁਲ ਲੰਚ ਕਰਨ ਗਿਆ ਤਾਂ ਅਮਰਬੀਰ ਨੇ ਰਾਕੇਸ਼ ਨੂੰ ਇਸ਼ਾਰਾ ਕਰ ਦਿੱਤਾ, ਜਿਸ ਪਿੱਛੋਂ ਰਕੇਸ਼ ਕੈਸ਼ੀਅਰ ਰੂਮ ਵਿੱਚ ਗਿਆ ਅਤੇ ਕੈਸ਼ ਦਾ ਬੈਗ ਲੈ ਕੇ ਫਰਾਰ ਹੋ ਗਿਆ। ਇਸ ਪਿੱਛੋਂ ਰਾਕੇਸ਼ ਸਿੱਧਾ ਅੰਮ੍ਰਿਤਸਰ ਚਲਾ ਗਿਆ। ਪੁਲਸ ਨੇ ਜਾਂਚ ਦੌਰਾਨ ਕਲਰਕ ਅਮਰਬੀਰ ਨੂੰ ਕਾਲਜ ਤੋਂ ਹੀ ਗ੍ਰਿਫਤਾਰ ਕੀਤਾ। ਤਲਾਸ਼ੀ ਲੈਣ ਉੱਤੇ ਉਸ ਕੋਲੋਂ ਸੱਠ ਹਜ਼ਾਰ ਰੁਪਏ ਮਿਲ ਗਏ। ਰਾਕੇਸ਼ ਨੂੰ ਉਸ ਦੇ ਘਰੋਂ 3.13 ਲੱਖ ਰੁਪਏ ਕੈਸ਼ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

Continue Reading

ਅਪਰਾਧ

ਜੰਤਰ-ਮੰਤਰ ਨਾਅਰੇਬਾਜ਼ੀ ਕੇਸ:‘ਹਿੰਦੂ ਆਰਮੀ’ ਦਾ ਭਗੌੜਾ ਹੋਇਆ ਮੁਖੀ ਸੁਸ਼ੀਲ ਤਿਵਾੜੀ ਗ੍ਰਿਫਤਾਰ

Published

on

arrested

ਨਵੀਂ ਦਿੱਲੀ, 21 ਅਗਸਤ, -ਭਾਰਤ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਆਜ਼ਦੀ ਦਿਨ ਤੋਂ ਪਹਿਲਾਂ ਜੰਤਰ-ਮੰਤਰ ਉੱਤੇ ਇੱਕ ਵਿਸ਼ੇਸ਼ ਭਾਈਚਾਰੇ ਖਿਲਾਫ਼ ਭੜਕਾਊ ਨਾਅਰੇ ਲਾਉਣ ਦੇ ਕੇਸ ਵਿੱਚ ਦਿੱਲੀ ਭਾਜਪਾ ਦੇ ਸਾਬਕਾ ਬੁਲਾਰੇ ਅਸ਼ਵਿਨੀ ਉਪਾਧਿਆਏ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਕੀਤੀ ਗਈ ਸੀ। ਉਸ ਦੇ ਬਾਅਦ ਅੱਜ ਦਿੱਲੀ ਪੁਲਸ ਨੇ ਇਸ ਕੇਸ ਵਿੱਚ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ।ਪਤਾ ਲੱਗਾ ਹੈ ਕਿ ਜੰਤਰ-ਮੰਤਰ ਨਾਅਰੇਬਾਜ਼ੀ ਕੇਸ ਵਿੱਚ ਦੋਸ਼ੀ‘ਹਿੰਦੂਆਰਮੀ’ਦਾਮੁਖੀ ਸੁਸ਼ੀਲ ਤਿਵਾੜੀ (40) ਗ੍ਰਿਫਤਾਰ ਕਰ ਲਿਆ ਹੈ।
ਵਰਨਣ ਯੋਗ ਹੈ ਕਿਜੰਤਰ-ਮੰਤਰ ਵਿਖੇ ਇੱਕ ਖਾਸ ਭਾਈਚਾਰੇ ਦੇ ਵਿਰੁੱਧ ਭੜਕਾਊ ਨਾਅਰੇਬਾਜ਼ੀ ਅਤੇ ਇਸ ਦੇ ਨਾਲ ਕਈ ਤਰ੍ਹਾਂ ਦੀ ਹੁੱਲੜਬਾਜ਼ੀ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲਸ ਨੂੰ ਜਦੋਂ ਇਸ ਦਾ ਨੋਟਿਸ ਲੈਣਾ ਪਿਆ ਤਾਂ ਉਸ ਵਕਤ ਤੋਂ ਆਪਣੇ ਆਪ ਨੂੰ ‘ਹਿੰਦੂ ਆਰਮੀ’ ਦਾ ਚੀਫ ਕਹਿਣ ਵਾਲਾ ਸੁਸ਼ੀਲ ਤਿਵਾੜੀ ਫਰਾਰ ਚੱਲ ਰਿਹਾ ਸੀ। ਮੀਡੀਆ ਰਿਪੋਰਟ ਮੁਤਾਬਕ ਸ਼ੁੱਕਰਵਾਰਤੇ ਸ਼ਨੀਵਾਰ ਦੀ ਵਿਚਕਾਰਲੀ ਰਾਤ ਉਸ ਨੂੰ ਲਖਨਊ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜੰਤਰ-ਮੰਤਰਵਿਖੇ ਉਸ ਦਿਨ ‘ਹਿੰਦੂ ਆਰਮੀ’ ਦੀ ਭੀੜ ਵੱਲੋਂ ਮੁਸਲਮਾਨ ਵਿਰੋਧੀ ਭੜਕਾਊ ਨਾਅਰੇਬਾਜ਼ੀ ਦੇ ਮੁੱਦੇ ਉੱਤੇ ਦਿੱਲੀ ਪੁਲਸ ਕਾਰਵਾਈ ਕਰ ਰਹੀ ਹੈ ਤੇ ਇਸ ਕੇਸ ਵਿੱਚ ਕਈ ਰਾਜਨੀਤਕ ਹਸਤੀਆਂ ਦੀ ਗ੍ਰਿਫਤਾਰੀ ਵੀ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਵਿਨੋਦ ਸ਼ਰਮਾ,ਦੀਪਕ ਸਿੰਘ, ਦੀਪਕ, ਵਿਨੀਤ ਕ੍ਰਾਂਤੀ, ਪ੍ਰੀਤ ਸਿੰਘ ਸ਼ਾਮਲ ਹਨ।
ਇਸ ਦੌਰਾਨ ਸੁਪਰੀਮ ਕੋਰਟਦੇ ਐਡਵੋਕੇਟ ਤੇ ਭਾਜਪਾ ਆਗੂ ਅਸ਼ਵਨੀ ਉਪਾਧਿਆਏ ਨੇ ਆਪਣੀ ਸਫਾਈ ਵਿੱਚਕਿਹਾ ਸੀ ਕਿ ਜਦੋਂ ਤੱਕ ਮੈਂ ਜੰਤਰ-ਮੰਤਰ ਉੱਤੇ ਸੀ, ਉੱਥੇ ਉੱਤੇ ਕਿਸੇ ਤਰ੍ਹਾਂ ਦੀ ਨਾਅਰੇਬਾਜ਼ੀ ਨਹੀਂ ਹੋਈ ਤੇ ਜਿਸ ਦੀ ਗੱਲ ਕੀਤੀ ਜਾ ਰਹੀ ਹੈ, ਉਸ ਦਾ ਮੈਨੂੰ ਕੋਈ ਪਤਾ ਨਹੀਂ। ਉਲਟਾ ਉਨ੍ਹਾਂ ਨੇ ਪੁਲਸ ਨੂੰ ਅਪੀਲ ਕੀਤੀ ਸੀ ਕਿ ਉਹ ਏਦਾਂ ਦੇ ਨਾਅਰੇ ਲਾਉਣ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕਰੇ। ਇਸ ਘਟਨਾ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ਵਿੱਚਦਿੱਸਦਾ ਸੀ ਕਿ ਐਤਵਾਰ 8 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਇਲਾਕੇ ਵਿੱਚ ਕੁਝ ਲੋਕਾਂ ਨੇ ਮੁਸਲਮਾਨ ਵਿਰੋਧੀ ਨਾਅਰੇ ਲਾਏ ਸਨ। ਕਿਹਾ ਜਾ ਰਿਹਾ ਹੈ ਕਿ ਇਹ ਨਾਅਰੇ ਸੇਵ ਇੰਡੀਆ ਫਾਉਂਡੇਸ਼ਨ ਵਲੋਂ ਕਰਾਏ ਇੱਕ ਪ੍ਰੋਗਰਾਮ ਵਿੱਚ ਲੱਗੇ ਸਨ, ਜਿੱਥੇ ਦਿੱਲੀ ਦੀ ਭਾਜਪਾ ਦਾ ਬੁਲਾਰਾ ਅਸ਼ਵਿਨੀ ਉਪਾਧਿਆਏ ਮੌਜੂਦ ਸੀ।

Read More Punjab Crime News

Continue Reading

ਰੁਝਾਨ


Copyright by IK Soch News powered by InstantWebsites.ca