ਐਮ ਪੀ ਕਨੀਮੋਈ ਨੇ ਕਿਹਾ: ਮੇਰੀ ਨਾਗਰਿਕਤਾ 'ਤੇ ਸਵਾਲ ਕੀਤਾ ਗਿਐ
Connect with us [email protected]

ਰਾਜਨੀਤੀ

ਐਮ ਪੀ ਕਨੀਮੋਈ ਨੇ ਕਿਹਾ: ਮੇਰੀ ਨਾਗਰਿਕਤਾ ‘ਤੇ ਸਵਾਲ ਕੀਤਾ ਗਿਐ

Published

on

ਚੇਨੱਈ, 10 ਅਗਸਤ – ਡੀ ਐਮ ਕੇ ਦੀ ਪਾਰਲੀਮੈਂਟ ਮੈਂਬਰ ਕਨੀਮੋਈ ਨੇ ਕੱਲ੍ਹ ਦੋਸ਼ ਲਾਇਆ ਕਿ ਸੀ ਆਈ ਐਸ ਐਫ ਅਫਸਰ ਨੇ ਉਸ ਨੂੰ ਸਵਾਲ ਕੀਤਾ ਕਿ ਕੀ ਉਹ ਭਾਰਤੀ ਹੈ, ਕਿਉਂਕਿ ਉਹ ਹਿੰਦੀ ਨਹੀਂ ਬੋਲ ਸਕਦੀ। ਕਨੀਮੋਈ ਨੇ ਇਹ ਅਫਸਰ ਦੇ ਖ਼ਿਲਾਫ਼ ਢੁੱਕਵੀਂ ਦੀ ਮੰਗ ਕੀਤੀ ਹੈ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਨੀਮੋਈ ਦਿੱਲੀ ਜਾਣ ਲਈ ਉਡਾਣ ਫੜਨ ਵਾਸਤੇ ਚੇਨੱਈ ਦੇ ਕੌਮਾਂਤਰੀ ਹਵਾਈ ਅੱਡੇ ਪਹੁੰਚੀ ਸੀ। ਉਸ ਨੇ ਟਵੀਟ ਕੀਤਾ, ‘ਕੱਲ੍ਹ ਹਵਾਈ ਅੱਡੇ ਉੱਤੇ ਜਦੋਂ ਮੈਂ ਸੀ ਆਈ ਐਸ ਐਪ ਦੀ ਇੱਕ ਅਧਿਕਾਰੀ ਨੂੰ ਕਿਹਾ ਕਿ ਉਹ ਤਾਮਿਲ ਜਾਂ ਅੰਗਰੇਜ਼ੀ ‘ਚ ਬੋਲਣ, ਕਿਉਂਕਿ ਮੈਂ ਹਿੰਦੀ ਨਹੀਂ ਜਾਣਦੀ ਤਾਂ ਉਨ੍ਹਾਂ ਮੈਨੂੰ ਸਵਾਲ ਕੀਤਾ ‘ਕੀ ਮੈਂ ਭਾਰਤੀ ਹਾਂ।

‘ ਪਾਰਲੀਮੈਂਟ ਮੈਂਬਰ ਨੇ ਲਿਖਿਆ, ‘ਮੈਂ ਜਾਣਨਾ ਚਾਹੁੰਦੀ ਹਾਂ ਕਿ ਕਦੋਂ ਤੋਂ ਭਾਰਤੀ ਹੋਣਾ ਹਿੰਦੀ ਜਾਣਨ ਦੇ ਬਰਾਬਰ ਹੋ ਗਿਆ ਹੈ, ਮਤਲਬ ਕਿ ਭਾਰਤੀ ਹੋਣ ਲਈ ਹਿੰਦੀ ਜਾਣਨਾ ਜ਼ਰੂਰੀ ਹੈ? ਹਿੰਦੀ ਥੋਪਣਾ।’

ਡੀ ਐਮ ਕੇ ਪਾਰਟੀ ਦੇ ਮਹਿਲਾ ਵਿੰਗ ਦੀ ਸਕੱਤਰ ਦੇ ਇਸ ਟਵੀਟ ਦੀ ਸੋਸ਼ਲ ਮੀਡੀਆ ਉਤੇ ਕਈ ਲੋਕਾਂ ਨੇ ਹਮਾਇਤ ਕੀਤੀ ਹੈ। ਇੱਕ ਨੇ ਲਿਖਿਆ, ‘ਮੈਂ ਭਾਰਤੀ ਹਾਂ ਤੇ ਹਿੰਦੀ ਦਾ ਉਸ ਨਾਲ ਕੋਈ ਲੈਣ-ਦੇਣਾ ਨਹੀਂ ਹੈ।

‘ ਦੂਜੇ ਪਾਸੇ ਕੇਂਦਰੀ ਇੰਡਸਟਰੀਅਲ ਸਕਿਉਰਿਟੀ ਫੋਰਸ (ਸੀ ਆਈ ਐਸ ਐਫ) ਨੇ ਕਨੀਮੋਈ ਨੂੰ ਟਵੀਟ ਕਰਕੇ ਅਫਸੋਸ ਜ਼ਾਹਿਰ ਕਰਦਿਆਂ ਉਨ੍ਹਾਂ ਤੋਂ ਇਸ ਘਟਨਾ ਸਬੰਧੀ ਵੇਰਵੇ ਮੰਗੇ ਹਨ ਤਾਂ ਜੋ ਸਬੰਧਤ ਅਫਸਰ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

ਰਾਜਨੀਤੀ

ਬਾਦਲ ਨੇ ਰਾਜਾ ਵੜਿੰਗ ਤੇ ਰਾਣਾ ਗੁਰਜੀਤ ਨੂੰ ਲਿਆ ਲੰਬੇ ਹੱਥੀ, ਲਾਏ ਗੰਭੀਰ ਦੋਸ਼

Published

on

Sukhvir-Singh-Badal

ਜਲੰਧਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨੇ ਗਏ ਨਵੇਂ ਕੈਬਨਿਟ ਮੰਤਰੀਆਂ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਨੇ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਰਾਜਾ ਵੜਿੰਗ ਅਤੇ ਰਾਣਾ ਗੁਰਜੀਤ ਨੂੰ ਲੰਬੇ ਹੱਥੀ ਲਿਆ ਅਤੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਏ ਹਨ।ਰਾਜਾ ਵੜਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ ‘ਤੇ ਫਰੀਦਕੋਟ ‘ਚ ਕਤਲ ਕੇਸ ਚੱਲ ਰਿਹਾ ਹੈ ਅਤੇ ਦੂਜੇ ਪਾਸੇ ਕਾਵਿਆ ਰੇਪ ਕੇਸ ਦਾ ਮੁਕਦਮਾ ਚੱਲ ਰਹੇ ਇਕ ਮੰਤਰੀ ਨੂੰ ਵੀ ਕੈਬਨਿਟ ‘ਚ ਜਗ੍ਹਾ ਦਿੱਤੀ ਗਈ ਹੈ।
ਬਾਦਲ ਨੇ ਕਿਹਾ ਕਿ ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਰੇਤ ਮਾਫੀਆਂ ਵਾਲੇ ਮੇਰੇ ਕੋਲ ਨਾ ਆਉਣ ਅਤੇ ਹੁਣ ਰਾਣਾ ਗੁਰਜੀਤ ਸਿੰਘ ਜੋ ਕਿ ਰੇਤ ਮਾਫੀਆਂ ਕਾਰਨ ਮੰਤਰੀ ਦੇ ਅਹੁੱਦੇ ਤੋਂ ਬਰਖਾਸਤ ਕੀਤੇ ਗਏ ਸੀ, ਹੁਣ ਉਸ ਨੂੰ ਹੀ ਕੈਬਨਿਟ ਮੰਤਰੀ ਬਣਾ ਦਿੱਤਾ।

Read More Latest Politics News

Continue Reading

ਰਾਜਨੀਤੀ

ਹਾਈਕਮਾਨ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਪਰਤੇ ਚੰਨੀ, ਨਵੀਂ ਕੈਬਨਿਟ ਦਾ ਐਲਾਨ ਜਲਦ

Published

on

Charanjit Singh Channi

ਚੰਡੀਗੜ੍ਹ : ਬੀਤੀ ਸ਼ਾਮ ਹਾਈਕਮਾਨ ਦੇ ਬੁਲਾਵੇ ‘ਤੇ ਦਿੱਲੀ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਪਰਤ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਨਵੀਂ ਕੈਬਨਿਟ ਦੇ ਵਿਸਥਾਰ ਲਈ ਚੰਨੀ ਵਲੋਂ ਲਗਾਤਾਰ ਹਾਈਕਮਾਨ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਦੇ ਨਵੀਂ ਕੈਬਨਿਟ ਲਈ ਮੰਤਰੀਆਂ ਦੇ ਨਾਂ ਲਗਭਗ ਤੈਅ ਹੋ ਚੁੱਕੇ ਹਨ ਅਤੇ ਅੱਜ ਭੱਲ ਕੇ ਇਸ ਦਾ ਐਲਾਨ ਹੋ ਸਕਦਾ ਹੈ। ਚਰਚਾ ਇਹ ਵੀ ਹੈ ਕਿ ਸੋਮਵਾਰ ਨੂੰ ਨਵੇਂ ਚੁਣੇ ਜਾਣ ਵਾਲੇ ਵਜ਼ੀਰਾਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਚਾਰ ਦਿਨਾਂ ਵਿਚ ਮੁੱਖ ਮੰਤਰੀ ਨੂੰ ਤਿੰਨ ਵਾਰ ਦਿੱਲੀ ਬੁਲਾਇਆ ਜਾ ਚੁੱਕਾ ਹੈ। ਸ਼ੁੱਕਰਵਾਰ ਸ਼ਾਮ ਦਿੱਲੀ ਲਈ ਰਵਾਨਾ ਹੋਏ ਚਰਨਜੀਤ ਚੰਨੀ ਲਗਭਗ ਰਾਤ ਸਵਾ 10 ਵਜੇ ਦੇ ਕਰੀਬ ਮੀਟਿੰਗ ਲਈ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਪੁੱਜੇ। ਮੀਟਿੰਗ ਵਿਚ ਕੇ. ਸੀ. ਵੇਣੂਗੋਪਾਲ, ਅਜੈ ਮਾਕਨ, ਹਰੀਸ਼ ਰਾਵਤ ਅਤੇ ਹੋਰ ਆਗੂ ਮੌਜੂਦ ਸਨ।
ਮੁੱਖ ਮੰਤਰੀ ਚਰਨਜੀਤ ਚੰਨੀ ਦੇ ਦੋ ਵਾਰ ਦਿੱਲੀ ਇਕੱਲੇ ਚਲੇ ਜਾਣ ਤੋਂ ਨਵੇਂ ਚਰਚੇ ਛਿੜ ਗਏ ਹਨ। ਲੰਘੇ ਕੱਲ੍ਹ ਅਤੇ ਅੱਜ ਮੁੱਖ ਮੰਤਰੀ ਦੋਵਾਂ ਉਪ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਆਪਣੇ ਨਾਲ ਲੈ ਕੇ ਨਹੀਂ ਗਏ ਹਨ। ਲੰਘੇ ਦਿਨਾਂ ‘ਚ ਨਵਜੋਤ ਸਿੱਧੂ ਦੇ ਚੰਨੀ ਨਾਲ ਪਰਛਾਵੇਂ ਵਾਂਗ ਨਾਲ ਚੱਲਣ ਤੋਂ ਵਿਰੋਧੀ ਧਿਰਾਂ ਨੇ ਚੰਨੀ ਨੂੰ ਨਸੀਹਤਾਂ ਦਣੀਆਂ ਸ਼ੁਰੂ ਕੀਤੀਆਂ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੋਂ ਤੱਕ ਆਖ ਦਿੱਤਾ ਸੀ ਕਿ ਚੰਨੀ ਤਾਂ ਸਿਰਫ ਨਾਂ ਦੇ ਮੁੱਖ ਮੰਤਰੀ ਹਨ ਜਦਕਿ ਅਸਲ ਕੰਮ ਤਾਂ ਨਵਜੋਤ ਸਿੱਧੂ ਕਰ ਰਹੇ ਹਨ।

Read More Latest Politics News

Continue Reading

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca