ਕਾਂਗਰਸ ਦੇ 23 ਵੱਡੇ ਲੀਡਰਾਂ ਦੇ ਲੀਡਰਸ਼ਿਪ ਬਦਲੀ ਦੇ ਪੱਤਰ ਤੋਂ ਸਿਆਸਤ ਗਰਮਾਈ - ਇਕ ਸੋਚ
Connect with us [email protected]

ਰਾਜਨੀਤੀ

ਕਾਂਗਰਸ ਦੇ 23 ਵੱਡੇ ਲੀਡਰਾਂ ਦੇ ਲੀਡਰਸ਼ਿਪ ਬਦਲੀ ਦੇ ਪੱਤਰ ਤੋਂ ਸਿਆਸਤ ਗਰਮਾਈ

Published

on

 • ਕੋਈ ਸੋਨੀਆ ਗਾਂਧੀ ਤੇ ਕੋਈ ਰਾਹੁਲ ਦੇ ਪੱਖ ਵਿੱਚਬੋਲੀ ਜਾਂਦੈ
  ਨਵੀਂ ਦਿੱਲੀ, 23 ਅਗਸਤ, – ਕਾਂਗਰਸ ਪਾਰਟੀ ਦੇ ਅੰਤਰਿਮ ਪ੍ਰਧਾਨ ਵਜੋਂ ਸੋਨੀਆ ਗਾਂਧੀ ਨੂੰ ਮਿਲਿਆ ਸਮਾਂ ਖਤਮ ਹੋਣ ਪਿੱਛੋਂ ਕਾਂਗਰਸ ਵਿੱਚਲੀਡਰਸ਼ਿਪ ਬਦਲਣ ਦੀ ਮੰਗ ਉਠਣ ਲੱਗ ਪਈ ਹੈ।
  ਇਸ ਸੰਬੰਧ ਵਿੱਚ ਅੱਜ ਕਾਂਗਰਸ ਦੇ ਕੁਝ ਵਰਕਿੰਗ ਕਮੇਟੀ ਮੈਂਬਰਾਂ, ਪਾਰਟੀ ਦੇ ਪਾਰਲੀਮੈਂਟ ਮੈਂਬਰਾਂ ਤੇ ਸਾਬਕਾ ਮੰਤਰੀਆਂ ਸਮੇਤ ਇਸ ਪਾਰਟੀ ਦੇ 23 ਵੱਡੇ ਨੇਤਾਵਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕਹਿ ਦਿੱਤਾ ਹੈ ਕਿ ਪਾਰਟੀ ਨੂੰ ਚਲਾਉਣ ਲਈ ਇਕ ਪ੍ਰਭਾਵੀ ਕੇਂਦਰੀ ਲੀਡਰਸ਼ਿਪ ਦੀ ਲੋੜ ਹੈ। ਇਸ ਮੌਕੇ ਕਾਂਗਰਸ ਦੇ ਕਈ ਵੱਡੇ ਲੀਡਰਾਂ ਵੱਲੋਂਵੱਖ-ਵੱਖ ਬਿਆਨ ਆਏ ਹਨ, ਜਿਨ੍ਹਾਂ ਵਿੱਚੋਂ ਕੁਝ ਨੇਤਾ ਸੋਨੀਆ ਗਾਂਧੀ ਦੀ ਅਗਵਾਈ ਤੋਂ ਸੰਤੁਸ਼ਟ ਹਨ ਅਤੇ ਕੁਝ ਹੋਰਨਾਂ ਨੇ ਰਾਹੁਲ ਗਾਂਧੀ ਨੂੰ ਦੁਬਾਰਾ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਦੀ ਅਪੀਲ ਕੀਤੀ ਹੈ।
  ਅੱਜ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਦਾ ਅਹੁਦੇ ਸੰਭਾਲਣ ਦੀ ਬੇਨਤੀ ਕੀਤੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਗਾਂਧੀ ਪਰਿਵਾਰ ਦੀ ਅਗਵਾਈ ਨੂੰ ਚੁਣੌਤੀ ਦੇਣ ਵਾਲੇ ਨੇਤਾਵਾਂ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਹੋ ਜਿਹਾ ਮੁੱਦਾ ਚੁੱਕਣ ਦਾ ਇਹ ਠੀਕ ਸਮਾਂ ਨਹੀਂ ਅਤੇ ਹਾਲ ਦੀ ਘੜੀ ਗਾਂਧੀ ਪਰਿਵਾਰ ਇਸ ਭੂਮਿਕਾ ਲਈ ਬਿਲਕੁਲ ਠੀਕ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਜਦੋਂ ਤਕ ਕਰ ਸਕਣ, ਉਨ੍ਹਾਂ ਨੂੰ ਕਾਂਗਰਸ ਦੀ ਅਗਵਾਈ ਕਰਨੀ ਚਾਹੀਦੀ ਹੈ ਅਤੇ ਕਾਂਗਰਸ ਨੂੰ ਇਸ ਅਗਵਾਈ ਦੀ ਲੋੜ ਹੈ, ਜੋ ਕੁਝ ਲੋਕਾਂ ਲਈ ਨਹੀਂ, ਸਾਰੀ ਪਾਰਟੀ, ਸਾਰੇ ਵਰਕਰਾਂ ਤੇ ਦੇਸ਼ ਨੂੰ ਪ੍ਰਵਾਨ ਹੋਵੇ।
  ਓਧਰ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਸ਼ਵਨੀ ਕੁਮਾਰ ਨੇ 23 ਲੀਡਰਾਂ ਦੇ ਪੱਤਰ ਦੀ ਟਾਈਮਿੰਗ ਉੱਤੇ ਸਵਾਲ ਕਰਦਿਆਂ ਕਿਹਾਕਿ ਇਸ ਸਮੇਂਕੁਝ ਸੀਨੀਅਰ ਨੇਤਾਵਾਂ ਵੱਲੋਂ ਪੱਤਰ ਲਿਖਿਆ ਜਾਣਾ ਸ਼ੱਕ ਪੈਦਾ ਕਰਦਾ ਹੈ, ਕਿਉਂਕਿ ਪੱਤਰ ਲਿਖਣ ਵਾਲਿਆਂਵਿੱਚੋਂ ਕੁਝ ਨੇਤਾਵਾਂ ਨੇ ਪਾਰਟੀ ਦਾ ਵਾਰ-ਵਾਰ ਨੁਕਸਾਨ ਕੀਤਾ ਹੋਇਆ ਹੈ। ਅਸ਼ਵਨੀ ਕੁਮਾਰ ਨੇ ਇਹ ਵੀ ਕਿਹਾ ਕਿ ਸੋਨੀਆ ਗਾਂਧੀ ਨੇ ਪਾਰਟੀ ਨੂੰ ਔਖੇ ਸਮੇਂਪ੍ਰਧਾਨ ਬਣ ਕੇ ਇਕਜੁੱਟ ਕੀਤਾ ਸੀ ਤੇ ਅਜੇ ਇਕ ਸਾਲ ਪਹਿਲਾਂ ਸਾਰੇ ਨੇਤਾ ਸੋਨੀਆ ਨੂੰ ਪਾਰਟੀ ਦੀ ਵਾਗ ਸਾਂਭ ਦੀ ਬੇਨਤੀ ਕਰ ਰਹੇ ਤਾਂਅੱਜ ਕੁਝ ਲੋਕਾਂ ਵੱਲੋਂ ਉਨ੍ਹਾਂ ਦੀ ਅਗਵਾਈ ਉੱਤੇ ਸਵਾਲ ਉਠਾਉਣਾ ਬਿਲਕੁਲ ਗਲਤ ਹੈ। ਇੱਕ ਹੋਰ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਪਾਰਟੀ ਨੂੰ ਚੋਣਾਂ ਦੀ ਥਾਂ ਸਰਬ ਸੰਮਤੀ ਨੂੰ ਇਕ ਮੌਕਾ ਦੇਣਾ ਚਾਹੀਦਾ ਹੈ ਅਤੇ ਰਾਹੁਲ ਗਾਂਧੀ ਨੂੰ ਵੀ ਪਾਰਟੀ ਲੀਡਰਸ਼ਿਪ ਦਾ ਪੂਰਾ ਸਮਰਥਨ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਇਹ ਚਿੰਤਾ ਨਹੀਂ ਕਿ ਸਾਡੇ ਕੋਲ ਪ੍ਰਧਾਨ ਹੈ ਜਾਂ ਨਹੀਂ, ਸਾਡੇ ਕੋਲ ਰਾਹੁਲ ਗਾਂਧੀ ਦੇ ਰੂਪ ਵਿੱਚ ਇਕ ਲੀਡਰ ਹੈ ਤੇ ਇਹੋ ਗੱਲ ਰਾਹਤ ਦਿੰਦੀ ਹੈ। ਪਾਰਟੀ ਲੀਡਰਾਂ ਦੇ ਇਕ ਵਰਗ ਵੱਲੋਂਕੇਂਦਰੀ ਵਰਕਿੰਗ ਕਮੇਟੀ ਤੇ ਪ੍ਰਧਾਨਗੀ ਲਈ ਚੋਣਾਂ ਕਰਾਉਣ ਦੀ ਮੰਗ ਕਰਨ ਵਾਲਿਆਂਬਾਰੇ ਖੁਰਸ਼ੀਦ ਨੇ ਕਿਹਾ ਕਿ ਕੁਝ ਲੋਕ ਇਸ ਮੰਗ ਲਈ ਇੰਨੇ ਚਿੰਤਤ ਕਿਉਂ ਹਨ। ਬਾਕੀ ਕਿਸੇ ਪਾਰਟੀ ਵਿੱਚਏਦਾਂ ਦੀ ਮੰਗ ਨਹੀਂਉੱਠਦੀ।
  ਵਰਨਣ ਯੋਗ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾਵਾਂ ਵਿਚ ਪ੍ਰਧਾਨਗੀ ਦੇ ਮਸਲੇ ਉੱਤੇ ਮਤਭੇਦ ਪਿੱਛੋਂ ਰਾਜਾਂ ਦੇ ਪਾਰਟੀ ਯੂਨਿਟਾਂ ਨੇ ਵੀ ਆਵਾਜ਼ ਚੁੱਕ ਲਈ ਹੈ। ਅਸਮ ਕਾਂਗਰਸ ਦੇ ਪ੍ਰਧਾਨ ਰਿਪੂ ਬੋਰਾ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਜ ਸਭਾ ਮੈਂਬਰਾਂ ਨਾਲ ਵੀਡੀਓ ਕਾਨਫਰੰਸ ਵਿੱਚ ਮੈਂ ਸਪਸ਼ਟ ਰੂਪ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪਾਰਟੀ ਦੀ ਅਗਵਾਈ ਦੀ ਅਪੀਲ ਕੀਤੀ ਸੀ, ਕਿਉਂਕਿ ਨਰਿੰਦਰ ਮੋਦੀ ਸਿਰਫ ਰਾਹੁਲ ਗਾਂਧੀ ਤੋਂ ਡਰਦੇ ਹਨ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca