ਕਿਸਾਨੀ ਆਰਡੀਨੈਂਸਾਂ ਦੀ ਕੌੜ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਬਠਿੰਡੇ ਦੇ ਭਾਜਪਾ ਆਗੂ ਨੇ ਵੀ ਮੰਗ ਲਿਆ
Connect with us [email protected]

ਰਾਜਨੀਤੀ

ਕਿਸਾਨੀ ਆਰਡੀਨੈਂਸਾਂ ਦੀ ਕੌੜ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਬਠਿੰਡੇ ਦੇ ਭਾਜਪਾ ਆਗੂ ਨੇ ਵੀ ਮੰਗ ਲਿਆ

Published

on

ਬਠਿੰਡਾ, 29 ਜੁਲਾਈ, – ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਿਛਲੇ ਦਿਨੀਂ ਖੇਤੀ ਖੇਤਰ ਬਾਰੇ ਜਾਰੀ ਕੀਤੇ ਤਿੰਨ ਆਰਡੀਨੈਸਾਂਦੇ ਵਿਵਾਦ ਦੌਰਾਨ ਪੰਜਾਬ ਦੀ ਭਾਜਪਾ ਨੇ ਅਕਾਲੀ ਦਲ ਉੱਤੇ ਦੋਹਰੀ ਰਾਜਨੀਤੀ ਕਰਨ ਦਾ ਦੋਸ਼ ਲਾਇਆ ਹੈ।

ਭਾਜਪਾ ਆਗੂਆਂ ਨੇ ਸਾਫ ਤੌਰ ਉੱਤੇ ਅਕਾਲੀ ਦਲ ਦੇ ਇਸ ਸਟੈਂਡ ਉੱਤੇ ਸਖ਼ਤ ਇਤਰਾਜ਼ ਕੀਤਾ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮੰਤਰੀ ਮੰਡਲਤੋਂ ਬਾਹਰ ਆਉਣ ਦੀ ਚੁਣੌਤੀ ਦਿਤੀ ਹੈ।

ਵਰਨਣ ਯੋਗ ਹੈ ਕਿ ਪਿਛਲੇ ਦਿਨੀਂ ਭਾਜਪਾ ਵਲੋਂ ਇਕੱਲੇ ਚੱਲਣ ਦੀਆਂ ਗੱਲਾਂ ਚੱਲ ਪਈਆਂ ਸਨ ਤੇ ਇਸੇ ਦੌਰਾਨ ਅੱਜ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਮੰਗਣ ਦੀ ਅਵਾਜ਼ ਵੀ ਉਸ ਦੇ ਚੋਣ ਹਲਕੇ ਬਠਿੰਡਾਤੋਂ ਉਠੀ ਹੈ।

ਪੰਜਾਬ ਭਾਜਪਾ ਦੇ ਸੂਬਾਈ ਬੁਲਾਰੇ ਸੁਖ਼ਪਾਲ ਸਿੰਘ ਸਰਾਂ ਨੇ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਮੰਗਿਆ ਅਤੇਅੱਜ ਇਥੇ ਜਾਰੀ ਕੀਤੇ ਬਿਆਨ ਰਾਹੀਂ ਅਕਾਲੀ ਦਲ ਦੀ ਰਾਜਨੀਤੀ ਉੱਤੇ ਸਖ਼ਤ ਵਾਰਕਰਦਿਆਂਉਨ੍ਹਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਤੇ ਵੀ ਕਿਸਾਨਾਂ ਦਾ ਨੁਕਸਾਨ ਨਹੀਂ ਕੀਤਾ ਤੇ ਵਾਰ-ਵਾਰ ਕੇਂਦਰ ਸਰਕਾਰ ਦੇ ਮੰਤਰੀ ਸਾਫ ਕਹਿ ਰਹੇ ਹਨ ਕਿ ਇਸ ਬਿੱਲ ਰਾਹੀਂ ਕਿਸੇ ਕਿਸਾਨ ਜਾਂ ਆੜ੍ਹਤੀ ਨੂੰ ਘਾਟਾ ਨਹੀਂਪਵੇਗਾ।

ਉਨ੍ਹਾਂ ਦੋਸ਼ ਲਾਇਆ ਕਿ ਐਨਡੀਏ ਗੱਠਜੋੜ ਵਿਚ ਸ਼ਾਮਲ ਅਕਾਲੀ ਆਗੂ ਇਸ ਮੁੱਦੇ ਉੱਤੇ ਰਾਜਨੀਤਕ ਬਿਆਨਬਾਜ਼ੀ ਕਰ ਰਹੇ ਹਨ, ਜਦਕਿ ਪਾਰਲੀਮੈਂਟ ਵਿਚ ਅਕਾਲੀਆਂ ਨੇ ਇਸ ਨੂੰ ਸਪੱਸ਼ਟ ਹਮਾਇਤ ਦਿਤੀ ਸੀ।

ਸੁਖਪਾਲ ਸਿੰਘ ਸਰਾਂ ਨੇ ਅਕਾਲੀ ਦਲ ਨੂੰ ਚੇਤਾਵਨੀ ਦਿੱਤੀ ਕਿ ਉਹ ਝੂਠ ਦੀ ਰਾਜਨੀਤੀ ਬੰਦ ਕਰਨ ਜਾਂ ਕੇਂਦਰ ਵਿਚੋਂ ਮੰਤਰੀ ਅਹੁਦਾ ਛੱਡ ਦੇਣ। ਉਨ੍ਹਾਂ ਕਿਹਾ ਅਕਾਲੀ ਦਲ ਅਤੇ ਹੋਰ ਲੋਕ ਕਿਸਾਨਾਂਂ ਨੂੰ ਗੁੰਮਰਾਹ ਕਰ ਕਰ ਰਹੇ ਹਨ।

ਉਨ੍ਹਾਂ ਐਲਾਨ ਕੀਤਾ ਕਿ ਜੇ ਅਕਾਲੀ ਦਲ ਨੇ ਭਾਜਪਾ ਸਰਕਾਰ ਨੂੰ ਬਦਨਾਮ ਕਰਨਾ ਬੰਦ ਨਾ ਕੀਤਾ ਤਾਂ ਭਾਜਪਾ ਨੂੰ ਅਕਾਲੀ ਦਲ ਤੋਂ ਨਾਤਾ ਤੋੜਨਾ ਪਵੇਗਾ ਤੇ ਭਾਜਪਾ ਇਕੱਲੀ ਪੰਜਾਬ ਵਿਚ ਚੋਣਾਂ ਲੜੇਗੀ।
ਦੂਸਰੇ ਪਾਸੇਅਕਾਲੀ ਦੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਭਾਜਪਾ ਇਕ ਕੌਮੀ ਪਾਰਟੀ ਹੈ, ਇਸ ਦੇ ਸੂਬਾਈ ਆਗੂਆਂ ਨੂੰ ਬੋਲਣ ਤੋਂ ਪਹਿਲਾਂ ਤੋਲਣਾ ਚਾਹੀਦਾ ਹੈ।

ਮਲੂਕਾ ਨੇ ਕਿਹਾ ਕਿ ਅਕਾਲੀ ਦਲ ਦਾ ਸਿੱਧਾ ਸਮਝੌਤਾ ਭਾਜਪਾ ਹਾਈ ਕਮਾਂਡ ਨਾਲ ਹੈ ਤੇ ਜੇ ਇਸ ਦੇ ਕੁਝ ਆਗੂਆਂ ਨੂੰ ਇਹ ਚੰਗਾ ਨਹੀਂ ਲਗਦਾ ਤਾਂ ਉਹ ਹਾਈਕਮਾਂਡ ਤੋਂ ਬਿਆਨ ਦਿਵਾਉਣ। ਉਨ੍ਹਾਂ ਮੰਗ ਕੀਤੀ ਕਿ 50 ਸਾਲਾਂ ਤੋਂ ਦੋਵਾਂ ਪਾਰਟੀਆਂ ਵਿੱਚ ਚੱਲ ਰਹੀ ਭਾਈਚਾਰਕ ਸਾਂਝ ਨੂੰ ਤਾਰੋਪੀਡ ਕਰਨ ਵਾਲੇ ਆਗੂਆਂ ਉੱਤੇ ਭਾਜਪਾ ਹਾਈ ਕਮਾਂਡ ਨੂੰ ਨਕੇਲ ਕੱਸਣੀ ਚਾਹੀਦੀ ਹੈ।

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca