ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਬਾਰੇ ਨੋਟੀਫਿਕੇਸ਼ਨ ਵੀ ਜਾਰੀ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਬਾਰੇ ਨੋਟੀਫਿਕੇਸ਼ਨ ਵੀ ਜਾਰੀ

Published

on

farmer protest

ਨਵੀਂ ਦਿੱਲੀ, 22 ਜੁਲਾਈ – ਕੇਂਦਰ ਸਰਕਾਰ ਨੇ ਕਿਸਾਨਾਂ ਦੀ ਜਿਣਸ ਨੂੰ ਨਿਰਧਾਰਤ ਖੇਤੀ ਮੰਡੀਆਂ ਤੋਂ ਬਾਹਰ ਵੇਚਣ ਬਾਰੇ ਆਰਡੀਨੈਂਸਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਇਨ੍ਹਾਂ ਆਰਡੀਨੈਂਸਾਂ ਬਾਰੇ ਕੇਂਦਰ ਦਾ ਕਹਿਣਾ ਹੈ ਕਿ ਇਹ ਕਿਸਾਨਾਂ ਨੂੰ ਬੰਧਨਾਂ ਤੋਂ ਮੁਕਤ ਵਪਾਰ ਦੇ ਮੌਕੇ ਦੇਵੇਗਾ। ਇਸ ਤੋਂ ਬਿਨਾ ਕਿਸਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਨਾਲ ਖੇਤੀ ਸਮਝੌਤੇ ਕਰਨ ਦਾ ਮੌਕਾ ਮਿਲੇਗਾ, ਜੋ ਉਹ ਖੇਤੀ ਜਿਣਸਾਂ ਦੇ ਉਤਪਾਦਨ ਤੋਂ ਪਹਿਲਾਂ ਵਿਕਰੀ ਲਈ ਕਰ ਸਕਣਗੇ। ‘ਦ ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ ਆਰਡੀਨੈਂਸḔ ਤੇ ‘ਦ ਫਾਰਮਰਜ਼ ਐਗਰੀਮੈਂਟ ਆਨ ਪ੍ਰਾਈਜ਼ ਇੰਸ਼ੋਰੈਂਸ ਐਂਡ ਫਾਰਮ ਸਰਵਿਸਿਜ਼ ਆਰਡੀਨੈਂਸḔ ਕੇਂਦਰੀ ਖੇਤੀ ਮੰਤਰਾਲੇ ਨੇ ਵੀ ਜੁਲਾਈ ਨੂੰ ਨੋਟੀਫਾਈ ਕਰ ਦਿੱਤੇ ਹਨ। ਪਹਿਲੇ ਆਰਡੀਨੈਂਸ ਮੁਤਾਬਕ ਕਿਸਾਨਾਂ ਨੂੰ ਸਰਕਾਰ ਵੱਲੋਂ ਤੈਅਸ਼ੁਦਾ ਮੰਡੀਆਂ ਤੋਂ ਬਾਹਰ ਅੰਤਰਰਾਜੀ ਤੇ ਰਾਜ ਦੇ ਅੰਦਰ ਹੀ ਆਪਣੇ ਉਤਪਾਦਾਂ ਦੀ ਵਿਕਰੀ ਦੀ ਮਨਜ਼ੂਰੀ ਹੋਵੇਗੀ। ਕਿਸਾਨਾਂ ਨੂੰ ਫਸਲ ਵੇਚਣ ਦੀ ਕਿਸੇ ਵੀ ਥਾਂ ਵੀ ਆਗਿਆ ਹੋਵੇਗੀ, ਉਹ ਉਤਪਾਦਨ ਵਾਲੀ ਥਾਂ ਹੋਵੇ ਤੇ ਚਾਹੇ ਕੁਲੈਕਸ਼ਨ ਸੈਂਟਰ, ਫੈਕਟਰੀ ਦਾ ਅਹਾਤਾ, ਗੋਦਾਮ ਜਾਂ ਕੋਲਡ ਸਟੋਰ ਹੋਣ। ਅਦਾਇਗੀ ਬਾਰੇ ਇਸ ਆਰਡੀਨੈਂਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਹੜਾ ਵਿਅਕਤੀ ਕਿਸਾਨ ਨਾਲ ਲੈਣ-ਦੇਣ ਕਰੇਗਾ, ਉਸ ਨੂੰ ਉਸੇ ਦਿਨ ਅਦਾਇਗੀ ਕਰਨੀ ਪਵੇਗੀ। ਕੁਝ ਖਾਸ ਸ਼ਰਤਾਂ ਹੇਠ ਹੀ ਅਦਾਇਗੀ ਤਿੰਨ ਕੰਮਕਾਜ਼ੀ ਦਿਨਾਂ ਵਿੱਚ ਕਰਨ ਦੀ ਇਜਾਜ਼ਤ ਮਿਲੇਗੀ। ਆਰਡੀਨੈਂਸ ਵਿੱਚ ਇਹ ਵੀ ਦਰਜ ਹੈ ਕਿ ਸੂਬਾ ਸਰਕਾਰਾਂ ਕੋਈ ਮਾਰਕੀਟ ਫੀਸ, ਸੈਸ ਜਾਂ ਹੋਰ ਰਾਸ਼ੀ ਕਿਸਾਨਾਂ, ਵਪਾਰੀਆਂ ਅਤੇ ਇਲੈਕਟ੍ਰੋਨਿਕ ਟਰੇਡਿੰਗ ਪਲੇਟਫਾਰਮਾਂ ਤੋਂ ਨਹੀਂ ਵਸੂਲ ਸਕਣਗੀਆਂ। ਜਦੋਂ ਦੋ ਧਿਰਾਂ ਵਿਚਾਲੇ ਖਰੀਦ-ਵੇਚ ਨਾਲ ਜੁੜਿਆ ਕੋਈ ਝਗੜਾ ਹੁੰਦਾ ਹੈ ਤਾਂ ਉਹ ਕੋਈ ਹੱਲ ਕੱਢਣ ਲਈ ਸੰਬੰਧਤ ਐਸ ਡੀ ਐਮ ਤੱਕ ਪਹੁੰਚ ਕਰ ਸਕਦੇ ਹਨ।
ਦੂਜਾ ਆਰਡੀਨੈਂਸ ਕਿਸਾਨਾਂ ਨੂੰ ਪ੍ਰਾਈਵੇਟ ਕੰਪਨੀਆਂ ਨਾਲ ਸਮਝੌਤਾ ਕਰਨ ਦੀ ਖੁੱਲ੍ਹ ਦਿੰਦਾ ਹੈ। ਖੇਤੀ ਜਿਣਸਾਂ ਦੀ ਵਿਕਰੀ ਲਈ ਇਹ ਸਮਝੌਤਾ ਉਤਪਾਦਨ ਸ਼ੁਰੂ ਕਰਨ ਤੋਂ ਪਹਿਲਾਂ ਕੀਤਾ ਜਾ ਸਕੇਗਾ। ਇਸ ਵਿੱਚ ਕੀਮਤ, ਗੁਣਵੱਤਾ ਅਤੇ ਡਲਿਵਰੀ ਦੇ ਮਾਪਦੰਡ ਸਮਝੌਤੇ ਅਤੇ ਡਲਿਵਰੀ ਦੇ ਮਾਪਦੰਡ ਸਮਝੌਤੇ ਤੋਂ ਪਹਿਲਾਂ ਤੈਅ ਕੀਤੇ ਜਾ ਸਕਣਗੇ।
ਆਰਡੀਨੈਂਸ ਵਿੱਚ ਕਿਸਾਨ ਨੂੰ ਉਤਪਾਦਨ ਦੀ ਇਲੈਕਟ੍ਰੋਨਿਕ ਵਿਕਰੀ ਦੀ ਵੀ ਇਜਾਜ਼ਤ ਹੋਵੇਗੀ, ਜੋ ਇੱਕ ਤੈਅ ਇਲਾਕੇ ਲਈ ਹੋਵੇਗੀ। ਪ੍ਰਾਈਵੇਟ ਕੰਪਨੀਆਂ, ਕਿਸਾਨ ਉਤਪਾਦਨ ਸੰਗਠਨ ਜਾਂ ਖੇਤੀਬਾੜੀ ਕੋਆਪਰੇਟਿਵ ਸੁਸਾਇਟੀਆਂ ਇਹ ਇਲੈਕਟ੍ਰੋਨਿਕ ਪਲੇਟਫਾਰਮ ਬਣਾ ਸਕਦੀਆਂ ਹਨ। ਏਦਾਂ ਦਾ ਪਲੇਟਫਾਰਮ ਚਲਾਉਣ ਵਾਲੇ ਜੇ ਈ-ਵਪਾਰ ਤਜਵੀਜ਼ਾਂ ਦੀ ਉਲੰਘਣਾ ਕਰਨਗੇ ਤਾਂ ਉਨ੍ਹਾਂ ਨੂੰ 50 ਹਜ਼ਾਰ ਤੋਂ ਦਸ ਲੱਖ ਰੁਪਏ ਤੱਕ ਜੁਰਮਾਨਾ ਲੱਗ ਸਕਦਾ ਹੈ।
ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਇਹ ਆਰਡੀਨੈਂਸ ਕਿਸਾਨ ਵਿਰੋਧੀ ਹਨ ਅਤੇ ਆਖਰ ਨੂੰ ਕਿਸਾਨਾਂ ਲਈ ਘੱਟੋ-ਘੱਟ ਸਮੱਰਥਨ ਕੀਮਤ ਖਤਮ ਕਰਨ ਦਾ ਇੱਕ ਯਤਨ ਹਨ। ਇਸ ਲਈ ਸਾਰੇ ਕਿਸਾਨ ਸੰਗਠਨ ਅਤੇ ਕਈ ਕਿਸਾਨ ਹਿੱਤੂ ਪਾਰਟੀਆਂ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆ ਹਨ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca