ਕੈਪਟਨ ਅਮਰਿੰਦਰ ਨੇ ਕਿਹਾ: ਅਕਾਲੀਆਂ ਤੇ ਆਮ ਆਦਮੀ ਪਾਰਟੀ ਦੋਵਾਂ ਨੂੰ ਲੋਕਾਂ ਦੀ ਪ੍ਰਵਾਹ ਹੀ ਨਹੀਂ - ਇਕ ਸੋਚ
Connect with us [email protected]

ਰਾਜਨੀਤੀ

ਕੈਪਟਨ ਅਮਰਿੰਦਰ ਨੇ ਕਿਹਾ: ਅਕਾਲੀਆਂ ਤੇ ਆਮ ਆਦਮੀ ਪਾਰਟੀ ਦੋਵਾਂ ਨੂੰ ਲੋਕਾਂ ਦੀ ਪ੍ਰਵਾਹ ਹੀ ਨਹੀਂ

Published

on

The Chief Minister Capt. Amarinder Singh

ਚੰਡੀਗੜ੍ਹ, 19 ਅਗਸਤ, -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇਕੋਵਿਡ ਮਹਾਮਾਰੀ ਦੇ ਸੰਕਟ ਦੌਰਾਨ ਵਿਰੋਧੀ ਧਿਰ ਵੱਲੋਂ ਪੰਜਾਬ ਵਿੱਚ ਸਿਆਸਤ ਕਰਨ ਬਾਰੇ ਕਿਹਾ ਹੈ ਕਿਵਿਧਾਨ ਸਭਾ ਦਾ ਇਕ ਰੋਜ਼ਾ ਸੈਸ਼ਨ ਸੱਦਣਾ ਸਰਕਾਰ ਦੀ ਸੰਵਿਧਾਨਕ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਕਹਿੰਦੇ ਹਨ ਕਿ ਲੋਕਾਂ ਨਾਲ ਮਜ਼ਾਕ ਕੀਤਾ ਹੈ, ਪਰ ਮਜ਼ਾਕ ਉਨ੍ਹਾਂ ਦੀ ਸਰਕਾਰ ਨੇਨਹੀਂ, ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਦਾਹੈ, ਜਿਸ ਦੀ ਵਿਧਾਇਕ ਵਜੋਂ ਵਿਧਾਨ ਸਭਾ ਦਾ ਹਾਜ਼ਰੀ ਰਿਕਾਰਡ ਦੱਸਦਾ ਹੈ ਕਿ ਉਹ ਵਿਧਾਨ ਸਭਾ ਤੇ ਇਸ ਦੇ ਸੈਸ਼ਨ ਨੂੰ ਕਿੰਨੀ ਘੱਟ ਮਹੱਤਵਦੇਂਦਾ ਹੈ। ਉਨ੍ਹਾਂ ਕਿਹਾ ਕਿ ਮਾਰਚ 2017 ਤੋਂ ਮਈ 2019 ਤੱਕ ਵਿਧਾਇਕ ਵਜੋਂ ਸੁਖਬੀਰ ਸਿੰਘ ਬਾਦਲ ਨੇ ਸੈਸ਼ਨ ਦੇ 40 ਦਿਨਾਂ ਵਿੱਚੋਂ ਸਿਰਫ 16 ਦਿਨ ਹਾਜ਼ਰੀ ਭਰੀ ਸੀ।
ਵਿਧਾਨ ਸਭਾ ਦਾ ਇੱਕ ਦਿਨਾ ਸੈਸ਼ਨ ਸੱਦਣ ਬਾਰੇ ਬਾਦਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਪ੍ਰਤੀਕਿਰਿਆਤੋਂ ਹੈਰਾਨ ਹੁੰਦਿਆਂਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਹਾਸੋਹੀਣਾ ਕਰਾਰ ਦੇ ਕੇ ਕਿਹਾ ਕਿ ਸੂਬੇ ਦੀਆਂ ਦੋਵਾਂ ਵਿਰੋਧੀ ਧਿਰਾਂ ਵੱਲੋਂ ਸੰਵੇਦਨਸ਼ੀਲਤਾ ਅਤੇ ਸਰੋਕਾਰਾਂ ਨੂੰ ਤਿਲਾਂਜਲੀ ਦੇਣ ਵਾਲਾ ਵਿਖਾਵਾ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਏਦਾਂ ਜਾਪਦਾ ਹੈ ਦੋਵੇਂ ਧਿਰਾਂ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਨੀਵਾਣ ਤੱਕ ਚਲੇ ਗਈਆਂ, ਜਦਕਿ ਲੋਕਾਂ ਦੀ ਇਕੋ ਚਿੰਤਾ ਇਸ ਸਮੇਂ ਕੋਰੋਨਾਵਾਇਰਸ ਤੋਂ ਬਚਾਉਣ ਦੀ ਹੈ, ਜੋ ਪੰਜਾਬ ਵਿੱਚ ਵੀ ਸਿਖਰ ਵੱਲ ਵਧ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਵੱਲੋਂਇਹ ਕਹਿਣ ਕਿ ਇਕ ਦਿਨਾ ਸੈਸ਼ਨ ਸਰਕਾਰ ਵੱਲੋਂ ਇਸ ਗੱਲ ਨੂੰ ਸਹੀ ਠਹਿਰਾਉਣ ਦਾ ਸਬੂਤ ਹੈ ਕਿ ਇਹ ਰਾਜ ਕਰਨ ਦਾ ਅਧਿਕਾਰ ਗਵਾ ਚੁੱਕੀ ਹੈ, ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਬਹੁਮੱਤ ਦਿੱਤਾ ਹੈ ਤੇ ਅਕਾਲੀ ਦਲ ਦੇ ਮੁੱਠੀਭਰ ਵਿਧਾਇਕਾਂ ਦੇ ਵਿਧਾਨ ਸਭਾ ਵਿੱਚ ਸਮਰਥਨ ਦੀ ਲੋੜਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਉੱਤੇ ਇਕ ਦਿਨਾ ਸੈਸ਼ਨ ਸੱਦਣ ਲਈ ਦਬਾਉ ਸਿਰਫ ਸੰਵਿਧਾਨ ਪੱਖੋਂ ਸੀ। ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਸੰਵਿਧਾਨ ਪੜ੍ਹਨ ਲਈ ਕਿਹਾ ਅਤੇ ਚੇਤੇ ਕਰਾਇਆ ਕਿ ਕਈ ਮੰਤਰੀ, ਵਿਧਾਇਕ ਤੇ ਅਧਿਕਾਰੀ ਇਸ ਸਮੇਂ ਕੋਵਿਡ ਪਾਜ਼ੇਟਿਵ ਜਾਂ ਇਕਾਂਤਵਾਸ ਵਿੱਚ ਹਨ। ਉਨ੍ਹਾ ਕਿਹਾ ਕਿ ਸੁਖਬੀਰ ਸਿੰਘ ਨੂੰ ਜਾਂ ਜ਼ਮੀਨੀ ਹਕੀਕਤਾਂ ਦਾ ਪਤਾ ਨਹੀਂ ਜਾਂ ਇਨ੍ਹਾਂ ਦੀ ਪ੍ਰਵਾਹ ਨਹੀਂ ਕਿ ਪੰਜਾਬ ਵਿੱਚ 34 ਹਜ਼ਾਰ ਤੋਂ ਵੱਧ ਕਰੋਨਾ ਦੇ ਕੇਸ ਹੋ ਚੁੱਕੇ ਅਤੇ 898 ਮੌਤਾਂ ਹੋਣ ਨਾਲ ਸਥਿਤੀ ਚਿੰਤਾ ਵਾਲੀ ਬਣੀ ਪਈ ਹੈ। ਉਨਾਂ ਕਿਹਾ ਕਿ 366 ਲੋਕ ਆਕਸੀਜਨ ਸਪੋਰਟ ਉੱਤੇ ਹਨ ਅਤੇ 3 ਨਾਜ਼ੁਕ ਹਾਲਤ ਵਿੱਚ ਵੈਂਟੀਲੇਟਰਾਂ ਉੱਤੇ ਪਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਾ ਅਕਾਲੀ ਦਲ ਤੇ ਨਾ ਆਮ ਆਦਮੀ ਪਾਰਟੀ ਕੋਲ ਲੋਕਾਂ ਅੱਗੇ ਰੱਖਣ ਲਈ ਕੋਈ ਮਹੱਤਵਪੂਰਨ ਮੁੱਦਾ ਹੈ, ਇਸ ਲਈ ਦੋਵਾਂਵੱਲੋਂ ਮਹਾਂਮਾਰੀ ਦੌਰਾਨ ਢੀਠਤਾ ਭਰੇ ਢਕਵੰਜ ਦਾ ਆਸਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਕੰਮ ਕਰਨ ਦਾ ਹੈ, ਬਹਿਸ ਦਾ ਨਹੀਂ, ਪਰ ਨਾ ਅਕਾਲੀ ਦਲ ਅਤੇ ਨਾ ਹੀ ਆਮ ਆਦਮੀ ਪਾਰਟੀ ਇਸ ਵੱਲ ਗੰਭੀਰ ਹੈ। ਉੁਨਾਂ ਕਿਹਾ ਕਿ ਅਕਾਲੀ ਦਲ ਦੇ ਲੋਕ ਵਿਰੋਧੀ ਵਤੀਰੇ ਦਾ ਮੁੱਲ ਇਸ ਪਾਰਟੀ ਨੂੰ ਪਿਛਲੀਆਂ ਕਈ ਚੋਣਾਂ ਵਿੱਚ ਤਾਰਨਾ ਪਿਆ ਹੈ ਤੇ ਦਿੱਲੀ ਦੇ ਲੋਕਾਂ ਦੀ ਤਰਸਯੋਗ ਹਾਲਤ ਲਈ ਆਮ ਆਦਮੀ ਪਾਰਟੀ ਦਾ ਲੋਕ ਵਿਰੋਧੀ ਰਵੱਈਆ ਜ਼ਿੰਮੇਵਾਰ ਹੈ, ਪਰ ਇਹ ਹਾਲੇ ਵੀ ਸਮਝ ਨਹੀਂ ਰਹੇ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca