ਕੈਪਟਨ ਨੇ ਦਰਿਆਈ ਪਾਣੀਆਂ ਦੇ ਦੋਬਾਰਾ ਮੁਲੰਕਣ ਕਰਨ ਵਾਸਤੇ ਨਵੇਂ ਟ੍ਰਿਬਿਊਨਲ ਦੀ ਮੰਗ ਚੁੱਕੀ - ਇਕ ਸੋਚ
Connect with us [email protected]

ਰਾਜਨੀਤੀ

ਕੈਪਟਨ ਨੇ ਦਰਿਆਈ ਪਾਣੀਆਂ ਦੇ ਦੋਬਾਰਾ ਮੁਲੰਕਣ ਕਰਨ ਵਾਸਤੇ ਨਵੇਂ ਟ੍ਰਿਬਿਊਨਲ ਦੀ ਮੰਗ ਚੁੱਕੀ

Published

on

  • ਐੱਸ ਵਾਈ ਐੱਲ ਮੁੱਦੇ ਤੋਂ ਕੌਮੀ ਸੁਰੱਖਿਆ ਨੂੰ ਖਤਰਾ ਦੱਸਿਆ
    ਚੰਡੀਗੜ੍ਹ, 18 ਅਗਸਤ, – ਪੰਜਾਬ ਅਤੇ ਹਰਿਆਣਾ ਵਿਚਾਲੇ ਦਰਿਆਈ ਪਾਣੀਆਂ ਦੇ ਝਗੜੇ ਵਿੱਚ ਵੱਡੇ ਰੇੜਕੇ ਦਾ ਕਾਰਨ ਬਣੀ ਸਤਲੁਜ ਯਮਨਾ ਲਿੰਕ ਨਹਿਰ (ਐੱਸ ਵਾਈ ਐੱਲ) ਦੇ ਮੁੱਦੇ ਉੱਤੇਕੇਂਦਰ ਦੀ ਸਰਕਾਰ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੰਗਲਵਾਰ ਸਾਫਕਹਿ ਦਿੱਤਾ ਕਿ ਇਹ ਮੁੱਦਾ ਭਾਰਤ ਦੀ ਸੁਰੱਖਿਆ ਨੂੰ ਭੰਗ ਕਰਨ ਦੀ ਸੰਭਾਵਨਾਰਖਦਾ ਹੈ। ਮੁੱਖ ਮੰਤਰੀ ਨੇ ਤੈਅ ਸਮੇਂ ਵਿੱਚ ਪਾਣੀ ਦੀ ਮੌਜੂਦਗੀ ਦਾ ਤਾਜ਼ਾ ਮੁਲੰਕਣ ਕਰਨ ਲਈ ਇੱਕ ਨਵੇਂ ਟ੍ਰਿਬਿਊਨਲ ਦੀ ਲੋੜ ਦੱਸ ਕੇ ਇਹ ਮੰਗ ਵੀ ਜ਼ੋਰ ਨਾਲ ਪੇਸ਼ ਕਰ ਦਿੱਤੀ ਕਿ ਯਮੁਨਾ ਦਰਿਆ ਸਮੇਤ ਸਾਰੇ ਸਰੋਤਾਂ ਵਿੱਚੋਂਪੰਜਾਬ ਨੂੰ ਵੀ ਪੂਰਾ ਹਿੱਸਾ ਮਿਲਣਾ ਚਾਹੀਦਾ ਹੈ।
    ਸੁਪਰੀਮ ਕੋਰਟ ਵਿੱਚ ਦਿੱਤੇ ਭਰੋਸੇ ਮੁਤਾਬਕ ਅੱਜ ਕੇਂਦਰ ਦੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਕਰਵਾਈ ਵੀਡੀਉ ਕਾਨਫ਼ਰੰਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਾਫ ਕਿਹ ਕਿ ‘ਤੁਸੀਂ ਇਸ ਕੇਸ ਨੂੰ ਕੌਮੀ ਸੁਰੱਖਿਆ ਦੇ ਪੱਖਤੋਂ ਦੇਖ ਲਵੋ। ਐੱਸ ਵਾਈ ਐੱਲਬਾਰੇ ਅੱਗੇ ਵਧਣ ਦਾ ਫ਼ੈਸਲਾ ਕੀਤਾ ਗਿਆ ਤਾਂ ਪੰਜਾਬ ਸੜੇਗਾ ਤੇ ਇਹ ਕੌਮੀ ਸਮੱਸਿਆ ਬਣ ਜਾਵੇਗੀ, ਜਿਸ ਤੋਂ ਹਰਿਆਣਾ ਤੇ ਰਾਜਸਥਾਨ ਵੀ ਪ੍ਰਭਾਵਤ ਹੋਣਗੇ।’ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਾਅਦ ਵਿਚ ਇਸ ਮੀਟਿੰਗ ਨੂੰ ‘ਸਕਾਰਤਮਕ ਅਤੇ ਦੋਸਤਾਨਾ’ ਮਾਹੌਲ ਵਿਚ ਹੋਈ ਦੱਸਦੇ ਹੋਏ ਕਿਹਾ ਕਿ ਕੇਂਦਰੀ ਮੰਤਰੀ ਪੰਜਾਬ ਦਾਪੱਖ ਸਮਝਦੇ ਹਨ। ਪਾਕਿਸਤਾਨ ਵਲੋਂਪੰਜਾਬ ਵਿਚ ਗੜਬੜ ਫੈਲਾਉਣ ਅਤੇ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ ਸੰਸਥਾ ਦੇ ਰਾਹੀਂ ਵੱਖਵਾਦੀ ਨੂੰ ਮੁੜ ਖੜਾ ਕਰਨ ਦੇ ਯਤਨਾਂ ਦਾ ਇਸ਼ਾਰਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਹਰ ਪਾਸੇ ਤੋਂ ਖਤਰੇ ਵਿਚ ਹੈ। ਉਨ੍ਹਾਂ ਚਿਤਾਵਨੀ ਦਿਤੀ ਕਿ ਪਾਣੀਆਂ ਦਾ ਮੁੱਦਾ ਇਸ ਰਾਜ ਵਿਚਲੀ ਸਥਿਤੀ ਨੂੰ ਅਸਥਿਰ ਕਰਨ ਵੱਲ ਧੱਕ ਦੇਵੇਗਾ।
    ਮੁੱਖ ਮੰਤਰੀ ਅਮਰਿੰਦਰ ਸਿੰਘ ਨੇਕਿਹਾ ਕਿ ਯਮੁਨਾ ਦੇ ਪਾਣੀ ਉਤੇ ਪੰਜਾਬ ਦਾ ਵੀ ਹੱਕ ਸੀ, ਜਿਹੜਾ 1966 ਦੀ ਵੰਡ ਵੇਲੇ ਹਰਿਆਣਾ ਨਾਲ 60:40 ਅਨੁਪਾਤ ਦੀ ਵੰਡ ਅਨੁਸਾਰਪੰਜਾਬ ਨੂੰਨਹੀਂ ਮਿਲਿਆ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਟੇਬਲ ਉਤੇ ਬੈਠ ਕੇ ਇਸ ਭਾਵੁਕ ਮੁੱਦੇ ਉਤੇ ਚਰਚਾ ਲਈ ਅਪਣੀ ਇੱਛਾ ਪ੍ਰਗਟ ਕੀਤੀ ਅਤੇ ਸੁਝਾਅ ਦਿਤਾ ਕਿ ਐੱਸ ਵਾਈ ਐੱਲ ਨਹਿਰ ਜਾਂ ਰਾਵੀ ਬਿਆਸ ਪਾਣੀਆਂਦੀ ਚਰਚਾ ਵਿੱਚ ਰਾਜਸਥਾਨ ਵੀ ਸੱਦਿਆ ਜਾਵੇ, ਕਿਉਂਕਿ ਉਹ ਇਸ ਸਮਝੌਤੇ ਦੀ ਇੱਕ ਧਿਰ ਹੈ। ਮੀਟਿੰਗ ਵਿਚ ਫ਼ੈਸਲਾ ਹੋਇਆ ਕਿ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਇਸ ਬਾਰੇ ਅਗਲੀ ਚਰਚਾ ਲਈ ਚੰਡੀਗੜ੍ਹ ਵਿੱਚ ਮਿਲਣਗੇ, ਜਿਸ ਦੀ ਤਰੀਕ ਬਾਅਦ ਵਿਚ ਐਲਾਨੀ ਜਾਵੇਗੀ।
    ਅੱਜ ਦੀ ਵੀਡੀਉ ਕਾਨਫ਼ਰੰਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਬਹੁਤਾ ਜ਼ੋਰ ਇਸ ਗੱਲ ਉੱਤੇ ਦਿੱਤਾ ਕਿ ਪਾਣੀ ਦੀ ਵੰਡ ਦਾਸਹੀ ਅਦਾਲਤੀ ਹੁਕਮ ਲੈਣ ਵਾਸਤੇਨਵਾਂ ਟ੍ਰਿਬਿਊਨਲ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇਰਾਡੀ ਕਮਿਸ਼ਨ ਵਲੋਂ ਤਜਵੀਜ਼ ਕੀਤੀ ਪਾਣੀ ਦੀ ਵੰਡ 40 ਸਾਲ ਪੁਰਾਣੀ ਹੈ, ਕੌਮਾਂਤਰੀ ਨਿਯਮਾਂ ਅਨੁਸਾਰ ਸਥਿਤੀ ਪਤਾ ਕਰਨ ਲਈ ਹਰ 25 ਸਾਲਾਂ ਬਾਅਦ ਮੁਲੰਕਣ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ, ‘ਜੇ ਸਾਡੇ ਕੋਲ ਪਾਣੀ ਹੁੰਦਾ ਤਾਂ ਦੇਣ ਵਿਚਮੈਨੂੰਮੁਸ਼ਕਲਨਹੀਂ ਸੀ।’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੱਖਣੀ ਹਰਿਆਣਾ ਦੇ ਕੁਝ ਖੇਤਰ ਪਹਿਲਾਂ ਕਦੇ ਪਟਿਆਲਾ ਰਿਆਸਤ ਦਾ ਹਿੱਸਾ ਸਨ ਅਤੇ ਉਨ੍ਹਾਂ ਨੂੰ ਨਿਜੀ ਤੌਰ ਉੱਤੇ ਇਸ ਖੇਤਰ ਨਾਲ ਵਿਸ਼ੇਸ਼ ਪਿਆਰ ਹੈ। ਉਨ੍ਹਾਂ ਨੇ ਪਾਣੀ ਸਟੋਰ ਕਰਨ ਲਈ ਹਿਮਾਚਲ ਪ੍ਰਦੇਸ਼ ਵਿਚ ਜਲ ਭੰਡਾਰ ਡੈਮ ਬਣਾਉਣ ਲਈ ਦਿਤੇ ਅਪਣੇ ਸੁਝਾਅ ਵੱਲ ਧਿਆਨ ਦਿਵਾ ਕੇ ਕਿਹਾ ਕਿ ਅਜਿਹੇ ਡੈਮ ਬਣਨੇ ਚਾਹੀਦੇ ਹਨ,ਜਿਸ ਨਾਲ ਪਾਕਿਸਤਾਨ ਵਿਚ ਪਾਣੀ ਦਾਵਹਿਣ ਰੋਕਿਆ ਜਾ ਸਕੇ।
    ਸਮੁੱਚੇ ਮਾਮਲੇ ਵਿੱਚ ਕੇਂਦਰੀ ਮੰਤਰੀ ਦਾ ਵਿਚਾਰ ਸੀ ਕਿ ਐੱਸ ਵਾਈ ਐੱਲ ਨੂੰ ਮੁਕੰਮਲ ਕਰ ਕੇ ਸਿੰਜਾਈ ਲਈ ਤਿਆਰ ਰਖਿਆ ਜਾ ਸਕਦਾ ਹੈ ਅਤੇ ਪਾਣੀ ਦੀ ਵੰਡ ਉੱਤੇ ਵਿਚਾਰ ਵਟਾਂਦਰੇ ਜਾਰੀ ਰਹਿਣਗੇ ਅਤੇ ਅੰਤਿਮ ਫਾਰਮੂਲੇ ਦਾ ਫ਼ੈਸਲਾ ਬਾਅਦ ਵਿਚ ਵੀ ਕਰ ਲਿਆ ਜਾ ਸਕਦਾ ਹੈ।

Continue Reading
Click to comment

Leave a Reply

Your email address will not be published. Required fields are marked *

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca