ਕੋਟ ਕਪੂਰਾ ਗੋਲੀ ਕਾਂਡ ਸਾਬਕਾ ਐਸ ਐਚ ਓ ਅਤੇ ਡੀ ਐਸ ਪੀ ਵਿਰੁੱਧ ਐਸ ਆਈ ਟੀ ਵੱਲੋਂਅਦਾਲਤ 'ਚ ਦੋਸ਼ ਪੱਤਰ ਪੇਸ਼
Connect with us [email protected]

ਅਪਰਾਧ

ਕੋਟ ਕਪੂਰਾ ਗੋਲੀ ਕਾਂਡ ਸਾਬਕਾ ਐਸ ਐਚ ਓ ਅਤੇ ਡੀ ਐਸ ਪੀ ਵਿਰੁੱਧ ਐਸ ਆਈ ਟੀ ਵੱਲੋਂਅਦਾਲਤ ‘ਚ ਦੋਸ਼ ਪੱਤਰ ਪੇਸ਼

Published

on

ਫ਼ਰੀਦਕੋਟ, 15 ਅਗਸਤ – ਅਕਾਲੀ-ਭਾਜਪਾ ਸਰਕਾਰ ਵੇਲੇ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਵਾਪਰੇ ਬੇਅਦਬੀ ਕਾਂਡ ਤੋਂ ਦੋ ਦਿਨ ਬਆਦ 14 ਅਕਤੂਬਰ ਨੂੰ ਬੱਤੀਆਂ ਵਾਲਾ ਚੌਂਕ ਕੋਟਕਪੂਰਾ ‘ਚ ਸ਼ਾਂਤਮਈ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕਰਦੀਆਂ ਸੰਗਤਾਂ ਉਪਰ ਤਸੱ.ਦਦ ਕਰਨ ਤੇ ਫਿਰ ਪੀੜਤਾਂ ਨੂੰ ਦੋਸ਼ੀ ਸਾਬਿਤ ਕਰਨ ਲਈ ਉਨ੍ਹਾਂ ਦੇ ਵਿਰੁੱਧ ਓਦੋਂ ਸਿਟੀ ਥਾਣੇ ਦੇ ਐਸ ਐਚ ਓ ਗੁਰਦੀਪ ਸਿੰਘ ਪੰਧੇਰ ਵੱਲੋਂ ਸੰਗੀਨ ਧਾਰਾਵਾਂ ਹੇਠ ਦਰਜ ਕੀਤਾ ਗਿਆ ਕੇਸਆਖਰ ਪੁਲਸ ਤੇ ਪ੍ਰਸ਼ਾਸਨ ਲਈ ਗਲੇ ਦੀ ਹੱਡੀ ਬਣਦੀ ਜਾਂਦਾ ਹੈ।

ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੇ ਗੁਰਦੀਪ ਸਿੰਘ ਪੰਧੇਰ ਵੱਲੋਂ ਉਸ ਝੂਠੇ ਕੇਸ ਵਿੱਚ ਲਾਏ ਦੋਸ਼ ਰੱਦ ਕਰ ਕੇ ਗਵਾਹੀਆਂ ਦੇ ਆਧਾਰ ਉੱਤੇ ਓਦੋਂ ਵਾਲੇ ਐਸ ਐਚ ਓ ਗੁਰਦੀਪ ਸਿੰਘ ਪੰਧੇਰ ਅਤੇ ਓਦੋਂ ਦੇ ਡੀ ਐਸ ਪੀ ਬਲਜੀਤ ਸਿੰਘ ਸਿੱਧੂ ਨੂੰ ਦੋਸ਼ੀ ਵਜੋਂ ਸ਼ਾਮਲ ਕਰਦਿਆਂ ਦੋਵੇਂ ਪੁਲਸ ਅਧਿਕਾਰੀਆਂ ਵਿਰੁਧ ਅਦਾਲਤ ‘ਚ ਚਲਾਣ ਪੇਸ਼ ਕਰ ਦਿੱਤਾ ਹੈ।

ਓਦੋਂ ਦਾ ਐਸ ਐਚ ਓ ਗੁਰਦੀਪ ਸਿੰਘ ਪੰਧੇਰ ਇਸ ਵੇਲੇ ਜੇਲ੍ਹ ‘ਚ ਨਜ਼ਰਬੰਦ ਹੈ। ਉਸ ਨੂੰ ਐਸ ਆਈ ਟੀ ਨੇ ਕਰੀਬ ਦੋ ਮਹੀਨੇ ਪਹਿਲਾਂ ਗ਼੍ਰਿਫ਼ਤਾਰ ਕੀਤਾ ਸੀ।

ਓਦੋਂ ਦੇ ਡੀ ਐੱਸ ਪੀਅਤੇ ਇਸ ਵਕਤ ਦੇ ਫਿਰੋਜ਼ਪੁਰ ਦੇ ਐੱਸ ਪੀ ਬਲਜੀਤ ਸਿੰਘ ਸਿੱਧੂ ਨੇ ਪੰਜਾਬ ਹਰਿਆਣਾ ਹਾਈ ਕੋਰਟ ‘ਚ ਜਮਾਨਤ ਦੀ ਲਾਈ ਹੋਣ ਕਰ ਕੇ ਉਸ ਦੀ ਗ਼੍ਰਿਫ਼ਤਾਰੀ ਨਹੀਂ ਹੋਈ ਸੀ। ਬਾਅਦ ਵਿੱਚ ਉਸ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ।

ਵਰਨਣ ਯੋਗ ਹੈ ਕਿ 14 ਅਕਤੂਬਰ 2015 ਨੂੰ ਥਾਣਾ ਸਿਟੀ ਕੋਟਕਪੂਰਾ ਵਿਖੇ ਦਰਜ ਕੇਸ ਵਿੱਚਓਦੋਂ ਦੇ ਐਸ ਐਚ ਓ ਗੁਰਦੀਪ ਸਿੰਘ ਪੰਧੇਰ ਨੇ ਦੋਸ਼ ਲਾਇਆ ਸੀ ਕਿ ਪੰਥਪ੍ਰੀਤ ਸਿੰਘ, ਅਮਰੀਕ ਸਿੰਘ ਅਜਨਾਲਾ, ਰਣਜੀਤ ਸਿੰਘ ਢੱਡਰੀਆਂ ਵਾਲਾ, ਹਰਜਿੰਦਰ ਸਿੰਘ ਮਾਝੀ, ਸਰਬਜੀਤ ਸਿੰਘ ਧੂੰਦਾ, ਗਿਆਨੀ ਕੇਵਲ ਸਿੰਘ ਅਤੇ ਸਤਨਾਮ ਸਿੰਘ ਚੰਦੜ ਸਮੇਤ ਅਨੇਕਾਂ ਪੰਥਕ ਆਗੂ ਸੰਗਤਾਂ ਨੂੰ ਭੜਕਾ ਰਹੇ ਸਨ ਅਤੇ ਰੋਕਣ ‘ਤੇ ਉਨ੍ਹਾਂ ਨੇ ਪੁਲਸ ਉਪਰ ਹਮਲਾ ਕੀਤਾ ਸੀ।

ਕੇਸ ਦੇ ਮੁਤਾਬਕ ਪੰਥਕ ਆਗੂ ਲਾਊਡ ਸਪੀਕਰਾਂ ਨਾਲ ਸੰਗਤਾਂ ਨੂੰ ਵੱਢ ਟੁੱਕ ਕਰਨ ਲਈ ਸ਼ਰੇਆਮ ਭੜਕਾਉਣ ਦੇ ਨਾਲ-ਨਾਲ ਅਮਨ ਭੰਗ ਕਰ ਰਹੇ ਸਨ।

ਐਸ ਆਈ ਟੀ ਦੀ ਜਾਂਚ ‘ਚ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ। ਉਕਤ ਝੂਠਾ ਕੇਸ ਦਰਜ ਹੋਣ ਤੋਂ ਬਾਅਦ ਦੇਸ਼ ਵਿਦੇਸ਼ ‘ਚ ਸੰਗਤਾਂ ਦੇ ਵਿਰੋਧ ਕਾਰਨ ਬਾਦਲ ਸਰਕਾਰ ਨੂੰ ਉਕਤ ਮਾਮਲਾ ਰੱਦ ਕਰਨ ਲਈ ਮਜ਼ਬੂਰ ਹੋਣਾ ਪਿਆ ਸੀ।

ਐਸ ਆਈ ਟੀ ਵੱਲੋਂ ਜ਼ਿਲ੍ਹਾ ਅਟਾਰਨੀ ਨੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਨੂੰ ਝੂਠੇ ਕੇਸ ‘ਚ ਫਸਾਉਣ ਲਈ ਫ਼ਰਜ਼ੀ ਗਵਾਹੀ ਤਿਆਰ ਕਰਨ ਦੇ ਦੋਸ਼ਾਂ ਹੇਠ ਤਤਕਾਲੀ ਡੀ ਐਸ ਪੀ ਬਲਜੀਤ ਸਿੰਘ ਸਿੱਧੂ ਅਤੇ ਐਸ ਐਚ ਓ ਗੁਰਦੀਪ ਸਿੰਘ ਪੰਧੇਰ ਵਿਰੁਧ ਚਲਾਣ ਅਦਾਲਤ ‘ਚ ਪੇਸ਼ ਕਰ ਦਿੱਤਾ।

ਅਪਰਾਧ

45 ਲੱਖ ਰੁੁਪਏ ਗਾਇਬ ਹੋਣ ‘ਤੇ ਦਿੱਲੀ ਗੁਰਦੁਆਰਾ ਕਮੇਟੀ ਵਿਰੁੱਧ ਮਾਮਲਾ ਦਰਜ

Published

on

Manjinder Singh Sirsa

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨੇ ‘ਚੋਂ ਕਥਿਤ ਤੌਰ ‘ਤੇ 45 ਲੱਖ ਰੁਪਏ ਗਾਇਬ ਹੋਣ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਆਰਥਿਕ ਗੜਬੜ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਨਾਰਥ ਐਵੇਨਿਊ ਵਿਖੇ ਸ਼੍ਰੋਮਣੀ ਅਕਾਲੀ ਦਲ (ਸਰਨਾ) ਨਾਲ ਸਬੰਧਤ ਮੈਂਬਰ ਕਰਤਾਰ ਸਿੰਘ ਚਾਵਲਾ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ।
ਇਸ ਵਿਚ ਕਿਸੇ ਨੂੰ ਨਾਮਜ਼ਦ ਮੁਲਜ਼ਮ ਨਹੀਂ ਬਣਾਇਆ ਗਿਆ ਪਰ ਧੋਖੇ ਦੀ ਧਾਰਾ ਲਾਈ ਗਈ ਹੈ। ਦਿੱਲੀ ਕਮੇਟੀ ਦੇ ਐਕਟ ਮੁਤਾਬਕ ਦਿੱਲੀ ਕਮੇਟੀ ਦਾ ਸਟਾਫ, ਕਮੇਟੀ ਦੇ ਮੈਂਬਰ ਅਤੇ ਸਭ ਕਮੇਟੀਆਂ ਦੇ ਮੈਂਬਰ ਲੋਕ ਸੇਵਾ ਦੇ ਘੇਰੇ ‘ਚ ਆਉਂਦੇ ਹਨ। ਇਸ ਮਾਮਲੇ ‘ਚ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਿਰੁੱਧ ਜਾਂਚ ਹੋ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਨੀਵਾਰ ਦਾਅਵਾ ਕੀਤਾ ਕਿ ਗ੍ਰਹਿ ਮੰਤਰਾਲਾ ਅਤੇ ਦਿੱਲੀ ਪੁਲਸ ਕਮਿਸ਼ਨਰ ਵੱਲੋਂ ਦਖਲ ਦੇਣ ਪਿੱਛੋਂ ਕੇਸ ਦਰਜ ਕਰ ਲਿਆ ਗਿਆ ਹੈ। ਦਿੱਲੀ ਪੁਲਸ ਦੀ ਵਿਸ਼ੇਸ਼ ਸ਼ਾਖਾ (ਆਰਥਿਕ) ਗੜਬੜ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਏਗੀ। ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਸਜ਼ਾ ਸੰਭਵ ਹੈ। ਸਰਨਾ ਨੇ ਦਾਅਵਾ ਕੀਤਾ ਕਿ 13 ਨਵੰਬਰ ਨੂੰ ਜਦੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕਮੇਟੀ ਦਾ ਰਿਕਾਰਡ ਚੈੱਕ ਕੀਤਾ ਸੀ ਤਾਂ ਰਜਿਸਟਰ ਵਿਚ ਇਕ ਕਰੋੜ 30 ਲੱਖ ਰੁਪਏ ਖਜ਼ਾਨਾ ਵਿਚ ਹੋਣ ਦੀ ਗੱਲ ਕਹੀ ਗਈ ਸੀ। ਜਦੋਂ ਖਜ਼ਾਨੇ ਵਿਚ ਰਜਿਸਟਰ ਦੇ ਹਿਸਾਬ ਨਾਲ ਮਿਲਾਨ ਕੀਤਾ ਗਿਆ ਤਾਂ ਹੈਰਾਨ ਕਰ ਦੇਣ ਵਾਲੇ ਤੱਥ ਸਾਹਮਣੇ ਆਏ। ਇਸ ਿਵਚੋਂ 45 ਲੱਖ ਰੁਪਏ ਗਾਇਬ ਸਨ। ਪੁੱਛਣ ‘ਤੇ ਦੱਸਿਆ ਗਿਆ ਕਿ ਪੈਸਾ ਬੈਂਕ ਵਿਚ ਜਮ੍ਹਾ ਕਰਵਾਉਣ ਲਈ ਭੇਜਿਆ ਗਿਆ ਹੈ ਜਦੋਂ ਕਿ ਉਸ ਦਿਨ ਸ਼ਨੀਵਾਰ ਸੀ ਅਤੇ ਕੌਮੀ ਛੁੱਟੀ ਕਾਰਨ ਬੈਂਕ ਬੰਦ ਸਨ। ਇਸ ਤੋਂ ਇਲਾਵਾ ਸਾਢੇ 38 ਲੱਖ ਰੁਪਏ ਦੀ ਪਾਬੰਦੀਸ਼ੁਦਾ ਕਰੰਸੀ ਬਰਾਮਦ ਹੋਈ। ਇਸ ਕਰੰਸੀ ਨੂੰ ਸਰਕਾਰ ਨੇ ਲਗਭਗ 5 ਸਾਲ ਪਹਿਲਾਂ ਬੰਦ ਕਰ ਦਿੱਤਾ ਸੀ। ਇਸ ਪੈਸੇ ਨੂੰ ਮੂਲ ਵਿਚ ਜੋੜਿਆ ਗਿਆ ਸੀ। ਕਾਨੂੰਨੀ ਤੌਰ ‘ਤੇ ਕੋਈ ਵੀ ਸੰਸਥਾ ਇਸ ਤਰ੍ਹਾਂ ਦਾ ਪੈਸਾ ਆਪਣੇ ਕੋਲ ਨਹੀਂ ਰੱਖ ਸਕਦੀ।

Read More Latest Punjabi News

Continue Reading

ਅਪਰਾਧ

ਆਰੀਅਨ ਖਾਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਕੱਲ ਮੁੜ ਹੋਵੇਗੀ ਸੁਣਵਾਈ

Published

on

Aryan Khan

ਮੁੰਬਈ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ 18 ਦਿਨਾਂ ਤੋਂ ਮੁੰਬਈ ਦੀ ਆਰਥਰ ਜੇਲ੍ਹ ‘ਚ ਬੰਦ ਹਨ । ਉਨ੍ਹਾਂ ਉੱਤੇ ਐੱਨ. ਡੀ. ਪੀ. ਐੱਸ. ਕਾਨੂੰਨ ਦੇ ਤਹਿਤ ਡਰੱਗਜ਼ ਰੱਖਣ ਤੇ ਵਰਤਣ ਦਾ ਦੋਸ਼ ਹੈ। ਆਰੀਅਨ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਇਸ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਸਾਬਕਾ ਅਟਾਰਨੀ ਜਨਰਲ ਆਫ ਇੰਡੀਆ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ। ਕੋਰਟ ‘ਚ ਐੱਨ. ਸੀ. ਬੀ. ਤੇ ਆਰੀਅਨ ਖਾਨ ਦੇ ਵਕੀਲਾਂ ਨੇ ਜ਼ੋਰਦਾਰ ਦਲੀਲਾਂ ਦਿੱਤੀਆਂ।
ਐੱਨ. ਸੀ. ਬੀ. ਨੇ ਜਿਥੇ ਜ਼ਮਾਨਤ ਮਿਲਣ ਦਾ ਜ਼ੋਰਦਾਰ ਵਿਰੋਧ ਕੀਤਾ, ਉਥੇ ਹੀ ਮੁਕੁਲ ਰੋਹਤਗੀ ਨੇ ਆਰੀਅਨ ਦੀ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ। ਕਰੂਜ਼ ਡਰੱਗਜ਼ ਮਾਮਲੇ ‘ਚ 11 ਨੰਬਰ ਦੇ ਦੋਸ਼ੀ ਮਨੀਸ਼ ਰਾਜਗਰੀਆ ਨੂੰ 2.4 ਗ੍ਰਾਮ ਗਾਂਜੇ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ ਪਰ ਉਸ ਦੇ ਵਕੀਲ ਅਜੇ ਦੁਬੇ ਨੇ ਕਿਹਾ ਕਿ ਮਨੀਸ਼ ਨੂੰ 50 ਹਜ਼ਾਰ ਦੇ ਬਾਂਡ ‘ਤੇ ਜ਼ਮਾਨਤ ਮਿਲ ਗਈ ਹੈ।

Read More Latest Punjabi News

Continue Reading

ਅਪਰਾਧ

ਨੌਜਵਾਨ ਨੇ ਆਪਣੀ ਸੱਸ ਅਤੇ ਪਤਨੀ ਉਤੇ ਗੋਲੀਆਂ ਚਲਾਈਆਂ

Published

on

pistal

ਸੱਸ ਦੀ ਮੌਕੇ ਉੱਤੇ ਹੀ ਮੌਤ, ਪਤਨੀ ਗੰਭੀਰ ਜ਼ਖਮੀ
ਹੁਸ਼ਿਆਰਪੁਰ, 23 ਅਗਸਤ – ਪਿੰਡ ਝੁੰਗੀਆਂ ਵਿੱਚ ਵਿਦੇਸ਼ ਤੋਂ ਆਏ ਨੌਜਵਾਨ ਨੇ ਕੱਲ੍ਹ ਆਪਣੀ ਪਤਨੀ ਤੇ ਸੱਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੱਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦੇ ਇੱਕ ਹਸਪਤਾਲ ਦਾਖਲ ਕਰਾਇਆ ਹੈ। ਉਸ ਦੀ ਹਾਲਤ ਗੰਭੀਰ ਹੈ। ਚੱਬੇਵਾਲ ਪੁਲਸ ਨੇ ਚੱਲੀਆਂ ਗੋਲੀਆਂ ਦੇ ਖੋਲ, ਨਸ਼ੀਲਾ ਪਦਾਰਥ ਅਤੇ ਹੋਰ ਸ਼ੱਕੀ ਸਾਮਾਨ ਕਬਜ਼ੇ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਵਦੀਪ ਕੌਰ ਪੁੱਤਰੀ ਰਾਜਦੀਪ ਸਿੰਘ ਪਿੰਡ ਝੁੰਗੀਆਂ ਦਾ ਵਿਆਹ ਮਨਦੀਪ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਸਿੰਘਪੁਰਾ ਨਾਲ 2018 ਵਿੱਚ ਹੋਇਆ ਸੀ, ਜਿਹੜਾ ਵਿਆਹ ਤੋਂ ਬਾਅਦ ਅਮਰੀਕਾ ਚਲਾ ਗਿਆ ਤੇ ਉਸ ਦੇ ਜਾਣ ਮਗਰੋਂ ਸ਼ਵਦੀਪ ਕੌਰ ਆਪਣੀ ਮਾਂ ਬਲਵੀਰ ਕੌਰ ਨਾਲ ਪਿੰਡ ਝੁੰਗੀਆਂ ਵਿੱਚ ਰਹਿਣ ਲੱਗ ਗਈ। ਲੜਕੀ ਦੇ ਪਰਵਾਰ ਨੇ ਦੱਸਿਆ ਕਿ ਸ਼ਵਦੀਪ ਵੀ ਅਮਰੀਕਾ ਜਾਣ ਲਈ ਤਿਆਰ ਸੀ। ਕੁਝ ਦਿਨ ਪਹਿਲਾਂ ਮਨਦੀਪ ਭਾਰਤ ਆ ਗਿਆ ਅਤੇ ਸ਼ਨੀਵਾਰ ਰਾਤ ਆਪਣੀ ਪਤਨੀ ਤੇ ਸੱਸ ਨੂੰ ਮਿਲਣ ਸਹੁਰੇ ਘਰ ਗਿਆ। ਕੱਲ੍ਹ ਸਵੇਰੇ ਉਹ ਪਿਸਤੌਲ ਨਾਲ ਆਪਣੀ ਸੱਸ ਤੇ ਪਤਨੀ ਉੱਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਇਸ ਨਾਲ ਸੱਸ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦਾਖਲ ਕਰਵਾਇਆ ਹੈ। ਪੁਲਸ ਨੇੇ ਦੋਸ਼ੀ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਮਨਦੀਪ ਬਾਰੇ ਸੂਚਿਤ ਕਰ ਦਿੱਤਾ ਹੈ ਤਾਂ ਜੋ ਉਹ ਵਿਦੇਸ਼ ਨਾ ਜਾ ਸਕੇ।

Read More Punjab Crime News

Continue Reading

ਰੁਝਾਨ


Copyright by IK Soch News powered by InstantWebsites.ca