ਕੋਰੋਨਾ ਕੇਸ ਵਧਦੇ ਵੇਖ ਕੇ ਕੈਪਟਨ ਅਮਰਿੰਦਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਖ਼ਤ ਚੇਤਾਵਨੀ
Connect with us [email protected]

ਪੰਜਾਬੀ ਖ਼ਬਰਾਂ

ਕੋਰੋਨਾ ਕੇਸ ਵਧਦੇ ਵੇਖ ਕੇ ਕੈਪਟਨ ਅਮਰਿੰਦਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਖ਼ਤ ਚੇਤਾਵਨੀ

Published

on

ਚੰਡੀਗੜ੍ਹ, 25 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੀ ਮਾਰ ਇਸ ਰਾਜ ਵਿੱਚ ਵਧਦੀ ਵੇਖ ਕੇ ਪੰਜਾਬ ਦੇ ਲੋਕਾਂ ਨੂੰ ਸਖਤ ਚੇਤਾਵਨੀ ਦੇ ਦਿੱਤੀ ਹੈ।


ਅੱਜ ਸ਼ਨੀਵਾਰ ਸ਼ਾਮ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਹਫਤਾਵਾਰੀ ਫੇਸਬੁਕ ਲਾਈਵ ਪ੍ਰੋਗਰਾਮ ਦੌਰਾਨ ਲੋਕਾਂ ਦੇ ਕਈ ਸਵਾਲਾਂ ਦੇ ਜਵਾਬ ਦਿੱਤੇ ਅਤੇ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਹਾਲਾਤ ਬਾਰੇ ਚਰਚਾ ਵੀ ਕੀਤੀ।

ਇਸ ਰਾਜ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਣ ਉੱਤੇ ਚਿੰਤਾ ਪ੍ਰਗਟ ਕਰਨ ਦੇ ਨਾਲ ਉਨ੍ਹਾਂ ਨੇ ਲੋਕਾਂ ਨੂੰ ਸਖ਼ਤ ਚੇਤਾਵਨੀ ਦੇ ਦਿੱਤੀ ਅਤੇ ਕਿਹਾ ਕਿ ਲੋਕ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਸਹੀ ਤਰ੍ਹਾਂ ਨਹੀਂ ਕਰਦੇ, ਜਿਸ ਨਾਲ ਕੋਰੋਨਾ ਦੇ ਵਧਣ ਦਾ ਖਤਰਾ ਹੈ।

ਉਨ੍ਹਾਂ ਕਿਹਾ ਕਿ ਮੈਂ ਨਹੀਂ ਚਾਹੁੰਦਾ ਕਿ ਪੰਜਾਬ ਦੇ ਹਾਲਾਤ ਹੋਰ ਵਿਗੜਨ ਅਤੇ ਸਾਨੂੰ ਹੋਰ ਸਖ਼ਤੀ ਕਰਨੀ ਪਵੇ, ਪਰ ਜੇ ਕਰਨੀ ਪਈ ਤਾਂ ਅਸੀਂ ਸਖਤੀ ਵੀ ਕਰਾਂਗੇ। ਉਨ੍ਹਾਂ ਲੁਧਿਆਣਾ, ਪਟਿਆਲਾ, ਜਲੰਧਰ ਤੇ ਹੁਸ਼ਿਆਰਪੁਰ ਵਿੱਚ ਹਾਲਾਤ ਵਿਗੜਨ ਉੱਤੇ ਖਾਸ ਚਿੰਤਾ ਪ੍ਰਗਟ ਕੀਤੀ ਹੈ।


ਇਸ ਮੌਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਾਰੇ ਧਾਰਮਿਕ ਸਥਾਨਾਂ, ਮੰਦਰ, ਗੁਰਦੁਆਰਿਆਂ ਆਦਿ ਵਿਖੇ ਮਾਸਕ ਪਾ ਕੇ ਜਾਓ ਅਤੇ ਵੱਡਾ ਇਕੱਠ ਕਰਨ ਤੋਂ ਪਰਹੇਜ਼ ਕਰੋ। ਉਨ੍ਹਾਂ ਕਿਹਾ ਕਿ ਮਾਸਕ ਪਾਉਣ ਨਾਲ ਵੀ 75 ਫੀਸਦੀ ਬਚਾਅ ਹੋ ਜਾਂਦਾ ਹੈ, ਇਸ ਲਈ ਧਾਰਮਿਕ ਸਥਾਨਾਂ ਅੰਦਰ ਮਾਸਕ ਨਾ ਪਾਉਣ ਵਾਲੇ ਲੋਕਾਂ ਨੂੰ ਉਸ ਸਥਾਨ ਵਿੱਚ ਨਾ ਵੜਨ ਦਿਓ।

ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਵਾਲੇ ਲੋਕਾਂ ਲਈ ਜੁਰਮਾਨਾ ਪਹਿਲਾਂ 500 ਰੁਪਏ ਸੀ, ਉਸ ਵਿੱਚ ਏਸੇ ਲਈ ਵਾਧਾ ਕੀਤਾ ਹੈ, ਤਾਂ ਕਿ ਬੇਪਰਵਾਹ ਹੋ ਗਏ ਲੋਕ ਵੱਧ ਜੁਰਮਾਨਾ ਲੱਗਣ ਨਾਲ ਸੁਧਰਨਗੇ ਤੇ ਹਦਾਇਤਾਂ ਦੀ ਪਾਲਣਾ ਕਰਨਗੇ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca