ਕੋਰੋਨਾ ਦਾ ਕਹਿਰ: ਪੰਜਾਬ ਵਿੱਚ ਇੱਕੋ ਦਿਨ 612 ਨਵੇਂ ਕੇਸ ਮਿਲੇ, 19 ਮੌਤਾਂ
Connect with us [email protected]

ਪੰਜਾਬੀ ਖ਼ਬਰਾਂ

ਕੋਰੋਨਾ ਦਾ ਕਹਿਰ: ਪੰਜਾਬ ਵਿੱਚ ਇੱਕੋ ਦਿਨ 612 ਨਵੇਂ ਕੇਸ ਮਿਲੇ, 19 ਮੌਤਾਂ

Published

on

  • ਕੇਂਦਰੀ ਜੇਲ੍ਹ ਗੁਰਦਾਸਪੁਰ ਨੂੰ ਕੋਵਿਡ ਜੇਲ੍ਹ ਬਣਾਇਆ ਗਿਆ
  • ਭਾਰਤ ਵਿੱਚ 24 ਘੰਟਿਆਂ ਵਿੱਚ 47 ਹਜ਼ਾਰ ਤੋਂ ਵੱਧ ਨਵੇਂ ਕੇਸ ਮਿਲੇ
    ਚੰਡੀਗੜ੍ਹ, 29 ਜੁਲਾਈ, -ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਾਰ ਵਧ ਰਹੀ ਹੈ। ਮੰਗਲਵਾਰ ਦੇ ਦਿਨ 612 ਨਵੇਂ ਕੇਸ ਮਿਲਣ ਨਾਲ ਇਸ ਰਾਜ ਵਿੱਚ ਕੋਰੋਨਾ ਕੇਸਾਂ ਦੀ ਗਿਣਤੀ 14378 ਹੋ ਗਈ ਹੈ। ਇਸ ਦੌਰਾਨ 19 ਮੌਤਾਂ ਹੋਣ ਦੀ ਵੀ ਖ਼ਬਰ ਆਈ ਹੈ, ਜਿਸ ਨਾਲ ਮੌਤਾਂ ਦੀ ਕੁੱਲ੍ਹ ਗਿਣਤੀ 336 ਹੋ ਗਈ ਹੈ।
  • ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਦੇ ਦਿਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 612 ਨਵੇਂ ਕੇਸ ਪਤਾ ਲੱਗੇ ਹਨ, ਜਿਨ੍ਹਾਂ ਵਿਚੋਂ ਸਭ ਤੋਂ ਵੱਧ 142 ਕੇਸ ਲੁਧਿਆਣਾ, 73 ਅੰਮ੍ਰਿਤਸਰ, 66 ਪਟਿਆਲਾ ਅਤੇ 57 ਜਲੰਧਰ ਤੋਂ ਮਿਲੇ ਹਨ। ਇਸ ਕਾਰਨ ਪੰਜਾਬ ਵਿੱਚ ਕੁੱਲ ਕੇਸਾਂ ਦੀ ਗਿਣਤੀ 14378 ਅਤੇ ਮੌਤਾਂ ਦੀ ਗਿਣਤੀ 336 ਹੋ ਚੁੱਕੀ ਹੈ।
  • ਕੋਰੋਨਾ ਵਾਇਰਸ ਦੇ ਮਾਰ ਕਾਰਨ ਪੰਜਾਬ ਸਰਕਾਰ ਨੇ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਨੂੰ ਪੂਰੀ ਤਰ੍ਹਾਂ ਕੋਵਿਡ-19 ਜੇਲ੍ਹ ਵਿਚ ਬਦਲਣ ਦਾ ਫੈਸਲਾ ਕੀਤਾ ਹੈ।ਇਸ ਬਾਰੇ ਡੀਜੀਪੀ (ਜੇਲ੍ਹ) ਨੇ ਹੁਕਮ ਜਾਰੀ ਕਰ ਦਿੱਤੇ ਹਨ, ਜਿਸ ਪਿੱਛੋਂ ਗੁਰਦਾਸਪੁਰ ਜੇਲ੍ਹ ਦੇ ਅਧਿਕਾਰੀ ਇਹ ਜੇਲ੍ਹ ਖਾਲੀ ਕਰਨ ਰੁੱਝ ਗਏ ਹਨ।
  • ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਸਰਕਾਰ ਦੇ ਇਸ ਫੈਸਲੇ ਦੀ ਪੁਸ਼ਟੀ ਕੀਤੀ ਹੈ। ਇਸ ਸਮੇਂ ਗੁਰਦਾਸਪੁਰ ਜੇਲ੍ਹ ਦੇ 425 ਕੈਦੀਆਂ ਵਿਚ 36 ਮਹਿਲਾ ਕੈਦੀ ਵੀ ਹਨ। ਇਨ੍ਹਾਂ ਸਾਰਿਆਂ ਨੂੰ ਪੰਜਾਬ ਦੀਆਂ ਹੋਰ ਜੇਲ੍ਹਾਂ ਵਿਚ ਭੇਜਿਆ ਜਾਵੇਗਾ ਅਤੇ ਜੇਲ੍ਹ ਪੂਰੀ ਖਾਲੀ ਕਰਨ ਤੋਂ ਬਾਅਦ ਇਸਨੂੰ ਕੋਵਿਡ-19 ਜੇਲ੍ਹ ਬਣਾਇਆ ਜਾਵੇਗਾ, ਜਿਥੇ ਸਿਰਫ਼ ਕੋਰੋਨਾ ਪਾਜ਼ੇਟਿਵ ਕੈਦੀ ਰੱਖੇ ਜਾਣਗੇ।
  • ਇਸ ਦੌਰਾਨ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵਧ ਕੇ 14 ਲੱਖ 32 ਹਜ਼ਾਰ ਤੋਂਟੱਪ ਗਈ ਤੇ ਮੌਤਾਂ ਦੀ ਗਿਣਤੀ 34 ਹਜ਼ਾਰ ਤੋਂ ਉੱਤੇ ਚਲੀ ਗਈ ਹੈ। ਸਿਹਤ ਮੰਤਰਾਲਾ ਮੁਤਾਬਕ ਬੀਤੇ 24 ਘੰਟਿਆਂ ਵਿੱਚ 47,704 ਨਵੇਂ ਕੇਸ ਮਿਲੇ ਤੇ 654 ਲੋਕਾਂ ਦੀ ਮੌਤ ਹੋਈ ਹੈ।
  • ਭਾਰਤ ਵਿੱਚ ਸਭ ਤੋਂ ਵੱਧ 13883 ਮੌਤਾਂ ਸਿਰਫ ਮਹਾਰਾਸ਼ਟਰ ਰਾਜ ਵਿੱਚ ਹੋਈਆਂ ਹਨ। ਤਾਮਿਲ ਨਾਡੂ ਵਿੱਚ ਕੋਰੋਨਾ ਦੀ ਮਾਰ ਅਚਾਨਕ ਵਧਣ ਕਾਰਨ ਓਥੇ ਮੌਤਾਂ ਦੀ ਕੁੱਲ ਗਿਣਤੀ 3571 ਹੋ ਗਈ ਹੈ, ਜਦ ਕਿ ਦਿੱਲੀ ਵਿੱਚ ਕੁਝ ਠੱਲ੍ਹ ਪੈਣ ਪਿੱਛੋਂ ਮੌਤਾਂ ਦੀ ਗਿਣਤੀ 3853 ਅਤੇ ਗੁਜਰਾਤ ਵਿੱਚ 2348 ਦੱਸੀ ਗਈ ਹੈ। ਉੱਤਰ ਪ੍ਰਦੇਸ਼ ਵਿੱਚ 1456 ਅਤੇ ਪੱਛਮੀ ਬੰਗਾਲ ਵਿੱਚ 1411 ਮੌਤਾਂ ਹੋ ਚੁੱਕੀਆਂ ਹਨ ਤੇ ਆਂਧਰਾ ਪ੍ਰਦੇਸ਼ ਵਿੱਚ ਵੀ ਅਚਾਨਕ ਵਧਣ ਲੱਗੀ ਇਸ ਬਿਮਾਰੀ ਕਾਰਨ ਮੌਤਾਂ ਦੀ ਗਿਣਤੀ 1090 ਨੂੰ ਜਾ ਪਹੁੰਚੀ ਹੈ।

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca