ਕੋਰੋਨਾ ਦੇ ਕਾਰਨ ਭਾਰਤ ਦੇ ਕਈ ਰਾਜਾਂ ਵਿੱਚ ਫਿਰ ਲਾਕਡਾਊਨ|ਭਾਰਤ ਵਿੱਚ ਕੋਰੋਨਾ ਵਾਇਰਸ
Connect with us [email protected]

ਪੰਜਾਬੀ ਖ਼ਬਰਾਂ

ਕੋਰੋਨਾ ਦੇ ਕਾਰਨ ਭਾਰਤ ਦੇ ਕਈ ਰਾਜਾਂ ਵਿੱਚ ਫਿਰ ਲਾਕਡਾਊਨ

Published

on

  • ਪੰਜਾਬ ਵਿੱਚ ਇੱਕੋ ਦਿਨ 581 ਨਵੇਂ ਕੇਸ ਤੇ 15 ਮੌਤਾਂ
  • ਨਵੀਂ ਦਿੱਲੀ, 26 ਜੁਲਾਈ, -ਭਾਰਤ ਵਿੱਚ ਕੋਰੋਨਾ ਵਾਇਰਸ ਦੇ ਸੰਕਟ ਕਾਰਨ ਲਾਏ ਗਏਲਾਕਡਾਊਨਤੋਂ ਬਾਅਦ ਜਦੋਂ ਅਨਲੌਕ ਪ੍ਰਕਿਰਿਆ ਚੱਲ ਰਹੀ ਹੈ, ਉਸ ਦੌਰਾਨ ਕਈ ਰਾਜਾਂ ਤੇ ਸ਼ਹਿਰਾਂ ਵਿੱਚ ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖ ਕੇ ਫਿਰ ਲਾਕਡਾਊਨਕਰਨਾ ਪੈ ਰਿਹਾ ਹੈ।
  • ਕਈ ਸ਼ਹਿਰਾਂ ਵਿੱਚ ਹਫਤਾਵਾਰੀ ਲਾਕਡਾਊਨ ਲਾਇਆ ਗਿਆ ਤੇ ਕਈ ਰਾਜਾਂ ਵਿੱਚ ਲੱਗਾ ਲਾਕਡਾਊਨ ਵਧਾਉਣ ਦੇ ਹੁਕਮ ਦਿੱਤੇ ਜਾ ਰਹੇ ਹਨ, ਤਾਂ ਕਿ ਸਥਿਤੀ ਕਾਬੂ ਕੀਤੀ ਜਾ ਸਕੇ।
    ਉੱਤਰ ਪੂਰਬ ਦੇ ਰਾਜ ਤ੍ਰਿਪੁਰਾ ਵਿੱਚ ਕੋਰੋਨਾ ਦੇ ਵਧਦੇ ਅਸਰ ਕਾਰਨ ਸ਼ਨੀਵਾਰ ਫਿਰ ਤੋਂਲਾਕਡਾਊਨਕਰਨਾ ਪੈ ਗਿਆ ਹੈ।
  • ਇਹ ਲਾਕਡਾਊਨ ਤਿੰਨ ਦਿਨਾਂ ਲਈਹੋਵੇਗਾ।ਨਾਗਾਲੈਂਡਸਰਕਾਰ ਨੇ ਵੀ 31 ਜੁਲਾਈ ਤਕ ਲਾਕਡਾਊਨ ਵਧਾ ਦਿੱਤਾ ਹੈ। ਗੋਆ ਵਿੱਚ ਸੂਬਾ ਸਰਕਾਰ ਨੇ 10 ਅਗਸਤ ਤੱਕ ਲਈ ਹਰ ਹਫਤੇ ਦੇ ਤਿੰਨ ਦਿਨ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਲਈ ਲਾਕਡਾਊਨ ਲਾਗੂ ਕਰ ਦਿੱਤਾ ਹੈ। ਕਈ ਹੋਰ ਰਾਜਾਂ ਵਿੱਚ ਵੀ ਇਸ ਤਰ੍ਹਾਂ ਫੈਸਲੇ ਹੋ ਰਹੇ ਹਨ।
  • ਸ਼ਨੀਵਾਰ ਨੂੰਪੰਜਾਬ ਵਿੱਚ 534 ਨਵੇਂ ਕੇਸਮਿਲਣ ਨਾਲ ਕੇਸਾਂ ਦੀ ਕੁੱਲ ਗਿਣਤੀ 13218 ਹੋ ਗਈ, ਪਰ ਇਨ੍ਹਾਂ ਵਿੱਚੋਂ 8810 ਲੋ ਠੀਕ ਹੋ ਗਏ ਤੇ 4102 ਦਾ ਇਲਾਜ ਚੱਲ ਰਿਹਾ ਹੈ। ਸ਼ਨੀਵਾਰ ਨੂੰ ਸਭ ਤੋਂ ਵੱਧ ਨਵੇਂ ਕੇਸ ਲੁਧਿਆਣਾ ਤੋਂ 95 ਅਤੇ ਪਟਿਆਲਾ ਤੋਂ 83 ਮਿਲੇ ਹਨ। ਪੰਜਾਬ ਵਿੱਚ ਅੱਜ ਤੱਕ 306 ਮਰੀਜ਼ ਦਮ ਤੋੜ ਚੁੱਕੇ ਹਨ।

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca