ਖਜ਼ਾਨਾ ਮੰਤਰੀ ਨੇ ਕਿਹਾ: ਭਾਰਤ ਸਰਕਾਰ 23 ਹੋਰ ਸਰਕਾਰੀ ਕੰਪਨੀਆਂ ਦੇ ਹਿੱਸੇ ਵੇਚੇਗੀ
Connect with us [email protected]

ਰਾਜਨੀਤੀ

ਖਜ਼ਾਨਾ ਮੰਤਰੀ ਨੇ ਕਿਹਾ: ਭਾਰਤ ਸਰਕਾਰ 23 ਹੋਰ ਸਰਕਾਰੀ ਕੰਪਨੀਆਂ ਦੇ ਹਿੱਸੇ ਵੇਚੇਗੀ

Published

on

ਨਵੀਂ ਦਿੱਲੀ, 28 ਜੁਲਾਈ, -ਭਾਰਤ ਦੀ ਖਜ਼ਾਨਾ ਮੰਤਰੀ ਨਿਰਮਲਾ ਸੀਤਾ ਰਮਨ ਨੇ ਸਾਫ ਕਹਿ ਦਿੱਤਾ ਹੈ ਕਿ ਕੇਂਦਰ ਸਰਕਾਰ 23 ਅਜਿਹੀਆਂ ਕੰਪਨੀਆਂ ਦੇ ਨਿੱਜੀਕਰਨ ਬਾਰੇ ਕੰਮ ਕਰ ਰਹੀ ਹੈ, ਜਿਨ੍ਹਾਂ ਲਈ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ।

ਉਨ੍ਹਾ ਇਹ ਵੀ ਕਿਹਾ ਕਿ ਉਹ ਛੋਟੀਆਂ ਵਿੱਤ ਕੰਪਨੀਆਂ ਅਤੇ ਐਨ ਬੀ ਐਫ ਸੀ ਕੰਪਨੀਆਂ ਦੇ ਪ੍ਰਤੀਨਿਧਾਂ ਨੂੰ ਜਲਦੀ ਹੀ ਮਿਲਣਗੇ ਤੇ ਕਾਰੋਬਾਰੀਆਂ ਨੂੰ ਦਿੱਤੇ ਕਰਜ਼ੇ ਦੀ ਸਮੀਖਿਆ ਕੀਤੀ ਜਾਵੇਗੀ।

ਇਸ ਸੰਬੰਧ ਵਿੱਚ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ 22-23 ਸਰਕਾਰੀ ਕੰਪਨੀਆਂ ਵਿੱਚੋਂ ਹਿੱਸੇ ਵੇਚਣ ਦੀ ਮਨਜ਼ੂਰੀ ਦੇ ਚੁੱਕੀ ਹੈ ਅਤੇ ਇਨ੍ਹਾਂ ਕੰਪਨੀਆਂ ਵਿੱਚ ਘੱਟੋ ਘੱਟ ਪੂੰਜੀ ਰੱਖਣਾ ਚਾਹੁੰਦੀ ਹੈ।

ਵਰਨਣ ਯੋਗ ਹੈ ਕਿ ਨਰਿੰਦਰ ਮੋਦੀ ਸਰਕਾਰ ਨੇ ਸਾਲ 2020-21 ਲਈ 2.10 ਲੱਖ ਕਰੋੜ ਰੁਪਏ ਪੂੰਜੀ ਕੱਢ ਲੈਣ ਦਾ ਟੀਚਾ ਮਿੱਥਿਆ ਹੈ। ਇਸ ਵਿੱਚੋਂ 1.20 ਲੱਖ ਕਰੋੜ ਰੁਪਏ ਸਰਕਾਰੀ ਖੇਤਰ ਦੇ ਅਦਾਰਿਆਂ ਵਿੱਚੋਂ ਆਉਣਗੇ ਤੇ ਵਿੱਤੀ ਸੰਸਥਾਵਾਂ ਵਿਚ ਹਿੱਸੇ ਵੇਚ ਕੇ 90 ਹਜ਼ਾਰ ਕਰੋੜ ਰੁਪਏ ਇਕੱਠੇ ਕੀਤੇ ਜਾਣਗੇ।

ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਹੀਰੋ ਐਂਟਰਪ੍ਰਾਈਜ਼ਿਜ਼ ਦੇ ਚੇਅਰਮੈਨ ਸਿਨੇਲਕਾਂਤ ਮੁੰਜਾਲ ਨਾਲ ਇਸ ਬਾਰੇ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਨੇ ਸਵੈ-ਨਿਰਭਰ ਭਾਰਤ ਪੈਕੇਜ ਹੇਠ ਨਿੱਜੀ ਕੰਪਨੀਆਂ ਨੂੰ 11 ਸੈਕਟਰ ਖੋਲ੍ਹਣ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਇਸ ਮੌਕੇ ਕਿਹਾ ਕਿ ਸਰਕਾਰ ਨੇ ਹਾਲੇ ਇਸ ਦਾ ਅੰਤਮ ਫੈਸਲਾ ਨਹੀਂ ਲਿਆ ਕਿ ਕਿਨ੍ਹਾਂ ਖੇਤਰਾਂ ਨੂੰ ਰਣਨੀਤਕ ਕਿਹਾ ਜਾਵੇਗਾ, ਇਹ ਐਲਾਨ ਕਰਨਾ ਅਜੇ ਬਾਕੀ ਹੈ ਅਤੇ ਮੈਂ ਇਹ ਅੰਦਾਜ਼ਾ ਨਹੀਂਲਾਉਣਾ ਚਾਹੁੰਦੀ ਕਿ ਇਸ ਐਲਾਨ ਵਿਚ ਕੀ ਕਿਹਾ ਜਾਵੇਗਾ, ਪਰ ਪ੍ਰਾਈਵੇਟ ਕੰਪਨੀਆਂ ਨੂੰ ਰਣਨੀਤਕ ਖੇਤਰਾਂ ਵਿਚ ਵੀ ਆਗਿਆ ਦਿੱਤੀ ਜਾਏਗੀ ਤੇ ਉਨ੍ਹਾਂ ਕੋਲ ਸਰਕਾਰੀ ਸੈਕਟਰ ਦੇ ਸਿਰਫ ਚਾਰ ਯੂਨਿਟ ਹੋਣਗੇ।

Continue Reading
Click to comment

Leave a Reply

Your email address will not be published. Required fields are marked *

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca