ਗਿੱਦੜਬਾਹਾ ਵਾਲੇ ਪ੍ਰੋਗਰਾਮ ਤੋਂ ਵਿਧਾਇਕ ਰਾਜਾ ਵੜਿੰਗ ਨੂੰ ਹਾਈ ਕੋਰਟ ਦਾ ਨੋਟਿਸ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਗਿੱਦੜਬਾਹਾ ਵਾਲੇ ਪ੍ਰੋਗਰਾਮ ਤੋਂ ਵਿਧਾਇਕ ਰਾਜਾ ਵੜਿੰਗ ਨੂੰ ਹਾਈ ਕੋਰਟ ਦਾ ਨੋਟਿਸ

Published

on

ਚੰਡੀਗੜ੍ਹ, 22 ਜੁਲਾਈ – ਪਿਛਲੇ ਦਿਨੀਂ ਗਿੱਦੜਬਾਹਾ ਵਿੱਚ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਮੌਕੇ ਕੀਤੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਲੋਕ ਇਕੱਠੇ ਹੋਣ ਦਾ ਮੁੱਦਾ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚਲਾ ਗਿਆ ਹੈ। ਜਸਟਿਸ ਐੱਚ ਐੱਸ ਮਦਾਨ ਨੇ ਪੰਜਾਬ ਸਰਕਾਰ, ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਪੰਜਾਬ ਪੁਲਸ ਤੋਂ ਕੀਤੀ ਕਾਰਵਾਈ ਦੀ ਰਿਪੋਰਟ ਮੰਗ ਲਈ ਹੈ।
ਵਰਨਣ ਯੋਗ ਹੈ ਕਿ ਇਸ ਪ੍ਰੋਗਰਾਮ ਵਿੱਚ ਕਰੀਬ ਤਿੰਨ ਸੌ ਲੋਕ ਇਕੱਠੇ ਹੋਣ ਦੇ ਦੋਸ਼ ਵਿੱਚ ਪਿਛਲੇ ਹਫਤੇ ਕੇਸ ਦਰਜ ਕੀਤਾ ਗਿਆ ਸੀ। ਪੁਲਸ ਦੀ ਕਾਰਵਾਈ ਤੋਂ ਸੰਤੁਸ਼ਟ ਨਾ ਹੋਣ ਕਾਰਨ ਗੁਰਮੀਤ ਸਿੰਘ ਮਾਨ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਮਾਨ ਨੇ ਗਿੱਦੜਬਾਹਾ ਵਿੱਚ 14 ਜੁਲਾਈ ਨੂੰ ਭਾਰਤੀ ਦੰਡਾ ਕਾਨੂੰਨ ਦੀ ਧਾਰਾ 188, 269, 270, 271 ਅਤੇ ਮਹਾਮਾਰੀ ਕੰਟਰੋਲ ਐਕਟ ਦੀ ਧਾਰਾ ਤਿੰਨ ਹੇਠ ਦਰਜ ਕੀਤੀ ਸ਼ਿਕਾਇਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਸ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਗਿੱਦੜਬਾਹਾ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਸੰਸਾਰ ਚੰਦ ਦੀ ਨਿਯੁਕਤੀ ਮੌਕੇ ਕਾਂਗਰਸ ਲੀਡਰਾਂ ਵੱਲੋਂ ਪ੍ਰੋਗਰਾਮ ਕੀਤਾ ਗਿਆ ਸੀ। ਕੋਰੋਨਾ ਮਹਾਮਾਰੀ ਦੇ ਇਸ ਦੌਰ ਵਿੱਚ ਨਾ ਲੋਕਾਂ ਨੇ ਮਾਸਕ ਪਹਿਨੇ ਸਨ ਅਤੇ ਨਾ ਸਰੀਰਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਸੀ। ਪਟੀਸ਼ਨ ਕਰਤਾ ਨੇ ਇਸ ਪ੍ਰੋਗਰਾਮ ਦੀ ਫੋਟੋ ਵੀ ਅਰਜ਼ੀ ਦੇ ਨਾਲ ਨੱਥੀ ਕੀਤੀ ਅਤੇ ਕਿਹਾ ਹੈ ਕਿ ਉਨ੍ਹਾਂ ਨੇ ਕਾਰਵਾਈ ਲਈ ਸੰਬੰਧਤ ਅਧਿਕਾਰੀਆਂ ਨੂੰ ਕਈ ਵਾਰ ਲਿਖਿਆ, ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca