ਗੁਰਦਵਾਰੇ ਦੀ ਕਰੋੜਾਂ ਰੁਪਏ ਦੀ ਵਿਵਾਦਤ ਜ਼ਮੀਨ Ḕਤੇ ਸਰਕਾਰ ਨੇ ਧਾਰਾ 145 ਲਾ ਦਿੱਤੀ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਗੁਰਦਵਾਰੇ ਦੀ ਕਰੋੜਾਂ ਰੁਪਏ ਦੀ ਵਿਵਾਦਤ ਜ਼ਮੀਨ Ḕਤੇ ਸਰਕਾਰ ਨੇ ਧਾਰਾ 145 ਲਾ ਦਿੱਤੀ

Published

on

ਕੋਟਕਪੂਰਾ, 22 ਜੁਲਾਈ – ਸਥਾਨਕ ਮੁਕਤਸਰ ਸੜਕ Ḕਤੇ ਗੁਰਦਵਾਰਾ ਸਾਹਿਬ (ਪ੍ਰਵਾਨੇ ਵਾਲਾ) ਦੀ ਝਗੜੇ ਵਾਲੀ ਬਹੁਕਰੋੜੀ ਜਾਇਦਾਦ ਨੂੰ ਪੰਜਾਬ ਸਰਕਾਰ ਨੇ ਅਪਣੇ ਕਬਜ਼ੇ Ḕਚ ਲੈ ਲਿਆ ਹੈ, ਕਿਉਂਕਿ ਵਿਵਾਦ ਬਾਰੇ ਕਾਫ਼ੀ ਸਮੇਂ ਤੋਂ ਮੁਹੱਲਾ ਸੁਰਗਾਪੁਰੀ ਦੇ ਉਕਤ ਗੁਰਦਵਾਰਾ ਸਾਹਿਬ ਦੇ ਮਾਲਕਾਨਾਂ ਹੱਕਾਂ ਬਾਰੇ ਦੋ ਧਿਰਾਂ ਵਿੱਚ ਤਣਾਅ ਬਣਿਆ ਹੋਇਆ ਸੀ ਅਤੇ ਕਿਸੇ ਜਾਨੀ ਨੁਕਸਾਨ ਦਾ ਡਰ ਸੀ।
ਸਬ ਡਵੀਜ਼ਨਲ ਮੈਜਿਸਟ੍ਰੇਟ ਮੇਜਰ ਅਮਿਤ ਸਰੀਨ ਨੇ ਅਪਣੇ ਅਧਿਕਾਰਾਂ ਹੇਠ ਉਕਤ ਗੁਰਦਵਾਰਾ ਸਾਹਿਬ ਦੀ ਜ਼ਮੀਨ ਉੱਤੇ ਸੀ ਆਰ ਪੀ ਸੀ ਦੀ ਧਾਰਾ 145 ਲਾਗੂ ਕਰ ਕੇ ਦੋਵਾਂ ਧਿਰਾਂ ਦੇ ਗੁਰਦਵਾਰੇ ਵਿੱਚ ਆਉਣ Ḕਤੇ ਪਾਬੰਦੀ ਲਾ ਦਿੱਤੀ ਹੈ। ਸਮੇਂ-ਸਮੇਂ ਐਗਜੈਕਟਿਵ ਮੈਜਿਸਟ੍ਰੇਟ ਜ਼ਮੀਨ ਦਾ ਮੁਆਇਨਾ ਕਰਦੇ ਰਹਿਣਗੇ। ਪਤਾ ਲੱਗਾ ਹੈ ਕਿ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਨੇ ਕੁਝ ਜ਼ਮੀਨ ਗੁਰਦਵਾਰਾਂ ਬਣਾਉਣ ਲਈ ਦਿੱਤੀ ਸੀ। ਗੁਰਦਵਾਰੇ ਵਿੱਚ ਲੱਗੇ ਸਥਾਪਨਾ ਪੱਥਰ ਮੁਤਾਬਕ 15 ਦਸੰਬਰ 1988 ਨੂੰ ਇਸ ਗੁਰਦਵਾਰਾ ਸਾਹਿਬ ਦੀ ਇਮਾਰਤ ਦੀ ਕਾਰਸੇਵਾ ਸ਼ੁਰੂ ਹੋਈ। ਕਈ ਸਾਲ ਇਸ ਗੁਰਦਵਾਰੇ ਅੰਦਰ ਮਰਿਆਦਾ ਮੁਤਾਬਕ ਨਿਤਨੇਮ ਹੁੰਦਾ ਰਿਹਾ ਪਰ ਛੇ ਕੁ ਮਹੀਨੇ ਪਹਿਲਾਂ ਗੁਰਦਵਾਰੇ ਦੀ ਜਾਇਦਾਦ ਦਾ ਕੁਝ ਹਿੱਸਾ ਗੁਰਮੀਤ ਸਿੰਘ ਮੀਤਾਂ ਨਾਂਅ ਦੇ ਵਿਅਕਤੀ ਨੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਨੂੰ ਵਿਸ਼ਵਾਸ Ḕਚ ਲਏ ਬਿਨਾਂ ਵੇਚ ਦਿੱਤਾ, ਜਿਸ ਤੋਂ ਵਿਵਾਦ ਖੜ੍ਹਾ ਹੋ ਗਿਆ। ਗੁਰਮੀਤ ਸਿੰਘ ਮੀਤਾ Ḕਤੇ ਉਸ ਦੇ ਸਾਥੀਆਂ ਦਾ ਵਿਰੋਧ ਕਰਨ ਲਈ ਸੰਗਤਾਂ ਨੇ ਇਹ ਫ਼ੈਸਲਾ ਕੀਤਾ ਕਿ ਉਹ ਗੁਰਦਵਾਰਾ ਅਤੇ ਹੋਰ ਜਾਇਦਾਦ ਵਾਪਸ ਲੈਣ ਲਈ ਪ੍ਰਸ਼ਾਸਨ ਦੀ ਮਦਦ ਲੈਣ ਤੋਂ ਨਹੀਂ ਝਿਜਕਣਗੇ। ਗੁਰਮੀਤ ਸਿੰਘ ਨੇ ਇਸ ਨੂੰ ਆਪਣੇ ਚਾਚੇ ਦੀ ਜਾਇਦਾਦ ਆਖ ਕੇ ਹੱਕ ਜਤਾਇਆ, ਪਰ ਮੁਹੱਲਾ ਵਾਸੀਆਂ ਅਤੇ ਸ਼ਰਧਾਲੂਆਂ ਨੇ ਸਿੱਧ ਕਰ ਦਿੱਤਾ ਕਿ ਗੁਰਦਵਾਰਾ ਸਾਹਿਬ ਗੁਰੂ ਗ੍ਰੰਥ ਸਾਹਿਬ ਦੇ ਨਾਮ Ḕਤੇ ਹੈ। ਸ਼ਰਧਾਲੂਆਂ ਨੇ ਵਿਵਾਦ ਦੇ ਨਿਪਟਾਰੇ ਲਈ 11 ਮੈਂਬਰੀ ਕਮੇਟੀ ਬਣਾਈ ਤਾਂ ਗੁਰਮੀਤ ਸਿੰਘ ਮੀਤਾ ਨੇ ਉਕਤ ਗੁਰਦਵਾਰਾ ਬੁੱਢਾ ਦਲ ਦੇ ਹਵਾਲੇ ਕਰਨ ਦਾ ਐਲਾਨ ਕਰ ਦਿੱਤਾ। ਬੁੱਢਾ ਦਲ ਨੇ ਵੀ ਇਸ ਉਪਰ ਅਪਣਾ ਹੱਕ ਜਤਾਉਂਦਿਆਂ ਪ੍ਰਸ਼ਾਸਨ ਤੋਂ ਗੁਰਦਵਾਰਾ ਉਸ ਦੇ ਹਵਾਲੇ ਕਰਨ ਦੀ ਮੰਗ ਕੀਤੀ ਹੈ। ਜ਼ਮੀਨੀ ਵਿਵਾਦ ਦਾ ਮੁੱਦਾ ਗੰਭੀਰ ਹੁੰਦਾ ਦੇਖ ਕੇ ਪ੍ਰਸ਼ਾਸਨ ਨੇ ਮਾਮਲੇ ਦੀ ਸੁਣਵਾਈ ਸ਼ੁਰੂ ਕਰਦਿਆਂ ਦੋਵਾਂ ਧਿਰਾਂ ਨੂੰ ਆਪੋ ਅਪਣੀ ਮਾਲਕੀ ਸਾਬਤ ਕਰਨ ਲਈ ਆਖਿਆ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca