ਗੁਰਦੁਆਰਾ ਮਸਤੂਆਣਾ ਦਾ ਮਾਮਲਾ: ਢੀਂਡਸਾ ਨੂੰ ਅਕਾਲ ਤਖਤ ਸਾਹਿਬ ਉੱਤੇ ਤਲਬ ਕਰਨ ਦੀ ਮੰਗ
Connect with us [email protected]

ਪੰਜਾਬੀ ਖ਼ਬਰਾਂ

ਗੁਰਦੁਆਰਾ ਮਸਤੂਆਣਾ ਦਾ ਮਾਮਲਾ: ਢੀਂਡਸਾ ਨੂੰ ਅਕਾਲ ਤਖਤ ਸਾਹਿਬ ਉੱਤੇ ਤਲਬ ਕਰਨ ਦੀ ਮੰਗ

Published

on

ਅੰਮ੍ਰਿਤਸਰ, 7 ਅਗਸਤ – ਸੰਗਰੂਰ ਜ਼ਿਲੇ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਰਗਾ ਗੁਰਦੁਆਰਾ ਬਣਾਉਣ ਦੇ ਮੁੱਦੇ ਤੋਂ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਸ੍ਰੀ ਅਕਾਲ ਤਖਤ ਵਿਖੇ ਬੇਨਤੀ ਸੌਂਪ ਕੇ ਜਥੇਦਾਰ ਤੋਂ ਮੰਗ ਕੀਤੀ ਕਿ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਸ੍ਰੀ ਅਕਾਲ ਤਖਤ ਵਿਖੇ ਸੱਦ ਕੇ ਸਜ਼ਾ ਲਾਈ ਜਾਵੇ।

ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਫੱਗੂਵਾਲਾ ਨੇ ਕਿਹਾ ਕਿ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਗੁਰਮਤਿ ਵਿਚਾਰਧਾਰਾ ਦੀ ਉਲੰਘਣਾ ਹੋ ਰਹੀ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ‘ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਬਣਾਈ ਗਈ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਸਾਲ 2009 ਵਿੱਚ ਸ੍ਰੀ ਅਕਾਲ ਤਖਤ ਤੋਂ ਹੁਕਮ ਹੋਇਆ ਸੀ ਕਿ ਇਸ ਇਮਾਰਤ ‘ਚ ਤਬਦੀਲੀਆਂ ਕੀਤੀਆਂ ਜਾਣ, ਪਰ ਸੁਖਦੇਵ ਸਿੰਘ ਢੀਂਡਸਾ ਨੇ ਇਹ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਢੀਂਡਸਾ ਪਿਛਲੇ ਚਾਲੀ ਸਾਲਾਂ ਤੋਂ ਉਥੇ ਕਾਬਜ਼ ਹਨ ਤੇ ਗੁਰਦੁਆਰਾ ਸਾਹਿਬ ਨੂੰ ਸਿਆਸੀ ਪਾਰਟੀ ਦਾ ਦਫਤਰ ਬਣਾਇਆ ਪਿਆ ਹੈ।

ਉਨ੍ਹਾਂ ਕਿਹਾ ਕਿ ਢੀਂਡਸਾ ਨੇ ਸੰਗਰੂਰ ਵਿੱਚ ਦਹਿਸ਼ਤ ਦਾ ਮਾਹੌਲ ਕਾਇਮ ਕੀਤਾ ਪਿਆ ਹੈ, ਬੇਸ਼ੱਕ ਉਹ ਹਰ ਚੋਣ ਹਾਰ ਜਾਂਦੇ ਸਨ, ਫਿਰ ਵੀ ਪ੍ਰਕਾਸ਼ ਸਿੰਘ ਬਾਦਲ ‘ਤੇ ਦਬਾਅ ਬਣਾ ਕੇ ਸੱਤਾ ਸੁੱਖ ਮਾਣਦੇ ਰਹੇ ਸਨ।

ਉਨ੍ਹਾਂ ਕਿਹਾ ਕਿ ਢੀਂਡਸਾ ਕੁਝ ਸਮੇਂ ਤੋਂ ਬਿਆਨ ਦੇ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਾਉਣਾ ਹੈ, ਪਰ ਖੁਦ ਸ਼੍ਰੋਮਣੀ ਕਮੇਟੀ ਨਾਲ ਵੱਖ-ਵੱਖ ਮੁੱਦਿਆਂ ‘ਤੇ ਕੇਸ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਨਾਮ ਸੰਤ ਅਤਰ ਸਿੰਘ ਟਰੱਸਟ ਦਾ ਕੇਸ ਵੀ ਢੀਂਡਸਾ ਵੱਲੋਂ ਲੜਿਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਨੇ ਢੀਂਡਸਾ ਦੇ ਰਾਜਸੀ ਪ੍ਰਭਾਵ ਕਾਰਨ ਇਸ ਬਾਰੇ ਕਦੇ ਵੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮਸਤੂਆਣਾ ਸਾਹਿਬ ਦੇ ਬਾਨੀ ਬਾਬਾ ਅਤਰ ਸਿੰਘ ਦੀ ਇੱਛਾ ਸੀ ਕਿ ਇਥੇ ਵੱਡੇ ਕਾਲਜ/ ਸਕੂਲ ਬਣਨ, ਪਰ ਢੀਂਡਸਾ ਦੀ ਆਮਦਨ ਤਾਂ ਵਧੀ ਹੈ, ਪਰ ਟਰੱਸਟ ਨਹੀਂ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca