ਗੁਰੂ ਸਾਹਿਬ ਦੇ 267 ਗਾਇਬ ਹੋਏ ਸਰੂਪਾਂ ਦੀ ਜਾਂਚਤੋਂ ਜਸਟਿਸ ਨਵਿਤਾ ਸਿੰਘ ਦਾਇਨਕਾਰ
Connect with us [email protected]

ਪੰਜਾਬੀ ਖ਼ਬਰਾਂ

ਗੁਰੂ ਸਾਹਿਬ ਦੇ 267 ਗਾਇਬ ਹੋਏ ਸਰੂਪਾਂ ਦੀ ਜਾਂਚਤੋਂ ਜਸਟਿਸ ਨਵਿਤਾ ਸਿੰਘ ਦਾਇਨਕਾਰ

Published

on

ਅੰਮ੍ਰਿਤਸਰ, 30 ਜੁਲਾਈ, – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਚਾਰ ਸਾਲ ਪਹਿਲਾਂ ਲੱਗੀ ਅੱਗ ਦੇ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪ ਗਾਇਬ ਹੋਣ ਦੇ ਕੇਸ ਦੀ ਜਾਂਚ ਕਰਨ ਤੋਂ ਸੇਵਾ ਮੁਕਤ ਮਹਿਲਾ ਜੱਜ, ਜਸਟਿਸ ਨਵਿਤਾ ਸਿੰਘ ਨੇ ਨਾਂਹ ਕਰ ਦਿੱਤੀ ਹੈ।

ਅੱਜ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗਾਇਬ ਹੋਣ ਦੀ ਜਾਂਚ ਕਰਨ ਦੀ ਜ਼ਿਮੇਵਾਰੀ ਸੌਂਪੇ ਜਾਣ ਪਿੱਛੋਂ ਜਸਟਿਸ ਨਵਿਤਾ ਸਿੰਘ ਨੇ ਇਸ ਬਾਰੇ ਅਸਮਰੱਥਾ ਪ੍ਰਗਟ ਕੀਤੀ ਤੇ ਆਪਣਾ ਨਾਂਅ ਵਾਪਸ ਲੈ ਲਿਆ ਹੈ।

ਇਸ ਦੇ ਬਾਅਦ ਇਹ ਜਾਂਚ ਤੇਲੰਗਾਨਾ ਦੇ ਵਕੀਲ ਡਾ: ਈਸ਼ਰ ਸਿੰਘ ਨੂੰ ਸੌਂਪ ਦਿੱਤੀ ਗਈ ਹੈ, ਜਿਹੜੇ ਇਸ ਦੇ ਬਾਅਦ ਮੁੱਖ ਜਾਂਚ ਅਧਿਕਾਰੀ ਵਜੋਂ ਇਸ ਮਾਮਲੇ ਦੀ ਜਾਂਚ ਕਰਦੇ ਰਹਿਣਗੇ।

ਉਨ੍ਹਾਂ ਨਾਲ ਕੁਝ ਨਵੇਂ ਸਹਾਇਕ ਵੀ ਲਾਏ ਗਏ ਹਨ। ਦੂਸਰੇ ਪਾਸੇ ਇਸ ਮਾਮਲੇ ਦੇ ਸ਼ਿਕਾਇਤ ਕਰਤਾ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਹਾਈ ਕੋਰਟ ਦੇ ਇੱਕ ਸੇਵਾ ਮੁਕਤ ਜੱਜ ਤੋਂ ਬਿਨਾਂ ਹੋਰ ਕਿਸੇ ਕੋਲੋਂ ਏਦਾਂ ਦੀ ਜਾਂਚ ਕਰਵਾਉਣ ਨਾਲ ਅਸਹਿਮਤੀ ਪ੍ਰਗਟ ਕੀਤੀ ਅਤੇ ਨਵੀਂ ਟੀਮ ਨੂੰ ਰੱਦ ਕਰ ਦਿੱਤਾ ਹੈ।

ਇਸ ਬਾਰੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਫਤਰ ਤੋਂ ਬਿਆਨ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਸੇਵਾ ਮੁਕਤ ਜਸਟਿਸ ਨਵਿਤਾ ਸਿੰਘ ਨੇ ਕਿਸੇ ਘਰੇਲੂ ਮਜਬੂਰੀ ਕਾਰਨ ਇਹ ਜਾਂਚ ਕਰਨ ਤੋਂ ਅਸਮਰੱਥਾ ਜ਼ਾਹਰ ਕੀਤੀ ਹੈ। ਇਸ ਬਾਰੇ ਉਨ੍ਹਾਂ ਨੇ ਅੱਜ ਇੱਕ ਪੱਤਰ ਵੀ ਭੇਜਿਆ ਹੈ।

ਇਸ ਕਰ ਕੇ ਉਨ੍ਹਾਂ ਦੀ ਥਾਂ ਅਕਾਲ ਤਖਤ ਸਾਹਿਬ ਵੱਲੋਂ ਇਹ ਜਾਂਚ ਕਰਨ ਦੀ ਜ਼ਿਮੇਵਾਰੀ ਮੁੱਖ ਜਾਂਚ ਅਧਿਕਾਰੀ ਵਜੋਂ ਤੇਲੰਗਾਨਾ ਹਾਈ ਕੋਰਟ ਦੇ ਵਕੀਲ ਡਾ: ਈਸ਼ਰ ਸਿੰਘ ਨੂੰ ਦੇ ਦਿੱਤੀ ਗਈ ਹੈ।

ਪਹਿਲਾਂ ਵੀ ਉਹ ਜਸਟਿਸ ਨਵਿਤਾ ਸਿੰਘ ਦੇ ਨਾਲ ਸਹਾਇਕ ਜਾਂਚ ਅਧਿਕਾਰੀ ਵਜੋਂ ਲਾਏ ਗਏ ਸਨ। ਜਸਟਿਸ ਨਵਿਤਾ ਸਿੰਘ ਦੇ ਇਨਕਾਰ ਕਰ ਜਾਣ ਪਿੱਛੋਂ ਸਾਰੀ ਜ਼ਿਮੇਵਾਰੀ ਡਾ: ਈਸ਼ਰ ਸਿੰਘ ਨੂੰ ਦੇ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਸਹਾਇਕ ਟੀਮ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਦੀ ਵਕੀਲ ਡਾ: ਹਰਪ੍ਰੀਤ ਕੌਰ ਅਤੇ ਚਾਰਟਰਡ ਅਕਾਊਂਟੈਂਟ ਬੀਬੀ ਹਰਲੀਨ ਕੌਰ ਨੂੰ ਸ਼ਾਮਲ ਕੀਤਾ ਗਿਆ ਹੈ।

ਜਸਟਿਸ ਨਵਿਤਾ ਸਿੰਘ ਨੇ ਆਪਣੇ ਇਸ ਫੈਸਲੇ ਬਾਰੇ ਕੋਈ ਟਿਪਣੀ ਕਰਨ ਤੋਂ ਇਨਕਾਰ ਕੀਤਾ ਤੇ ਕਿਹਾ ਹੈ ਕਿ ਉਨ੍ਹਾਂ ਦੇ ਫੈਸਲੇ ਬਾਰੇ ਸ੍ਰੀ ਅਕਾਲ ਤਖਤ ਤੋਂ ਮੀਡੀਏ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca