ਗੋਵਿੰਦ ਰਾਮਾਇਣ ਬਾਰੇ ਮੋਦੀ ਦੇ ਬਿਆਨ ਤੋਂ ਵਿਵਾਦ ਛਿੜਿਆ
Connect with us [email protected]

ਪੰਜਾਬੀ ਖ਼ਬਰਾਂ

ਗੋਵਿੰਦ ਰਾਮਾਇਣ ਬਾਰੇ ਮੋਦੀ ਦੇ ਬਿਆਨ ਤੋਂ ਵਿਵਾਦ ਛਿੜਿਆ

Published

on

ਅੰਮ੍ਰਿਤਸਰ, 9 ਅਗਸਤ – ਸਿੱਖ ਜਥੇਬੰਦੀਆਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ‘ਗੋਵਿੰਦ ਰਾਮਾਇਣ’ ਲਿਖਣ ਬਾਰੇ ਕਹਿ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ, ਜਦ ਕਿ ਅਸਲ ਵਿੱਚ ਅਜਿਹਾ ਗ੍ਰੰਥ ਦਸਵੇਂ ਗੁਰੂ ਨੇ ਨਹੀਂ ਲਿਖਿਆ। ਉਨ੍ਹਾਂ ਨੇ ਮੋਦੀ ਤੋਂ ਇਸ ਦੇ ਲਈ ਲੋਕਾਂ ਕੋਲੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ ਅਤੇ ਕਈ ਸੰਗਠਨ ਇਸ ਉੱਤੇ ਕਾਫੀ ਜ਼ੋਰ ਦੇ ਰਹੇ ਹਨ।

ਸਿੱਖ ਸੰਗਠਨਾਂ ਦੇ ਸਾਂਝੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਅਤੇ ਸਿੱਖ ਵਿਦਵਾਨ ਅਮਰਜੀਤ ਸਿੰਘ ਨੇ ਪ੍ਰਧਾਨ ਮੰਤਰੀ ਦਾ ਦਾਅਵਾ ਰੱਦ ਕੀਤਾ ਹੈ ਕਿ ਗੁਰੂ ਗ੍ਰੰਥ ਸਾਹਿਬ ਸਿੰਘ ਜੀ ਨੇ ਆਪਣੇ ਜੀਵਨ ਕਾਲ ਦੌਰਾਨ ‘ਗੋਵਿੰਦ ਰਾਮਾਇਣ’ ਨਾਂਅ ਦੀ ਰਾਮਾਇਣ ਲਿਖੀ ਸੀ।

ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨੇ ਇਹ ਗੱਲ ਉਸ ਵੇਲੇ ਆਖੀ ਹੈ, ਜਦੋਂ ਰਾਮ ਮੰਦਰ ਦਾ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਚੱਲ ਰਿਹਾ ਸੀ। ਪ੍ਰਧਾਨ ਮੰਤਰੀ ਵੱਲੋਂ ਕਹੀ ਇਹ ਗੱਲ ਭਵਿੱਖ ਵਿੱਚ ਇਤਿਹਾਸਕ ਹਵਾਲਾ ਬਣੇਗੀ, ਇਸ ਲਈ ਇਸ ਦਾ ਵਿਰੋਧ ਕਰਨਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਆਵਾਜ਼ ਚੁੱਕਣੀ ਚਾਹੀਦੀ ਹੈ, ਪਰ ਉਨ੍ਹਾਂ ਅਜੇ ਤੱਕ ਇਸ ਖਿਲਾਫ ਕੋਈ ਗੱਲ ਨਹੀਂ ਆਖੀ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਹਾਲੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਸਿੱਖ ਆਗੂਆਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਦਾ ਦਾਅਵਾ ਤੱਥਾਂ ਤੇ ਆਧਾਰਤ ਨਹੀਂ।

ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਰ ਐੱਸ ਐੱਸ ਨੇ ਕਈ ਵਾਰ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਕਿਹਾ ਹੈ, ਜਦੋਂ ਕਿ ਗੁਰੂ ਨਾਨਕ ਦੇਵ ਜੀ ਨੇ ਜਨੇਊ ਪਾਉਣ ਤੋਂ ਇਨਕਾਰ ਕਰ ਕੇ ਹਿੰਦੂ ਧਰਮ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਤੇ ਸਿੱਖ ਧਰਮ ਦੀ ਨੀਂਹ ਰੱਖੀ ਸੀ।

ਅਯੁੱਧਿਆ ਵਿੱਚ ਹੋਏ ਸਮਾਗਮ ਵਿੱਚ ਸ਼ਾਮਲ ਹੋਏ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖ ਕੌਮ ਨੂੰ ਲਵ-ਕੁਸ਼ ਦੇ ਵੰਸ਼ਜ਼ ਦੱਸੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਹ ਇੱਕ ਮਿੱਥ ਹੈ ਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਸਿੱਖ ਸਿਰਫ ਅਕਾਲ ਪੁਰਖ ਦੀ ਔਲਾਦ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਛਪੀ ਪੁਸਤਕ ਬਚਿੱਤਰ ਨਾਟਕ ਅਤੇ ਦਸਮ ਗ੍ਰੰਥ ਸਟੀਕ ਵਿੱਚ ਇਸ ਦੇ ਹਵਾਲੇ ਹੋਣ ਬਾਰੇ ਪੁੱਛੇ ਜਾਣ ਉਤੇ ਸਿੱਖ ਆਗੂਆਂ ਨੇ ਆਖਿਆ ਕਿ ਦਸਮ ਗ੍ਰੰਥ ਦਾ ਮਸਲਾ ਅਜੇ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਦਸਮ ਗ੍ਰੰਥ ਗੁਰੂ ਸਾਹਿਬ ਦੀ ਲਿਖਤ ਨਹੀਂ, ਇਸ ਲਈ ਉਸ ਬਾਰੇ ਕੁਝ ਵੀ ਕਹਿਣਾ ਉਚਿਤ ਨਹੀਂ ਹੈ।

ਉਨ੍ਹਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਵਿਦਵਾਨਾਂ ਦੀ ਮੀਟਿੰਗ ਸੱਦਣ ਅਤੇ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਦਾਅਵੇ ਬਾਰੇ ਤਖਤ ਤੋਂ ਆਪਣਾ ਪ੍ਰਤੀਕਰਮ ਦੇਣ।

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca