ਚੀਨ ਵਿੱਚ ਈਸਾਈਆਂ ਨੂੰ ਘਰਾਂ ਤੋਂ ਕਰਾਈਸਟ ਦੀ ਫੋਟੋ ਹਟਾਉਣ ਦੇ ਆਦੇਸ਼ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਚੀਨ ਵਿੱਚ ਈਸਾਈਆਂ ਨੂੰ ਘਰਾਂ ਤੋਂ ਕਰਾਈਸਟ ਦੀ ਫੋਟੋ ਹਟਾਉਣ ਦੇ ਆਦੇਸ਼

Published

on

ਬੀਜਿੰਗ, 22 ਜੁਲਾਈ, – ਚੀਨ ਸਰਕਾਰ ਨੇ ਈਸਾਈਆਂ ਨੂੰ ਆਦੇਸ਼ ਦੇ ਦਿੱਤਾ ਹੈ ਕਿ ਉਹ ਆਪਣੇ ਘਰਾਂ ਵਿਚੋਂ ਪ੍ਰਭੂ ਈਸਾ ਮਸੀਹ ਦੀ ਤਸਵੀਰ ਅਤੇ ਕਰਾਸ ਚਿੰਨ੍ਹ ਹਟਾ ਦੇਣ।
ਮਿਲੀ ਜਾਣਕਾਰੀ ਅਨੁਸਾਰ ਚੀਨ ਸਰਕਾਰ ਨੇ ਇਸ ਆਦੇਸ਼ ਵਿਚ ਈਸਾ ਦੀ ਤਸਵੀਰ ਲਾਉਣ ਦੀ ਥਾਂ ਈਸਾਈਆਂ ਨੂੰ ਆਪਣੇ ਘਰਾਂ ਵਿੱਚ ਕਮਿਊਨਿਸਟ ਪਾਰਟੀ ਦੇ ਨੇਤਾਵਾਂ ਦੀ ਤਸਵੀਰ ਤੇ ਖਾਸ ਤੌਰ ਉੱਤੇ ਚੀਨੀ ਕਮਿਊਨਿਸਟ ਪਾਰਟੀ ਦੇ ਬਾਨੀ ਮਾਓ ਜ਼ੇ ਤੁੰਗ ਤੇ ਮੌਜੂਦਾ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਤਸਵੀਰ ਲਾਉਣ ਨੂੰ ਕਿਹਾ ਗਿਆ ਹੈ। ਪਤਾ ਲੱਗਾ ਹੈ ਕਿ ਕੁਝ ਦਿਨ ਪਹਿਲਾਂ ਚਾਰ ਰਾਜਾਂ ਵਿਚ ਸੈਂਕੜੇ ਚਰਚਾਂ ਦੇ ਬਾਹਰੋਂ ਧਾਰਮਿਕ ਪ੍ਰਤੀਕ ਚਿੰਨ੍ਹ ਕਰਾਸ ਵੀ ਹਟਾਏ ਗਏ ਸਨ। ਚੀਨ ਵਿਚ 7 ਕਰੋੜ ਈਸਾਈ ਵੱਸਦੇ ਹਨ। ਸਰਕਾਰ ਦੇ ਇਸ ਕਦਮ ਨੂੰ ਰੇਡੀਓ ਫਰੀ ਏਸ਼ੀਆ ਦੀ ਇਕ ਰਿਪੋਰਟ ਵਿਚ ਪੇਸ਼ ਕੀਤਾ ਗਿਆ ਹੈ। ਇਸ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚੀਨ ਆਪਣੇ ਦੇਸ਼ ਵਿੱਚ ਕਿਸੇ ਵੀ ਧਰਮ ਨੂੰ ਮਨਜ਼ੂਰੀ ਨਹੀਂ ਦੇਣਾ ਚਾਹੁੰਦਾ, ਇਸ ਲਈ ਇਹ ਕਦਮ ਚੁੱਕੇ ਜਾ ਰਹੇ ਹਨ।
ਚੀਨ ਦੇ ਹੁਨਾਨ ਸੂਬੇ ਵਿਚ ਪਿਛਲੇ ਸ਼ਨੀਵਾਰ ਅਤੇ ਐਤਵਾਰ ਨੂੰ ਕਾਫੀ ਹੰਗਾਮਾ ਹੋਇਆ। ਇੱਥੇ ਸ਼ਿਵਾਨ ਚਰਚ ਦੇ ਬਾਹਰ ਕਰਾਸ ਚਿੰਨ੍ਹ ਹਟਾਉਣ ਨੂੰ ਕਿਹਾ ਗਿਆ ਤਾਂ ਵੱਡੀ ਗਿਣਤੀ ਵਿਚ ਲੋਕ ਵਿਰੋਧ ਕਰਨ ਲੱਗੇ, ਪਰ ਪੁਲਸ ਨੇ ਉਨ੍ਹਾਂ ਦੀ ਆਵਾਜ਼ ਦਬਾ ਦਿੱਤੀ। ਪਿਛਲੇ ਸਾਲ ਜਿਨਪਿੰਗ ਸਰਕਾਰ ਨੇ ਧਾਰਮਿਕ ਕਿਤਾਬਾਂ ਦੇ ਅਨੁਵਾਦ ਉੱਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਅਤੇ ਆਦੇਸ਼ ਨਾ ਮੰਨਣ ਵਾਲਿਆਂ ਨੂੰ ਸਜ਼ਾ ਦੀ ਧਮਕੀ ਵੀ ਦਿੱਤੀ ਸੀ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca