ਜਥੇਦਾਰ ਅਕਾਲ ਤਖਤ ਵੱਲੋਂ ਐਲਾਨ ਗਾਇਬ ਹੋਈਆਂ ਪਾਵਨ ਬੀੜਾਂ ਦੀ ਜਾਂਚ ਸਾਬਕਾ ਸਿੱਖ ਜੱਜ ਬੀਬੀ ਨਵਿਤਾ ਸਿੰਘ ਕਰਨਗੇ * ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਣ ਦਾ ਮੰਗ ਪੱਤਰ ਵੀ ਪੇਸ਼ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਜਥੇਦਾਰ ਅਕਾਲ ਤਖਤ ਵੱਲੋਂ ਐਲਾਨ ਗਾਇਬ ਹੋਈਆਂ ਪਾਵਨ ਬੀੜਾਂ ਦੀ ਜਾਂਚ ਸਾਬਕਾ ਸਿੱਖ ਜੱਜ ਬੀਬੀ ਨਵਿਤਾ ਸਿੰਘ ਕਰਨਗੇ * ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਣ ਦਾ ਮੰਗ ਪੱਤਰ ਵੀ ਪੇਸ਼

Published

on

ਅੰਮ੍ਰਿਤਸਰ, 17 ਜੁਲਾਈ, – ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਲ 2016 ਵਿੱਚ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਸ੍ਰੀ ਅਕਾਲ ਤਖ਼ਤਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਸਿੱਖ ਜੱਜ ਬੀਬੀ ਨਵਿਤਾ ਸਿੰਘ ਨੂੰ ਜਾਂਚ ਟੀਮ ਦੀ ਅਗਵਾਈ ਸੌਂਪੀ ਹੈ।
ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੋਲਡਨ ਆਫਸੈਟ ਪ੍ਰੈੱਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਿਕਾਰਡ ਵਿਚ 267 ਪਾਵਨ ਸਰੂਪ ਘੱਟ ਹੋਣ ਬਾਰੇ ਸਿੱਖ ਪੰਥ ਅੰਦਰ ਕਾਫੀ ਸ਼ੰਕੇ ਪਾਏ ਜਾ ਰਹੇ ਹਨ।ਇਸ ਬਾਰੇ ਸੰਸਾਰ ਭਰ ਤੋਂ ਸੁਹਿਰਦ ਸੰਗਤਾਂ ਦੇ ਸੁਨੇਹੇ ਵੀ ਪੁੱਜੇ ਹਨ ਕਿ ਉਹ ਸਚਾਈ ਜਾਣਨਾ ਚਾਹੁੰਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਨੇ ਵੀ 12 ਜੁਲਾਈ ਨੂੰ ਪਾਸ ਕੀਤੇ ਮਤੇ ਰਾਹੀਂਵੀ ਬੇਨਤੀ ਕੀਤੀ ਹੈ ਕਿ ਅਕਾਲ ਤਖ਼ਤ ਸਾਹਿਬ ਤੋਂ ਇਸ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸ਼੍ਰੋਮਣੀ ਕਮੇਟੀ ਦੇ ਮਤੇ ਦਾ ਧਿਆਨ ਰੱਖਦੇ ਹੋਏ ਇਸ ਸਾਰੇ ਕੇਸ ਦੀ ਜਾਂਚ ਸਿੱਖ ਬੀਬੀ ਨਵਿਤਾ ਸਿੰਘ ਰਿਟਾਇਰਡ ਜੱਜ ਹਾਈ ਕੋਰਟ ਨੂੰ ਸੌਂਪੀ ਜਾਂਦੀ ਹੈ ਤੇ ਭਾਈ ਈਸ਼ਰ ਸਿੰਘ ਐਡਵੋਕੇਟ ਤੇਲੰਗਨਾ ਹਾਈਕੋਰਟ ਇਨ੍ਹਾਂ ਦਾ ਸਹਿਯੋਗਕਰਨਗੇ। ਲੋੜ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਨ੍ਹਾਂ ਨੂੰ ਅਕਾਊਂਟਸ ਦੇ ਮਾਹਰਾਂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀਆਂਤੇ ਅਧਿਕਾਰੀਆਂ ਤੇ ਵਿਦਵਾਨਾਂ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਇਹ ਜਾਂਚ ਇੱਕ ਮਹੀਨੇ ਦੇ ਅੰਦਰ ਪੂਰੀ ਕਰ ਕੇ ਸ੍ਰੀ ਅਕਾਲ ਤਖ਼ਤ ਨੂੰ ਰਿਪੋਰਟ ਦੇਣਗੇ ਅਤੇ ਲੋੜੀਂਦੀ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਜਾਵੇਗੀ।
ਇਸ ਦੌਰਾਨ ਇੰਟਰਨੈਸ਼ਨਲ ਸਿੱਖ ਕੌਂਸਲ ਟਰੱਸਟ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕਰ ਦਿੱਤੀ ਹੈ। ਇੰਟਰਨੈਸ਼ਨਲ ਸਿੱਖ ਕੌਂਸਲ ਟਰੱਸਟ ਦੇ ਪ੍ਰਧਾਨ ਬੀਬੀ ਤਰਵਿੰਦਰ ਕੌਰ ਖਾਲਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਮੰਗ ਪੱਤਰ ਦੇ ਕੇ ਸੁਖਬੀਰ ਬਾਦਲ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂਅ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਨੂੰ ਮਾਫ਼ੀ ਦੇਣ ਨਾਲ ਜੁੜਦਾ ਹੈ, ਜਿਸ ਦਾ ਸਿੱਖ ਪੰਥ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲੋਂਇਹ ਆਸ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਨੂੰ ਪੰਥ ਤੋਂ ਛੇਕਣ ਦੇ ਸੰਬੰਧ ਵਿਚ ਆਪਣਾ ਸਹੀ ਫੈਸਲਾ ਦੇਣਗੇ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca