ਜੋਏ ਬਿਡੇਨ ਨੇ ਕਿਹਾ: ਟਰੰਪ ਨੇ ਲੋਕਾਂ ਦਾ ਬੇਰੁਜ਼ਗਾਰੀ ਭੱਤਾ ਖੋਹ ਕੇ ਲਾਵਾਰਸ ਛੱਡਿਆ
Connect with us [email protected]

ਅੰਤਰਰਾਸ਼ਟਰੀ

ਜੋਏ ਬਿਡੇਨ ਨੇ ਕਿਹਾ: ਟਰੰਪ ਨੇ ਲੋਕਾਂ ਦਾ ਬੇਰੁਜ਼ਗਾਰੀ ਭੱਤਾ ਖੋਹ ਕੇ ਲਾਵਾਰਸ ਛੱਡਿਆ

Published

on

ਸਿਆਟਲ, 3 ਅਗਸਤ – ਅਮਰੀਕਾ Ḕਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮੁਕਾਬਲੇ ਖੜ੍ਹੇ ਡੈਮੋਕ੍ਰੇਟਿਕ ਅਮਰੀਕਾ ਦੇ ਸਾਬਕਾ ਉਪ-ਰਾਸ਼ਟਰਪਤੀ ਜੋਏ ਬਿਡੇਨ ਨੇ ਕੱਲ੍ਹ ਰਾਸ਼ਟਰਪਤੀ ਟਰੰਪ Ḕਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਮਰੀਕੀ ਲੋਕਾਂ ਦੇ ਇਸ ਮੁਸ਼ਕਿਲ ਘੜੀ Ḕਚ ਬੇਰੁਜ਼ਗਾਰੀ ਦੇ ਲਾਭ, ਜੋ 600 ਡਾਲਰ ਪ੍ਰਤੀ ਹਫ਼ਤਾ, ਪ੍ਰਤੀ ਵਿਅਕਤੀ ਦਿੱਤਾ ਜਾਂਦਾ ਸੀ, ਲੱਖਾਂ ਅਮਰੀਕੀ ਲੋਕਾਂ ਦੇ ਲਾਭ ਬੰਦ ਕਰਕੇ ਉਨ੍ਹਾਂ ਨੂੰ ਅੱਧ ਵਿਚਾਲੇ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਕੋਲ ਕੰਮ ਨਹੀਂ ਹੈ, ਲੋਕ ਘਰਾਂ Ḕਚ ਵਿਹਲੇ ਬੈਠੇ ਹਨ, ਕਾਰੋਬਾਰ ਬੰਦ ਪਏ ਹਨ।

ਕੋਰੋਨਾ ਵਾਇਰਸ ਦੀ ਅਜੇ ਤੱਕ ਕੋਈ ਵੈਕਸੀਨ ਨਹੀਂ ਆਈ, ਉਪਰੋਂ ਬੇਰੁਜ਼ਗਾਰੀ ਲਾਭ ਬੰਦ ਕਰਕੇ ਉਨ੍ਹਾਂ ਨੂੰ ਭੁੱਖੇ ਮਰਨ ਲਈ ਛੱਡ ਦਿੱਤਾ ਗਿਆ। ਬਿਡੇਨ ਨੇ ਕਿਹਾ ਕਿ ਜੇ ਟਰੰਪ ਦੂਜੀ ਵਾਰ ਵਾਈਟ ਹਾਊਸ ਆ ਜਾਂਦੇ ਹਨ ਤਾਂ ਅਮਰੀਕਾ ਦਾ ਕੀ ਬਣੇਗਾ? ਇਹ ਰੱਬ ਹੀ ਜਾਣਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਇੱਕ ਅਜਿਹੇ ਰਾਸ਼ਟਰਪਤੀ ਦੀ ਲੋੜ ਹੈ ਜੋ ਲੋਕਾਂ ਲਈ ਚੰਗੀਆਂ ਨੌਕਰੀਆਂ ਅਤੇ ਚੰਗੀਆਂ ਨੀਤੀਆਂ ਲੈ ਕੇ ਆਵੇ ਅਤੇ ਜੋ ਅਮਰੀਕੀ ਲੋਕਾਂ ਦੇ ਭਲੇ ਬਾਰੇ ਸੋਚੇ। ਬਿਡੇਨ ਨੇ ਟਰੰਪ Ḕਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਰੱਜਿਆਂ ਨੂੰ ਹੋਰ ਰਜਾਇਆ ਅਤੇ ਕਮਜ਼ੋਰ ਲੋਕਾਂ ਨੂੰ ਉਸ ਨੇ ਠੂਠਾ ਦਿਖਾਇਆ ਹੈ।

ਇਸ ਦੌਰਾਨ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕੱਲ੍ਹ ਟਵੀਟਰ ਅਤੇ ਹੋਰ ਸੋਸ਼ਲ ਮੀਡੀਆ Ḕਤੇ ਬਿਡੇਨ ਦੇ ਹੱਕ Ḕਚ ਮੁਹਿੰਮ ਸ਼ੁਰੂ ਕੀਤੀ ਅਤੇ ਉਨ੍ਹਾਂ ਦੇ ਹੱਕ Ḕਚ ‘ਯੈਸ ਵੀ ਕੈਨ ਅਗੇਨḔ ਲਿਖਿਆ। ਓਬਾਮਾ ਨੇ ਕਿਹਾ ਕਿ ਸਾਨੂੰ ਇੱਕ ਅਸਲ ਰਾਸ਼ਟਰਪਤੀ ਦੀ ਜ਼ਰੂਰਤ ਹੈ ਜੋ ਇਸ ਦੇਸ਼ ਨੂੰ ਜੋੜ ਕੇ ਰੱਖ ਸਕੇ ਅਤੇ ਸਾਡੀ ਆਰਥਿਕਤਾ ਨੂੰ ਮੁੜ ਸੁਰਜੀਤ ਕਰ ਸਕੇ, ਮਹਾਂਮਾਰੀ ਖ਼ਤਮ ਕਰ ਸਕੇ, ਅਮਰੀਕੀਆਂ ਨੂੰ ਮੁੜ ਖ਼ੁਸ਼ਹਾਲ ਕਰ ਸਕੇ।

ਅਮਰੀਕਾ ਨੂੰ ਦੁਨੀਆ Ḕਚ ਆਪਣੀ ਸਥਿਤੀ ਬਹਾਲ ਕਰਨ ਲਈ ਜੋਏ ਬਿਡੇਨ ਵਰਗਾ ਰਾਸ਼ਟਰਪਤੀ ਚਾਹੀਦਾ ਹੈ। ਇਸ ਵੇਲੇ ਰਿਪੋਰਟਾਂ ਅਨੁਸਾਰ ਜੋਏ ਬਿਡੇਨ ਟਰੰਪ ਤੋਂ ਕਾਫ਼ੀ ਅੱਗੇ ਨਿਕਲ ਗਏ ਹਨ। ਲੋਕ ਬਿਡੇਨ ਦੇ ਹੱਕ Ḕਚ ਖੁੱਲ੍ਹ ਕੇ ਅੱਗੇ ਆਉਣ ਲੱਗੇ ਹਨ। ਟਰੰਪ ਵੱਲੋਂ ਬੇਰੁਜ਼ਗਾਰੀ ਭੱਤਾ ਬੰਦ ਕਰਨ ਕਰਕੇ ਲੋਕਾਂ Ḕਚ ਟਰੰਪ ਪ੍ਰਤੀ ਗੁੱਸਾ ਵਧ ਰਿਹਾ ਹੈ ਕਿਉਂਕਿ ਲੋਕਾਂ ਕੋਲ ਕੰਮ ਨਹੀਂ ਹੈ।

ਅੰਤਰਰਾਸ਼ਟਰੀ

ਇਮਰਾਨ ਨੂੰ ਅਹੁਦੇ ਤੋਂ ਹਟਾਉਣ ਦੀ ਤਿਆਰੀ ‘ਚ ਪਾਕਿ ਫ਼ੌਜ

Published

on

imran khan

ਨਵੀਂ ਦਿੱਲੀ- ਦੇਸ਼ ਦੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਲਈ ਇਕ ਨਵੇਂ ਮੁਖੀ ਦੀ ਨਿਯੁਕਤੀ ਨਾਲ ਇਮਰਾਨ ਸਰਕਾਰ ਅਤੇ ਪਾਕਿਸਤਾਨੀ ਫ਼ੌਜ ਵਿਚਾਲੇ ਤਣਾਅ ਤੋਂ ਬਾਅਦ ਫੌਜ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਇਕ ਮੀਡੀਆ ਰਿਪੋਰਟ ਅਨੁਸਾਰ ਲੈਫਟੀਨੈਂਟ ਜਨਰਲ ਨਦੀਮ ਅੰਜੁਮ 20 ਨਵੰਬਰ ਨੂੰ ਡੀ. ਜੀ. (ਆਈ. ਐੱਸ. ਆਈ.) ਦੇ ਤੌਰ ‘ਤੇ ਅਹੁਦਾ ਸੰਭਾਲਣ ਵਾਲੇ ਹਨ। ਇਸ ਦੌਰਾਨ ਇਮਰਾਨ ਖਾਨ ਅਤੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵਿਚਾਲੇ ਤਣਾਅ ਆਪਣੇ ਸਿਖ਼ਰ ‘ਤੇ ਹੈ, ਕਿਉਂਕਿ ਉਹ ਅਜੇ ਵੀ ਆਈ. ਐੱਸ. ਆਈ. ਦੇ ਸਾਬਕਾ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਨੂੰ ਬਣਾਏ ਰੱਖਣ ਦੇ ਹੱਕ ‘ਚ ਹਨ।
ਸੂਤਰਾਂ ਨੇ ਦੱਸਿਆ ਕਿ ਪੀ. ਟੀ. ਆਈ. ਦੇ ਪਰਵੇਜ਼ ਖੱਟਕ ਅਤੇ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਸ਼ਾਹਬਾਜ਼ ਸ਼ਰੀਫ ਪ੍ਰਧਾਨ ਮੰਤਰੀ ਅਹੁਦੇ ਲਈ ਸੰਭਾਵੀ ਨਾਂ ਹਨ।
ਮੀਡੀਆ ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਮਰਾਨ ਖਾਨ ਦੇ ਸਾਹਮਣੇ 2 ਬਦਲ ਪੇਸ਼ ਕੀਤੇ ਗਏ ਹਨ। ਪਹਿਲਾ ਇਹ ਕਿ ਉਹ 20 ਨਵੰਬਰ ਤੋਂ ਪਹਿਲਾਂ ਆਪਣੇ-ਆਪ ਅਸਤੀਫ਼ਾ ਦੇ ਦੇਣ ਤੇ ਦੂਜਾ ਇਹ ਕਿ ਵਿਰੋਧੀ ਧਿਰ ਸੰਸਦ ‘ਚ ਇਨ ਹਾਊਸ ਬਦਲਾਅ ਲਿਆਏ। ਦੋਵਾਂ ਹੀ ਮਾਮਲਿਆਂ ‘ਚ ਇਮਰਾਨ ਖਾਨ ਸੱਤਾ ਤੋਂ ਬਾਹਰ ਜਾਂਦੇ ਦਿਖਾਈ ਦੇ ਰਹੇ ਹਨ। ਸੂਤਰਾਂ ਨੇ ਕਿਹਾ ਕਿ ਆਉਣ ਵਾਲੇ ਹਫ਼ਤੇ ‘ਚ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਆਪਣੇ ਸਿਆਸੀ ਸਹਿਯੋਗੀਆਂ ਮੁਤਾਹਿਦਾ ਕੌਮੀ ਮੂਵਮੈਂਟ (ਐੱਮ. ਕਿਊ. ਐੱਮ.) ਅਤੇ ਪਾਕਿਸਤਾਨ ਮੁਸਲਿਮ ਲੀਗ (ਪੀ. ਐੱਮ. ਐੱਲ.-ਕਿਊ) ਨੂੰ ਗੁਆ ਦੇਵੇਗੀ। ਇਕ ਸਮਝੌਤੇ ਦੇ ਹਿੱਸੇ ਦੇ ਰੂਪ ‘ਚ ਪਾਕਿਸਤਾਨੀ ਸਰਕਾਰ ਨੇ ਪਿਛਲੇ ਹਫ਼ਤੇ ਤਹਿਰੀਕ-ਏ-ਲੱਬੈਕ ਪਾਕਿਸਤਾਨ (ਟੀ. ਐੱਲ. ਪੀ.) ਦੇ ਸੈਂਕੜੇ ਸਮਰਥਕਾਂ ਨੂੰ ਰਿਹਾਅ ਕੀਤਾ ਹੈ ਤਾਂ ਕਿ ਹਿੰਸਕ ਝੜਪਾਂ ਨੂੰ ਖ਼ਤਮ ਕੀਤਾ ਜਾ ਸਕੇ, ਜਿਸ ਦੇ ਨਤੀਜੇ ਵਜੋਂ ਕਈ ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਸੀ।
ਇਹ ਗਰੁੱਪ ਆਪਣੀ ਪਾਰਟੀ ਦੇ ਪ੍ਰਧਾਨ ਸਾਦ ਰਿਜ਼ਵੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਹੀਨਿਆਂ ਤੋਂ ਪਾਕਿਸਤਾਨੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਿਹਾ ਹੈ, ਜਿਸ ਨੂੰ ਇਸ ਸਾਲ ਅਪ੍ਰੈਲ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। 18 ਅਕਤੂਬਰ ਨੂੰ ਇਕ ਮੀਡੀਆ ਰਿਪੋਰਟ ‘ਚ ਕਿਹਾ ਗਿਆ ਸੀ ਕਿ ਇਹ ਪਾਕਿਸਤਾਨੀ ਫ਼ੌਜ ਸੀ, ਜੋ ਟੀ. ਐੱਲ. ਪੀ. ਅਤੇ ਇਮਰਾਨ ਖਾਨ ਸਰਕਾਰ ਵਿਚਾਲੇ ਪੀ. ਐੱਮ. ਨੂੰ ‘ਬੈਕਫੁੱਟ’ ‘ਤੇ ਰੱਖਣ ਲਈ ਤਣਾਅ ਵਧਾ ਰਹੀ ਸੀ। ਸੂਤਰਾਂ ਨੇ ਕਿਹਾ ਸੀ ਕਿ ਅਜਿਹਾ ਇਸ ਲਈ ਸੀ, ਕਿਉਂਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਲੈਫਟੀਨੈਂਟ ਨਦੀਮ ਅੰਜੁਮ ਦੀ ਨਿਯੁਕਤੀ ‘ਚ ਦੇਰੀ ਅਤੇ ਦੇਸ਼ ਦੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਦੇ ਡਾਇਰੈਕਟਰ ਜਨਰਲ (ਡੀ. ਜੀ.) ਦੇ ਰੂਪ ‘ਚ ਸ਼ਾਮਲ ਹੋਣ ਲਈ ਸਰਕਾਰ ਨਾਲ ਨਾਰਾਜ਼ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫ਼ੌਜ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਗੱਲਬਾਤ ਕਰ ਰਹੇ ਸਨ।

Read More Latest Punjabi News

Continue Reading

ਅੰਤਰਰਾਸ਼ਟਰੀ

ਸਰਕਾਰ ਦੀ ਅਗਵਾਈ ਕਰ ਸਕਦੈ ਬਰਾਦਰ, ਕਾਬੁਲ ਹੀ ਹੋਵੇਗੀ ਰਾਜਧਾਨੀ

Published

on

Taliban occupy Afghanistan

ਕਾਬੁਲ- ਅਫਗਾਨਿਸਤਾਨ ਵਿਚ ਨਵੀਂ ਸਰਕਾਰ ਦਾ ਗਠਨ ਸ਼ਨੀਵਾਰ ਨੂੰ ਹੋ ਸਕਦਾ ਹੈ। ਤਾਲਿਬਾਨ ਨੇ ਨਵੀਂ ਅਫਗਾਨ ਸਰਕਾਰ ਬਾਰੇ ਮੀਡੀਆ ਰਿਪੋਰਟਾਂ ਨੂੰ ਖਾਰਿਜ਼ ਕੀਤਾ ਹੈ। ਤਾਲਿਬਾਨ ਦੇ ਬੁਲਾਰੇ ਜਬੀਹੁੱਲਾਹ ਮੁਜਾਹਿਦ ਨੇ ਉਸ ਦਾਅਵੇ ਦਾ ਖੰਡਨ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਨਵੀਂ ਸਰਕਾਰ ਦਾ ਅਧਿਕਾਰਕ ਐਲਾਨ ਸ਼ੁੱਕਰਵਾਰ ਦੇ ਬਾਅਦ ਕੀਤਾ ਜਾਏਗਾ। ਮੁਜਾਹਿਦ ਨੇ ਕਿਹਾ ਕਿ ਨਵੇਂ ਮੰਤਰੀ ਮੰਡਲ ਬਾਰੇ ਕੋਈ ਭਰੋਸੇਯੋਗ ਜਾਣਕਾਰੀ ਨਹੀਂ ਹੈ। ਇਹ ਸਿਰਫ ਅਫਵਾਹਾਂ ਹਨ। ਮੁਜਾਹਿਦ ਦਾ ਕਹਿਣਾ ਹੈ ਕਿ ਤਾਲਿਬਾਨ ਵਲੋਂ ਇਕ ਨਵੀਂ ਅਫਗਾਨ ਸਰਕਾਰ ਦੇ ਗਠਨ ਦਾ ਐਲਾਨ ਸ਼ੁੱਕਰਵਾਰ ਨੂੰ ਕੀਤੀ ਜਾਣੀ ਸੀ, ਪਰ ਹੁਣ ਇਸ ਵਿਚ ਇਕ ਦਿਨ ਦੀ ਦੇਰੀ ਹੋ ਗਈ ਹੈ। ਨਵੀਂ ਸਰਕਾਰ ਦੇ ਗਠਨ ਦਾ ਐਲਾਨ ਹੁਣ ਸ਼ਨੀਵਾਰ ਨੂੰ ਕੀਤਾ ਜਾਏਗਾ।
ਉਧਰ, ਨਵੀਆਂ ਖਬਰਾਂ ਮੁਤਾਬਕ ਤਾਲਿਬਾਨ ਦੇ ਸਿਆਸੀ ਦਫਤਰ ਦੇ ਪ੍ਰਮੁੱਖ ਅਬਦੁੱਲ ਗਨੀ ਬਰਾਦਰ ਹੀ ਨਵੀਂ ਅਫਗਾਨ ਸਰਕਾਰ ਦੀ ਅਗਵਾਈ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਤਾਲਿਬਾਨ ਮੂਵਮੈਂਟ ਦੇ ਸਵ. ਸੰਸਥਾਪਕ ਦੇ ਬੇਟੇ ਮੁੱਲਾ ਮੁਹੰਮਦ ਯਾਕੂਬ ਅਤੇ ਤਾਲਿਬਾਨ ਦੇ ਬੁਲਾਰੇ ਸ਼ੇਰ ਮੁਹੰਮਦ ਅੱਬਾਸ ਸਟੇਨਕਜਈ ਸਰਕਾਰ ‘ਚ ਸੀਨੀਅਰ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਤਾਲਿਬਾਨ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਸੀ ਕਿ ਬਰਾਦਰ ਨੂੰ ਵਿਦੇਸ਼ ਮੰਤਰੀ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਹੈ ਜਦਕਿ ਯਾਕੂਬ ਰੱਖਿਆ ਮੰਤਰੀ ਬਣਨਗੇ।

Read More Latest Politics News

Continue Reading

ਅੰਤਰਰਾਸ਼ਟਰੀ

ਅਗਲੇ ਚਾਰ ਮਹੀਨਿਆਂ ਅੰਦਰ 5 ਲੱਖ ਅਫ਼ਗਾਨੀ ਦੇਸ਼ ਛੱਡਣ ਲਈ ਹੋਣਗੇ ਮਜਬੂਰ

Published

on

Five million Afghans

ਅਫ਼ਗਾਨਿਸਤਾਨ ਤੇ ਤਾਲਿਬਾਨ ਦੇ ਕਬਜੇ ਮਗਰੋ ਹੋਏ ਮਾੜੇ ਹਾਲਾਤ ਦੇ ਕਾਰਨ, ਅਫ਼ਗਾਨ ਨਾਗਰਿਕ ਆਪਣਾ ਦੇਸ਼ ਛੱਡਣ ਲਈ ਸੰਘਰਸ਼ ਕਰ ਰਹੇ ਹਨ। ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਦੇ ਕਾਰਨ ਅਗਲੇ ਚਾਰ ਮਹੀਨਿਆਂ ਵਿਚ ਪੰਜ ਲੱਖ ਤੋਂ ਜ਼ਿਆਦਾ ਅਫ਼ਗਾਨ ਨਾਗਰਿਕ ਅਫ਼ਗਾਨਿਸਤਾਨ ਛੱਡ ਦੇਣਗੇ। ਰਾਜਨੀਤਿਕ ਅਨਿਸ਼ਚਿਤਤਾ ਦੇ ਕਾਰਨ ਵਧੇਗਾ ਪਰਵਾਸ ਯੂਐਨਐਚਸੀਆਰ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਤਾਲਿਬਾਨ ਨੇ 15 ਅਗਸਤ ਨੂੰ ਦੇਸ਼ ਉੱਤੇ ਕਬਜ਼ਾ ਕਰਨ ਤੋਂ ਬਾਅਦ ਅਜੇ ਤਕ ਵੱਡੇ ਪੱਧਰ ‘ਤੇ ਹਿਜਰਤ ਨਹੀਂ ਕੀਤਾ ਹੈ, ਪਰ ਇਥੇ ਰਾਜਨੀਤਿਕ ਅਨਿਸ਼ਚਿਤਤਾ ਦੀ ਸਥਿਤੀ ਦੇ ਕਾਰਨ ਹੁਣ ਇਕ ਵੱਡੇ ਪੱਧਰ ‘ਤੇ ਅਫ਼ਗਾਨ ਨਾਗਰਿਕ ਹਿਜਰਤ ਕਰਨਗੇ। ਯੂਐਨਐਚਸੀਆਰ ਦੀ ਡਿਪਟੀ ਹਾਈ ਕਮਿਸ਼ਨਰ ਕੈਲੀ ਟੀ। ਕਲੇਮੈਂਟਸ ਨੇ ਕਿਹਾ ਕਿ ਜਿੰਨਾ ਸਮਝਿਆ ਜਾ ਰਿਹਾ ਹੈ ਉਸ ਨਾਲੋਂ ਕਿਤੇ ਵੱਧ ਤੇਜ਼ੀ ਨਾਲ ਹਿਜਰਤ ਹੋਵੇਗਾ। ਉਨ੍ਹਾਂ ਨੇ ਗੁਆਂਢੀ ਦੇਸ਼ਾਂ ਨੂੰ ਇਨ੍ਹਾਂ ਦੁਖੀ ਨਾਗਰਿਕਾਂ ਦੀ ਸਹਾਇਤਾ ਲਈ ਆਪਣੀਆਂ ਸਰਹੱਦਾਂ ਖੁੱਲ੍ਹੀਆਂ ਰੱਖਣ ਲਈ ਕਿਹਾ ਹੈ। ਅਫ਼ਗਾਨਿਸਤਾਨ ਵਿਚ ਭੁੱਖਮਰੀ ਦੀ ਸਥਿਤੀ ਵੀ ਬਣ ਰਹੀ ਹੈ।ਅਫ਼ਗਾਨਿਸਤਾਨ ਵਿਚ ਵਧੀ ਭੁੱਖਮਰੀ, 90 ਕਰੋੜ ਦੀ ਫੌਰੀ ਮਦਦ ਦੀ ਲੋੜ ਸਥਿਤੀ ਇੰਨੀ ਖ਼ਰਾਬ ਹੈ ਕਿ ਡਬਲਯੂਐਫਪੀ ਨੇ ਸੰਯੁਕਤ ਰਾਸ਼ਟਰ ਤੋਂ 1।2 ਮਿਲੀਅਨ ਡਾਲਰ (ਲਗਪਗ 90 ਕਰੋੜ ਰੁਪਏ) ਦੀ ਤੁਰੰਤ ਸਹਾਇਤਾ ਮੰਗੀ ਹੈ, ਜਿਸ ਨਾਲ ਭੁੱਖਿਆਂ ਨੂੰ ਭੋਜਨ ਖਵਾਇਆ ਜਾ ਸਕੇ। ਬਹੁਤ ਸਾਰੇ ਅਫ਼ਗਾਨ ਨਾਗਰਿਕਾਂ ਦਾ ਕਹਿਣਾ ਹੈ ਕਿ ਉਹ ਰਾਜਨੀਤਿਕ ਅਨਿਸ਼ਚਿਤਤਾ, ਬੇਰੁਜ਼ਗਾਰੀ ਅਤੇ ਅਸੁਰੱਖਿਆ ਦੇ ਕਾਰਨ ਆਪਣਾ ਦੇਸ਼ ਛੱਡਣ ਲਈ ਮਜਬੂਰ ਹਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca