ਜੰਮੂ-ਕਸ਼ਮੀਰ ਦੇ ਨਵੇਂ ਲੈਫਟੀਨੈਂਟ ਗਵਰਨਰ ਬਣਾਏ ਮਨੋਜ ਸਿਨ੍ਹਾ ਸ਼੍ਰੀਨਗਰ ਪੁੱਜੇ
Connect with us [email protected]

ਰਾਜਨੀਤੀ

ਜੰਮੂ-ਕਸ਼ਮੀਰ ਦੇ ਨਵੇਂ ਲੈਫਟੀਨੈਂਟ ਗਵਰਨਰ ਬਣਾਏ ਮਨੋਜ ਸਿਨ੍ਹਾ ਸ਼੍ਰੀਨਗਰ ਪੁੱਜੇ

Published

on

  • ਸਾਬਕਾ ਲੈਫਟੀਨੈਂਟ ਗਵਰਨਰ ਭਾਰਤ ਦੇ ਨਵੇਂ ‘ਕੈਗ’ ਬਣਾਏ ਗਏ
    ਨਵੀਂ ਦਿੱਲੀ, 6 ਅਗਸਤ, – ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਵਜੋਂ ਗਿਰੀਸ਼ ਚੰਦਰ ਮੁਰਮੂ ਦੇ ਅਸਤੀਫੇ ਤੋਂ ਬਾਅਦ ਭਾਜਪਾ ਨੇਤਾ ਅਤੇ ਸਾਬਕਾ ਪਾਰਲੀਮੈਂਟ ਮੈਂਬਰ ਮਨੋਜ ਸਿਨ੍ਹਾ ਨੂੰ ਇਸ ਰਾਜ ਦਾ ਨਵਾਂ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ ਹੈ। ਮਨੋਜ ਸਿਨ੍ਹਾ ਇਸ ਨਿਯੁਕਤੀ ਪਿੱਛੋਂ ਜੰਮੂ-ਕਸ਼ਮੀਰ ਪਹੁੰਚ ਗਏ ਹਨ।
  • ਇਸ ਤੋਂ ਪਹਿਲਾਂ ਅੱਜਕੇਂਦਰ ਸਰਕਾਰ ਨੇ ਸਾਬਕਾ ਕੇਂਦਰੀ ਮੰਤਰੀ ਮਨੋਜ ਸਿਨ੍ਹਾ ਨੂੰ ਗਿਰੀਸ਼ ਚੰਦਰ ਮੁਰਮੂ ਦੀ ਥਾਂ ਜੰਮੂ-ਕਸ਼ਮੀਰ ਦਾ ਨਵਾਂ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਸੀ।
  • ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਗਿਰੀਸ਼ ਚੰਦਰ ਮੁਰਮੂ ਦਾ ਅਸਤੀਫਾ ਪ੍ਰਵਾਨ ਕਰਨ ਪਿੱਛੋਂ ਮਨੋਜ ਸਿਨ੍ਹਾ ਨੂੰ ਇਸ ਅਹੁਦੇ ਲਈ ਨਿਯੁਕਤ ਕੀਤਾ ਹੈ। ਜੰਮੂ-ਕਸ਼ਮੀਰ ਦੇ ਪੁਨਰਗਠਨ ਤੋਂ ਬਾਅਦ ਪਿਛਲੇ ਸਾਲ 31 ਅਕਤੂਬਰ ਨੂੰ ਮੁਰਮੂ ਨੇ ਲੈਫਟੀਨੈਂਟ ਗਵਰਨਰ ਦਾ ਅਹੁਦਾ ਸੰਭਾਲਿਆ ਸੀ।
  • ਨਰਿੰਦਰ ਮੋਦੀ ਸਰਕਾਰ ਦੇ ਪਹਿਲੇ ਰਾਜ ਦੌਰਾਨਭਾਜਪਾ ਨੇਤਾ ਮਨੋਜ ਸਿਨਹਾ ਰੇਲ ਰਾਜ ਮੰਤਰੀ ਸਨ। ਉਨ੍ਹਾਂ ਨੇ ਗਾਜ਼ੀਪੁਰ ਤੋਂ ਚੋਣ ਦੋਬਾਰਾ ਲੋਕ ਸਭਾ ਲੜੀ, ਪਰ ਜਿੱਤ ਨਹੀਂਸੀ ਸਕੇ।
  • ਜੰਮੂ ਕਸ਼ਮੀਰ ਦੇ ਸਾਬਕਾ ਲੈਫਟੀਨੈਂਟ ਗਵਰਨਰ ਗਿਰੀਸ਼ ਚੰਦਰ ਮੁਰਮੂ ਨੂੰ ‘ਕੈਗ’ (ਕੰਪਟਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ) ਦਾ ਮੁਖੀ ਬਣਾਇਆ ਗਿਆ ਹੈ। ਕੱਲ੍ਹ ਉਨ੍ਹਾਂ ਨੇ ਲੈਫਟੀਨੈਂਟ ਗਵਰਨਰ ਅਹੁਦੇ ਤੋਂ ਅਚਾਨਕ ਸ਼ਾਮ ਅਸਤੀਫਾ ਦੇ ਦਿੱਤਾ ਅਤੇਮੀਡੀਆ ਰਿਪੋਰਟਸ ਵਿੱਚ ਕਿਆਸ ਲਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ‘ਕੈਗ’ ਬਣਾਇਆ ਜਾ ਸਕਦਾ ਹੈ।

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca