ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਗਿਲਾਨੀ ਨੂੰ ਪਾਕਿਸਤਾਨ ਸਰਬ ਉੱਚ ਐਵਾਰਡ ਦੇਣ ਲੱਗਾ
Connect with us [email protected]

ਰਾਜਨੀਤੀ

ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਗਿਲਾਨੀ ਨੂੰ ਪਾਕਿਸਤਾਨ ਸਰਬ ਉੱਚ ਐਵਾਰਡ ਦੇਣ ਲੱਗਾ

Published

on

ਇਸਲਾਮਾਬਾਦ, 28 ਜੁਲਾਈ, – ਪਾਕਿਸਤਾਨ ਸਰਕਾਰ ਨੇ ਭਾਰਤ ਵਿਰੁੱਧ ਇੱਕ ਨਵੀਂ ਕੂਟਨੀਟਕ ਚਾਲ ਚੱਲਦੇ ਹੋਏ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸਈਦ ਅਲੀ ਸ਼ਾਹ ਗਿਲਾਨੀ ਨੂੰ ਪਾਕਿਸਤਾਨ ਦੇ ਸਰਬ ਤੋਂ ਵੱਡੇ ਸਨਮਾਨ ‘ਨਿਸ਼ਾਨ-ਏ-ਪਾਕਿਸਤਾਨ’ ਨਾਲ ਸਨਮਾਨਤ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਇੱਕ ਮਤਾ ਪਾਕਿਸਤਾਨ ਦੀ ਸੈਨੇਟ ਨੇ ਪਾਸ ਕਰ ਦਿੱਤਾ ਹੈ।

ਸੈਨੇਟ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਇਸਲਾਮਾਬਾਦ ਵਿਚ ਬਣਦੀ ਨਵੀਂ ਯੂਨੀਵਰਸਿਟੀ ਦਾ ਨਾਂਅ ਵੀ ਗਿਲਾਨੀ ਦੇ ਨਾਮ ਉੱਤੇ ਰੱਖਿਆ ਜਾਵੇ। ਇਸ ਮਤੇ ਵਿਚ ਇਹ ਵੀ ਕਿਹਾ ਗਿਆ ਹੈ ਕਿ ਗਿਲਾਨੀ ਦੀ ਜੀਵਨੀ ਨੂੰ ਕੌਮੀ ਅਤੇ ਸੂਬਾਈ ਪੱਧਰ ਉੱਤੇ ਸਕੂਲਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ।

ਇਸ ਦੌਰਾਨ ਪਾਕਿਸਤਾਨੀ ਪਾਰਲੀਮੈਂਟ ਦੇ ਉੱਪਰਲੇ ਹਾਊਸ, ਸੈਨੇਟ,ਵਿੱਚ ਸੋਮਵਾਰ ਨੂੰ ਪਾਸ ਕਰਨ ਵੇਲੇ ਭਾਰਤ ਵੱਲੋਂ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਦਰਜੇ ਦੀ ਧਾਰਾ-370 ਖਤਮ ਕਰਨ ਦੀ ਪਹਿਲੀ ਵਰ੍ਹੇਗੰਢ ਉੱਤੇ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ (ਪੀ ਓ ਕੇ) ਦੀ ਵਿਧਾਨ ਸਭਾ ਵਿਚ 5 ਅਗਸਤ ਨੂੰ ਵਿਸ਼ੇਸ਼ ਸੈਸ਼ਨ ਕਰਨ ਦੀ ਵੀ ਆਗਿਆ ਦੇ ਦਿੱਤੀ ਹੈ।

ਵਰਨਣ ਯੋਗ ਹੈ ਕਿ ਸਈਦ ਅਲੀ ਸ਼ਾਹ ਗਿਲਾਨੀ (90) ਨੇ ਪਿਛਲੇ ਮਹੀਨੇ ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ‘ਲਾਈਫ ਟਾਈਮ ਚੇਅਰਮੈਨ’ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਨੂੰ ਪਾਕਿਸਤਾਨ ਵੱਲੋਂ ਇਹ ਸਨਮਾਨ ਜੰਮੂ-ਕਸ਼ਮੀਰ ਦੇ ਲੋਕਾਂ ਦੇ ਅਧਿਕਾਰਾਂ ਲਈ ਆਵਾਜ਼ ਚੁੱਕਣ ਦੇ ਨਾਂਅ ਉੱਤੇ ਦਿੱਤਾ ਜਾ ਰਿਹਾ ਹੈ।

ਪਾਕਿਸਤਾਨੀ ਸੈਨੇਟ ਨੇ ਪਾਸ ਕੀਤੇ ਮਤੇਵਿੱਚ ਕਿਹਾ ਕਿ ਗਿਲਾਨੀ ਨੇ ਜੰਮੂ-ਕਸ਼ਮੀਰ ਵਿਚ ਰਹਿ ਕੇ ਭਾਰਤੀ ਫੌਜ ਤੇ ਸਰਕਾਰਾਂ ਵਿਰੁੱਧ ਆਵਾਜ਼ ਚੁੱਕੀ ਅਤੇ ਜੰਮੂ-ਕਸ਼ਮੀਰ ਦੇ ਨਾਗਰਿਕਾਂ ਦੀ ਆਵਾਜ਼ ਬਣੇ ਹਨ।

ਉਂਜ ਜਾਣਕਾਰ ਇਹ ਕਹਿੰਦੇ ਹਨ ਕਿ ਪਾਕਿਸਤਾਨ ਸਰਕਾਰ ਤੇ ਖੁਫੀਆ ਏਜੰਸੀ ਆਈ ਐੱਸ ਆਈ ਕਾਫੀ ਚਿਰਤੋਂ ਗਿਲਾਨੀ ਨੂੰ ਪਾਸੇ ਕਰਨਾ ਚਾਹੁੰਦੀ ਸੀ ਅਤੇ ਇਹ ਫੈਸਲਾ ਉਸ ਦੇ ਅਸਤੀਫੇ ਦੇ ਬਾਅਦ ਅਕਸ ਸੁਧਾਰਨ ਲਈ ਚੁੱਕਿਆ ਕਦਮ ਹੋ ਸਕਦਾ ਹੈ।

ਗਿਲਾਨੀ ਨੂੰ ਪਾਕਿਸਤਾਨ ਸਰਕਾਰ ਵੱਲੋਂ ਨਿਸ਼ਾਨ-ਏ-ਪਾਕਿਸਤਾਨ ਨਾਲ ਸਨਮਾਨਿਤ ਕਰਨ ਦੇ ਇਸ ਫੈਸਲੇ ਉੱਤੇ ਜੰਮੂ-ਕਸ਼ਮੀਰ ਦੀ ਭਾਜਪਾ ਦੇ ਪ੍ਰਧਾਨ ਰਵਿੰਦਰ ਰੈਣਾ ਨੇ ਕਿਹਾ ਕਿ ਹੁਰੀਅਤ ਅਤੇ ਪਾਕਿਸਤਾਨ ਵਿਚ ਕੋਈ ਫਰਕ ਨਹੀਂ ਹੈ, ਦੋਵੇਂ ਇੱਕੋ ਹਨ।

ਇੱਥੇ ਹੁਰੀਅਤ ਦੇ ਨੇਤਾ ਪਾਕਿਸਤਾਨ ਦੇ ਇਸ਼ਾਰਿਆਂ ਉੱਤੇ ਚੱਲਦੇ ਹਨ ਤੇ ਕਾਰਵਾਈਆਂ ਕਰਾਉਂਦੇ ਹਨ, ਜਿਸ ਦਾ ਨਤੀਜਾ ਜੰਮੂ-ਕਸ਼ਮੀਰ ਦੇ ਬੇਕਸੂਰ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca