ਠੱਗੀ ਦੇ ਦੋਸ਼ ਵਿੱਚ ਕੇ ਪੀ ਟਰੈਵਲਜ਼ ਦਾ ਮਾਲਕ ਰਿਮਾਂਡ ਉੱਤੇ, ਸਾਥੀ ਗ਼੍ਰਿਫ਼ਤਾਰ
Connect with us [email protected]

ਪੰਜਾਬੀ ਖ਼ਬਰਾਂ

ਠੱਗੀ ਦੇ ਦੋਸ਼ ਵਿੱਚ ਕੇ ਪੀ ਟਰੈਵਲਜ਼ ਦਾ ਮਾਲਕ ਰਿਮਾਂਡ ਉੱਤੇ, ਸਾਥੀ ਗ਼੍ਰਿਫ਼ਤਾਰ

Published

on

ਜਲੰਧਰ, 27 ਜੁਲਾਈ – ਅੰਬਾਲਾ ਪੁਲਸ ਅਤੇ ਪੰਚਕੁਲਾ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਵੱਲੋਂ ਕੱਲ੍ਹ ਗ਼੍ਰਿਫ਼ਤਾਰ ਕੀਤੇ ਗਏ ਤ ਟਰੈਵਲਜ਼ ਏਂਜੈਂਸੀ ਚਲਾਉਣ ਵਾਲੇ ਬਲਰਾਜ ਸਿੰਘ ਨੂੰ ਪੁਲਸ ਨੇ ਕੋਰਟ ਵਿੱਚ ਪੇਸ਼ ਕਰ ਕੇ ਚਾਰ ਦਿਨ ਦੇ ਪੁਲਸ ਰਿਮਾਂਡ Ḕਤੇ ਲਿਆ ਹੈ।

ਇਸ ਦੌਰਾਨ ਦੋਸ਼ੀਆਂ ਦਾ ਇੱਕ ਸਾਥੀ ਅੰਬਾਲਾ ਦਾ ਵਸਨੀਕ ਮੱਖਣ ਸਿੰਘ ਵੀ ਗ਼੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਦੇ ਮੁੱਖ ਦੋਸ਼ੀ ਚੰਡੀਗੜ੍ਹ ਦੇ ਰਹਿਣ ਵਾਲਾ ਚੇਤਨ ਸਭਰਵਾਲ ਨੂੰ ਪੁਲਸ ਪਹਿਲਾਂ ਹੀ ਗ਼੍ਰਿਫ਼ਤਾਰ ਕਰ ਚੁੱਕੀ ਹੈ ਅਤੇ ਕੇਸ ਦੀ ਜਾਂਚ ਚੱਲ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਨੇ ਦੋ ਦਿਨ ਦੀ ਪੁੱਛਗਿੱਛ ਵਿੱਚ ਮੰਨਿਆ ਸੀ ਕਿ ਉਹ ਸਾਰਾ ਕੰਮ ਜਲੰਧਰ ਦੇ ਕੇ ਪੀ ਟਰੈਵਲਜ਼ ਦੇ ਮਾਲਕ ਬਲਰਾਜ ਸਿੰਘ ਤੋਂ ਕਰਾਉਂਦਾ ਸੀ। ਉਸਦਾ ਇੱਕ ਹੋਰ ਸਾਥੀ, ਜੋ ਅੰਬਾਲਾ ਵਿੱਚ ਰਹਿੰਦਾ ਹੈ ਅਤੇ ਉਸ ਦਾ ਨਾਮ ਮੱਖਣ ਸਿੰਘ ਹੈ, ਨੂੰ ਅੰਬਾਲਾ ਪੰਚਕੁਲਾ ਐਸ ਆਈ ਟੀ ਨੇ ਰੇਡ ਕਰ ਕੇ ਗ਼੍ਰਿਫ਼ਤਾਰ ਕੀਤਾ ਹੈ।

ਹਰਿਆਣਾ ਪੁਲਸ ਬਲਰਾਜ ਸਿੰਘ ਨੂੰ ਜਲੰਧਰ ਪੁਲਸ ਨੂੰ ਬਿਨਾਂ ਦੱਸੇ ਲੈ ਗਈ ਸੀ। ਪੁਲਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਅੱਗੇ ਅਜਿਹੇ ਕਿੰਨੇ ਕੇਸਾਂ ਵਿੱਚ ਲੋਕਾਂ ਨੂੰ ਠੱਗ ਚੁੱਕੇ ਹਨ ਅਤੇ ਕਿੰਨੇ ਲੋਕਾਂ ਦੇ ਪਾਸਪੋਰਟ Ḕਤੇ ਕਿਸੇ ਹੋਰ ਆਦਮੀ ਨੂੰ ਵੀ ਦੇਸ਼ ਭੇਜ ਚੁੱਕੇ ਹਨ, ਇਸਦੀ ਜਾਂਚ ਕੀਤੀ ਜਾ ਰਹੀ ਹੈ।

ਅੰਬਾਲਾ ਪੁਲਸ ਦੇ ਮੁਤਾਬਕ ਦੋਸ਼ੀਆਂ ਦੀ ਪੁੱਛਗਿੱਛ ਨਾਲ ਪੁਲਸ ਕੋਈ ਵੱਡਾ ਸਕੈਂਡਲ ਲੱਭ ਸਕਦੀ ਹੈ। ਪੁਲਸ ਦੋਸ਼ੀਆਂ ਦੇ ਬੈਂਕ ਅਕਾਊਂਟ ਦੀ ਡਿਟੇਲ ਅਤੇ ਕਾਲ ਡਿਟੇਲਸ ਵੀ ਹਰਿਆਣਾ ਪੁਲਸ ਕੱਢਵਾ ਰਹੀ ਹੈ, ਜਿਸ ਪਿੱਛੋਂ ਪੁਲਸ ਪੈਸਿਆਂ ਅਤੇ ਕਾਲ ਦੇ ਆਧਾਰ Ḕਤੇ ਵੀ ਲੋਕਾਂ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਕਰ ਸਕਦੀ ਹੈ।

ਵਰਨਣ ਯੋਗ ਹੈ ਕਿ ਹਰਿਆਣਾ ਦੇ ਅੰਬਾਲਾ ਦੇ ਥਾਣਾ ਬਲਦੇਵ ਨਗਰ ਵਿੱਚ ਗੁਰੂਕਿਰਪਾਲ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦਾ ਛੋਟਾ ਬੇਟਾ ਦਿੱਲੀ ਪਬਲਿਕ ਸਕੂਲ ਵਿੱਚ ਪੜ੍ਹਦਾ ਹੈ ਅਤੇ ਸਕੂਲ ਵਿੱਚ ਕੁਝ ਸਮੇਂ ਪਹਿਲਾਂ ਇੱਕ ਕੰਪਟੀਸ਼ਨ ਹੋਇਆ ਸੀ, ਜਿਸ ਵਿੱਚ ਉਹ ਸਿਲੇਕਟ ਹੋ ਗਿਆ ਸੀ।

ਸਿਲੇਕਟ ਹੋਏ ਬੱਚਿਆਂ ਨੂੰ ਡਿਜਨੀਲੈਂਡ, ਨਾਸਾ ਅਤੇ ਹੋਰ ਜਗ੍ਹਾਂ ਘੁੰਮਣ ਲਈ ਲਿਜਾਇਆ ਜਾਣਾ ਸੀ ਜਿਨ੍ਹਾਂ ਦਾ ਪੈਕੇਜ਼ ਕਰੀਬ 2,30,000 ਵਿੱਚ ਤਹਿ ਹੋਇਆ ਸੀ ਜਿਸ ਦੇ ਬਾਅਦ ਉਨ੍ਹਾਂ ਨੇ 30000 ਐਡਵਾਂਸ ਵਜੋਂ ਚੇਤਨ ਸਭਰਵਾਲ ਨੂੰ ਦਿੱਤਾ ਸੀ, ਪਰ ਨਾ ਦੋਸ਼ੀ ਨੇ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਪੈਸੇ ਵਾਪਸ ਕੀਤੇ ਅਤੇ ਪਿੱਛੋਂ ਕਿਹਾ ਕਿ ਉਨ੍ਹਾਂ ਦੇ ਬੇਟੇ ਯੁਵਰਾਜ ਦਾ ਪਾਸਪੋਰਟ ਚੋਰੀ ਹੋ ਗਿਆ ਹੈ ਜਿਸ ਬਾਰੇ ਪੁਲਸ ਨੂੰ ਸ਼ਿਕਾਇਤ ਦੀ ਕਾਪੀ ਉਨ੍ਹਾਂ ਨੂੰ ਦੇ ਦਿੱਤੀ ਗਈ।

ਜਦੋਂ 11 ਜੂਨ 2019 ਨੂੰ ਗੁਰੂਕ੍ਰਿਪਾਲ ਦੀ ਪਤਨੀ ਸਰਬਜੀਤ ਕੌਰ, ਉਸਦਾ ਬੇਟਾ ਯੁਵਰਾਜ ਸਿੰਘ ਆਪਣੇ ਵੱਡੇ ਬੇਟੇ ਨੂੰ ਮਿਲਣ ਲਈ ਬਰਲਿਨ ਦੇ ਜਾਣ ਲੱਗੇ ਤਾਂ ਇਮੀਗ੍ਰੇਸ਼ਨ Ḕਤੇ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੇ ਪਾਸਪੋਰਟ Ḕਤੇ ਪਹਿਲਾਂ ਹੀ ਕੋਈ ਅਮਰੀਕਾ ਜਾ ਚੁੱਕਾ ਹੈ ਜਿਸ ਦੇ ਬਾਅਦ ਅੰਬਾਲਾ ਪੁਲਸ ਨੇ ਦੋਸ਼ੀ ਨੂੰ ਇੱਕ ਸਾਲ ਦੀ ਜਾਂਚ ਦੇ ਬਾਅਦ ਗ਼੍ਰਿਫ਼ਤਾਰ ਕੀਤਾ ਸੀ।

ਅਪਰਾਧ

45 ਲੱਖ ਰੁੁਪਏ ਗਾਇਬ ਹੋਣ ‘ਤੇ ਦਿੱਲੀ ਗੁਰਦੁਆਰਾ ਕਮੇਟੀ ਵਿਰੁੱਧ ਮਾਮਲਾ ਦਰਜ

Published

on

Manjinder Singh Sirsa

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨੇ ‘ਚੋਂ ਕਥਿਤ ਤੌਰ ‘ਤੇ 45 ਲੱਖ ਰੁਪਏ ਗਾਇਬ ਹੋਣ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਆਰਥਿਕ ਗੜਬੜ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਨਾਰਥ ਐਵੇਨਿਊ ਵਿਖੇ ਸ਼੍ਰੋਮਣੀ ਅਕਾਲੀ ਦਲ (ਸਰਨਾ) ਨਾਲ ਸਬੰਧਤ ਮੈਂਬਰ ਕਰਤਾਰ ਸਿੰਘ ਚਾਵਲਾ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ।
ਇਸ ਵਿਚ ਕਿਸੇ ਨੂੰ ਨਾਮਜ਼ਦ ਮੁਲਜ਼ਮ ਨਹੀਂ ਬਣਾਇਆ ਗਿਆ ਪਰ ਧੋਖੇ ਦੀ ਧਾਰਾ ਲਾਈ ਗਈ ਹੈ। ਦਿੱਲੀ ਕਮੇਟੀ ਦੇ ਐਕਟ ਮੁਤਾਬਕ ਦਿੱਲੀ ਕਮੇਟੀ ਦਾ ਸਟਾਫ, ਕਮੇਟੀ ਦੇ ਮੈਂਬਰ ਅਤੇ ਸਭ ਕਮੇਟੀਆਂ ਦੇ ਮੈਂਬਰ ਲੋਕ ਸੇਵਾ ਦੇ ਘੇਰੇ ‘ਚ ਆਉਂਦੇ ਹਨ। ਇਸ ਮਾਮਲੇ ‘ਚ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਿਰੁੱਧ ਜਾਂਚ ਹੋ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਨੀਵਾਰ ਦਾਅਵਾ ਕੀਤਾ ਕਿ ਗ੍ਰਹਿ ਮੰਤਰਾਲਾ ਅਤੇ ਦਿੱਲੀ ਪੁਲਸ ਕਮਿਸ਼ਨਰ ਵੱਲੋਂ ਦਖਲ ਦੇਣ ਪਿੱਛੋਂ ਕੇਸ ਦਰਜ ਕਰ ਲਿਆ ਗਿਆ ਹੈ। ਦਿੱਲੀ ਪੁਲਸ ਦੀ ਵਿਸ਼ੇਸ਼ ਸ਼ਾਖਾ (ਆਰਥਿਕ) ਗੜਬੜ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਏਗੀ। ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਸਜ਼ਾ ਸੰਭਵ ਹੈ। ਸਰਨਾ ਨੇ ਦਾਅਵਾ ਕੀਤਾ ਕਿ 13 ਨਵੰਬਰ ਨੂੰ ਜਦੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕਮੇਟੀ ਦਾ ਰਿਕਾਰਡ ਚੈੱਕ ਕੀਤਾ ਸੀ ਤਾਂ ਰਜਿਸਟਰ ਵਿਚ ਇਕ ਕਰੋੜ 30 ਲੱਖ ਰੁਪਏ ਖਜ਼ਾਨਾ ਵਿਚ ਹੋਣ ਦੀ ਗੱਲ ਕਹੀ ਗਈ ਸੀ। ਜਦੋਂ ਖਜ਼ਾਨੇ ਵਿਚ ਰਜਿਸਟਰ ਦੇ ਹਿਸਾਬ ਨਾਲ ਮਿਲਾਨ ਕੀਤਾ ਗਿਆ ਤਾਂ ਹੈਰਾਨ ਕਰ ਦੇਣ ਵਾਲੇ ਤੱਥ ਸਾਹਮਣੇ ਆਏ। ਇਸ ਿਵਚੋਂ 45 ਲੱਖ ਰੁਪਏ ਗਾਇਬ ਸਨ। ਪੁੱਛਣ ‘ਤੇ ਦੱਸਿਆ ਗਿਆ ਕਿ ਪੈਸਾ ਬੈਂਕ ਵਿਚ ਜਮ੍ਹਾ ਕਰਵਾਉਣ ਲਈ ਭੇਜਿਆ ਗਿਆ ਹੈ ਜਦੋਂ ਕਿ ਉਸ ਦਿਨ ਸ਼ਨੀਵਾਰ ਸੀ ਅਤੇ ਕੌਮੀ ਛੁੱਟੀ ਕਾਰਨ ਬੈਂਕ ਬੰਦ ਸਨ। ਇਸ ਤੋਂ ਇਲਾਵਾ ਸਾਢੇ 38 ਲੱਖ ਰੁਪਏ ਦੀ ਪਾਬੰਦੀਸ਼ੁਦਾ ਕਰੰਸੀ ਬਰਾਮਦ ਹੋਈ। ਇਸ ਕਰੰਸੀ ਨੂੰ ਸਰਕਾਰ ਨੇ ਲਗਭਗ 5 ਸਾਲ ਪਹਿਲਾਂ ਬੰਦ ਕਰ ਦਿੱਤਾ ਸੀ। ਇਸ ਪੈਸੇ ਨੂੰ ਮੂਲ ਵਿਚ ਜੋੜਿਆ ਗਿਆ ਸੀ। ਕਾਨੂੰਨੀ ਤੌਰ ‘ਤੇ ਕੋਈ ਵੀ ਸੰਸਥਾ ਇਸ ਤਰ੍ਹਾਂ ਦਾ ਪੈਸਾ ਆਪਣੇ ਕੋਲ ਨਹੀਂ ਰੱਖ ਸਕਦੀ।

Read More Latest Punjabi News

Continue Reading

ਅੰਤਰਰਾਸ਼ਟਰੀ

ਇਮਰਾਨ ਨੂੰ ਅਹੁਦੇ ਤੋਂ ਹਟਾਉਣ ਦੀ ਤਿਆਰੀ ‘ਚ ਪਾਕਿ ਫ਼ੌਜ

Published

on

imran khan

ਨਵੀਂ ਦਿੱਲੀ- ਦੇਸ਼ ਦੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਲਈ ਇਕ ਨਵੇਂ ਮੁਖੀ ਦੀ ਨਿਯੁਕਤੀ ਨਾਲ ਇਮਰਾਨ ਸਰਕਾਰ ਅਤੇ ਪਾਕਿਸਤਾਨੀ ਫ਼ੌਜ ਵਿਚਾਲੇ ਤਣਾਅ ਤੋਂ ਬਾਅਦ ਫੌਜ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਇਕ ਮੀਡੀਆ ਰਿਪੋਰਟ ਅਨੁਸਾਰ ਲੈਫਟੀਨੈਂਟ ਜਨਰਲ ਨਦੀਮ ਅੰਜੁਮ 20 ਨਵੰਬਰ ਨੂੰ ਡੀ. ਜੀ. (ਆਈ. ਐੱਸ. ਆਈ.) ਦੇ ਤੌਰ ‘ਤੇ ਅਹੁਦਾ ਸੰਭਾਲਣ ਵਾਲੇ ਹਨ। ਇਸ ਦੌਰਾਨ ਇਮਰਾਨ ਖਾਨ ਅਤੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵਿਚਾਲੇ ਤਣਾਅ ਆਪਣੇ ਸਿਖ਼ਰ ‘ਤੇ ਹੈ, ਕਿਉਂਕਿ ਉਹ ਅਜੇ ਵੀ ਆਈ. ਐੱਸ. ਆਈ. ਦੇ ਸਾਬਕਾ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਨੂੰ ਬਣਾਏ ਰੱਖਣ ਦੇ ਹੱਕ ‘ਚ ਹਨ।
ਸੂਤਰਾਂ ਨੇ ਦੱਸਿਆ ਕਿ ਪੀ. ਟੀ. ਆਈ. ਦੇ ਪਰਵੇਜ਼ ਖੱਟਕ ਅਤੇ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਸ਼ਾਹਬਾਜ਼ ਸ਼ਰੀਫ ਪ੍ਰਧਾਨ ਮੰਤਰੀ ਅਹੁਦੇ ਲਈ ਸੰਭਾਵੀ ਨਾਂ ਹਨ।
ਮੀਡੀਆ ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਮਰਾਨ ਖਾਨ ਦੇ ਸਾਹਮਣੇ 2 ਬਦਲ ਪੇਸ਼ ਕੀਤੇ ਗਏ ਹਨ। ਪਹਿਲਾ ਇਹ ਕਿ ਉਹ 20 ਨਵੰਬਰ ਤੋਂ ਪਹਿਲਾਂ ਆਪਣੇ-ਆਪ ਅਸਤੀਫ਼ਾ ਦੇ ਦੇਣ ਤੇ ਦੂਜਾ ਇਹ ਕਿ ਵਿਰੋਧੀ ਧਿਰ ਸੰਸਦ ‘ਚ ਇਨ ਹਾਊਸ ਬਦਲਾਅ ਲਿਆਏ। ਦੋਵਾਂ ਹੀ ਮਾਮਲਿਆਂ ‘ਚ ਇਮਰਾਨ ਖਾਨ ਸੱਤਾ ਤੋਂ ਬਾਹਰ ਜਾਂਦੇ ਦਿਖਾਈ ਦੇ ਰਹੇ ਹਨ। ਸੂਤਰਾਂ ਨੇ ਕਿਹਾ ਕਿ ਆਉਣ ਵਾਲੇ ਹਫ਼ਤੇ ‘ਚ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਆਪਣੇ ਸਿਆਸੀ ਸਹਿਯੋਗੀਆਂ ਮੁਤਾਹਿਦਾ ਕੌਮੀ ਮੂਵਮੈਂਟ (ਐੱਮ. ਕਿਊ. ਐੱਮ.) ਅਤੇ ਪਾਕਿਸਤਾਨ ਮੁਸਲਿਮ ਲੀਗ (ਪੀ. ਐੱਮ. ਐੱਲ.-ਕਿਊ) ਨੂੰ ਗੁਆ ਦੇਵੇਗੀ। ਇਕ ਸਮਝੌਤੇ ਦੇ ਹਿੱਸੇ ਦੇ ਰੂਪ ‘ਚ ਪਾਕਿਸਤਾਨੀ ਸਰਕਾਰ ਨੇ ਪਿਛਲੇ ਹਫ਼ਤੇ ਤਹਿਰੀਕ-ਏ-ਲੱਬੈਕ ਪਾਕਿਸਤਾਨ (ਟੀ. ਐੱਲ. ਪੀ.) ਦੇ ਸੈਂਕੜੇ ਸਮਰਥਕਾਂ ਨੂੰ ਰਿਹਾਅ ਕੀਤਾ ਹੈ ਤਾਂ ਕਿ ਹਿੰਸਕ ਝੜਪਾਂ ਨੂੰ ਖ਼ਤਮ ਕੀਤਾ ਜਾ ਸਕੇ, ਜਿਸ ਦੇ ਨਤੀਜੇ ਵਜੋਂ ਕਈ ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਸੀ।
ਇਹ ਗਰੁੱਪ ਆਪਣੀ ਪਾਰਟੀ ਦੇ ਪ੍ਰਧਾਨ ਸਾਦ ਰਿਜ਼ਵੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਹੀਨਿਆਂ ਤੋਂ ਪਾਕਿਸਤਾਨੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਿਹਾ ਹੈ, ਜਿਸ ਨੂੰ ਇਸ ਸਾਲ ਅਪ੍ਰੈਲ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। 18 ਅਕਤੂਬਰ ਨੂੰ ਇਕ ਮੀਡੀਆ ਰਿਪੋਰਟ ‘ਚ ਕਿਹਾ ਗਿਆ ਸੀ ਕਿ ਇਹ ਪਾਕਿਸਤਾਨੀ ਫ਼ੌਜ ਸੀ, ਜੋ ਟੀ. ਐੱਲ. ਪੀ. ਅਤੇ ਇਮਰਾਨ ਖਾਨ ਸਰਕਾਰ ਵਿਚਾਲੇ ਪੀ. ਐੱਮ. ਨੂੰ ‘ਬੈਕਫੁੱਟ’ ‘ਤੇ ਰੱਖਣ ਲਈ ਤਣਾਅ ਵਧਾ ਰਹੀ ਸੀ। ਸੂਤਰਾਂ ਨੇ ਕਿਹਾ ਸੀ ਕਿ ਅਜਿਹਾ ਇਸ ਲਈ ਸੀ, ਕਿਉਂਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਲੈਫਟੀਨੈਂਟ ਨਦੀਮ ਅੰਜੁਮ ਦੀ ਨਿਯੁਕਤੀ ‘ਚ ਦੇਰੀ ਅਤੇ ਦੇਸ਼ ਦੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਦੇ ਡਾਇਰੈਕਟਰ ਜਨਰਲ (ਡੀ. ਜੀ.) ਦੇ ਰੂਪ ‘ਚ ਸ਼ਾਮਲ ਹੋਣ ਲਈ ਸਰਕਾਰ ਨਾਲ ਨਾਰਾਜ਼ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫ਼ੌਜ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਗੱਲਬਾਤ ਕਰ ਰਹੇ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਦੁਨੀਆਂ ਦਾ ਸੱਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਪਾਕਿ ਦਾ ਲਾਹੌਰ

Published

on

Lahore polluted city

ਲਾਹੌਰ: ਪਾਕਿਸਤਾਨ ਦੇ ਲਾਹੌਰ ਨੂੰ ਦੁਨੀਆਂ ਦਾ ਸੱਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਐਲਾਨ ਕਰ ਦਿਤਾ ਗਿਆ ਹੈ, ਕਿਉਂਕਿ ਇੱਥੇ ਹੁਣ ਤੱਕ ਦਾ ਸਭ ਤੋਂ ਵੱਧ ਧੂੰਏਂ ਦਾ ਪੱਧਰ ਰਿਕਾਰਡ ਕੀਤਾ ਗਿਆ ਹੈ। ਇੱਥੇ ਸਾਹ ਲੈਣ ਵਿਚ ਵੀ ਮੁਸ਼ਕਲ ਹੋ ਰਹੀ ਹੈ।ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 700 ਤੋਂ ਉਪਰ ਚਲਾ ਗਿਆ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਏ.ਕਿਊ.ਆਈ. ਦੇ ਬਾਰੇ ਵਿਚ ਵੀਰਵਾਰ ਤਕ ਦੀ ਜਾਣਕਾਰੀ ਦਿਤੀ ਗਈ ਹੈ।ਇਸ ਵਿਚ ਵੀਰਵਾਰ 12 ਵਜੇ ਦੇ ਬਾਅਦ ਲਾਹੌਰ ਦਾ ਏ.ਕਿਊ.ਆਈ. 700 ਤੋਂ ਜ਼ਿਆਦਾ ਹੋ ਗਿਆ ਸੀ।
ਉਥੇ ਹੀ ਵੱਖ-ਵੱਖ ਸਥਾਨਾਂ ਵਿਚ ਏ.ਕਿਊ.ਆਈ. 500 ਤੋਂ ਜ਼ਿਆਦਾ ਸੀ। ਇਹ ਜਾਣਕਾਰੀ ਨਿਊਜ਼ ਏਜੰਸੀ ਏ.ਐਨ.ਆਈ. ਨੇ ਸਮਾ ਟੀਵੀ ਦੇ ਹਵਾਲੇ ਤੋਂ ਦਿਤੀ ਹੈ। ਪਿਛਲੇ ਸਾਲ ਵੀ ਦੁਨੀਆ ਦੇ ਸਭ ਤੋਂ ਜ਼ਿਆਦਾ ਪ੍ਰਦੁਸ਼ਿਤ ਸ਼ਹਿਰਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਲਾਹੌਰ ਪਹਿਲੇ ਸਥਾਨ ‘ਤੇ ਰਿਹਾ ਸੀ।ਇਸ ਦੌਰਾਨ ਪ੍ਰਦੂਸ਼ਣ ਦਾ ਮੁੱਦਾ ਪਾਕਿਸਤਾਨ ਦੀਆਂ ਅਦਾਲਤਾਂ ਵਿਚ ਵੀ ਪਹੁੰਚ ਗਿਆ ਹੈ। ਲਾਹੌਰ ਹਾਈਕੋਰਟ ਵਿਚ ਸ਼ੁਕਰਵਾਰ ਨੂੰ ਵਾਤਾਵਰਣ ਪ੍ਰਦੂਸ਼ਣ ਨਾਲ ਸਬੰਧਤ ਇਕ ਮਾਮਲੇ ਦੀ ਸੁਣਵਾਈ ਹੋਈ। ਜੱਜ ਨੇ ਕਿਹਾ ਕਿ ਅਧਿਕਾਰੀਆਂ ਨੇ ਪ੍ਰਦੂਸ਼ਣ ਨੂੰ ਰੋਕਣ ਦੇ ਸਬੰਧ ਵਿਚ ਕੋਈ ਉਪਾਅ ਨਹੀਂ ਕੀਤੇ ਹਨ। ਟੀਵੀ ਚੈਨਲ ਨੇ ਜੱਜ ਦੇ ਹਵਲੇ ਤੋਂ ਕਿਹਾ ਕਿ ਇਸ ਪੂਰੇ ਮਾਮਲੇ ਨੂੰ ਜਾਣਨ ਜੱਜ ਖ਼ੁਦ ਜਾਣਗੇ। ਜੱਜ ਨੇ ਕਿਹਾ ਹੈ ਕਿ ਸਾਡਾ ਦੇਸ਼ ਹਰ ਚੀਜ਼ ਨਾਲ ਚੰਗੀ ਤਰ੍ਹਾਂ ਵਾਕਿਫ਼ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca