ਡੇਰਾ ਮੁਖੀ ਦੀ ਤੁਲਨਾ ਸਿੱਖ ਗੁਰੂਆਂ ਤੇ ਪੈਗੰਬਰਾਂ ਨਾਲ ਕਰਨ ਤੋਂ ਨਵਾਂ ਵਿਵਾਦ ਛਿੜਿਆ
Connect with us [email protected]

ਪੰਜਾਬੀ ਖ਼ਬਰਾਂ

ਡੇਰਾ ਮੁਖੀ ਦੀ ਤੁਲਨਾ ਸਿੱਖ ਗੁਰੂਆਂ ਤੇ ਪੈਗੰਬਰਾਂ ਨਾਲ ਕਰਨ ਤੋਂ ਨਵਾਂ ਵਿਵਾਦ ਛਿੜਿਆ

Published

on

ਅਕਾਲੀ ਦਲ ਡੇਰੇ ਦੀ ਪੈਰੋਕਾਰ ਉੱਤੇ ਕੇਸ ਕਰੇਗਾ : ਚੀਮਾ


ਚੰਡੀਗੜ੍ਹ, 26 ਜੁਲਾਈ – ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਪੁਸ਼ਾਕ ਦੇਣ ਬਾਰੇ ਅਕਾਲੀ ਦਲ ਵੱਲੋਂ ਡੇਰਾ ਸਿਰਸਾ ਦੀ ਇੱਕ ਪੈਰੋਕਾਰ ਨੂੰ ਭੇਜੇ ਕਾਨੂੰਨੀ ਨੋਟਿਸ ਦੇ ਜਵਾਬ ਵਿੱਚ ਉਕਤ ਪੈਰੋਕਾਰ ਔਰਤ ਨੇ ਡੇਰਾ ਮੁਖੀ ਦੀ ਤੁਲਨਾ ਸਿੱਖ ਗੁਰੂ ਸਾਹਿਬਾਨ ਤੇ ਪੈਗੰਬਰਾਂ ਨਾਲ ਕੀਤੀ ਹੈ, ਜਿਸ ਕਾਰਨ ਨਵਾਂ ਵਿਵਾਦ ਛਿੜ ਗਿਆ ਹੈ।


ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕੱਲ੍ਹ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਬਲਾਤਕਾਰ ਦੇ ਜੁਰਮ ਦੀ ਸਜ਼ਾ ਭੁਗਤ ਰਹੇ ਦੋਸ਼ੀ ਦੀ ਤੁਲਨਾ ਸਿੱਖ ਗੁਰੂਆਂ ਜਾਂ ਪੈਗੰਬਰਾਂ ਨਾਲ ਕਰਨੀ ਇੱਕ ਬੱਜਰ ਅਪਰਾਧ ਹੈ ਤੇ ਪਾਰਟੀ ਇਸ ਬਾਰੇ ਵਿੱਚ ਪੰਜਾਬ ਭਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਾਰੇ ਕੇਸ ਦਰਜ ਕਰਵਾਏਗੀ।

ਉਨ੍ਹਾ ਨੇ ਡੇਰੇ ਦੀ ਪੈਰੋਕਾਰ ਦੀ ਹਮਾਇਤ ਕਰਨ ਵਾਲੇ ਪੰਜਾਬ ਕਾਂਗਰਸ ਦੇ ਆਗੂਆਂ ਨੇ ਆਪਣੀ ਸਥਿਤੀ ਸਪੱਸ਼ਟ ਕਰਨ ਨੂੰ ਕਿਹਾ ਤੇ ਦੱਸਿਆ ਕਿ ਪੰਜਾਬ ਭਰ ਵਿੱਚ ਅਕਾਲੀ ਵਰਕਰ ਥਾਣਿਆਂ ਵਿੱਚ ਪਹੁੰਚ ਕੇ ਡੇਰੇ ਦੀ ਪੈਰੋਕਾਰ ਦੇ ਖਿਲਾਫ ਧਾਰਾ 295 ਏ ਦਾ ਕੇਸ ਦਰਜ ਕਰਨ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਡੇਰਾ ਪੈਰੋਕਾਰ ਸਾਜ਼ਿਸ਼ ਦਾ ਹਿੱਸਾ ਹੈ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣਾ ਚਾਹੁੰਦੀ ਹੈ।


ਵਰਨਣ ਯੋਗ ਹੈ ਕਿ ਡੇਰਾ ਪੈਰੋਕਾਰ ਵੀਰਪਾਲ ਕੌਰ ਨੇ ਇੱਕ ਟੈਲੀਵਿਜ਼ਨ ਚੈਨਲ ਦੇ ਪ੍ਰੋਗਰਾਮ ਦੌਰਾਨ ਸੁਖਬੀਰ ਸਿੰਘ ਬਾਦਲ ਬਾਰੇ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਅਕਾਲੀ ਦਲ ਵੱਲੋਂ ਡੇਰਾ ਪੈਰੋਕਾਰ ਅਤੇ ਚੈਨਲ ਦੇ ਪ੍ਰਬੰਧਕਾਂ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਦੇ ਜਵਾਬ ਵਿੱਚ ਡੇਰਾ ਪੈਰੋਕਾਰ ਨੇ ਅਕਾਲੀ ਦਲ ਤੋਂ ਮੁਆਫੀ ਮੰਗ ਲਈ ਹੈ।

ਦੂਸਰੇ ਪਾਸੇ ਦਲ ਖਾਲਸਾ ਨੇ ਡੇਰਾ ਪੈਰੋਕਾਰ ਵੱਲੋਂ ਡੇਰਾ ਮੁਖੀ ਦੀ ਤੁਲਨਾ ਸਿੱਖ ਗੁਰੂਆਂ ਤੇ ਪੈਗੰਬਰਾਂ ਨਾਲ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਸਾਰੇ ਧਰਮਾਂ ਦਾ ਨਿਰਾਦਰ ਕਰਨ ਵਾਲੀ ਗੱਲ ਕਿਹਾ ਹੈ।

ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਡੇਰਾ ਪੈਰੋਕਾਰ ਨੇ ਬਲਾਤਕਾਰ ਦੇ ਦੋਸ਼ ਹੇਠ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਨੂੰ ਰੱਬ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਲ ਖਾਲਸਾ ਸਮਝਦਾ ਹੈ ਕਿ ਰਾਮ ਰਹੀਮ ਵੱਲੋਂ ਸਾਂਗ ਰਚਾਉਣ ਦੀ ਘਟਨਾ ਸੰਬੰਧੀ ਕੁਝ ਅਖਬਾਰਾਂ ਵਿੱਚ ਜੋ ਇਸ਼ਤਿਹਾਰ ਛਾਪੇ ਗਏ ਸਨ, ਉਹ ਕਿਸ ਨੇ ਜਾਰੀ ਕੀਤੇ, ਉਨ੍ਹਾਂ ਦਾ ਪੈਸਾ ਦੇਣ ਵਾਲੇ ਸ਼ਖਸ ਦੀ ਨਿਸ਼ਾਨਦੇਹੀ ਵੀ ਜ਼ਰੂਰੀ ਹੈ, ਕਿਉਂਕਿ ਉਨ੍ਹਾਂ ਇਸ਼ਤਿਹਾਰਾਂ ਨੇ ਪੰਜਾਬ ਅੰਦਰ ਭਾਂਬੜ ਬਾਲੇ ਸਨ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca