ਡੇਰਾ ਮੁਖੀ ਨੂੰ ਪੁਸ਼ਾਕ ਦਾ ਮਾਮਲਾ ਭਗਵੰਤ ਮਾਨ ਨੇ ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨਦੀ ਮੰਗ ਚੁੱਕੀ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਡੇਰਾ ਮੁਖੀ ਨੂੰ ਪੁਸ਼ਾਕ ਦਾ ਮਾਮਲਾ ਭਗਵੰਤ ਮਾਨ ਨੇ ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨਦੀ ਮੰਗ ਚੁੱਕੀ

Published

on

ਚੰਡੀਗੜ੍ਹ, 18 ਜੁਲਾਈ, – ਡੇਰਾ ਸੱਚਾ ਸੌਦਾਦੇ ਮੁਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਸਾਂਗ ਕਰਨ ਲਈ ਉਨ੍ਹਾਂ ਵਰਗੀ ਪੋਸ਼ਾਕ ਦੇਣ ਬਾਰੇ ਸੁਖਬੀਰ ਸਿੰਘ ਬਾਦਲ ਉੱਤੇ ਲੱਗਦੇ ਦੋਸ਼ਾਂ ਬਾਰੇ ਬਾਦਲ ਪਰਿਵਾਰ ਦੀ ਚੁੱਪ ਉੱਤੇਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਸਵਾਲ ਖੜੇ ਕੀਤੇ ਹਨ।
ਆਪਣੀ ਪਾਰਟੀ ਦੇ ਸੂਬਾ ਹੈੱਡਕੁਆਟਰ ਤੋਂ ਜਾਰੀ ਬਿਆਨ ਤੇ ਸ਼ੋਸ਼ਲ ਮੀਡੀਆ ਪੋਸਟ ਦੇ ਰਾਹੀਂ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਅਤੇ ਪਾਰਲੀਮੈਂਟ ਦੇ ਮੈਂਬਰ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਾਦਲਾਂ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੇ ਪਾਸਪੋਰਟ ਜ਼ਬਤ ਕਰ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਐਨੇ ਗੰਭੀਰ ਦੋਸ਼ਾਂ ਉੱਤੇ ਚੁੱਪ ਧਾਰ ਕੇ ਬਾਦਲਾਂ ਨੇ ਅੱਧਾ ਕਬੂਲਨਾਮਾ ਕਰ ਲਿਆ ਹੈ। ਮਾਨ ਨੇ ਕਿਹਾ, “ਦੋਸ਼ ਬੇਹੱਦ ਗੰਭੀਰ ਅਤੇ ਲੋਕਾਂ ਦੀਆਂ ਭਾਵਨਾਵਾਂ ਤਾਰ-ਤਾਰ ਕਰਨ ਵਾਲੇ ਹਨ ਤੇ ਵੱਖ-ਵੱਖ ਪੰਥਕ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿੱਚੋ ਛੇਕਣ ਦੀ ਮੰਗ ਕਰ ਰਹੀਆਂ ਹਨ। ਇਸ ਕਰ ਕੇ ਮੈਨੂੰ ਹੈਰਾਨੀ ਹੈ ਕਿ ਖ਼ੁਦ ਨੂੰ ਸਭ ਤੋਂ ਵੱਡੇ ਪੰਥਕ ਆਗੂ ਤੇ ‘ਫ਼ਖਰ-ਏ-ਕੌਮ’ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਵੀ ਚੁੱਪ ਹਨ ਅਤੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਤੇ ਮਜੀਠੀਆ ਵੀ ਚੁੱਪ ਹਨ। ਭਗਵੰਤ ਮਾਨ ਨੇ ਕਿਹਾ ਕਿ ਹਰ ਨਿੱਕੀ-ਵੱਡੀ ਗੱਲ ਉੱਤੇ ਬਾਦਲਾਂ ਦੀ ਪੀਪਣੀ ਬਣਨ ਵਾਲੇ ਵਿਰਸਾ ਸਿੰਘ ਵਲਟੋਹਾ, ਪ੍ਰੋæ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾæ ਦਲਜੀਤ ਸਿੰਘ ਚੀਮਾ ਵਰਗੇ ਵੀ ਚੁੱਪ ਹਨ। ਕੀ ਇਹ ਚੁੱਪ ਅੱਧਾ ਕਬੂਲਨਾਮਾ ਨਹੀਂ ਹੈ, ਜਿਹੜਾ ਪੰਜਾਬ ਦੇ ਲੋਕਾਂ ਦੇ ਸ਼ੱਕ ਨੂੰ ਯਕੀਨ ਵਿੱਚ ਬਦਲ ਰਿਹਾ ਹੈ।”
ਇਸ ਮੌਕੇ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਦਲਾਂ ਵੱਲੋਂ ਸਫ਼ਾਈ ਦਿੱਤੀ ਹੈ, ਪਰ ਲੌਂਗੋਵਾਲ ਇਹ ਵੀ ਦੱਸ ਦੇਣ ਕਿ ਉਨ੍ਹਾਂ ਨੇ ਬਾਦਲਾਂ ਦੀ ਸਫ਼ਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਦਿੱਤੀ ਹੈ ਜਾਂ ਬਾਦਲ ਅਕਾਲੀ ਦਲ ਦੀ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਜੋਂ ਦਿੱਤੀ ਹੈ। ਮਾਨ ਨੇ ਕਿਹਾ ਕਿ ਬਰਗਾੜੀ-ਬਹਿਬਲ ਕਲਾਂ ਕੇਸਾਂ ਦੀ ਜਾਂਚ ਦੀ ਪੈੜ ਬਾਦਲਾਂ ਦੇ ਬੂਹੇ ਤੱਕ ਚਲੀ ਜਾਣ ਪਿੱਛੋਂ ਡਰ ਹੈ ਕਿ ਬਾਦਲ ਅਤੇ ਮਜੀਠੀਆ ਪਰਿਵਾਰ ਦੇਸ਼ ਛੱਡ ਕੇਖਿਸਕ ਨਾ ਜਾਂਦੇ ਹੋਣ। ਇਸ ਲਈ ਇਨ੍ਹਾਂ ਸਭ ਦੇ ਪਾਸਪੋਰਟ ਜ਼ਬਤ ਕਰ ਲੈਣੇ ਚਾਹੀਦੇ ਹਨ, ਤਾਂ ਕਿ ਇਹ ਕਿਸੇ ਕੀਮਤ ਉੱਤੇ ਭੱਜ ਨਾ ਸਕਣ ਤੇ ਸਾਰੇ ਜਾਂਚ ਕਮਿਸ਼ਨਾਂ ਅਤੇ ਜਾਂਚ ਟੀਮਾਂ ਦੇ ਨਾਲ-ਨਾਲ ਲੋਕਾਂ ਦੀ ਕਚਹਿਰੀ ਦਾ ਵੀ ਸਾਹਮਣਾ ਕਰਨ। ਉਨ੍ਹਾ ਕਿਹਾ ਕਿ ਪੰਜਾਬ ਅਤੇ ਸਿੱਖ ਪੰਥ ਦਾ ਜਿੰਨਾ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ, ਓਨਾ ਤਾਂ ਅਹਿਮਦ ਸ਼ਾਹ ਅਬਦਾਲੀ ਵੀ ਨਹੀਂ ਕਰ ਸਕਿਆ ਸੀ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca