ਡੇਰਾ ਸੱਚਾ ਸੌਦਾ ਵਿਵਾਦ ਵਾਲੇ ਦਸਤਾਵੇਜ਼ੀ ਸਬੂਤਾਂ ਨਾਲ ਕਾਂਗਰਸ ਵੱਲੋਂ ਅਕਾਲੀ ਦਲ ਉੱਤੇ ਹਮਲਾ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਡੇਰਾ ਸੱਚਾ ਸੌਦਾ ਵਿਵਾਦ ਵਾਲੇ ਦਸਤਾਵੇਜ਼ੀ ਸਬੂਤਾਂ ਨਾਲ ਕਾਂਗਰਸ ਵੱਲੋਂ ਅਕਾਲੀ ਦਲ ਉੱਤੇ ਹਮਲਾ

Published

on

ਚੰਡੀਗੜ੍ਹ, 19 ਜੁਲਾਈ, – ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤਿੰਨ ਵਿਧਾਇਕਾਂ ਕੁਲਬੀਰ ਸਿੰਘ ਜ਼ੀਰਾ, ਬਰਿੰਦਰਮੀਤ ਸਿੰਘ ਪਾਹੜਾ ਤੇ ਦਲਜੀਤ ਸਿੰਘ ਗਿਲਜੀਆਂ ਨੇ ਅੱਜ ਅਕਾਲੀ ਦਲ ਉੱਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਇਸ ਮੌਕੇ ਮੀਡੀਆ ਅੱਗੇ ਆਏ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਦਸਤਾਵੇਜ਼ਾਂ ਦੇ ਹਵਾਲੇ ਨਾਲ ਡੇਰਾ ਸੱਚਾ ਸੌਦਾ ਅਤੇ ਅਕਾਲੀ ਦਲ ਵਿਚਾਲੇ ਸੌਦੇਬਾਜ਼ੀ ਸਾਬਤ ਕਰਨ ਦਾ ਦਾਅਵਾ ਕੀਤਾ ਤੇ ਕਿਹਾ ਕਿ ਰਾਮ ਰਹੀਮ ਦੇ ਖਿਲਾਫ਼ 2007 ਵਿੱਚ ਗੁਰੂ ਸਾਹਿਬ ਦਾ ਸਾਂਗ ਰਚਾਉਣ ਬਾਰੇ ਦਰਜ ਕੇਸ ਖੁਦ ਹੀ ਅਕਾਲੀ ਸਰਕਾਰ ਨੇ ਦਰਜ ਕੀਤਾ ਤੇ ਸਿਆਸੀ ਲਾਹਾ ਲੈਣ ਲਈ ਖੁਦ ਹੀ ਰੱਦ ਵੀ ਕਰਵਾ ਦਿੱਤਾ ਸੀ।
ਸੁਨੀਲ ਜਾਖੜ ਨੇ ਕਿਹਾ ਕਿ 11 ਮਈ 2007 ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਨੇ ਦਸਵੇਂ ਗੁਰੂ ਸਾਹਿਬ ਦੀ ਨਕਲ ਕਰਦਿਆਂ ਸਾਂਗ ਰਚਾਇਆ ਤੇ ਖੁਦ ਨੂੰ ਗੁਰੂ ਐਲਾਨ ਕੇ ਵੱਖਰਾ ‘ਇੰਸਾਂ’ ਧਰਮ ਬਨਾਉਣ ਦਾ ਐਲਾਨ ਕੀਤਾ ਤੇ ਇਸ ਮੌਕੇ ਉਸ ਨੇ ਦਸਮ ਪਿਤਾ ਵਰਗੀ ਪੁਸ਼ਾਕ ਪਹਿਨ ਕੇ ਹਰ ਪੱਖੋਂ ਉਨ੍ਹਾਂ ਦੀ ਨਕਲ ਉਤਾਰਨ ਦੀ ਸਾਜਿਸ਼ ਕੀਤੀ ਸੀ। ਇਸੇ ਦੋਸ਼ ਹੇਠ 20 ਮਈ 2007 ਨੂੰ ਓਦੋਂ ਦੀ ਅਕਾਲੀ-ਭਾਜਪਾ ਸਰਕਾਰ ਨੇ ਆਈ ਜੀ ਪਟਿਆਲਾ ਦੀ ਜਾਂਚ ਰਿਪੋਰਟ ਉੱਤੇ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਖਿਲਾਫ਼ ਕੇਸ ਦਰਜ ਕੀਤਾ ਤੇ ਜਾਂਚ ਦੌਰਾਨ ਵਾਧਾ ਜੁਰਮ ਦੀਆਂ ਧਾਰਾਵਾਂ ਦਾ ਵੀ ਵਾਧਾ ਕੀਤਾ ਗਿਆ ਅਤੇ ਕੇਸ ਚਲਾਉਣ ਦੀ ਖਾਸ ਮਨਜ਼ੂਰੀ ਗਵਰਨਰ ਪੰਜਾਬ ਤੋਂ ਵੀ ਲੈ ਲਈ ਸੀ। ਕੇਸ ਪੂਰਾ ਪੱਕਾ ਸੀ ਅਤੇ ਓਦੋਂ ਦੀ ਬਾਦਲ ਸਰਕਾਰ ਨੇ ਹਾਈ ਕੋਰਟ ਵਿੱਚ ਪੁਖਤਾ ਸਬੂਤ ਹੋਣ ਦਾ ਦਾਅਵਾ ਵੀ ਕੀਤਾ ਸੀ।
ਕਾਂਗਰਸ ਆਗੂ ਜਾਖੜ ਨੇ ਕਿਹਾ ਕਿ ਇਸ ਦੇ ਬਾਅਦ ਅਚਾਨਕ ਸਭ ਕੁਝ ਬਦਲ ਗਿਆ ਤੇ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਪੁਲਿਸ ਨੇ ਰਾਮ ਰਹੀਮ ਨੂੰ ਬੇਗੁਨਾਹ ਦੱਸ ਕੇ ਅਦਾਲਤ ਨੂੰ ਪਰਚੇ ਦੀ ਕੈਂਸਲੇਸ਼ਨ ਰਿਪੋਰਟ ਪੇਸ਼ ਕਰ ਦਿੱਤੀ ਸੀ। ਇਸ ਰਿਪੋਰਟ ਵਿੱਚ ਪੁਲਿਸ ਪੁਰਾਣੇ ਸਾਰੇ ਤੱਥਾਂ ਦੇ ਉਲਟ ਦਾਅਵਾ ਕਰਨ ਲੱਗ ਪਈ ਕਿ ਨਾ ਡੇਰੇ ਵਿੱਚ ਕੋਈ ਸਮਾਗਮ ਹੋਇਆ, ਨਾ ਡੇਰਾ ਮੁਖੀ ਰਾਮ ਰਹੀਮ ਸਿੰਘ ਸਮਾਗਮ ਵਾਲੀ ਥਾਂ ਸਲਾਬਤਪੁਰਾ ਆਇਆ ਤੇ ਨਾ ਹੀ ਕੋਈ ਪ੍ਰਚਾਰ ਕੀਤਾ ਸੀ। ਇਸ ਦੇ ਨਤੀਜੇ ਵਜੋਂ ਡੇਰਾ ਮੁਖੀ ਦੇ ਖਿਲਾਫ਼ ਕੇਸ ਰੱਦ ਹੋ ਗਿਆ ਸੀ। ਕਾਂਗਰਸ ਪਾਰਟੀ ਨੇ ਦੋਸ਼ ਲਾਇਆ ਕਿ ਇਹ ਸਾਰਾ ਘਟਨਾਕ੍ਰਮ ਅਕਾਲੀਆਂ ਤੇ ਡੇਰੇ ਦੀ ਮਿਲੀਭੁਗਤ ਨਾਲ ਵਾਪਰਿਆ ਸੀ ਅਤੇ ਇਸ ਦਾ ਦੋਸ਼ ਇਸ ਵਕਤ ਦੇ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਹੈ।
ਦੂਸਰੇ ਪਾਸੇ ਅਕਾਲੀ ਦਲ ਨੇ ਸਾਰੇ ਦੋਸ਼ਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਸੁਨੀਲ ਜਾਖੜ ਨੂੰ ਚੈਲੇਂਜ ਕਰਦਿਆਂ ਸਵਾਲ ਕੀਤਾ ਕਿ ਅਕਾਲੀ ਦਲ ਦੋਸ਼ੀ ਹੈ ਤਾਂ ਕਾਂਗਰਸ ਸਰਕਾਰ ਨੇ ਕਾਰਵਾਈ ਕਿਉਂ ਨਾ ਕੀਤੀ, ਪਿਛਲੇ ਤਿੰਨਾਂ ਸਾਲਾਂ ਤੋਂ ਵੱਧ ਬੀਤਣ ਪਿੱਛੋਂ ਵੀ ਕੁਝ ਕਰ ਕੇ ਦਿਖਾਉਣ ਦੀ ਥਾਂ ਸਿਰਫ਼ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ਕਿਉਂ ਕੀਤਾ ਜਾ ਰਿਹਾ

Continue Reading
Click to comment

Leave a Reply

Your email address will not be published. Required fields are marked *

ਅਪਰਾਧ

ਪਾਣੀ ਬਾਰੇ ਝਗੜੇ ਕਾਰਨ ਏ ਐਸ ਆਈ ਵੱਲੋਂ ਚਾਕੂ ਮਾਰ ਕੇ ਭਾਬੀ ਦਾ ਕਤਲ

Published

on

ਚੰਡੀਗ਼ੜ੍ਹ, 24 ਜੂਨ – ਰਾਮ ਦਰਬਾਰ ਵਿੱਚ ਪੰਜਾਬ ਪੁਲਸ ਦੇ ਇੱਕ ਏ ਐਸ ਆਈ ਨੇ ਆਪਣੇ ਭਰਾ ਨਾਲ ਪਾਣੀ ਦੇ ਝਗੜੇ ਦੌਰਾਨ ਆਪਣੀ ਭਾਬੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਭਰਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਗ਼੍ਰਿਫ਼ਤਾਰ ਦੋਸ਼ੀ ਦੀ ਪਛਾਣ ਹਰ ਸਵਰੂਪ ਵਜੋਂ ਅਤੇ ਉਸਦੀ ਭਾਬੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ 37 ਸਾਲ ਦੀ ਸੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਝਗੜਾ ਰਾਤ 12 ਵਜੇ ਦੇ ਕਰੀਬ ਦਾ ਹੈ, ਜਦ ਇੱਕੋ ਘਰ ਵਿੱਚ ਰਹਿੰਦੇ ਹਰ ਸਵਰੂਪ ਦਾ ਆਪਣੇ ਭਰਾ ਪ੍ਰੇਮ ਸਾਗਰ ਨਾਲ ਪਾਣੀ ਦੀ ਸਪਲਾਈ ਤੋਂ ਝਗੜਾ ਹੋ ਗਿਆ। ਫਿਰ ਝਗੜਾ ਐਨਾ ਵੱਧ ਗਿਆ ਕਿ ਹਰ ਸਵਰੂਪ ਨੇ ਗੁੱਸੇ ਵਿੱਚ ਆ ਕੇ ਆਪਣੀ ਭਾਬੀ ਉੱਤੇ ਚਾਕੂ ਨਾਲ ਵਾਰ ਕੀਤਾ ਅਤੇ ਭਰਾ ਉੱਤੇ 4-5 ਵਾਰ ਕੀਤੇ ਅਤੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ। ਨੇੜੇ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਦਿਵਿਆ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪ੍ਰੇਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੌਕੇ ਉੱਤੇ ਪਹੁੰਚੀ ਪੁਲਸ ਨੇ ਹਰ ਸਵਰੂਪ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਲਈ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਭੱਜੇ ਨੌਕਰ ਦੀ ਹਾਦਸੇ ਵਿੱਚ ਮੌਤ

Published

on

Accident death

ਜਲੰਧਰ, 24 ਜੂਨ – ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਫਰਾਰ ਹੋਏ 23 ਸਾਲਾਇਕ ਨੌਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦਾਸ ਪੁੱਤਰ ਕਾਤਿਕ ਦਾਸ ਵਾਸੀ ਕੋਲਕਾਤਾ (ਵੈਸਟ ਬੰਗਾਲ) ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਧਨੋਵਾਲੀ ਗੇਟ ਕੋਲ ਇੱਕ ਫਾਰਚੂਨਰ ਗੱਡੀ ਪਲਟੀਆਂ ਖਾਣ ਪਿੱਛੋਂ ਡਿਵਾਈਡਰ ਨਾਲ ਟਕਰਾਈ ਹੈ ਤੇ ਉਸ ਦੀ ਡਰਾਈਵਰ ਸੀਟ ਉੱਤੇ ਕੋਈ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ, ਜਿਸ ਦੇ ਬਾਅਦ ਨਾਈਟ ਡਿਊਟੀ ਉੱਤੇ ਤੈਨਾਤ ਏ ਐਸ ਆਈ ਵਿਜੈ ਕੁਮਾਰ ਮੌਕੇ ਉੱਤੇ ਪਹੁੰਚੇ ਅਤੇ ਗੱਡੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਸੁਖਦਾਸ ਸਤਨਾਮ ਸਿੰਘ ਰੇਰੂ ਦੇ ਸਰਵਿਸ ਸਟੇਸ਼ਨ ਉੱਤੇ ਨੂਰਪੁਰ ਵਿੱਚ ਨੌਕਰੀ ਕਰਦਾ ਸੀ।ਕੱਲ੍ਹ ਰਾਤ ਨੂੰ ਉਹ ਉਥੋਂ ਦੀ ਫਾਰਚੂਨਰ ਗੱਡੀ ਲੈ ਕੇ ਪਰਾਗਪੁਰ ਹਾਈਵੇ ਵੱਲ ਫਰਾਰ ਹੋ ਗਿਆ। ਗੱਡੀ ਜ਼ਿਆਦਾ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ਉੱਤੇ ਉਸਦੀ ਮੌਤ ਹੋ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca