ਡੋਨਾਲਡ ਟਰੰਪ ਵੱਲੋਂ ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਰੋਕਣ ਦਾ ਸੁਝਾਅ ਪੇਸ਼
Connect with us [email protected]

ਰਾਜਨੀਤੀ

ਡੋਨਾਲਡ ਟਰੰਪ ਵੱਲੋਂ ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਰੋਕਣ ਦਾ ਸੁਝਾਅ ਪੇਸ਼

Published

on

 • ਡਾ. ਫਾਓਚੀ ਨੇ ਕਿਹਾ: ਦੁਸ਼ਮਣ ਵਾਇਰਸ ਹੈ, ਸਿਆਸੀ ਟੱਕਰ ਦਾ ਸਮਾਂ ਨਹੀਂ
 • ਪੇਲੋਸੀ ਨੇ ਕਿਹਾ: ਮਾਸਕ ਨਾ ਪਾਉਣ ਵਾਲੇ ਐੱਮ ਪੀੰ ਬਾਹਰ ਕੱਢੇ ਜਾਣਗੇ
  ਵਾਸ਼ਿੰਗਟਨ, 30 ਜੁਲਾਈ, – ਅਮਰੀਕਾ ਵਿਚ ਇਸ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਬਾਰੇ ਵੱਡੀ ਖਬਰ ਇਹ ਹੈ ਕਿ
 • ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਂ ਰੱਦ ਕਰਨ ਦੀ ਗੱਲ ਕਹਿ ਦਿੱਤੀ ਹੈ।
  ਵਰਨਣ ਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਲਈ ਚੋਣਾਂ ਨਵੰਬਰ ਵਿਚ ਹੋਣੀਆਂ ਹਨ। ਇਸ ਵਕਤ ਜਦੋਂ ਚੋਣ ਮੁਹਿੰਮ ਸਿਖਰ ਉੱਤੇ ਹੈ ਤਾਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਦੇ ਮਾਹੌਲ ਵਿੱਚ ਲੋਕਾਂ ਵੱਲੋਂ ਕੀਤੀ ਗਈਮੇਲ-ਇਨ ਵੋਟਵਿੱਚ ਧੋਖਾਧੜੀ ਹੋਣਦਾ ਆਪਣਾ ਦਾਅਵਾ ਦੁਹਰਾਇਆ ਤੇਆਖਿਆਹੈ ਕਿ ਅਮਰੀਕਾ ਲਈ ਇਹ ਵੱਡੀ ਸ਼ਰਮਿੰਦਗੀ ਵਾਲੀ ਗੱਲ ਹੋਵੇਗੀ,ਕਿਉਂਕਿ ਸਾਲ 2020 ਦੀਆਂ ਚੋਣਾਂ ਭ੍ਰਿਸ਼ਟ ਚੋਣਾਂ ਹੋਣਗੀਆਂ।
 • ਟਰੰਪ ਨੇ ਟਵੀਟ ਕੀਤਾ ਹੈ ਕਿ ਜਦੋਂ ਤੱਕ ਲੋਕ ਠੀਕ ਅਤੇ ਸੁਰੱਖਿਅਤ ਵੋਟਿੰਗ ਨਹੀਂ ਕਰ ਸਕਦੇ, ਓਦੋਂ ਤੱਕ ਚੋਣਾਂ ਵਿਚ ਦੇਰੀ ਕੀਤੀ ਜਾਵੇ
 • ਉਂਜਇਸ ਤੋਂਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਡੋਨਾਲਡ ਟਰੰਪ ਨੇ ਮੇਲ-ਇਨ ਬੈਲੇਟ (ਈ-ਮੇਲ ਜਾਂ ਚਿੱਠੀ ਦੇ ਰਾਹੀਂ ਵੋਟਿੰਗ) ਦਾ ਵਿਰੋਧ ਕੀਤਾ ਅਤੇ ਐਰੀਜ਼ੋਨਾ ਦੀ ਚੋਣ ਰੈਲੀ ਵਿਚਕਿਹਾ ਸੀ ਕਿ ਜੇ 2020 ਚੋਣਾਂ ਵਿਚ ਈ-ਮੇਲ ਰਾਹੀਂ ਵੋਟਿੰਗ ਮਨਜ਼ੂਰ ਕੀਤੀ ਗਈ ਤਾਂ ਸੋਚੋ ਕਿ ਕੀ ਹੋਵੇਗਾ।
 • ਇਹ ਸਾਰੀਆਂ ਵੋਟਾਂ ਕਿੱਦਾਂ ਮਿਲਣਗੀਆਂ। ਏਦਾਂ ਹੋਇਆ ਤਾਂ ਇਹ ਦੇਸ਼ ਦੇ ਇਤਿਹਾਸ ਦੀਆਂ ਸਭ ਤੋਂ ਭ੍ਰਿਸ਼ਟ ਚੋਣਾਂ ਹੋ ਸਕਦੀਆਂ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਵੀ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਵਿਰੋਧੀ ਡੈਮੋਕ੍ਰੇਟਸ ਪਾਰਟੀ ਵਾਲੇ ਧੋਖਾਧੜੀ ਕਰਨਾ ਚਾਹੁੰਦੇ ਹਨ।
 • ਇਸ ਦੌਰਾਨ ਰਾਸ਼ਟਰਪਤੀ ਟਰੰਪ ਨੇ ਇਹ ਕਿਹਾ ਸੀ ਕਿ ‘ਜਦੋਂ ਅਮਰੀਕਾ ਦੂਜੇ ਵਿਸ਼ਵ ਯੁੱਧ ਵੇਲੇ ਚੋਣਾਂ ਕਰਵਾ ਸਕਦਾ ਹੈ ਤਾਂ ਮਹਾਮਾਰੀ ਦੇਦੌਰਾਨ ਕਿਉਂਨਹੀਂ ਹੋ ਸਕਦੀਆਂ। ਮੇਰੇ ਹਿਸਾਬ ਨਾਲ ਅਜਿਹਾ ਕੋਈ ਕਾਰਨ ਨਹੀਂ ਕਿ ਅਸੀਂ ਇਸ ਦੌਰ ਵਿਚ ਚੋਣਾਂ ਨਾ ਕਰਵਾ ਸਕੀਏ।
 • ‘ ਉਨ੍ਹਾਂ ਕਿਹਾ ਸੀ ਕਿ ਡੈਮੋਕ੍ਰੇਟਿਕ ਪਾਰਟੀ ਕੋਰੋਨਾਵਾਇਰਸ ਦੇ ਬਹਾਨੇ ਲੋਕਾਂ ਨੂੰ ਵੋਟਿੰਗ ਤੋਂ ਰੋਕਣਾ ਚਾਹੁੰਦੀ ਹੈ ਤੇ ਮਹਾਮਾਰੀ ਦੀ ਗੇੜ ਵਿਚਡੈਮੋਕ੍ਰੇਟਸ ਲੱਖਾਂ ਫਰਜ਼ੀ ਮੇਲ ਇਨ ਬੈਲੇਟ ਭੇਜ ਕੇ ਚੋਣਾਂ ਵਿਚ ਧੋਖਾਧੜੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅਸੀਂ ਏਦਾਂ ਨਹੀਂ ਹੋਣ ਦੇਵਾਂਗੇ। ਸਾਡੇ ਫੌਜੀ ਜਾਂ ਜਿਹੜੇ ਲੋਕ ਵੋਟ ਕਰਨਨਹੀਂ ਆ ਸਕਦੇ, ਉਨ੍ਹਾਂ ਦੀ ਈ-ਮੇਲ ਦੇ ਰਾਹੀਂ ਵੋਟਿੰਗ ਕਰਾਉਣ ਵਿਚ ਕੋਈ ਹਰਜ਼ ਨਹੀਂ ਹੈ।
 • ਓਧਰ ਰਾਸ਼ਟਰਪਤੀ ਭਵਨ ਵ੍ਹਾਈਟ ਹਾਊਸ ਦੇ ਸੀਨੀਅਰ ਸਾਇੰਸਦਾਨ ਐਂਥਨੀ ਫਾਓਚੀ ਨੇ ਇਕ ਟੀ ਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਮੁੱਦੇ ਤੋਂਅਮਰੀਕਾ ਸਿਆਸੀ ਤੌਰ ਉੱਤੇ ਵੰਡਿਆ ਗਿਆ ਹੈ। ਉਨ੍ਹਾਂ ਤੋਂ ਪੁੱਛਿਆ ਗਿਆ ਕਿ ਅਮਰੀਕਾ ਵਿਚ ਰਾਜਨੀਤਕ ਸੱਤਾ ਦੇ ਕੇਂਦਰ ਤੋਂਇਹੋ ਜਿਹੇ ਸੰਦੇਸ਼ ਦਿੱਤੇ ਜਾਂਦੇ ਹਨ ਜੋ ਇਹ ਇਸ਼ਾਰਾ ਕਰਦੇ ਹਨ ਕਿ ਤੁਸੀਂ ਲੋਕਾਂ ਨੂੰ ਕੰਫਿਊਜ਼ ਕਰ ਰਹੇ ਹੋ, ਤਾਂ ਐਂਥਨੀ ਫਾਓਚੀ ਨੂੰ ਇਸਬਾਰੇ ਕੁਝ ਕਹਿਣਾ ਚਾਹੀਦਾ ਹੈ।
 • ਇਸ ਉੱਤੇਡਾਕਟਰ ਐਂਥਨੀ ਫਾਓਚੀ ਨੇ ਕਿਹਾ ਕਿ ‘ਮੈਂ ਇਸ ਉੱਤੇ ਬੋਲ ਚੁੱਕਾ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਲੋਕ ਇਸ ਉੱਤੇ ਧਿਆਨ ਨਹੀਂ ਦਿੰਦੇ। ਏਦਾਂ ਦੀ ਆਲੋਚਨਾ ਕਿੰਨੀ ਸਹੀ ਹੈ, ਕੌਣ ਗਲਤ ਹੈ, ਧਿਆਨ ਭਟਕਾਉਣ ਵਾਲੀਆਂ ਚੀਜ਼ਾਂ ਹਨ।’ ਉਨ੍ਹਾਂ ਕਿਹਾ ਕਿ ਇਕ ਸਾਇੰਸਦਾਨ ਵਜੋਂ ਉਹ ਰਾਜਨੀਤਕ ਬਹਿਸ ਤੋਂ ਦੂਰ ਰਹਿੰਦੇ ਹਨ ਅਤੇ ਉਨ੍ਹਾਂ ਦਾ ਪੂਰਾ ਧਿਆਨ ਜਨਤਾ ਦੀ ਸਿਹਤ ਦੇ ਮੁੱਦਿਆਂ ਉੱਤੇ ਹੈ।
 • ਡਾ: ਫਾਓਚੀ ਨੇ ਕਿਹਾ ਕਿ ‘ਜਦ ਤੁਸੀਂ ਰਾਜਨੀਤਕ ਬਹਿਸ ਵਿਚ ਪੈਂਦੇ ਹੋ ਤਾਂ ਲੋਕ ਇਸ ਨੂੰ ਪਬਲਿਕ ਹੈਲਥ ਦੇ ਪ੍ਰਮੁੱਖ ਮਸਲੇ ਤੋਂ ਧਿਆਨ ਭਟਕਾਉਣਾ ਮੰਨਦੇ ਹਨ। ਨਿੱਜੀ ਤੇ ਸਮਾਜੀ ਤੌਰ ਉੱਤੇ ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਇਥੇ ਦੁਸ਼ਮਣ ਵਾਇਰਸ ਹੈ ਤੇ ਰਾਜਸੀ ਲੜਾਈਆਂ ਦਾ ਸਮਾਂ ਨਹੀਂ। ਸਾਡਾ ਇਕ ਸਾਂਝਾ ਦੁਸ਼ਮਣ, ਗਲੋਬਲ ਦੁਸ਼ਮਣ ਹੈ।
 • ਇਹ ਇਤਿਹਾਸਕ ਮਹਾਮਾਰੀ ਹੈ, ਸਾਡੇ ਕੋਲ ਅਜਿਹੀਆਂ ਚੀਜ਼ਾਂ ਤੋਂ ਧਿਆਨ ਭਟਕਾਉਣ ਦਾ ਸਮਾਂ ਹੀ ਨਹੀਂ, ਜੋ ਕੋਰੋਨਾਖਿਲਾਫ ਲੜਾਈ ਨਾਲ ਸਬੰਧਤ ਨਹੀਂ।’ ਜਦਉਨ੍ਹਾਂ ਤੋਂ ਪੁੱਛਿਆ ਗਿਆ ਕਿ ਡੋਨਾਲਡ ਟਰੰਪ ਨੂੰ ਲੱਗਦਾ ਹੈ ਕਿ ਮਾਸਕ ਜ਼ਰੂਰੀ ਨਹੀਂ ਤੇ ਉਹ ਮਾਸਕ ਨਾ ਪਾਉਣ ਉੱਤੇ ਜੇਲ ਅਤੇ ਜ਼ੁਰਮਾਨੇ ਦੀ ਸਜ਼ਾ ਨੂੰ ਵੀ ਸਹੀ ਨਹੀਂ ਮੰਨਦੇ ਤਾਂ ਡਾ: ਫਾਓਚੀ ਨੇ ਕਿਹਾ ਕਿ ਮਾਸਕ ਬਹੁਤ ਜ਼ਰੂਰੀ ਹੈ।
 • ਦੂਸਰੇ ਪਾਸੇ ਅਮਰੀਕਾ ਦੀ ਪ੍ਰਤੀਨਿਧ ਸਭਾ ਨੇ ਆਪਣੇ ਸਾਰੇ ਮੈਂਬਰਾਂ ਅਤੇ ਕਰਮਚਾਰੀਆਂ ਨੂੰ ਮਾਸਕ ਪਾਉਣ ਦਾ ਆਦੇਸ਼ ਦਿੱਤਾ ਹੈ। ਪਾਰਲੀਮੈਂਟ ਦੇ ਚੁਣੇ ਹੋਏ ਹਾਊਸ ਦੀ ਸਪੀਕਰ ਨੈਂਸੀ ਪੇਲੋਸੀ ਨੇ ਚਿਤਾਵਨੀ ਦਿੱਤੀ ਹੈ ਕਿ ਜੋ ਕੋਈ ਵੀ ਨਵੇਂ ਨਿਯਮ ਤੋੜੇਗਾ, ਚੈਂਬਰ ਤੋਂ ਕੱਢ ਦਿੱਤਾ ਜਾਵੇਗਾ।
 • ਉਨ੍ਹਾਂ ਨੇ ਇਹ ਫੈਸਲਾ ਉਦੋਂ ਲਿਆ, ਜਦ ਸਦਨ ਵਿਚ ਅਕਸਰ ਬਿਨਾਂ ਮਾਸਕ ਦੇ ਦੇਖੇ ਜਾਂਦੇ ਟੈਕਸਾਸ ਦੇ ਰਿਪਬਲਿਕਨ ਮੈਂਬਰ ਲੂਈ ਗੋਮਰਟ ਦੇ ਬੁੱਧਵਾਰ ਨੂੰ ਕੋਰੋਨਾ ਤੋਂ ਪਾਜ਼ੇਟਿਵ ਪਤਾ ਲੱਗੇ। ਇਸ ਦਿਨ ਉਹ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਫਰ ਕਰਨ ਵਾਲੇ ਸਨ।ਡੈਮੋਕ੍ਰੇਟ ਆਗੂ ਨੈਂਸੀ ਪੇਲੋਸੀ ਨੇ ਕਿਹਾ ਕਿ ਪਾਰਲੀਮੈਂਟ ਮੈਂਬਰਾਂ ਨੂੰ ਉਦੋਂ ਮਾਸਕ ਉਤਾਰਨ ਦੀ ਆਗਿਆ ਹੋਵੇਗੀ, ਜਦ ਉਹ ਚੈਂਬਰ ਵਿਚ ਬੋਲ ਰਹੇ ਹੋਣਗੇ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca