ਤਖਤ ਪਟਨਾ ਸਾਹਿਬ ਦੇ ਪ੍ਰਧਾਨ ਵੱਲੋਂ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ
Connect with us [email protected]

ਰਾਜਨੀਤੀ

ਤਖਤ ਪਟਨਾ ਸਾਹਿਬ ਦੇ ਪ੍ਰਧਾਨ ਵੱਲੋਂ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ

Published

on

  • ਗਿਆਨੀ ਇਕਬਾਲ ਸਿੰਘ ਉੱਤੇ ਕਾਰਵਾਈ ਕਰਨ ਲਈ ਕਿਹਾ
  • ਪਟਨਾ, 6 ਅਗਸਤ, – ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਓਥੋਂ ਦੇ ਤਖਤ ਸਾਹਿਬ ਦੇ ਅਜੋਕੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਨੂੰ ਅੱਜ ਇੱਕ ਪੱਤਰ ਲਿਖ ਕੇਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਉੱਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
  • ਇਹ ਪੱਤਰ ਲਿਖਣ ਪਿੱਛੋਂ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅਯੁੱਧਿਆ ਵਿਖੇ ਰਾਮ ਮੰਦਰ ਦੇ ਭੂਮੀ ਪੂਜਨਸਮਾਗਮ ਵਿਚ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਸ਼ਾਮਲ ਹੋਏ ਹਨ, ਪਰਉਹ ਇਸ ਵਕਤ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਹੀਂ, ਸਾਬਕਾ ਜਥੇਦਾਰ ਹਨ।
  • ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਗਿਆਨੀ ਇਕਬਾਲ ਸਿੰਘ ਨੂੰ ਸੱਦ ਕੇ ਇਸ ਦਾ ਸਪੱਸ਼ਟੀਕਰਨ ਲਿਆ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ।
  • ਵਰਨਣ ਯੋਗ ਹੈ ਕਿ ਗਿਆਨੀ ਇਕਬਾਲ ਸਿੰਘ ਨੇ ਕਿਹਾ ਹੈ ਕਿ ਉਹ ਅੱਜ ਤੱਕ ਵੀ ਕਾਨੂੰਨੀ ਤੌਰ ਉੱਤੇ ਤਖਤ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਹਨ ਤੇ ਨਵੀਂ ਬਣੀ ਪ੍ਰਬੰਧਕ ਕਮੇਟੀ ਨੇ ਜਾਅਲਸਾਜੀ ਕਰਕੇ ਉਨ੍ਹਾਂ ਤੋਂ ਤਖਤ ਸਾਹਿਬ ਦੀਆਂ ਸੇਵਾਵਾਂ ਖੋਹ ਕੇ ਗਿਆਨੀ ਰਣਜੀਤ ਸਿੰਘ ਨੂੰ ਮਰਿਆਦਾ ਸੇਵਾ ਸੌਂਪੀ ਹੈ,ਕਾਨੂੰਨੀ ਤੌਰ ਉੱਤੇਜਥੇਦਾਰ ਹੋਣ ਬਾਰੇ ਸਥਾਨਕ ਅਦਾਲਤ ਵਿਚ ਕੇਸ ਚੱਲ ਰਿਹਾ ਹੈ। ਜੇ ਉਹ ਕੇਸ ਹਾਰ ਗਏਤਾਂ ਸੇਵਾ ਮੁਕਤ ਹੋ ਜਾਣਗੇ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca