ਤਰਨ ਤਾਰਨ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਨਾਲ ਇੱਕ ਹੋਰ ਮੌਤ - ਇਕ ਸੋਚ
Connect with us [email protected]

ਅਪਰਾਧ

ਤਰਨ ਤਾਰਨ ਜ਼ਿਲ੍ਹੇ ‘ਚ ਜ਼ਹਿਰੀਲੀ ਸ਼ਰਾਬ ਨਾਲ ਇੱਕ ਹੋਰ ਮੌਤ

Published

on

  • ਕਵਰੇਜ ਕਰਨ ਗਏ ਪੱਤਰਕਾਰਾਂ ਨੂੰ ਕੁੱਟ-ਮਾਰ
    ਜਲੰਧਰ, 19 ਅਗਸਤ – ਪਿਛਲੇ ਕੁਝ ਦਿਨਾਂ ਤੋਂ ਤਰਨ ਤਾਰਨ ਜ਼ਿਲ੍ਹੇ ‘ਚ ਜ਼ਹਿਰੀਲੀ ਸ਼ਰਾਬ ਦਾ ਧੰਦਾ ਜ਼ੋਰਾਂ ‘ਤੇ ਚੱਲ ਰਿਹਾ ਹੈ। ਇਸ ਨਾਲ ਪਿਛਲੇ ਸਮੇਂ ਵਿੱਚ ਇਕੱਲੇ ਜ਼ਿਲ੍ਹਾ ਤਰਨ ਤਾਰਨ ‘ਚ 92 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੱਲ੍ਹ ਇਥੋਂ ਦੇ ਪਿੰਡ ਪੰਡੋਰੀ ਗੋਲਾ ਦੇ ਇੱਕ ਰਿਕਸ਼ਾ ਚਾਲਕ ਦੀ ਜ਼ਹਿਰੀਲੀ ਸ਼ਰਾਬ ਪੀ ਕੇ ਮੌਤ ਹੋ ਗਈ।
    ਇਸ ਖ਼ਬਰ ਦੀ ਕਵਰੇਜ ਕਰਨ ਲਈ ਜਦੋਂ ਪੱਤਰਕਾਰ ਪਿੰਡ ਪੰਡੋਰੀ ਗੋਲਾ ਵਿਖੇ ਪਹੁੰਚੇ ਤਾਂ ਮ੍ਰਿਤਕ ਵਿਅਕਤੀ ਦੇ ਘਰ ‘ਚ ਮੌਜੂਦ ਪਿੰਡ ਦੇ ਸਰਪੰਚ, ਜੋ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਦ ਪਿੰਡ ‘ਚੋਂ ਗਾਇਬ ਹੋਇਆ ਸੀ, ਦੇ ਪੁੱਤਰਾਂ, ਭਤੀਜੇ ਤੇ ਹੋਰ ਲੋਕਾਂ ਨੇ ਪੱਤਰਕਾਰਾਂ ਨੂੰ ਇਹ ਕਹਿ ਕੇ ਘੇਰ ਲਿਆ ਕਿ ਤੁਸੀਂ ਜਾਣਬੁੱਝ ਕੇ ਜ਼ਹਿਰੀਲੀ ਸ਼ਰਾਬ ਦੀਆਂ ਖ਼ਬਰਾਂ ਅਖ਼ਬਾਰਾਂ ਅਤੇ ਚੈਨਲਾਂ ‘ਚ ਲਾਉਂਦੇ ਹੋ। ਸਰਪੰਚ ਦੇ ਪਰਵਾਰਕ ਮੈਂਬਰਾਂ ਨੇ ਇੱਕ ਟੀ ਵੀ ਪੱਤਰਕਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਤੇ ਉਸ ਨੂੰ ਬੰਧਕ ਬਣਾ ਕੇ ਆਪਣੇ ਘਰ ਲੈ ਗਏ। ਇਸ ਦੀ ਸੂਚਨਾ ਪੁਲਸ ਨੂੰ ਦੇਣ ਪਿੱਛੋਂ ਥਾਣਾ ਸਦਰ ਦੀ ਪੁਲਸ ਪਹੁੰਚੀ ਅਤੇ ਪੱਤਰਕਾਰਾਂ ਨੂੰ ਸਰਪੰਚ ਦੇ ਪਰਵਾਰ ਦੇ ਚੁੰਗਲ ‘ਤੋਂ ਛੁਡਾਇਆ। ਪਿੰਡ ਪੰਡੋਰੀ ਗੋਲਾ ਦੀ ਰਹਿਣ ਵਾਲੀ ਸਰਬਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਦਿਲਬਾਗ ਸਿੰਘ ਰਿਕਸ਼ਾ ਚਾਲਕ ਸੀ ਤੇ ਕੱਲ੍ਹ ਸ਼ਾਮ ਉਸ ਨੇ ਪਿੰਡ ‘ਚੋਂ ਸ਼ਰਾਬ ਲੈ ਕੇ ਪੀਤੀ ਸੀ। ਸਵੇਰੇ ਜਦੋਂ ਉਹ ਰਿਕਸ਼ਾ ਲੈ ਕੇ ਤਰਨ ਤਾਰਨ ਨੂੰ ਗਿਆ ਤਾਂ ਉਸ ਦੀ ਤਬੀਅਤ ਵਿਗੜ ਗਈ ਤੇ ਘਰ ਆ ਗਿਆ। ਫਿਰ ਉਸ ਦੀਆਂ ਅੱਖਾਂ ਦੀ ਰੋਸ਼ਨੀ ਇੱਕ ਦਮ ਘਟਣ ਲੱਗੀ ਤੇ ਉਸ ਦੀ ਹਾਲਤ ਵੀ ਵਿਗੜਨ ਲੱਗੀ। ਉਸ ਨੂੰ ਉਸ ਦੇ ਪਰਵਾਰ ਨੇ ਸਰਕਾਰੀ ਹਸਪਤਾਲ ਤਰਨ ਤਾਰਨ ਲਿਆਂਦਾ ਤਾਂ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਭੇਜ ਦਿੱਤਾ ਗਿਆ, ਜਿਥੇ ਉਸ ਦੀ ਮੌਤ ਹੋ ਗਈ।
    ਬੀਤੀ 30 ਜੁਲਾਈ ਤੋਂ ਬਾਅਦ ਜ਼ਿਲ੍ਹਾ ਤਰਨ ਤਾਰਨ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 92 ਲੋਕਾਂ ਦੀ ਮੌਤ ਹੋ ਗਈ ਸੀ ਤੇ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਸੀ। ਪਿੰਡ ਪੰਡੋਰੀ ਗੋਲਾ ਵਿਖੇ ਵੀ ਸ਼ਰਾਬ ਨਾਲ 10 ਲੋਕ ਮਰੇ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਮਾਫ਼ੀਏ ‘ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਸਨ, ਪਰ ਅਜੇ ਵੀ ਓਥੇ ਵੱਡੇ ਪੱਧਰ ‘ਤੇ ਨਾਜਾਇਜ਼ ਸ਼ਰਾਬ ਦਾ ਧੰਦਾ ਚੱਲ ਰਿਹਾ ਹੈ ਤੇ ਇਹ ਜਾਨਲੇਵਾ ਸਾਬਿਤ ਹੋ ਰਿਹਾ ਹੈ। ਪਿੰਡ ਪੰਡੋਰੀ ਗੋਲਾ ਵਿਖੇ ਜਦੋਂ ਪੱਤਰਕਾਰਾਂ ਦੀ ਟੀਮ ਪਹੁੰਚੀ ਤਾਂ ਉਥੇ ਮੌਜੂਦ ਮ੍ਰਿਤਕ ਦੀ ਪਤਨੀ ਨੇ ਸਭ ਦੇ ਸਾਹਮਣੇ ਕਿਹਾ ਕਿ ਪਿੰਡ ‘ਚ ਅਜੇ ਵੀ ਸ਼ਰ੍ਹੇਆਮ ਸ਼ਰਾਬ ਦਾ ਕਾਰੋਬਾਰ ਚੱਲਦਾ ਹੈ।
    ਉਸ ਸਮੇਂ ਸਰਪੰਚ ਦੇ ਪਰਵਾਰਕ ਮੈਂਬਰ ਪੱਤਰਕਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਤੇ ਕਹਿੰਦੇ ਰਹੇ ਕਿ ਸਾਡੀ ਸਰਕਾਰ ਹੈ ਸਾਡਾ ਕੋਈ ਕੁਝ ਨਹੀਂ ਵਿਗਾੜ ਸਕਦਾ। ਕਾਂਗਰਸੀ ਸਰਪੰਚ ਦੇ ਪਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਦਾ ਨਾਂਅ ਸ਼ਰਾਬ ਕੇਸ ‘ਚ ਆਉਣ ‘ਤੇ ਉਹ ਕਈ ਦਿਨ ਘਰ ਨਹੀਂ ਸੁੱਤਾ, ਇਹ ਪੱਤਰਕਾਰਾਂ ਵੱਲੋਂ ਚੈਨਲਾਂ ਤੇ ਅਖ਼ਬਾਰਾਂ ‘ਚ ਦੇਣ ਕਾਰਨ ਹੋਇਆ ਹੈ। ਪੁਲਸ ਨੂੰ ਸੂਚਨਾ ਦੇਣ ‘ਤੇ ਪੁਲਸ ਨੇ ਕਾਫ਼ੀ ਸਮੇਂ ਬਾਅਦ ਬੰਧਕ ਬਣਾਏ ਟੀ ਵੀ ਚੈਨਲ ਦੇ ਪੱਤਰਕਾਰ ਨੂੰ ਕਾਂਗਰਸੀ ਸਰਪੰਚ ਦੇ ਪਰਵਾਰਕ ਮੈਂਬਰਾਂ ਦੇ ਕਬਜ਼ੇ ‘ਚੋਂ ਛੁਡਵਾਇਆ।

Continue Reading
Click to comment

Leave a Reply

Your email address will not be published. Required fields are marked *

ਅਪਰਾਧ

45 ਲੱਖ ਰੁੁਪਏ ਗਾਇਬ ਹੋਣ ‘ਤੇ ਦਿੱਲੀ ਗੁਰਦੁਆਰਾ ਕਮੇਟੀ ਵਿਰੁੱਧ ਮਾਮਲਾ ਦਰਜ

Published

on

Manjinder Singh Sirsa

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜ਼ਾਨੇ ‘ਚੋਂ ਕਥਿਤ ਤੌਰ ‘ਤੇ 45 ਲੱਖ ਰੁਪਏ ਗਾਇਬ ਹੋਣ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਆਰਥਿਕ ਗੜਬੜ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਨਾਰਥ ਐਵੇਨਿਊ ਵਿਖੇ ਸ਼੍ਰੋਮਣੀ ਅਕਾਲੀ ਦਲ (ਸਰਨਾ) ਨਾਲ ਸਬੰਧਤ ਮੈਂਬਰ ਕਰਤਾਰ ਸਿੰਘ ਚਾਵਲਾ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ।
ਇਸ ਵਿਚ ਕਿਸੇ ਨੂੰ ਨਾਮਜ਼ਦ ਮੁਲਜ਼ਮ ਨਹੀਂ ਬਣਾਇਆ ਗਿਆ ਪਰ ਧੋਖੇ ਦੀ ਧਾਰਾ ਲਾਈ ਗਈ ਹੈ। ਦਿੱਲੀ ਕਮੇਟੀ ਦੇ ਐਕਟ ਮੁਤਾਬਕ ਦਿੱਲੀ ਕਮੇਟੀ ਦਾ ਸਟਾਫ, ਕਮੇਟੀ ਦੇ ਮੈਂਬਰ ਅਤੇ ਸਭ ਕਮੇਟੀਆਂ ਦੇ ਮੈਂਬਰ ਲੋਕ ਸੇਵਾ ਦੇ ਘੇਰੇ ‘ਚ ਆਉਂਦੇ ਹਨ। ਇਸ ਮਾਮਲੇ ‘ਚ ਕਮੇਟੀ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਿਰੁੱਧ ਜਾਂਚ ਹੋ ਸਕਦੀ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਨੀਵਾਰ ਦਾਅਵਾ ਕੀਤਾ ਕਿ ਗ੍ਰਹਿ ਮੰਤਰਾਲਾ ਅਤੇ ਦਿੱਲੀ ਪੁਲਸ ਕਮਿਸ਼ਨਰ ਵੱਲੋਂ ਦਖਲ ਦੇਣ ਪਿੱਛੋਂ ਕੇਸ ਦਰਜ ਕਰ ਲਿਆ ਗਿਆ ਹੈ। ਦਿੱਲੀ ਪੁਲਸ ਦੀ ਵਿਸ਼ੇਸ਼ ਸ਼ਾਖਾ (ਆਰਥਿਕ) ਗੜਬੜ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਏਗੀ। ਦੋਸ਼ੀ ਪਾਏ ਜਾਣ ‘ਤੇ 10 ਸਾਲ ਦੀ ਸਜ਼ਾ ਸੰਭਵ ਹੈ। ਸਰਨਾ ਨੇ ਦਾਅਵਾ ਕੀਤਾ ਕਿ 13 ਨਵੰਬਰ ਨੂੰ ਜਦੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਕਮੇਟੀ ਦਾ ਰਿਕਾਰਡ ਚੈੱਕ ਕੀਤਾ ਸੀ ਤਾਂ ਰਜਿਸਟਰ ਵਿਚ ਇਕ ਕਰੋੜ 30 ਲੱਖ ਰੁਪਏ ਖਜ਼ਾਨਾ ਵਿਚ ਹੋਣ ਦੀ ਗੱਲ ਕਹੀ ਗਈ ਸੀ। ਜਦੋਂ ਖਜ਼ਾਨੇ ਵਿਚ ਰਜਿਸਟਰ ਦੇ ਹਿਸਾਬ ਨਾਲ ਮਿਲਾਨ ਕੀਤਾ ਗਿਆ ਤਾਂ ਹੈਰਾਨ ਕਰ ਦੇਣ ਵਾਲੇ ਤੱਥ ਸਾਹਮਣੇ ਆਏ। ਇਸ ਿਵਚੋਂ 45 ਲੱਖ ਰੁਪਏ ਗਾਇਬ ਸਨ। ਪੁੱਛਣ ‘ਤੇ ਦੱਸਿਆ ਗਿਆ ਕਿ ਪੈਸਾ ਬੈਂਕ ਵਿਚ ਜਮ੍ਹਾ ਕਰਵਾਉਣ ਲਈ ਭੇਜਿਆ ਗਿਆ ਹੈ ਜਦੋਂ ਕਿ ਉਸ ਦਿਨ ਸ਼ਨੀਵਾਰ ਸੀ ਅਤੇ ਕੌਮੀ ਛੁੱਟੀ ਕਾਰਨ ਬੈਂਕ ਬੰਦ ਸਨ। ਇਸ ਤੋਂ ਇਲਾਵਾ ਸਾਢੇ 38 ਲੱਖ ਰੁਪਏ ਦੀ ਪਾਬੰਦੀਸ਼ੁਦਾ ਕਰੰਸੀ ਬਰਾਮਦ ਹੋਈ। ਇਸ ਕਰੰਸੀ ਨੂੰ ਸਰਕਾਰ ਨੇ ਲਗਭਗ 5 ਸਾਲ ਪਹਿਲਾਂ ਬੰਦ ਕਰ ਦਿੱਤਾ ਸੀ। ਇਸ ਪੈਸੇ ਨੂੰ ਮੂਲ ਵਿਚ ਜੋੜਿਆ ਗਿਆ ਸੀ। ਕਾਨੂੰਨੀ ਤੌਰ ‘ਤੇ ਕੋਈ ਵੀ ਸੰਸਥਾ ਇਸ ਤਰ੍ਹਾਂ ਦਾ ਪੈਸਾ ਆਪਣੇ ਕੋਲ ਨਹੀਂ ਰੱਖ ਸਕਦੀ।

Read More Latest Punjabi News

Continue Reading

ਅਪਰਾਧ

ਆਰੀਅਨ ਖਾਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਕੱਲ ਮੁੜ ਹੋਵੇਗੀ ਸੁਣਵਾਈ

Published

on

Aryan Khan

ਮੁੰਬਈ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ 18 ਦਿਨਾਂ ਤੋਂ ਮੁੰਬਈ ਦੀ ਆਰਥਰ ਜੇਲ੍ਹ ‘ਚ ਬੰਦ ਹਨ । ਉਨ੍ਹਾਂ ਉੱਤੇ ਐੱਨ. ਡੀ. ਪੀ. ਐੱਸ. ਕਾਨੂੰਨ ਦੇ ਤਹਿਤ ਡਰੱਗਜ਼ ਰੱਖਣ ਤੇ ਵਰਤਣ ਦਾ ਦੋਸ਼ ਹੈ। ਆਰੀਅਨ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਇਸ ਕੇਸ ਦੀ ਸੁਣਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਸਾਬਕਾ ਅਟਾਰਨੀ ਜਨਰਲ ਆਫ ਇੰਡੀਆ ਮੁਕੁਲ ਰੋਹਤਗੀ ਆਰੀਅਨ ਖਾਨ ਦਾ ਕੇਸ ਲੜ ਰਹੇ ਹਨ। ਕੋਰਟ ‘ਚ ਐੱਨ. ਸੀ. ਬੀ. ਤੇ ਆਰੀਅਨ ਖਾਨ ਦੇ ਵਕੀਲਾਂ ਨੇ ਜ਼ੋਰਦਾਰ ਦਲੀਲਾਂ ਦਿੱਤੀਆਂ।
ਐੱਨ. ਸੀ. ਬੀ. ਨੇ ਜਿਥੇ ਜ਼ਮਾਨਤ ਮਿਲਣ ਦਾ ਜ਼ੋਰਦਾਰ ਵਿਰੋਧ ਕੀਤਾ, ਉਥੇ ਹੀ ਮੁਕੁਲ ਰੋਹਤਗੀ ਨੇ ਆਰੀਅਨ ਦੀ ਗ੍ਰਿਫ਼ਤਾਰੀ ‘ਤੇ ਸਵਾਲ ਉਠਾਏ। ਕਰੂਜ਼ ਡਰੱਗਜ਼ ਮਾਮਲੇ ‘ਚ 11 ਨੰਬਰ ਦੇ ਦੋਸ਼ੀ ਮਨੀਸ਼ ਰਾਜਗਰੀਆ ਨੂੰ 2.4 ਗ੍ਰਾਮ ਗਾਂਜੇ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ ਪਰ ਉਸ ਦੇ ਵਕੀਲ ਅਜੇ ਦੁਬੇ ਨੇ ਕਿਹਾ ਕਿ ਮਨੀਸ਼ ਨੂੰ 50 ਹਜ਼ਾਰ ਦੇ ਬਾਂਡ ‘ਤੇ ਜ਼ਮਾਨਤ ਮਿਲ ਗਈ ਹੈ।

Read More Latest Punjabi News

Continue Reading

ਅਪਰਾਧ

ਨੌਜਵਾਨ ਨੇ ਆਪਣੀ ਸੱਸ ਅਤੇ ਪਤਨੀ ਉਤੇ ਗੋਲੀਆਂ ਚਲਾਈਆਂ

Published

on

pistal

ਸੱਸ ਦੀ ਮੌਕੇ ਉੱਤੇ ਹੀ ਮੌਤ, ਪਤਨੀ ਗੰਭੀਰ ਜ਼ਖਮੀ
ਹੁਸ਼ਿਆਰਪੁਰ, 23 ਅਗਸਤ – ਪਿੰਡ ਝੁੰਗੀਆਂ ਵਿੱਚ ਵਿਦੇਸ਼ ਤੋਂ ਆਏ ਨੌਜਵਾਨ ਨੇ ਕੱਲ੍ਹ ਆਪਣੀ ਪਤਨੀ ਤੇ ਸੱਸ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੱਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦੇ ਇੱਕ ਹਸਪਤਾਲ ਦਾਖਲ ਕਰਾਇਆ ਹੈ। ਉਸ ਦੀ ਹਾਲਤ ਗੰਭੀਰ ਹੈ। ਚੱਬੇਵਾਲ ਪੁਲਸ ਨੇ ਚੱਲੀਆਂ ਗੋਲੀਆਂ ਦੇ ਖੋਲ, ਨਸ਼ੀਲਾ ਪਦਾਰਥ ਅਤੇ ਹੋਰ ਸ਼ੱਕੀ ਸਾਮਾਨ ਕਬਜ਼ੇ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਵਦੀਪ ਕੌਰ ਪੁੱਤਰੀ ਰਾਜਦੀਪ ਸਿੰਘ ਪਿੰਡ ਝੁੰਗੀਆਂ ਦਾ ਵਿਆਹ ਮਨਦੀਪ ਸਿੰਘ ਪੁੱਤਰ ਗੁਰਜਿੰਦਰ ਸਿੰਘ ਵਾਸੀ ਸਿੰਘਪੁਰਾ ਨਾਲ 2018 ਵਿੱਚ ਹੋਇਆ ਸੀ, ਜਿਹੜਾ ਵਿਆਹ ਤੋਂ ਬਾਅਦ ਅਮਰੀਕਾ ਚਲਾ ਗਿਆ ਤੇ ਉਸ ਦੇ ਜਾਣ ਮਗਰੋਂ ਸ਼ਵਦੀਪ ਕੌਰ ਆਪਣੀ ਮਾਂ ਬਲਵੀਰ ਕੌਰ ਨਾਲ ਪਿੰਡ ਝੁੰਗੀਆਂ ਵਿੱਚ ਰਹਿਣ ਲੱਗ ਗਈ। ਲੜਕੀ ਦੇ ਪਰਵਾਰ ਨੇ ਦੱਸਿਆ ਕਿ ਸ਼ਵਦੀਪ ਵੀ ਅਮਰੀਕਾ ਜਾਣ ਲਈ ਤਿਆਰ ਸੀ। ਕੁਝ ਦਿਨ ਪਹਿਲਾਂ ਮਨਦੀਪ ਭਾਰਤ ਆ ਗਿਆ ਅਤੇ ਸ਼ਨੀਵਾਰ ਰਾਤ ਆਪਣੀ ਪਤਨੀ ਤੇ ਸੱਸ ਨੂੰ ਮਿਲਣ ਸਹੁਰੇ ਘਰ ਗਿਆ। ਕੱਲ੍ਹ ਸਵੇਰੇ ਉਹ ਪਿਸਤੌਲ ਨਾਲ ਆਪਣੀ ਸੱਸ ਤੇ ਪਤਨੀ ਉੱਤੇ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਇਸ ਨਾਲ ਸੱਸ ਦੀ ਮੌਤ ਤੇ ਪਤਨੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਜਲੰਧਰ ਦਾਖਲ ਕਰਵਾਇਆ ਹੈ। ਪੁਲਸ ਨੇੇ ਦੋਸ਼ੀ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਅੰਮ੍ਰਿਤਸਰ ਤੇ ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਮਨਦੀਪ ਬਾਰੇ ਸੂਚਿਤ ਕਰ ਦਿੱਤਾ ਹੈ ਤਾਂ ਜੋ ਉਹ ਵਿਦੇਸ਼ ਨਾ ਜਾ ਸਕੇ।

Read More Punjab Crime News

Continue Reading

ਰੁਝਾਨ


Copyright by IK Soch News powered by InstantWebsites.ca