ਤਾਲਾਬੰਦੀ ਦੌਰਾਨ ਸੁੰਦਰਬਨ ਵਿੱਚ 12 ਲੋਕ ਸ਼ੇਰਾਂ ਦੇ ਸ਼ਿਕਾਰ ਬਣੇ
Connect with us [email protected]

ਪੰਜਾਬੀ ਖ਼ਬਰਾਂ

ਤਾਲਾਬੰਦੀ ਦੌਰਾਨ ਸੁੰਦਰਬਨ ਵਿੱਚ 12 ਲੋਕ ਸ਼ੇਰਾਂ ਦੇ ਸ਼ਿਕਾਰ ਬਣੇ

Published

on

ਕੋਲਕਾਤਾ, 9 ਅਗਸਤ – ਦੁਨੀਆ ਦੇ ਸਭ ਤੋਂ ਵੱਡੇ ਮੈਂਗ੍ਰੋਵ ਫ਼ਾਰੈਸਟ ਸੁੰਦਰਬਨ ‘ਚ ਤਾਲਾਬੰਦੀ ਦੌਰਾਨ 12 ਲੋਕ ਸ਼ੇਰਾਂ ਦੇ ਸ਼ਿਕਾਰ ਹੋ ਗਏ। ਜਾਨ ਗੁਆਉਣ ਵਾਲਿਆਂ ‘ਚ ਛੇ ਪਰਵਾਸੀ ਮਜ਼ਦੂਰ ਹਨ, ਜੋ ਵੱਖ-ਵੱਖ ਸੂਬਿਆਂ ਤੋਂ ਘਰੀਂ ਪਰਤੇ ਸਨ।

ਤਾਲਾਬੰਦੀ ਸਮੇਂ ਹੋਰ ਰੁਜ਼ਗਾਰ ਨਾ ਮਿਲਣ ਕਾਰਨ ਇਹ ਸਾਰੇ ਲੋਕ ਕੇਕੜੇ ਫੜਨ ਲਈ ਸੁੰਦਰਬਨ ਦੇ ਜੰਗਲੀ ਇਲਾਕਿਆਂ ‘ਚ ਗਏ ਅਤੇ ਉਥੇ ਸ਼ੇਰਾਂ ਦੇ ਹਮਲੇ ‘ਚ ਉਨ੍ਹਾਂ ਦੀ ਮੌਤ ਹੋ ਗਈ।

ਵਰਨਣ ਯੋਗ ਹੈ ਕਿ ਮੱਛੀਆਂ ਤੇ ਕੇਕੜੇ ਫੜਨੇ ਸੁੰਦਰਬਨ ਦੇ ਲੋਕਾਂ ਦਾ ਮੁੱਖ ਪੇਸ਼ਾ ਹੈ। ਇਸ ਕੰਮ ਵਿੱਚ ਜਿੰਨਾ ਜੋਖਮ ਹੈ, ਓਨਾ ਹੀ ਜ਼ਿਆਦਾ ਪੈਸਾ ਹੈ। ਸਰਕਾਰ ਵੱਲੋਂ ਮੱਛੀਆਂ ਤੇ ਕੇਕੜੇ ਫੜਨ ਲਈ ਲਾਇਸੈਂਸ ਜਾਰੀ ਕੀਤਾ ਜਾਂਦਾ ਹੈ ਪਰ ਬਹੁਤ ਸਾਰੇ ਲੋਕ ਬਿਨਾਂ ਲਾਇਸੈਂਸ ਦੇ ਮੱਛੀਆਂ ਤੇ ਕੇਕੜੇ ਫੜਨ ਜਾਂਦੇ ਹਨ। ਕੇਕੜੇ ਫੜਨ ਦੇ ਲਈ ਨਦੀ ਤਟ ‘ਤੇ ਉਤਰਨਾ ਪੈਂਦਾ ਹੈ। ਸ਼ੇਰ ਉਥੇ ਘਾਤ ਲਾਈ ਬੈਠੇ ਰਹਿੰਦੇ ਹਨ।

ਕਈ ਵਾਰ ਸ਼ੇਰਾਂ ਦੇ ਨਦੀ ਵਿੱਚ ਤੈਰ ਕੇ ਕਿਸ਼ਤੀ ‘ਤੇ ਆ ਕੇ ਹਮਲਾ ਕਰਨ ਦੀਆਂ ਵੀ ਘਟਨਾਵਾਂ ਹੋਈਆਂ ਹਨ। ਇਸ ਦੇ ਬਾਵਜੂਦ ਮੱਛੀਆਂ ਅਤੇ ਕੇਕੜੇ ਫੜਨੇ ਜਾਰੀ ਹਨ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮੱਛੀਆਂ ਅਤੇ ਕੇਕੜੇ ਫੜੇ ਬਗ਼ੈਰ ਰੋਜ਼ੀ-ਰੋਟੀ ਚਲਾਉਣ ਦਾ ਦੂਜਾ ਕੋਈ ਉਪਾਅ ਨਹੀਂ ਹੈ, ਇਸ ਲਈ ਜਾਨ ਦਾ ਜੋਖ਼ਮ ਹੋਣ ‘ਤੇ ਵੀ ਇਹ ਕੰਮ ਕਰਨਾ ਪੈਂਦਾ ਹੈ।

ਜੰਗਲੀ-ਜੀਵ ਮਾਹਰਾਂ ਦਾ ਕਹਿਣਾ ਹੈ ਕਿ ਸੁੰਦਰਬਨ ਦੇ ਲੋਕਾਂ ਹੋਂਦ ਬਚਾਈ ਰੱਖਣ ਲਈ ਜਿੰਨਾ ਸੰਘਰਸ਼ ਕਰਦੇ ਹਨ, ਸ਼ੇਰਾਂ ਨੂੰ ਵੀ ਆਪਣਾ ਵਜੂਦ ਕਾਇਮ ਰੱਖਣ ਲਈ ਓਨਾ ਹੀ ਸੰਘਰਸ਼ ਕਰਨਾ ਪੈਂਦਾ ਹੈ। ਸ਼ੇਰ ਸੁੰਦਰਬਨ ਦੇ ਰਿਹਾਇਸ਼ੀ ਇਲਾਕਿਆਂ ‘ਚ ਜਾ ਕੇ ਅੱਜਕੱਲ੍ਹ ਹਮਲੇ ਨਹੀਂ ਕਰ ਰਹੇ। ਮਨੁੱਖ ਜਦੋਂ ਉਨ੍ਹਾਂ ਦੇ ਇਲਾਕਿਆਂ ‘ਚ ਕਬਜ਼ਾ ਕਰਦਾ ਹੈ, ਉਦੋਂ ਉਹ ਉਨ੍ਹਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca