ਤੇਰੇ ਲਾਰੇ ਦਾ ਬੜਾ ਮੁੱਲ ਏ ਬਾਬਾ : ਤਿੰਨ ਸਾਲਾਂ 'ਚ ਸਾਢੇ ਚਾਰ ਲੱਖ ਪਿੰਡਾਂ ਦੀ ਤਸਵੀਰ ਬਦਲ ਜਾਏਗੀ - ਇਕ ਸੋਚ
Connect with us [email protected]

ਰਾਜਨੀਤੀ

ਤੇਰੇ ਲਾਰੇ ਦਾ ਬੜਾ ਮੁੱਲ ਏ ਬਾਬਾ : ਤਿੰਨ ਸਾਲਾਂ ‘ਚ ਸਾਢੇ ਚਾਰ ਲੱਖ ਪਿੰਡਾਂ ਦੀ ਤਸਵੀਰ ਬਦਲ ਜਾਏਗੀ

Published

on

  • ਆਪਟੀਕਲ ਫਾਈਬਰ ਨਾਲ ਕਾਮਨ ਸਰਵਿਸ ਸੈਂਟਰ ਖੁੱਲ੍ਹਣਗੇ
    ਨਵੀਂ ਦਿੱਲੀ, 23 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਐਲਾਨ ਕੀਤਾ ਸੀ ਕਿ ਅਗਲੇ ਇੱਕ ਹਜ਼ਾਰ ਦਿਨਾਂ ਵਿੱਚ ਬਚੇ ਹੋਏ ਸਾਰੇ ਪਿੰਡਾਂ ਵਿੱਚ ਆਪਟੀਕਲ ਫਾਈਬਰ ਕੇਬਲ ਵਿਛਾਉਣ ਦਾ ਕੰਮ ਪੂਰਾ ਹੋ ਜਾਏਗਾ, ਪਰ ਇਸ ਨਾਲ ਕੀ ਬਦਲੇਗਾ, ਇਸ ਦਾ ਅੰਦਾਜ਼ਾ ਲਾਉਣ ਵਿੱਚ ਸ਼ਾਇਦ ਲੋਕ ਅਸਫਲ ਰਹੇ ਹਨ।
    ਆਪਟੀਕਲ ਫਾਈਬਰ ਦੇ ਆਉਂਦੇ ਸਾਰ ਪਿੰਡਾਂ ਵਿੱਚ ਇੱਕ-ਇੱਕ ਕਾਮਨ ਸਰਵਿਸ ਸੈਂਟਰ (ਸੀ ਐਸ ਸੀ) ਖੁੱਲ੍ਹ ਜਾਏਗਾ, ਜਿਸ ਵਿੱਚ ਘੱਟੋ-ਘੱਟ ਪੰਜ ਲੋਕਾਂ ਨੂੰ ਨੌਕਰੀ ਮਿਲੇਗੀ। ਇਸ ਹਿਸਾਬ ਘੱਟ-ਘੱਟ ਵੀਹ ਲੱਖ ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਸੀ ਐਸ ਸੀ ਦੇ ਖੁੱਲ੍ਹਣ ਨਾਲ ਸਿੱਖਿਆ ਤੋਂ ਲੈ ਕੇ ਇਲਾਜ ਵਰਗੀਆਂ ਕਈ ਸਹੂਲਤਾਂ ਪਿੰਡ ਦੇ ਲੋਕਾਂ ਨੂੰ ਮਿਲ ਜਾਗੀਆਂ ਤੇ ਉਨ੍ਹਾਂ ਨੂੰ ਹਰ ਕੰਮ ਲਈ ਸ਼ਹਿਰ ਨਹੀਂ ਜਾਣਾ ਪਵੇਗਾ। ਹਰ ਪਿੰਡ ਵਿੱਚ ਇੱਕ ਵਿਲੇਜ ਲੈਵਲ ਇੰਟਰਪ੍ਰੇਨਿਓਰ (ਵੀ ਐਲ ਈ) ਦੀ ਨਿਯੁਕਤੀ ਕੀਤੀ ਜਾਏਗੀ, ਜੋ ਪਿੰਡ ਵਾਸੀਆਂ ਦੀਆਂ ਫਸਲਾਂ ਨੂੰ ਘਰ ਬੈਠ ਵਿਕਵਾਉਣ ਦਾ ਇੰਤਜ਼ਾਮ ਕਰਵਾਏਗਾ। ਬੈਂਕਿੰਗ ਦੀ ਸਹੂਲਤ ਵੀ ਪਿੰਡਾਂ ਵਿੱਚ ਹੀ ਦਿੱਤੀ ਜਾਏਗੀ। ਅਜੇ ਦੇਸ਼ ਵਿੱਚ ਲਗਭਗ 1.5 ਲੱਖ ਪਿੰਡਾਂ ਵਿੱਚ ਆਪਟੀਕਲ ਫਾਈਬਰ ਵਿਛਾਉਣ ਦਾ ਕੰਮ ਹੋਇਆ ਹੈ, ਬਾਕੀ 4.5 ਲੱਖ ਪਿੰਡਾਂ ਵਿੱਚ ਇਸ ਨੂੰ ਪੂਰਾ ਕੀਤਾ ਜਾਣਾ ਹੈ।
    ਆਈ ਟੀ ਅਤੇ ਇਲੈਕਟ੍ਰੋਨਿਕਸ ਮੰਤਰਾਲੇ ਦੇ ਅਧੀਨ ਕੰਮ ਕਰਦੇ ਸੀ ਐਸ ਸੀ ਦੇ ਸੀ ਈ ਓ ਦਿਨੇਸ਼ ਤਿਆਗੀ ਦੇ ਅਨੁਸਾਰ ਪਿੰਡ ਵਾਸੀ ਆਪਣੇ ਉਤਪਾਦ ਨੂੰ ਈ-ਕਾਮਰਸ ਰਾਹੀਂ ਵੇਚ ਸਕਣਗੇ। ਸਰਕਾਰ ਵੀ ਪਿੰਡਾਂ ਵਿੱਚ ਬਣਨ ਵਾਲੇ ਉਤਪਾਦਾਂ ਦੀ ਵਿਕਰੀ ਲਈ ਉਨ੍ਹਾਂ ਨੂੰ ਸਰਕਾਰੀ ਈ-ਮਾਰਕੀਟ ਨਾਲ ਜੁੜਨ ਦੀ ਸਹੂਲਤ ਦੇ ਸਕਦੀ ਹੈ, ਪਰ ਇਹ ਸਭ ਤਦ ਸੰਭਵ ਹੈ, ਜਦ ਇੰਟਰੈਟ ਦੀ ਸਪੀਡ ਤੇਜ਼ ਹੋਵੇ, ਜੋ ਆਪਟੀਕਲ ਫਾਈਬਰ ਨਾਲ ਹੀ ਸੰਭਵ ਹੈ। ਟੈਲੀਕਾਮ ਵਿਭਾਗ ਦੇ ਮੁਤਾਬਕ ਭਾਰਤ ਨੈਟ ਪ੍ਰੋਗਰਾਮ ਹੇਠ ਸਾਰੇ ਪਿੰਡਾਂ ਨੂੰ ਆਪਟੀਕਲ ਫਾਈਬਰ ਨਾਲ ਜੋੜਨ ਦਾ ਕੰਮ ਚੱਲ ਰਿਹਾ ਹੈ, ਜੋ ਤੈਅ ਸਮੇਂ ਤੋਂ ਕਾਫੀ ਪਿੱਛੇ ਹੈ। ਪ੍ਰਧਾਨ ਮੰਤਰੀ ਨੇ ਟੀਚੇ ਤੈਅ ਕਰ ਦਿੱਤੇ ਹਨ, ਇਸ ਲਈ ਯਕੀਨਨ ਇਹ ਕੰਮ ਤੈਅ ਸਮੇਂ ‘ਤੇ ਪੂਰਾ ਹੋ ਜਾਏਗਾ। ਦੇਸ਼ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਹਰ ਪਿੰਡ ਵਿੱਚ ਇੰਟਰਨੈਟ ਸਹੂਲਤ ਦੀ ਜ਼ਰੂਰਤ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca