ਤ੍ਰਿਪਰਾ ਦੇ ਭਾਜਪਾ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ 'ਘੱਟ ਅਕਲ ਵਾਲੇ' ਕਿਹਾ - ਇਕ ਸੋਚ
Connect with us [email protected]

ਰਾਜਨੀਤੀ

ਤ੍ਰਿਪਰਾ ਦੇ ਭਾਜਪਾ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ‘ਘੱਟ ਅਕਲ ਵਾਲੇ’ ਕਿਹਾ

Published

on

  • ਭਗਵੰਤ ਮਾਨ ਨੇ ਕਿਹਾ: ਪੰਜਾਬੀਆਂ ਕਾਰਨ ਹੀ ਤੁਸੀਂ ਮੁੱਖ ਮੰਤਰੀ ਬਣੇ ਹੋ
    ਚੰਡੀਗੜ੍ਹ, 21 ਜੁਲਾਈ, – ਤ੍ਰਿਪੁਰਾ ਦੇ ਭਾਜਪਾ ਮੁੱਖ ਮੰਤਰੀ ਬਿਪਲਬ ਦੇਬ ਵੱਲੋਂ ਪੰਜਾਬੀਆਂ ਦੇ ਖਿਲਾਫ ਇੱਕ ਭੱਦੀ ਟਿਪਣੀ ਦਾ ਨੋਟਿਸ ਲੈਂਦਿਆਂ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਮੋੜਵਾਂ ਮਿਹਣਾ ਮਾਰਿਆ ਹੈ ਕਿ ਪੰਜਾਬ ਦੇ ਲੋਕਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਆਜ਼ਾਦ ਹੋਇਆ ਤੇ ਤੁਸੀਂ ਮੁੱਖ ਮੰਤਰੀ ਬਣ ਸਕੇ ਹੋ।
    ਅਸਲ ਵਿੱਚ ਮੁੱਖ ਮੰਤਰੀ ਬਿਪਲਬ ਦੇਬ ਨੇ ਆਪਣੇ ਰਾਜ ਤ੍ਰਿਪੁਰਾ ਵਿੱਚ ਇੱਕ ਥਾਂ ਬੋਲਦਿਆਂ ਇਹ ਕਿਹਾ ਸੀ ਕਿ ਪੰਜਾਬੀ ਸਰਦਾਰ ਅਤੇ ਹਰਿਆਣੇ ਦੇ ਜਾਟ ਸਰੀਰਕ ਪੱਖੋਂ ਤਕੜੇ, ਪਰ ਦਿਮਾਗ਼ੀ ਪੱਖੋਂ ਖ਼ਾਲੀ ਹੁੰਦੇ ਹਨ। ਇਸ ਦੇ ਬਾਅਦ ਜਦੋਂ ਉਨ੍ਹਾਂ ਦੀ ਨੁਕਤਾਚੀਨੀ ਹੋਈ ਤਾਂ ਉਨ੍ਹਾਂ ਨੇ ਅਗਲੇ ਦਿਨ ਹੀ ਇਸ ਦੀ ਮੁਆਫੀ ਮੰਗ ਲਈ ਹੈ।
    ਪੰਜਾਬ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਬ ਵੱਲੋਂ ਪੰਜਾਬੀਆਂ ਅਤੇ ਹਰਿਆਣਵੀਆਂ ਬਾਰੇ ਕੀਤੀ ਟਿੱਪਣੀ ਦਾ ਨੋਟਿਸ ਲੈਂਦੇ ਹੋਏ ਭਾਜਪਾ ਕੋਲੋਂ ਬਿਪਲਬ ਦੇਬ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਇਹ ਫ਼ਿਰਕੂ ਅਤੇ ਨਸਲੀ ਟਿੱਪਣੀ ਬਿਪਲਬ ਦੇਬ ਦੀ ਨਹੀਂ, ਭਾਜਪਾ ਦੀ ਜ਼ਹਿਰੀਲੀ ਸੋਚ ਪੇਸ਼ ਕਰਦੀ ਹੈ। ਅੱਜ ਭਗਵੰਤ ਮਾਨ ਨੇ ਆਪਣੇ ਸਾਥੀਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪ੍ਰੋæ ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਮੀਤ ਹੇਅਰ ਅਤੇ ਹੋਰਨਾਂ ਸਮੇਤ ਮੁੱਖ ਮੰਤਰੀ ਬਿਪਲਬ ਦੇਬ ਤੇ ਭਾਜਪਾ ਉੱਤੇ ਮੋੜਵਾਂ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਜਿਸ ਕੌਮ ਬਾਰੇ ਭਾਜਪਾ ਮੁੱਖ ਮੰਤਰੀ ਨੇ ਘਟੀਆ ਤੇ ਦਿਲਾਂ ਨੂੰ ਠੇਸ ਲਾਉਣ ਵਾਲੀ ਟਿੱਪਣੀ ਕੀਤੀ ਹੈ, ਜੇ ਉਹ ਪੰਜਾਬੀ ਲੋਕ ਦੇਸ਼ ਆਜ਼ਾਦ ਕਰਾਉਣ ਲਈ 90 ਪ੍ਰਤੀਸ਼ਤ ਕੁਰਬਾਨੀਆਂ ਨਾ ਦਿੰਦੇ ਤਾਂ ਬਿਪਲਬ ਦੇਬ ਮੁੱਖ ਮੰਤਰੀ ਦੀ ਕੁਰਸੀ ਉੱਤੇ ਨਾ ਬੈਠਾ ਹੁੰਦਾ।
    ਭਗਵੰਤ ਮਾਨ ਨੇ ਕਿਹਾ ਕਿ ਪੂਰੀ ਦੁਨੀਆ ਵਿੱਚ ਪੰਜਾਬੀਆਂ ਨੇ ਆਪਣਾ ਖ਼ਾਸ ਜਗ੍ਹਾ ਬਣਾਈ ਤੇ ਕਈ ਦੇਸ਼ਾਂ ਵਿੱਚ ਪੰਜਾਬੀਆਂ ਨੇ ਆਰਥਿਕ, ਸਮਾਜਿਕ ਤੇ ਰਾਜਸੀ ਖੇਤਰ ਵਿੱਚ ਆਪਣੀ ਯੋਗਤਾ ਤੇ ਮਿਹਨਤ ਨਾਲ ਝੰਡੇ ਗੱਡੇ ਹਨ। ਕੈਨੇਡਾ ਸਰਕਾਰ ਵਿੱਚ ਰੱਖਿਆ ਮੰਤਰੀ ਸਮੇਤ ਕਈ ਪੰਜਾਬੀ ਮੰਤਰੀ ਸ਼ਾਮਲ ਹਨ। ਜਦੋਂ ਆਜ਼ਾਦੀ ਮਿਲਣ ਪਿੱਛੋਂ ਭਾਰਤ ਭੁੱਖਮਰੀ ਨਾਲ ਨਾਲ ਜੂਝ ਰਿਹਾ ਸੀ ਤਾਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਕੀਤਾ ਸੀ। ਉਨ੍ਹਾਂ ਨੇ ਭਾਜਪਾ ਹਾਈ ਕਮਾਨ ਤੋਂ ਮੰਗ ਕੀਤੀ ਕਿ ਉਹ ਬਿਪਲਬ ਦੇਬ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਨ, ਕਿਉਂਕਿ ਪੰਜਾਬੀਆਂ ਖਿਲਾਫ ਇਹ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

Continue Reading
Click to comment

Leave a Reply

Your email address will not be published. Required fields are marked *

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca