ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਰਾਗੀ ਸਿੰਘਾਂ ਵਿਚਾਲੇ ਵਿਵਾਦ ਭਖਿਆ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਤੇ ਰਾਗੀ ਸਿੰਘਾਂ ਵਿਚਾਲੇ ਵਿਵਾਦ ਭਖਿਆ

Published

on

  • ਫ਼ਰਿਆਦੀ ਬਣ ਕੇ ਗਏ, ਸਾਰਥਕ ਜਵਾਬ ਨਹੀਂ ਮਿਲਿਆ: ਰਾਗੀ ਸਿੰਘ
    ਅੰਮ੍ਰਿਤਸਰ, 18 ਅਗਸਤ – ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਰਾਗੀ ਸਿੰਘਾਂ ਦਾ ਵਿਵਾਦ ਹੋਰ ਭੱਖ ਗਿਆ ਹੈ। ਕੱਲ੍ਹ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਸਿੰਘਾਂ ਨੇ ਇੱਕ ਮੀਟਿੰਗ ਕਰ ਕੇ ਕਿਹਾ ਕਿ ਅਸੀਂ ਫ਼ਰਿਆਦੀ ਬਣ ਕੇ ਅਕਾਲ ਤਖ਼ਤ ਸਾਹਿਬ ‘ਤੇ ਵੀ ਗਏ, ਪਰ ਸਾਨੂੰ ਕੋਈ ਸਾਰਥਕ ਜਵਾਬ ਨਹੀਂ ਮਿਲਿਆ, ਜਿਸ ਤੋਂ ਬਾਅਦ ਅਸੀਂ ਇਹ ਮਾਮਲਾਂ ਸੰਗਤ ਵਿੱਚ ਲੈ ਆਏ ਹਾਂ।
    ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਰਾਗੀ ਨੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਰਹਿਣ ਦਾ ਕੋਈ ਅਧਿਕਾਰ ਨਹੀਂ। ਸ੍ਰੀ ਦਰਬਾਰ ਸਾਹਿਬ ਦੇ ਕੀਰਤਨ ਦੌਰਾਨ ਗਿਆਨੀ ਜਗਤਾਰ ਸਿੰਘ ਵਾਰ ਵਾਰ ਰੋਕਦੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਬੈਠ ਕੇ ਰਾਗੀ ਸਿੰਘਾਂ ਨੂੰ ਮੰਦੇ ਸ਼ਬਦ ਬੋਲਦੇ ਹਨ। ਅਸੀਂ ਕਰੀਬ 15 ਦਿਨ ਪਹਿਲਾਂ ਅਕਾਲ ਤਖ਼ਤ ਸਾਹਿਬ ‘ਤੇ ਫ਼ਰਿਆਦੀ ਬਣ ਕੇ ਗਏ, ਪਰ ਸਾਨੂੰ ਸਾਰਥਕ ਜਵਾਬ ਨਹੀਂ ਮਿਲਿਆ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕਰ ਕੇ ਉਨ੍ਹਾਂ ਨੂੰ ਬੇਨਤੀ ਕੀਤੀ ਸੀ ਕਿ ਗਿਆਨੀ ਜਗਤਾਰ ਸਿੰਘ ਦੀਆਂ ਆਪਹੁਦਰੀਆਂ ਕਾਰਨ ਕੀਰਤਨ ਕਰਨਾ ਮੁਸ਼ਕਲ ਹੈ। ਗਿਆਨੀ ਜਗਤਾਰ ਸਿੰਘ ਦੇ ਇਸ ਵਤੀਰੇ ਕਾਰਨ ਰਾਗੀ ਸਿੰਘ ਸ਼ਬਦ ਵੀ ਭੁੱਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇ ਗਿਆਨੀ ਜਗਤਾਰ ਸਿੰਘ ਨੂੰ ਜੇ ਸਾਡੇ ਕੀਰਤਨ ‘ਤੇ ਕਿਸੇ ਤਰ੍ਹਾਂ ਦਾ ਇਤਰਾਜ਼ ਹੈ ਤਾਂ ਸਾਡੇ ਨਾਲ ਬੰਦ ਕਮਰਾ ਵਿਚਾਰ ਕਰ ਸਕਦੇ ਹਨ। ਅਸੀਂ ਸੰਗਤ ਵਿੱਚ ਵਿਵਾਦ ਲੈ ਕੇ ਆਉਣਾ ਨਹੀਂ ਸੀ ਚਾਹੁੰਦੇ, ਪਰ ਪਾਣੀ ਸਿਰੋਂ ਲੰਘ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਗਿਆਨੀ ਜਗਤਾਰ ਸਿੰਘ ਨੇ ਆਪਣੇ ਵਤੀਰੇ ਵਿੱਚ ਤਬਦੀਲੀ ਨਾ ਲਿਆਂਦੀ ਤਾਂ ਮਜ਼ਬੂਰ ਹੋ ਕੇ ਰਾਗੀ ਸਿੰਘ ਧਰਨਾ ਦੇਣ ਨੂੰ ਮਜ਼ਬੂਰ ਹੋਣਗੇ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca