ਦਲਿਤ ਜਾਤੀ ਦੇ ਵਿਅਕਤੀ ਨੂੰ ਅਗਵਾ ਕਰ ਕੇ ਕੁੱਟਿਆ, ਪਿਸ਼ਾਬ ਪਿਆਇਆ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਦਲਿਤ ਜਾਤੀ ਦੇ ਵਿਅਕਤੀ ਨੂੰ ਅਗਵਾ ਕਰ ਕੇ ਕੁੱਟਿਆ, ਪਿਸ਼ਾਬ ਪਿਆਇਆ

Published

on

ਤਰਨ ਤਾਰਨ, 22 ਜੁਲਾਈ – ਏਥੋਂ ਨੇੜਲੇ ਪਿੰਡ ਰਸੂਲਪੁਰ ਦੇ ਦਲਿਤ ਜਾਤੀ ਨਾਲ ਸੰਬੰਧਤ ਵਿਅਕਤੀ ਦੀ ਜ਼ਮੀਨ Ḕਤੇ ਕਬਜ਼ਾ ਕਰਨ ਲਈ ਜ਼ਿਮੀਂਦਾਰ ਨੇ ਸਾਥੀਆਂ ਦੀ ਮਦਦ ਨਾਲ ਪਹਿਲਾਂ ਉਸ ਨੂੰ ਅਗਵਾ ਕਰ ਕੇ ਕੁੱਟਮਾਰ ਕੀਤੀ ਅਤੇ ਫਿਰ ਇਸ ਤੋਂ ਬਾਅਦ ਬੰਦੀ ਬਣਾ ਕੇ ਉਸ ਨੂੰ ਪਿਸ਼ਾਬ ਪਿਆਇਆ। ਸ਼ਿਕਾਇਤ ਕਰਨ ਉੱਤੇ ਥਾਣਾ ਦਿਹਾਤੀ ਦੀ ਇੰਚਾਰਜ ਬਲਜੀਤ ਕੌਰ ਨੇ ਪੀੜਤ ਨੂੰ ਦੋਸ਼ੀਆਂ ਤੋਂ ਛੁਡਾ ਕੇ ਘਰ ਭੇਜ ਦਿੱਤਾ, ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਅਤੇ ਪੀੜਤ ਦਾ ਮੈਡੀਕਲ ਵੀ ਨਹੀਂ ਕਰਵਾਇਆ।
ਇਹ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਪੁੱਜਾ ਤਾਂ ਕਮਿਸ਼ਨ ਦੀ ਟੀਮ ਨੇ ਕੱਲ੍ਹ ਪਿੰਡ ਦਾ ਦੌਰਾ ਕਰ ਕੇ ਪੁਲਸ ਨੂੰ ਝਾੜ ਪਾ ਕੇ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਅਤੇ 29 ਜੁਲਾਈ ਨੂੰ ਰਿਕਾਰਡ ਸਣੇ ਤਲਬ ਕਰ ਲਿਆ ਹੈ। ਤਸੀਲ ਖਡੂਰ ਸਾਹਿਬ ਦੇ ਪਿੰਡ ਰਸੂਲਪੁਰ ਪੁੱਜੇ ਸੂਬਾ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ, ਦਰਸ਼ਨ ਸਿੰਘ ਤੇ ਦੀਪਕ ਕੁਮਾਰ ਦੀ ਮੌਜੂਦਗੀ ਵਿੱਚ ਪੀੜਤ ਨੇ ਦੱਸਿਆ ਕਿ ਪਿੰਡ ਵਿੱਚ ਉਸ ਕੋਲ ਇੱਕ ਏਕੜ ਜ਼ਮੀਨ ਹੈ ਅਤੇ ਚਾਲੀ ਸਾਲਾਂ ਤੋਂ ਉਹ ਇਸ ਜ਼ਮੀਨ ਦੀ ਦੇਖਭਾਲ ਕਰ ਰਿਹਾ ਹੈ। 10 ਸਾਲ ਪਹਿਲਾਂ ਉਸ ਨੇ ਇੱਕ ਜ਼ਿਮੀਂਦਾਰ ਨੂੰ ਜ਼ਮੀਨ ਠੇਕੇ ਉੱਤੇ ਦੇ ਦਿੱਤੀ ਤਾਂ ਜ਼ਿਮੀਂਦਾਰ ਗੁੰਡਾਗਰਦੀ ਕਰ ਕੇ ਉਸ ਨੂੰ ਸਿਰਫ ਅੱਧੀ ਏਕੜ ਜ਼ਮੀਨ ਦੇ ਠੇਕੇ ਦੇ ਪੈਸੇ ਦੇਣ ਲੱਗ ਪਿਆ। ਉਸ ਨੇ ਖੁਦ ਜ਼ਮੀਨ ਉੱਤੇ ਖੇਤੀ ਸੁਰੂ ਕੀਤੀ ਤਾਂ ਦੋਸ਼ੀ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੀੜਤ ਨੇ ਦੱਸਿਆ ਕਿ ਉਸ ਨੇ ਪਤਨੀ ਸਮੇਤ ਜ਼ਮੀਨ ਦੀ ਰਖਵਾਲੀ ਲਈ ਖੇਤਾਂ Ḕਚ ਤੰਬੂ ਲਾ ਲਿਆ ਤਾਂ 17 ਜੁਲਾਈ ਦੀ ਰਾਤ ਜ਼ਿਮੀਂਦਾਰ ਦਰਜਨ ਭਰ ਸਾਥੀਆਂ ਨਾਲ ਟਰੈਕਟਰ ਲੈ ਕੇ ਆਇਆ ਅਤੇ ਤੰਬੂ ਉਖਾੜ ਕੇ ਸਾਰਾ ਸਾਮਾਨ ਲੈ ਗਿਆ। ਉਸ ਨੇ ਦੋਸ਼ ਲਾਇਆ ਕਿ ਦੋਸ਼ੀ ਨੇ ਉਸ ਨੂੰ ਜਾਤੀ ਸੂਚਕ ਗਾਲ੍ਹਾਂ ਦਿੰਦਿਆਂ ਟਰੈਕਟਰ ਨਾਲ ਕੁਚਲਣ ਦਾ ਯਤਨ ਕੀਤਾ। ਵਿਰੋਧ ਕਰਨ Ḕਤੇ ਉਹ ਉਸ ਨੂੰ ਅਗਵਾ ਕਰ ਕੇ ਆਪਣੇ ਘਰ ਲੈ ਗਿਆ। ਉਥੇ ਉਸ ਨੂੰ ਪਿਸ਼ਾਬ ਪਿਆਇਆ ਤੇ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ। ਪੀੜਤ ਦੀ ਪਤਨੀ ਨੇ ਪੁਲਸ ਕੰਟਰੋਲ ਰੂਮ 100 ਨੰਬਰ Ḕਤੇ ਸ਼ਿਕਾਇਤ ਕੀਤੀ। ਕਮਿਸ਼ਨ ਨੇ ਪੁਲਸ ਨੂੰ ਝਾੜ ਪਾਉਂਦਿਆਂ ਕਿਹਾ ਕਿ ਇਹ ਘਟਨਾ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਪੁਲਸ ਕਾਰਵਾਈ ਦਾ ਸਾਰਾ ਰਿਕਾਰਡ ਕਮਿਸ਼ਨ ਦੇ ਚੰਡੀਗੜ੍ਹ ਦਫਤਰ ਵਿੱਚ ਈ-ਮੇਲ ਰਾਹੀਂ ਭੇਜੇ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca