ਦਾਗ਼ੀ ਅਫਸਰ ਨੂੰ ਆਰ ਟੀ ਏ ਦਫਤਰ ਦੀ ਜ਼ਿੰਮੇਵਾਰੀ ਸੌਂਪੀ ਗਈ|ਡਰਾਈਵਿੰਗ ਲਾਇਸੈਂਸ ਜਾਰੀ
Connect with us [email protected]

ਪੰਜਾਬੀ ਖ਼ਬਰਾਂ

ਦਾਗ਼ੀ ਅਫਸਰ ਨੂੰ ਆਰ ਟੀ ਏ ਦਫਤਰ ਦੀ ਜ਼ਿੰਮੇਵਾਰੀ ਸੌਂਪੀ ਗਈ

Published

on

ਜਲੰਧਰ, 23 ਜੁਲਾਈ – ਪੁਰਾਣੀ ਤਰੀਕ Ḕਚ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦਾ ਦੋਸ਼ ਝੱਲ ਰਹੇ ਅਸਿਸਟੈਂਟ ਕਮਿਸ਼ਨਰ ਹਰਦੀਪ ਸਿੰਘ ਨੂੰ ਇਥੇ ਸੈਕਟਰੀ ਵਜੋਂ ਆਰ ਟੀ ਏ ਦਫਤਰ ਦਾ ਕੰਮਕਾਜ ਦੇਖਣ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ। ਇਸ ਨਾਲ ਸਰਕਾਰੀ ਅਫਸਰਾਂ ਦੇ ਪੱਧਰ Ḕਤੇ ਚਰਚਾ ਛਿੜ ਗਈ ਹੈ।

ਪੀ ਸੀ ਐੱਸ ਅਧਿਕਾਰੀ ਹਰਦੀਪ ਸਿੰਘ ਨੂੰ ਕੱਲ੍ਹ ਆਰ ਟੀ ਏ ਦਫਤਰ ਦਾ ਕੰਮਕਾਜ ਸੌਂਪਿਆ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦਫਤਰ ਪਹੁੰਚ ਕੇ ਚਾਰਜ ਵੀ ਲੈ ਲਿਆ ਹੈ। ਹਰਦੀਪ ਸਿੰਘ Ḕਤੇ ਉਨ੍ਹਾਂ ਦੇ ਏ ਟੀ ਓ ਗੁਰਨਾਮ ਸਿੰਘ ਸਮੇਤ ਹੋਰਨਾਂ ਦੇ ਖਿਲਾਫ ਸੰਗਰੂਰ ਦੇ ਥਾਣਾ ਲੌਂਗੋਵਾਲ Ḕਚ ਧਾਰਾ 420, 467, 468, 471 ਤੇ 120 ਬੀ ਦਾ ਕੇਸ ਦਰਜ ਸੀ, ਜਦੋਂ ਹਰਦੀਪ ਸਿੰਘ ਫਰੀਦਕੋਟ ਆਰ ਟੀ ਏ ਦੇ ਸੈਕਟਰੀ ਸਨ ਅਤੇ ਸੰਗਰੂਰ ਦੇ ਰਹਿਣ ਵਾਲੇ ਵਿਅਕਤੀ ਨੇ ਉਥੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਕਿਸੇ ਕੇਸ ਵਿੱਚ ਪੁਰਾਣੀ ਤਰੀਕ Ḕਚ ਡਰਾਈਵਿੰਗ ਲਾਇਸੈਂਸ ਜਾਰੀ ਕੀਤਾ ਗਿਆ ਸੀ।

ਕੇਸ ਦਰਜ ਹੋਣ ਦੀ ਪੁਸ਼ਟੀ ਕਰਦੇ ਹੋਏ ਸੰਗਰੂਰ ਦੇ ਡੀ ਐੱਸ ਪੀ ਇਨਵੈਸਟੀਗੇਸ਼ਨ ਮੋਹਿਤ ਅਗਰਵਾਲ ਨੇ ਕਿਹਾ ਕਿ ਜ਼ਿਲਾ ਅਤੇ ਸੈਸ਼ਨ ਕੋਰਟ ਨੇ ਪੁਰਾਣੀ ਤਰੀਕ Ḕਚ ਡੀ ਐੱਲ ਜਾਰੀ ਕਰਨ ਦੇ ਮਾਮਲੇ ਵਿੱਚ ਹਰਦੀਪ ਸਿੰਘ ਨੂੰ ਜ਼ਮਾਨਤ ਦਿੱਤੀ ਹੈ, ਪਰ ਉਹ ਹਾਲੇ ਦੋਸ਼ੀ ਹੈ। ਪੁਲਸ ਜਲਦੀ ਹੀ ਇਸ ਕੇਸ ਵਿੱਚ ਚਲਾਨ ਪੇਸ਼ ਕਰਨ ਜਾ ਰਹੀ ਹੈ।

ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਪਾਲ ਸਿੰਘ ਗਿੱਲ ਨੇ ਕਿਹਾ ਕਿ ਇਸ ਬਾਰੇ ਜਲੰਧਰ ਦੇ ਡਿਪਟੀ ਕਮਿਸ਼ਨਰ ਨਾਲ ਗੱਲ ਕਰੋ। ਹਰਦੀਪ ਸਿੰਘ ਨੂੰ ਉਨ੍ਹਾਂ ਨੇ ਆਪਣੇ ਪੱਧਰ Ḕਤੇ ਚਾਰਜ ਦਿੱਤਾ ਹੈ।

ਡਿਪਟੀ ਕਮਿਸ਼ਨਰ ਥੋਰੀ ਨੇ ਕਿਹਾ ਕਿ ਉਨ੍ਹਾਂ ਹਰਦੀਪ ਸਿੰਘ ਨੂੰ ਆਰ ਟੀ ਏ ਸੈਕਟਰੀ ਦਾ ਚਾਰਜ ਨਹੀਂ ਦਿੱਤਾ, ਇਹ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਹਰਦੀਪ ਸਿੰਘ ਨੂੰ ਸਿਰਫ ਕੰਮ ਦੀ ਸੁਪਰਵੀਜ਼ਨ ਲਈ ਕਿਹਾ ਹੈ ਕਿਉਂਕਿ ਉਹ ਪਹਿਲਾਂ ਆਰ ਟੀ ਏ ਸੈਕਟਰੀ ਦਾ ਕੰਮ ਕਰ ਚੁੱਕੇ ਹਨ। ਇਸ ਨਿਯੁਕਤੀ ਨਾਲ ਇੱਕ ਚਰਚਾ ਹਰ ਪਾਸੇ ਛਿੜ ਗਈ ਹੈ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca