ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਲਈ ਪੰਜਾਬ ਵਿੱਚ ਜ਼ਮੀਨ ਐਕਵਾਇਰ ਹੋਣੀ ਸ਼ੁਰੂ - ਇਕ ਸੋਚ
Connect with us [email protected]

ਪੰਜਾਬੀ ਖ਼ਬਰਾਂ

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇ ਲਈ ਪੰਜਾਬ ਵਿੱਚ ਜ਼ਮੀਨ ਐਕਵਾਇਰ ਹੋਣੀ ਸ਼ੁਰੂ

Published

on

ਲੁਧਿਆਣਾ, 22 ਜੁਲਾਈ – ਕੇਂਦਰ ਸਰਕਾਰ ਵੱਲੋਂ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਬਣਾਏ ਜਾਣ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਜ਼ਮੀਨ ਐਕਵਾਇਰ ਕਰਨ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਹ ਪ੍ਰੋਜੈਕਟ ਇਸ ਸਾਲ ਦੇ ਅੰਤ ਤੱਕ ਸ਼ੁਰੂ ਹੋਣ ਦੀ ਆਸ ਹੈ।
ਮਿਲੀ ਜਾਣਕਾਰੀ ਅਨੁਸਾਰ ਭਾਰਤ ਮਾਲਾ ਪ੍ਰੋਜੈਕਟ ਹੇਠ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ Ḕਚ ਦਿੱਲੀ, ਹਰਿਆਣਾ, ਪੰਜਾਬ ਤੇ ਜੰਮੂ-ਕਸ਼ਮੀਰ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਇਹ 687 ਕਿਲੋਮੀਟਰ ਲੰਬਾ ਅਤੇ ਅੱਠ ਮਾਰਗੀ ਐਕਸਪੈੱਸਵੇਅ ਹੋਵੇਗਾ। 35 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਵਿੱਚ ਦਿੱਲੀ ਨੂੰ ਪੰਜਾਬ ਦੇ ਅੰਮ੍ਰਿਤਸਰ ਤੇ ਜੰਮੂ-ਕਸ਼ਮੀਰ ਦੇ ਕੱਟੜਾ ਨਾਲ ਜੋੜਿਆ ਜਾਵੇਗਾ। ਐਕਸਪ੍ਰੈਸਵੇਅ ਪ੍ਰੋਜੈਕਟ ਦੀ ਡੀ ਪੀ ਆਰ ਬਣਾਉਣ ਦੀ ਜ਼ਿੰਮੇਵਾਰੀ ਲਈ ਫੀਡਬੈਕ ਇੰਨਫਰਾ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਕੰਪਨੀ ਨੇ ਦਿੱਲੀ-ਗੁਰਦਾਸਪੁਰ ਸੈਕਸ਼ਨ ਦੀ ਰਿਪੋਰਟ ਸਤੰਬਰ 2019 Ḕਚ ਅਤੇ ਨਕੋਦਰ-ਅੰਮ੍ਰਿਤਸਰ ਸੈਕਸ਼ਨ ਦੀ ਰਿਪੋਰਟ ਜੂਨ 2020 Ḕਚ ਦਿੱਤੀ ਹੈ, ਜਦਕਿ ਜੰਮੂ ਸੈਕਸ਼ਨ ਦਾ ਸਰਵੇ ਚੱਲ ਰਿਹਾ ਹੈ। ਐਕਸਪ੍ਰੈਸ ਵੇਅ ਬਣਨ ਨਾਲ ਦਿੱਲੀ-ਕਟੜਾ ਦੀ ਦੂਰੀ 727 ਕਿਲੋਮੀਟਰ ਤੋਂ ਘਟ ਕੇ 588 ਕਿਲੋਮੀਟਰ ਰਹਿ ਜਾਵੇਗੀ ਅਤੇ ਦਿੱਲੀ-ਅੰਮ੍ਰਿਤਸਰ ਦੀ ਦੂਰੀ 405 ਕਿਲੋਮੀਟਰ ਰਹਿ ਜਾਵੇਗੀ। ਇਹ ਦੋ ਗੇੜਾਂ Ḕਚ ਬਣਾਇਆ ਜਾਵੇਗਾ। ਪਹਿਲੇ ਗੇੜ Ḕਚ ਦਿੱਲੀ-ਅੰਮ੍ਰਿਤਸਰ 405 ਕਿਲੋਮੀਟਰ ਤੇ ਦੂਸਰੇ ਗੇੜ Ḕਚ ਦਿੱਲੀ-ਕਟੜਾ 588 ਕਿਲੋਮੀਟਰ ਦੀ ਸੜਕ ਬਣਾਈ ਜਾਵੇਗੀ। ਪ੍ਰੋਜੈਕਟ ਤਹਿਤ ਹਰਿਆਣਾ Ḕਚ 135 ਕਿਲੋਮੀਟਰ ਦਾ ਇਲਾਕਾ ਹੋਵੇਗਾ, ਜਿਸ Ḕਚ ਜ਼ਿਲ੍ਹਾ ਝੱਜਰ, ਰੋਹਤਕ, ਸੋਨੀਪਤ, ਖਾਰਖੋਂਡਾ, ਗੋਹਾਣਾ, ਜੀਂਦ, ਕਰਨਾਲ, ਕੈਥਲ ਤੇ ਸੂਬੇ Ḕਚ ਇਸ ਪ੍ਰੋਜੈਕਟ ਦਾ ਆਖਰੀ ਪਿੰਡ ਬਰਤਾ ਹੋਵੇਗਾ। ਪੰਜਾਬ Ḕਚ 135 ਤੋਂ 432 ਕਿਲੋਮੀਟਰ ਦਾ ਇਲਾਕਾ ਹੋਵੇਗਾ, ਜਿਸ Ḕਚ ਜ਼ਿਲ੍ਹਾ ਪਟਿਆਲਾ ਦੇ ਪਾਤੜਾਂ, ਸਮਾਣਾ, ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ, ਮਲੇਰਕੋਟਲਾ ਅਹਿਮਦਗੜ੍ਹ, ਲੁਧਿਆਣਾ ਦੇ ਜੋਧਾਂ, ਮੁੱਲਾਂਪੁਰ ਦਾਖਾ, ਜ਼ਿਲ੍ਹਾ ਜਲੰਧਰ ਦੇ ਫਿਲੌਰ, ਨਕੋਦਰ, ਜਲੰਧਰ-2 ਤੇ ਕਰਤਾਰਪੁਰ ਦੇ ਪਿੰਡਾਂ ਤੇ ਕਸਬਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜ਼ਿਲ੍ਹਾ ਤਰਨ ਤਾਰਨ ਦੇ ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਸਾਹਿਬ, ਜ਼ਿਲ੍ਹਾ ਅੰਮ੍ਰਿਤਸਰ ਦੇ ਰੱਖ ਮਾਨਾਵਾਲਾ, ਨਵਾਂ ਅੰਮ੍ਰਿਤਸਰ, ਵੇਰਕਾ, ਸ੍ਰੀ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡਾ, ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ, ਤਹਿਸੀਲ ਭੁਲੱਥ, ਕਪੂਰਥਲਾ, ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ, ਗੁਰਦਾਸਪੁਰ, ਦੀਨਾਨਗਰ, ਜ਼ਿਲ੍ਹਾ ਪਠਾਨਕੋਟ ਦੇ ਤਹਿਤਸੀਲ ਪਠਾਨਕੋਟ ਦੇ ਪਿੰਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰੋਜੈਕਟ Ḕਚ ਤਹਿਸੀਲ ਪਾਤੜਾਂ ਦੇ 11 ਪਿੰਡਾਂ, ਭਵਾਨੀਗੜ੍ਹ ਦੇ 9, ਮਲੇਰਕੋਟਲਾ ਦੇ 11, ਦਿੜ੍ਹਬਾ ਦੇ 7, ਸੁਨਾਮ ਦੇ 2, ਧੂਰੀ ਦੇ 15, ਅਹਿਮਦਗੜ੍ਹ ਦੇ 6, ਲੁਧਿਆਣਾ ਜ਼ਿਲ੍ਹੇ ਦੇ 21, ਫਿਲੌਰ ਦੇ 14, ਨਕੋਦਰ ਦੇ 6, ਜਲੰਧਰ ਦੇ 23, ਕਪੂਰਥਲਾ ਦਾ 1, ਕਾਹਨੂੰਵਾਲ ਦੇ 2, ਬਟਾਲਾ ਦੇ 8, ਹਰਿਗੋਬਿੰਦਪੁਰ ਦੇ 1, ਭੁਲੱਥ ਦੇ 14, ਗੁਰਦਾਸਪੁਰ ਦੇ 26 ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਵੇਗੀ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca