ਦੋਸ਼ੀਆਂ ਨੂੰ ਰਾਹਤ ਦੇਣ ਤੋਂ ਨਾਂਹ ਕਰਦਿਆਂ ਸੁਪਰੀਮ ਕੋਰਟ ਵੱਲੋਂ ਸਖਤ ਟਿੱਪਣੀ
Connect with us [email protected]

ਰਾਜਨੀਤੀ

ਦੋਸ਼ੀਆਂ ਨੂੰ ਰਾਹਤ ਦੇਣ ਤੋਂ ਨਾਂਹ ਕਰਦਿਆਂ ਸੁਪਰੀਮ ਕੋਰਟ ਵੱਲੋਂ ਸਖਤ ਟਿੱਪਣੀ

Published

on

ਨਵੀਂ ਦਿੱਲੀ, 29 ਜੁਲਾਈ – ਉਤਰ ਪ੍ਰਦੇਸ਼ ਦੇ ਗੈਂਗਸਟਰ ਵਿਕਾਸ ਦੂਬੇ ਅਤੇ ਉਸ ਦੇ ਪੰਜ ਗੁੰਡਿਆਂ ਦੀ ਪੁਲਸ ਮੁਕਾਬਲੇ ਵਿੱਚ ਮੌਤ ਦਾ ਜ਼ਿਕਰ ਅਦਾਲਤੀ ਸੁਣਵਾਈ ਵਿੱਚ ਹੋਣ ਲੱਗਾ ਹੈ। ਸੁਪਰੀਮ ਕੋਰਟ ਵਿੱਚ ਕੱਲ੍ਹ ਦੋ ਕੇਸਾਂ ਦੀ ਸੁਣਵਾਈ ਦੌਰਾਨ ਇਹੋ ਹੋਇਆ ਅਤੇ ਜ਼ਮਾਨਤ ਤੋਂ ਇਨਕਾਰ ਕਰ ਦਿੱਤਾ ਗਿਆ।

ਅਸਲ ਵਿੱਚ ਦੋ ਕੇਸਾਂ ਦੀ ਸੁਣਵਾਈ ਦੇ ਦੌਰਾਨ ਚੀਫ ਜਸਟਿਸ ਸ਼ਰਦ ਅਰਵਿੰਦਰ ਬੋਬਡੇ ਨੇ ਵਿਕਾਸ ਦੂਬੇ ਵਾਲੇ ਪੁਲਸ ਮੁਕਾਬਲੇ ਦਾ ਰੌਚਕ ਅੰਦਾਜ਼ ਵਿੱਚ ਜ਼ਿਕਰ ਕੀਤਾ ਅਤੇ ਅਰਜ਼ੀ ਕਰਤਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਇੱਕ ਕੇਸ ਵਿੱਚ ਅਰਜ਼ੀ ਕਰਤਾ ਨੇ ਜਮਾਨਤ ਮਿਲਣ ਦੇ ਬਾਵਜੂਦ ਐਸਕਾਰਟ ਲਾਏ ਰੱਖਣ ਦੀ ਸ਼ਿਕਾਇਤ ਕੀਤੀ ਸੀ ਤੇ ਉਸ ਨੂੰ ਹਟਾਉਣ ਦੇ ਲਈ ਬੇਨਤੀ ਕੀਤੀ ਸੀ।

ਅਰਜ਼ੀ ਕਰਤਾ ਦੇ ਵਕੀਲ ਨੇ ਜਸਟਿਸ ਬੋਬਡੇ ਦੀ ਬੈਂਚ ਨੂੰ ਕਿਹਾ, ‘ਮਾਈ ਲਾਰਡ, ਕੋਰਟ ਨੇ ਜਮਾਨਤ ਦੇ ਦਿੱਤੀ ਹੈ। ਛੇ ਮਹੀਨੇ ਤੋਂ ਜਮਾਨਤ Ḕਤੇ ਹਾਂ, ਪਰ ਜਮਾਨਤ ਦੀ ਸ਼ਰਤ ਦੇ ਮੁਤਾਬਿਕ ਪੁਲਸ ਵਾਲੇ ਹਮੇਸ਼ਾ ਐਸਕਾਰਟ ਕਰਦੇ ਹਨ।

ਇਸ ਦੀ ਜ਼ਰੂਰਤ ਨਹੀਂ ਹੈ ਅਤੇ ਇਸ ਕੋਰੋਨਾ ਮਹਾਮਾਰੀ ਦੇ ਸਮੇਂ ਬਿਲਕੁੱਲ ਹੀ ਨਹੀਂ।Ḕ ਉਸ ਦੀ ਇਸ ਬੇਨਤੀ ਉੱਤੇ ਚੀਫ ਜਸਟਿਸ ਜੱਜ ਨੇ ਹਲਕੇ ਅੰਦਾਜ਼ ਵਿੱਚ ਕਿਹਾ,-‘ਅੱਜਕੱਲ੍ਹ ਬਹੁਤ ਮੁਕਾਬਲੇ ਹੋ ਰਹੇ ਹਨ, ਪੁਲਸ ਐਸਕਾਰਟ ਹੈ ਤਾਂ ਚੰਗਾ ਹੈ, ਇਸ ਨੂੰ ਨਾ ਹਟਾਓ।’

ਦੂਸਰਾ ਕੇਸ ਅੱਠ ਆਪਰਾਧਿਕ ਮੁਕੱਦਮਿਆਂ ਦੇ ਦੋਸ਼ੀ ਨਾਲ ਜੁੜਿਆਂ ਹੈ। ਦੋਸ਼ੀ ਨੇ ਜਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਦੌਰਾਨ ਜਸਟਿਸ ਬੋਰਡੇ ਨੇ ਵਿਕਾਸ ਦੂਬੇ ਮੁਕਾਬਲੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ‘ਅਸੀਂ ਤੁਹਾਡੇ ਦੇ ਕਲਾਈਂਟ ਨੂੰ ਜਮਾਨਤ ਨਹੀਂ ਦੇ ਸਕਦੇ।

ਉਹ ਖਤਰਨਾਕ ਦੋਸ਼ੀ ਹੈ। ਤੁਸੀਂ ਦੇਖਿਆ ਨਹੀਂ, ਇੱਕ ਦੋਸ਼ੀ ਜਿਸ Ḕਤੇ 64 ਕੇਸ ਪੈਂਡਿੰਗ ਸਨ, ਨੂੰ ਜਮਾਨਤ ਦੇਣ ਦਾ ਕੀ ਨਤੀਜਾ ਨਿਕਲਿਆ ਹੈ? ਪੂਰੇ ਉਤਰ ਪ੍ਰਦੇਸ਼ ਨੂੰ ਉਸਦਾ ਖਾਮਿਆਜ਼ਾ ਭੁਗਤਣਾ ਪਵੇਗਾ।Ḕ ਇਸਦੇ ਨਾਲ ਹੀ ਅਦਾਲਤ ਨੇ ਜਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca